Hukumnama - Ang 419
Chalae Chalanehaar Vaatt Vattaaeiaa in Raag Asa
In Gurmukhi
ਆਸਾ ਮਹਲਾ ੧ ॥
ਚਲੇ ਚਲਣਹਾਰ ਵਾਟ ਵਟਾਇਆ ॥
ਧੰਧੁ ਪਿਟੇ ਸੰਸਾਰੁ ਸਚੁ ਨ ਭਾਇਆ ॥੧॥
ਕਿਆ ਭਵੀਐ ਕਿਆ ਢੂਢੀਐ ਗੁਰ ਸਬਦਿ ਦਿਖਾਇਆ ॥
ਮਮਤਾ ਮੋਹੁ ਵਿਸਰਜਿਆ ਅਪਨੈ ਘਰਿ ਆਇਆ ॥੧॥ ਰਹਾਉ ॥
ਸਚਿ ਮਿਲੈ ਸਚਿਆਰੁ ਕੂੜਿ ਨ ਪਾਈਐ ॥
ਸਚੇ ਸਿਉ ਚਿਤੁ ਲਾਇ ਬਹੁੜਿ ਨ ਆਈਐ ॥੨॥
ਮੋਇਆ ਕਉ ਕਿਆ ਰੋਵਹੁ ਰੋਇ ਨ ਜਾਣਹੂ ॥
ਰੋਵਹੁ ਸਚੁ ਸਲਾਹਿ ਹੁਕਮੁ ਪਛਾਣਹੂ ॥੩॥
ਹੁਕਮੀ ਵਜਹੁ ਲਿਖਾਇ ਆਇਆ ਜਾਣੀਐ ॥
ਲਾਹਾ ਪਲੈ ਪਾਇ ਹੁਕਮੁ ਸਿਞਾਣੀਐ ॥੪॥
ਹੁਕਮੀ ਪੈਧਾ ਜਾਇ ਦਰਗਹ ਭਾਣੀਐ ॥
ਹੁਕਮੇ ਹੀ ਸਿਰਿ ਮਾਰ ਬੰਦਿ ਰਬਾਣੀਐ ॥੫॥
ਲਾਹਾ ਸਚੁ ਨਿਆਉ ਮਨਿ ਵਸਾਈਐ ॥
ਲਿਖਿਆ ਪਲੈ ਪਾਇ ਗਰਬੁ ਵਞਾਈਐ ॥੬॥
ਮਨਮੁਖੀਆ ਸਿਰਿ ਮਾਰ ਵਾਦਿ ਖਪਾਈਐ ॥
ਠਗਿ ਮੁਠੀ ਕੂੜਿਆਰ ਬੰਨ੍ਹ੍ਹਿ ਚਲਾਈਐ ॥੭॥
ਸਾਹਿਬੁ ਰਿਦੈ ਵਸਾਇ ਨ ਪਛੋਤਾਵਹੀ ॥
ਗੁਨਹਾਂ ਬਖਸਣਹਾਰੁ ਸਬਦੁ ਕਮਾਵਹੀ ॥੮॥
ਨਾਨਕੁ ਮੰਗੈ ਸਚੁ ਗੁਰਮੁਖਿ ਘਾਲੀਐ ॥
ਮੈ ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਲੀਐ ॥੯॥੧੬॥
Phonetic English
Aasaa Mehalaa 1 ||
Chalae Chalanehaar Vaatt Vattaaeiaa ||
Dhhandhh Pittae Sansaar Sach N Bhaaeiaa ||1||
Kiaa Bhaveeai Kiaa Dtoodteeai Gur Sabadh Dhikhaaeiaa ||
Mamathaa Mohu Visarajiaa Apanai Ghar Aaeiaa ||1|| Rehaao ||
Sach Milai Sachiaar Koorr N Paaeeai ||
Sachae Sio Chith Laae Bahurr N Aaeeai ||2||
Moeiaa Ko Kiaa Rovahu Roe N Jaanehoo ||
Rovahu Sach Salaahi Hukam Pashhaanehoo ||3||
Hukamee Vajahu Likhaae Aaeiaa Jaaneeai ||
Laahaa Palai Paae Hukam Sinjaaneeai ||4||
Hukamee Paidhhaa Jaae Dharageh Bhaaneeai ||
Hukamae Hee Sir Maar Bandh Rabaaneeai ||5||
Laahaa Sach Niaao Man Vasaaeeai ||
Likhiaa Palai Paae Garab Vanjaaeeai ||6||
Manamukheeaa Sir Maar Vaadh Khapaaeeai ||
Thag Muthee Koorriaar Bannih Chalaaeeai ||7||
Saahib Ridhai Vasaae N Pashhothaavehee ||
Gunehaan Bakhasanehaar Sabadh Kamaavehee ||8||
Naanak Mangai Sach Guramukh Ghaaleeai ||
Mai Thujh Bin Avar N Koe Nadhar Nihaaleeai ||9||16||
English Translation
Aasaa, First Mehl:
The travellers travel from one road to another.
The world is engrossed in its entanglements, and does not appreciate the Truth. ||1||
Why wander around, and why go searching, when the Guru's Shabad reveals Him to us?
Leaving behind egotism and attachment, I have arrived at my own home. ||1||Pause||
Through Truth, one meets the True One; He is not obtained through falsehood.
Centering your consciousness on the True Lord, you shall not have to come into the world again. ||2||
Why do you weep for the dead? You do not know how to weep.
Weep by praising the True Lord, and recognize His Command. ||3||
Blessed is the birth of one who is destined to abide by the Lord's Command.
He obtains the true profit, realizing the Lord's Command. ||4||
If it pleases the Commander, one goes to His Court, robed in honor.
By His Command, God's slaves are hit over the head. ||5||
The profit is earned by enshrining Truth and justice in the mind.
They obtain what is written in their destiny, and overcome pride. ||6||
The self-willed manmukhs are hit over the head, and consumed by conflict.
The cheaters are plundered by falsehood; they are chained and led away. ||7||
Enshrine the Lord Master in your mind, and you shall not have to repent.
He forgives our sins, when we practice the Teachings of the Guru's Word. ||8||
Nanak begs for the True Name, which is obtained by the Gurmukh.
Without You, I have no other at all; please, bless me with Your Glance of Grace. ||9||16||
Punjabi Viakhya
nullnull(ਪਰ ਜਿਨ੍ਹਾਂ ਨੂੰ ਪਰਮਾਤਮਾ ਦਾ ਨਾਮ ਚੰਗਾ ਨਹੀਂ ਲੱਗਦਾ ਉਹ) ਪਰਦੇਸੀ ਜੀਊੜੇ ਜੀਵਨ ਦਾ ਸਹੀ ਰਸਤਾ ਖੁੰਝ ਕੇ ਤੁਰੇ ਜਾ ਰਹੇ ਹਨ। (ਮਾਇਆ-ਮੋਹਿਆ) ਜਗਤ ਉਹੀ ਕੰਮ ਔਖਾ ਹੋ ਹੋ ਕੇ ਕਰਦਾ ਹੈ ਜੋ ਗਲ ਵਿਚ ਮਾਇਆ ਦੇ ਜੰਜਾਲ ਪਾਈ ਜਾਂਦਾ ਹੈ, (ਮਾਇਆ-ਮੋਹੇ) ਜਗਤ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਿਆਰਾ ਨਹੀਂ ਲੱਗਦਾ ॥੧॥null(ਜਿਸ ਨੂੰ ਪਰਮਾਤਮਾ ਨੇ) ਗੁਰੂ ਦੇ ਸ਼ਬਦ ਦੀ ਰਾਹੀਂ (ਆਪਣਾ ਆਪ) ਵਿਖਾ ਦਿੱਤਾ, ਉਸ ਦੀ ਭਟਕਣਾ ਮੁੱਕ ਜਾਂਦੀ ਹੈ, ਉਸ ਨੂੰ ਕਿਸੇ ਹੋਰ ਥਾਂ ਸੁਖ ਭਾਲਣ ਦੀ ਲੋੜ ਨਹੀਂ ਪੈਂਦੀ। ਉਸ ਨੇ ਆਪਣੇ ਅੰਦਰੋਂ ਮਾਇਆ ਦੀ ਮਮਤਾ ਦੂਰ ਕਰ ਦਿੱਤੀ, ਮਾਇਆ ਦਾ ਮੋਹ ਤਿਆਗ ਦਿੱਤਾ। ਉਹ ਉਸ ਘਰ ਵਿਚ ਆ ਟਿਕਿਆ ਜੇਹੜਾ ਸਦਾ ਲਈ ਉਸ ਦਾ ਆਪਣਾ ਬਣ ਗਿਆ (ਪ੍ਰਭੂ-ਚਰਨਾਂ ਵਿਚ ਲੀਨ ਹੋ ਗਿਆ) ॥੧॥ ਰਹਾਉ ॥nullਸੱਚ ਦਾ ਵਪਾਰੀ ਜੀਵ ਸਦਾ-ਥਿਰ ਪ੍ਰਭੂ ਵਿਚ ਜੁੜ ਕੇ (ਪ੍ਰਭੂ ਨੂੰ) ਮਿਲ ਪੈਂਦਾ ਹੈ, ਝੂਠੇ ਪਦਾਰਥਾਂ ਦੇ ਮੋਹ ਵਿਚ ਲੱਗਿਆਂ ਪ੍ਰਭੂ ਨਹੀਂ ਮਿਲਦਾ। ਸਦਾ-ਥਿਰ ਪਰਮਾਤਮਾ ਵਿਚ ਚਿੱਤ ਜੋੜਿਆਂ ਮੁੜ ਮੁੜ ਜਨਮ ਵਿਚ ਨਹੀਂ ਆਵੀਦਾ ॥੨॥nullਹੇ ਭਾਈ! ਤੁਸੀਂ ਮਰੇ ਸੰਬੰਧੀਆਂ ਨੂੰ ਰੋਂਦੇ ਹੋ (ਉਹਨਾਂ ਦੀ ਖ਼ਾਤਰ ਵੈਰਾਗ ਕਰਦੇ ਹੋ) ਇਹ ਵਿਅਰਥ ਕੰਮ ਹੈ। ਅਸਲ ਵਿਚ ਤੁਹਾਨੂੰ ਵੈਰਾਗ ਵਿਚ ਆਉਣ ਦੀ ਜਾਚ ਨਹੀਂ। ਪਰਮਾਤਮਾ ਦੀ ਸਿਫ਼ਤ-ਸਾਲਾਹ ਕਰੋ, (ਇਹ ਗੱਲ) ਸਮਝੋ (ਕਿ ਜੰਮਣਾ ਮਰਨਾ) ਪਰਮਾਤਮਾ ਦਾ ਹੁਕਮ ਹੈ (ਇਸ ਤਰ੍ਹਾਂ ਦੁਨੀਆ ਵਲੋਂ) ਵੈਰਾਗ ਕਰਨ ਦੀ ਜਾਚ ਸਿੱਖੋ ॥੩॥nullਇਹ ਗੱਲ ਸਮਝਣੀ ਚਾਹੀਦੀ ਹੈ ਕਿ ਹਰੇਕ ਜੀਵ ਪਰਮਾਤਮਾ ਦੀ ਰਜ਼ਾ ਵਿਚ ਹੀ ਰੋਜ਼ੀ ਲਿਖਾ ਕੇ ਜਗਤ ਵਿਚ ਆਉਂਦਾ ਹੈ। ਉਸ ਦੀ ਰਜ਼ਾ ਨੂੰ ਪਛਾਨਣਾ ਚਾਹੀਦਾ ਹੈ, ਇਸ ਤਰ੍ਹਾਂ ਜੀਵਨ ਲਾਭ ਮਿਲਦਾ ਹੈ। ਪਰਮਾਤਮਾ ਦੀ ਰਜ਼ਾ ਵਿਚ ਹੀ (ਮਮਤਾ ਮੋਹ ਵਿਸਾਰ ਕੇ) ਜੀਵ ਇਥੋਂ ਇੱਜ਼ਤ ਖੱਟ ਕੇ ਜਾਂਦਾ ਹੈ ਤੇ ਪ੍ਰਭੂ ਦੀ ਦਰਗਾਹ ਵਿਚ ਭੀ ਆਦਰ ਪਾਂਦਾ ਹੈ ॥੪॥nullਪ੍ਰਭੂ ਦੀ ਰਜ਼ਾ ਵਿਚ ਹੀ (ਮਮਤਾ ਮੋਹ ਵਿਚ ਫਸਣ ਕਰਕੇ) ਜੀਵਾਂ ਨੂੰ ਸਿਰ ਉਤੇ ਮਾਰ ਪੈਂਦੀ ਹੈ ਤੇ (ਜਨਮ ਮਰਨ ਦੀ) ਰੱਬੀ ਕੈਦ ਵਿਚ ਜੀਵ ਪੈਂਦੇ ਹਨ ॥੫॥nullਜੇ ਇਹ ਗੱਲ ਮਨ ਵਿਚ ਵਸਾ ਲਈਏ ਕਿ (ਹਰ ਥਾਂ) ਪਰਮਾਤਮਾ ਦਾ ਨਿਆਂ ਹੀ ਵਰਤ ਰਿਹਾ ਹੈ, ਤਾਂ ਸਦਾ-ਥਿਰ ਪ੍ਰਭੂ ਦਾ ਨਾਮ-ਲਾਭ ਖੱਟ ਲਈਦਾ ਹੈ। (ਪਰ ਕਿਸੇ ਆਪਣੀ ਚਤੁਰਾਈ ਦਾ ਉੱਦਮ ਦਾ) ਮਾਣ ਦੂਰ ਕਰ ਦੇਣਾ ਚਾਹੀਦਾ ਹੈ, (ਪ੍ਰਭੂ ਦੀ ਰਜ਼ਾ ਵਿਚ ਹੀ) ਹਰੇਕ ਜੀਵ ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪ੍ਰਾਪਤੀ ਕਰਦਾ ਹੈ ॥੬॥nullਜੇਹੜੀ ਜੀਵ-ਇਸਤ੍ਰੀ ਆਪਣੇ ਮਨ ਦੀ ਅਗਵਾਈ ਵਿਚ ਤੁਰਦੀ ਹੈ ਉਸ ਦੇ ਸਿਰ ਉਤੇ (ਜਨਮ ਮਰਨ ਦੇ ਗੇੜ ਦੀ) ਮਾਰ ਹੈ, ਉਹ (ਮਮਤਾ ਮੋਹ ਦੇ) ਝਗੜੇ ਵਿਚ ਹੀ ਖ਼ੁਆਰ ਹੁੰਦੀ ਹੈ। ਕੂੜ ਦੀ ਵਪਾਰਨ ਜੀਵ-ਇਸਤ੍ਰੀ (ਮਮਤਾ ਮੋਹ ਵਿਚ ਹੀ) ਠੱਗੀ ਜਾਂਦੀ ਹੈ ਲੁੱਟੀ ਜਾਂਦੀ ਹੈ, (ਮੋਹ ਦੀ ਫਾਹੀ ਵਿਚ ਬੱਝੀ ਹੋਈ ਹੀ ਇਥੋਂ ਪਰਲੋਕ ਵਲ ਤੋਰੀ ਜਾਂਦੀ ਹੈ) ॥੭॥nullਹੇ ਭਾਈ! ਮਾਲਕ-ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ, (ਅੰਤ ਨੂੰ) ਪਛੁਤਾਉਣਾ ਨਹੀਂ ਪਏਗਾ। ਉਸ ਪ੍ਰਭੂ ਦੀ ਸਿਫ਼ਤ-ਸਾਲਾਹ ਕਰ, ਉਹ ਸਾਰੇ ਗੁਨਾਹ ਬਖ਼ਸ਼ਣ ਵਾਲਾ ਹੈ ॥੮॥nullਹੇ ਪ੍ਰਭੂ! ਨਾਨਕ ਤੇਰਾ ਸਦਾ-ਥਿਰ ਨਾਮ ਮੰਗਦਾ ਹੈ, (ਤੇਰੀ ਮੇਹਰ ਹੋਵੇ ਤਾਂ) ਗੁਰੂ ਦੀ ਸਰਨ ਪੈ ਕੇ ਮੈਂ ਇਹ ਘਾਲ-ਕਮਾਈ ਕਰਾਂ। ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ ਨਹੀਂ ਹੈ, ਮੇਰੇ ਵਲ ਆਪਣੀ ਮੇਹਰ ਦੀ ਨਿਗਾਹ ਨਾਲ ਵੇਖ ॥੯॥੧੬॥