Hukumnama - Ang 407

Ouhu Naehu Navaelaa in Raag Asa

In Gurmukhi

ਆਸਾ ਮਹਲਾ ੫ ਘਰੁ ੧੪
ੴ ਸਤਿਗੁਰ ਪ੍ਰਸਾਦਿ ॥
ਓਹੁ ਨੇਹੁ ਨਵੇਲਾ ॥
ਅਪੁਨੇ ਪ੍ਰੀਤਮ ਸਿਉ ਲਾਗਿ ਰਹੈ ॥੧॥ ਰਹਾਉ ॥
ਜੋ ਪ੍ਰਭ ਭਾਵੈ ਜਨਮਿ ਨ ਆਵੈ ॥
ਹਰਿ ਪ੍ਰੇਮ ਭਗਤਿ ਹਰਿ ਪ੍ਰੀਤਿ ਰਚੈ ॥੧॥
ਪ੍ਰਭ ਸੰਗਿ ਮਿਲੀਜੈ ਇਹੁ ਮਨੁ ਦੀਜੈ ॥
ਨਾਨਕ ਨਾਮੁ ਮਿਲੈ ਅਪਨੀ ਦਇਆ ਕਰਹੁ ॥੨॥੧॥੧੫੦॥

Phonetic English

Aasaa Mehalaa 5 Ghar 14
Ik Oankaar Sathigur Prasaadh ||
Ouhu Naehu Navaelaa ||
Apunae Preetham Sio Laag Rehai ||1|| Rehaao ||
Jo Prabh Bhaavai Janam N Aavai ||
Har Praem Bhagath Har Preeth Rachai ||1||
Prabh Sang Mileejai Eihu Man Dheejai ||
Naanak Naam Milai Apanee Dhaeiaa Karahu ||2||1||150||

English Translation

Aasaa, Fifth Mehl, Fourteenth House:
One Universal Creator God. By The Grace Of The True Guru:
That love is forever fresh and new,
Which is for the Beloved Lord. ||1||Pause||
One who is pleasing to God shall not be reincarnated again.
He remains absorbed in the loving devotional worship of the Lord, in the Love of the Lord. ||1||
He is blended with God, by dedicating his mind to Him.
Bless Nanak with Your Name, O Lord - please, shower Your Mercy upon him! ||2||1||150||

Punjabi Viakhya

ਰਾਗ ਆਸਾ, ਘਰ ੧੪ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullਹੇ ਭਾਈ! ਜੇਹੜਾ ਪਿਆਰ ਪਿਆਰੇ ਪ੍ਰੀਤਮ ਪ੍ਰਭੂ ਨਾਲ ਬਣਿਆ ਰਹਿੰਦਾ ਹੈ ਉਹ ਪਿਆਰ ਸਦਾ ਨਵਾਂ ਰਹਿੰਦਾ ਹੈ (ਦੁਨੀਆ ਵਾਲੇ ਪਿਆਰ ਛੇਤੀ ਹੀ ਫਿੱਕੇ ਪੈ ਜਾਂਦੇ ਹਨ) ॥੧॥ ਰਹਾਉ ॥nullਹੇ ਭਾਈ! ਜੇਹੜਾ ਮਨੁੱਖ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ (ਉਹ ਉਸ ਪਿਆਰ ਦੀ ਬਰਕਤਿ ਨਾਲ ਮੁੜ ਮੁੜ) ਜਨਮ ਵਿਚ ਨਹੀਂ ਆਉਂਦਾ। ਜਿਸ ਮਨੁੱਖ ਨੂੰ ਹਰੀ ਦਾ ਪ੍ਰੇਮ ਪ੍ਰਾਪਤ ਹੋ ਜਾਂਦਾ ਹੈ ਹਰੀ ਦੀ ਭਗਤੀ ਪ੍ਰਾਪਤ ਹੋ ਜਾਂਦੀ ਹੈ ਉਹ (ਸਦਾ) ਹਰੀ ਦੀ ਪ੍ਰੀਤਿ ਵਿਚ ਮਸਤ ਰਹਿੰਦਾ ਹੈ ॥੧॥null(ਪਰ, ਹੇ ਭਾਈ! ਇਸ ਪਿਆਰ ਦਾ ਮੁੱਲ ਭੀ ਦੇਣਾ ਪੈਂਦਾ ਹੈ) ਪ੍ਰਭੂ (ਦੇ ਚਰਨਾਂ) ਵਿਚ (ਤਦੋਂ ਹੀ) ਮਿਲ ਸਕੀਦਾ ਹੈ ਜੇ (ਆਪਣਾ) ਇਹ ਮਨ ਹਵਾਲੇ ਕਰ ਦੇਈਏ, (ਇਹ ਗੱਲ ਪਰਮਾਤਮਾ ਦੀ ਮੇਹਰ ਨਾਲ ਹੀ ਹੋ ਸਕਦੀ ਹੈ, ਤਾਂ ਤੇ) ਹੇ ਨਾਨਕ! (ਅਰਦਾਸ ਕਰ ਤੇ ਆਖ-ਹੇ ਪ੍ਰਭੂ!) ਆਪਣੀ ਮੇਹਰ ਕਰ (ਤਾ ਕਿ ਤੇਰੇ ਦਾਸ) ਨਾਨਕ ਨੂੰ ਤੇਰਾ ਨਾਮ (ਤੇਰੇ ਨਾਮ ਦਾ ਪਿਆਰ) ਪ੍ਰਾਪਤ ਹੋ ਜਾਏ ॥੨॥੧॥੧੫੦॥