Hukumnama - Ang 426
Aapai Aap Pashhaaniaa Saadh Meethaa Bhaaee in Raag Asa
In Gurmukhi
ਆਸਾ ਮਹਲਾ ੩ ॥
ਆਪੈ ਆਪੁ ਪਛਾਣਿਆ ਸਾਦੁ ਮੀਠਾ ਭਾਈ ॥
ਹਰਿ ਰਸਿ ਚਾਖਿਐ ਮੁਕਤੁ ਭਏ ਜਿਨ੍ਹ੍ਹਾ ਸਾਚੋ ਭਾਈ ॥੧॥
ਹਰਿ ਜੀਉ ਨਿਰਮਲ ਨਿਰਮਲਾ ਨਿਰਮਲ ਮਨਿ ਵਾਸਾ ॥
ਗੁਰਮਤੀ ਸਾਲਾਹੀਐ ਬਿਖਿਆ ਮਾਹਿ ਉਦਾਸਾ ॥੧॥ ਰਹਾਉ ॥
ਬਿਨੁ ਸਬਦੈ ਆਪੁ ਨ ਜਾਪਈ ਸਭ ਅੰਧੀ ਭਾਈ ॥
ਗੁਰਮਤੀ ਘਟਿ ਚਾਨਣਾ ਨਾਮੁ ਅੰਤਿ ਸਖਾਈ ॥੨॥
ਨਾਮੇ ਹੀ ਨਾਮਿ ਵਰਤਦੇ ਨਾਮੇ ਵਰਤਾਰਾ ॥
ਅੰਤਰਿ ਨਾਮੁ ਮੁਖਿ ਨਾਮੁ ਹੈ ਨਾਮੇ ਸਬਦਿ ਵੀਚਾਰਾ ॥੩॥
ਨਾਮੁ ਸੁਣੀਐ ਨਾਮੁ ਮੰਨੀਐ ਨਾਮੇ ਵਡਿਆਈ ॥
ਨਾਮੁ ਸਲਾਹੇ ਸਦਾ ਸਦਾ ਨਾਮੇ ਮਹਲੁ ਪਾਈ ॥੪॥
ਨਾਮੇ ਹੀ ਘਟਿ ਚਾਨਣਾ ਨਾਮੇ ਸੋਭਾ ਪਾਈ ॥
ਨਾਮੇ ਹੀ ਸੁਖੁ ਊਪਜੈ ਨਾਮੇ ਸਰਣਾਈ ॥੫॥
ਬਿਨੁ ਨਾਵੈ ਕੋਇ ਨ ਮੰਨੀਐ ਮਨਮੁਖਿ ਪਤਿ ਗਵਾਈ ॥
ਜਮ ਪੁਰਿ ਬਾਧੇ ਮਾਰੀਅਹਿ ਬਿਰਥਾ ਜਨਮੁ ਗਵਾਈ ॥੬॥
ਨਾਮੈ ਕੀ ਸਭ ਸੇਵਾ ਕਰੈ ਗੁਰਮੁਖਿ ਨਾਮੁ ਬੁਝਾਈ ॥
ਨਾਮਹੁ ਹੀ ਨਾਮੁ ਮੰਨੀਐ ਨਾਮੇ ਵਡਿਆਈ ॥੭॥
ਜਿਸ ਨੋ ਦੇਵੈ ਤਿਸੁ ਮਿਲੈ ਗੁਰਮਤੀ ਨਾਮੁ ਬੁਝਾਈ ॥
ਨਾਨਕ ਸਭ ਕਿਛੁ ਨਾਵੈ ਕੈ ਵਸਿ ਹੈ ਪੂਰੈ ਭਾਗਿ ਕੋ ਪਾਈ ॥੮॥੭॥੨੯॥
Phonetic English
Aasaa Mehalaa 3 ||
Aapai Aap Pashhaaniaa Saadh Meethaa Bhaaee ||
Har Ras Chaakhiai Mukath Bheae Jinhaa Saacho Bhaaee ||1||
Har Jeeo Niramal Niramalaa Niramal Man Vaasaa ||
Guramathee Saalaaheeai Bikhiaa Maahi Oudhaasaa ||1|| Rehaao ||
Bin Sabadhai Aap N Jaapee Sabh Andhhee Bhaaee ||
Guramathee Ghatt Chaananaa Naam Anth Sakhaaee ||2||
Naamae Hee Naam Varathadhae Naamae Varathaaraa ||
Anthar Naam Mukh Naam Hai Naamae Sabadh Veechaaraa ||3||
Naam Suneeai Naam Manneeai Naamae Vaddiaaee ||
Naam Salaahae Sadhaa Sadhaa Naamae Mehal Paaee ||4||
Naamae Hee Ghatt Chaananaa Naamae Sobhaa Paaee ||
Naamae Hee Sukh Oopajai Naamae Saranaaee ||5||
Bin Naavai Koe N Manneeai Manamukh Path Gavaaee ||
Jam Pur Baadhhae Maareeahi Birathhaa Janam Gavaaee ||6||
Naamai Kee Sabh Saevaa Karai Guramukh Naam Bujhaaee ||
Naamahu Hee Naam Manneeai Naamae Vaddiaaee ||7||
Jis No Dhaevai This Milai Guramathee Naam Bujhaaee ||
Naanak Sabh Kishh Naavai Kai Vas Hai Poorai Bhaag Ko Paaee ||8||7||29||
English Translation
Aasaa, Third Mehl:
Those who recognize their own selves, enjoy the sweet flavor, O Siblings of Destiny.
Those who drink in the sublime essence of the Lord are emancipated; they love the Truth. ||1||
The Beloved Lord is the purest of the pure; He comes to dwell in the pure mind.
Praising the Lord, through the Guru's Teachings, one remains unaffected by corruption. ||1||Pause||
Without the Word of the Shabad, they do not understand themselves -they are totally blind, O Siblings of Destiny.
Through the Guru's Teachings, the heart is illuminated, and in the end, only the Naam shall be your companion. ||2||
They are occupied with the Naam, and only the Naam; they deal only in the Naam.
Deep within their hearts is the Naam; upon their lips is the Naam; they contemplate the Word of God, and the Naam. ||3||
They listen to the Naam, believe in the Naam, and through the Naam, they obtain glory.
They praise the Naam, forever and ever, and through the Naam, they obtain the Mansion of the Lord's Presence. ||4||
Through the Naam, their hearts are illumined, and through the Naam, they obtain honor.
Through the Naam, peace wells up; I seek the Sanctuary of the Naam. ||5||
Without the Naam, no one is accepted; the self-willed manmukhs lose their honor.
In the City of Death, they are tied down and beaten, and they lose their lives in vain. ||6||
Those Gurmukhs who realize the Naam, all serve the Naam.
So believe in the Naam, and only the Naam; through the Naam, glorious greatness is obtained. ||7||
He alone receives it, unto whom it is given. Through the Guru's Teachings, the Naam is realized.
O Nanak, everything is under the influence of the Naam; by perfect good destiny, a few obtain it. ||8||7||29||
Punjabi Viakhya
nullnullਹੇ ਭਾਈ! ਪਰਮਾਤਮਾ ਦਾ ਨਾਮ-ਰਸ ਚੱਖਣ ਨਾਲ ਮਨੁੱਖ ਆਪਣੇ ਹੀ ਆਤਮਕ ਜੀਵਨ ਨੂੰ ਪੜਤਾਲਣ ਲੱਗ ਪੈਂਦਾ ਹੈ ਤੇ ਇਸ ਤਰ੍ਹਾਂ ਨਾਮ-ਰਸ ਦਾ ਸੁਆਦ ਮਿੱਠਾ ਆਉਣ ਲੱਗ ਪੈਂਦਾ ਹੈ। (ਨਾਮ-ਰਸ ਦੀ ਬਰਕਤਿ ਨਾਲ) ਜਿਨ੍ਹਾਂ ਨੂੰ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ ਉਹ ਮਾਇਆ ਦੇ ਮੋਹ ਤੋਂ ਆਜ਼ਾਦ ਹੋ ਜਾਂਦੇ ਹਨ ॥੧॥nullਹੇ ਭਾਈ! ਪਰਮਾਤਮਾ ਨਿਰੋਲ ਪਵਿਤ੍ਰ ਹੈ, ਉਸ ਦਾ ਨਿਵਾਸ ਪਵਿਤ੍ਰ ਮਨ ਵਿਚ ਹੀ ਹੋ ਸਕਦਾ ਹੈ। ਜੇ ਗੁਰੂ ਦੀ ਮਤ ਉਤੇ ਤੁਰ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਰਹੀਏ ਤਾਂ ਮਾਇਆ ਵਿਚ ਰਹਿੰਦਿਆਂ ਹੀ ਮਾਇਆ ਤੋਂ ਨਿਰਲੇਪ ਹੋ ਸਕੀਦਾ ਹੈ ॥੧॥ ਰਹਾਉ ॥nullਹੇ ਭਾਈ! ਗੁਰੂ ਦੇ ਸ਼ਬਦ ਤੋਂ ਬਿਨਾ ਆਪਣੇ ਆਤਮਕ ਜੀਵਨ ਨੂੰ ਪਰਖਿਆ ਨਹੀਂ ਜਾ ਸਕਦਾ (ਸ਼ਬਦ ਤੋਂ ਬਿਨਾ) ਸਾਰੀ ਲੁਕਾਈ (ਮਾਇਆ ਦੇ ਮੋਹ ਵਿਚ) ਅੰਨ੍ਹੀ ਹੋਈ ਰਹਿੰਦੀ ਹੈ। ਗੁਰੂ ਦੀ ਮਤ ਦੀ ਰਾਹੀਂ ਹਿਰਦੇ ਵਿਚ (ਵਸਾਇਆ ਹੋਇਆ ਨਾਮ ਆਤਮਕ ਜੀਵਨ ਲਈ) ਚਾਨਣ ਦੇਂਦਾ ਹੈ, ਅੰਤ ਵੇਲੇ ਭੀ ਹਰਿ-ਨਾਮ ਹੀ ਸਾਥੀ ਬਣਦਾ ਹੈ ॥੨॥null(ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਮਤ ਉਤੇ ਤੁਰਦੇ ਹਨ ਉਹ) ਸਦਾ ਹਰਿ-ਨਾਮ ਵਿਚ ਹੀ ਲੀਨ ਰਹਿੰਦੇ ਹਨ, ਨਾਮ ਵਿਚ ਲੀਨ ਹੀ ਉਹ ਦੁਨੀਆ ਦੀ ਕਿਰਤਕਾਰ ਕਰਦੇ ਹਨ, ਉਹਨਾਂ ਦੇ ਹਿਰਦੇ ਵਿਚ ਨਾਮ ਟਿਕਿਆ ਰਹਿੰਦਾ ਹੈ, ਉਹਨਾਂ ਦੇ ਮੂੰਹ ਵਿਚ ਨਾਮ ਵੱਸਦਾ ਹੈ, ਉਹ ਗੁਰ-ਸ਼ਬਦ ਦੀ ਰਾਹੀਂ ਹਰਿ-ਨਾਮ ਦਾ ਹੀ ਵਿਚਾਰ ਕਰਦੇ ਰਹਿੰਦੇ ਹਨ ॥੩॥nullਹੇ ਭਾਈ! ਹਰ ਵੇਲੇ ਹਰਿ-ਨਾਮ ਸੁਣਨਾ ਚਾਹੀਦਾ ਹੈ, ਹਰਿ-ਨਾਮ ਵਿਚ ਮਨ ਗਿਝਾਣਾ ਚਾਹੀਦਾ ਹੈ, ਹਰਿ-ਨਾਮ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ। ਜੇਹੜਾ ਮਨੁੱਖ ਸਦਾ ਹਰ ਵੇਲੇ ਹਰੀ ਦੀ ਸਿਫ਼ਤ-ਸਾਲਾਹ ਕਰਦਾ ਹੈ ਉਹ ਹਰਿ-ਨਾਮ ਦੀ ਰਾਹੀਂ ਹਰਿ-ਚਰਨਾਂ ਵਿਚ ਟਿਕਾਣਾ ਲੱਭ ਲੈਂਦਾ ਹੈ ॥੪॥nullਹੇ ਭਾਈ! ਹਰਿ-ਨਾਮ ਦੀ ਰਾਹੀਂ ਹਿਰਦੇ ਵਿਚ (ਆਤਮਕ ਜੀਵਨ ਲਈ) ਚਾਨਣ ਪੈਦਾ ਹੁੰਦਾ ਹੈ, (ਹਰ ਥਾਂ) ਸੋਭਾ ਮਿਲਦੀ ਹੈ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੀ ਦੀ ਹੀ ਸਰਨ ਪਏ ਰਹੀਦਾ ਹੈ ॥੫॥nullਹੇ ਭਾਈ! ਨਾਮ ਸਿਮਰਨ ਤੋਂ ਬਿਨਾ ਕਿਸੇ ਭੀ ਮਨੁੱਖ ਨੂੰ ਦਰਗਾਹ ਵਿਚ ਆਦਰ ਨਹੀਂ ਮਿਲਦਾ, ਆਪਣੇ ਮਨ ਦੇ ਪਿਛੇ ਤੁਰਨ ਵਾਲਾ ਮਨੁੱਖ (ਦਰਗਾਹ ਵਿਚ) ਇੱਜ਼ਤ ਗਵਾ ਬੈਠਦਾ ਹੈ। ਇਹੋ ਜਿਹੇ ਮਨੁੱਖ ਜਮ ਦੀ ਪੁਰੀ ਵਿਚ ਬੱਝੇ ਮਾਰ ਖਾਂਦੇ ਹਨ, ਉਹ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦੇ ਹਨ ॥੬॥nullਹੇ ਭਾਈ! ਸਾਰੀ ਲੁਕਾਈ ਹਰਿ-ਨਾਮ (ਜਪਣ ਵਾਲੇ) ਦੀ ਸੇਵਾ ਕਰਦੀ ਹੈ, ਨਾਮ ਜਪਣ ਦੀ ਸੂਝ ਗੁਰੂ ਬਖ਼ਸ਼ਦਾ ਹੈ। (ਹੇ ਭਾਈ! ਹਰ ਥਾਂ) ਨਾਮ (ਜਪਣ ਵਾਲੇ) ਨੂੰ ਹੀ ਆਦਰ ਮਿਲਦਾ ਹੈ, ਨਾਮ ਦੀ ਬਰਕਤਿ ਨਾਲ ਹੀ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ॥੭॥nullਪਰ, ਹੇ ਭਾਈ! ਹਰਿ-ਨਾਮ ਸਿਰਫ਼ ਉਸੇ ਨੂੰ ਮਿਲਦਾ ਹੈ ਜਿਸ ਨੂੰ ਹਰੀ ਆਪ ਦੇਂਦਾ ਹੈ, ਜਿਸ ਨੂੰ ਗੁਰੂ ਦੀ ਮਤ ਉਤੇ ਤੋਰ ਕੇ ਨਾਮ (ਸਿਮਰਨ ਦੀ) ਸੂਝ ਬਖ਼ਸ਼ਦਾ ਹੈ। ਹੇ ਨਾਨਕ! ਹਰੇਕ (ਆਦਰ-ਮਾਣ) ਹਰਿ-ਨਾਮ ਦੇ ਵੱਸ ਵਿਚ ਹੈ। ਕੋਈ ਵਿਰਲਾ ਮਨੁੱਖ ਵੱਡੀ ਕਿਸਮਤ ਨਾਲ ਹਰਿ-ਨਾਮ ਪ੍ਰਾਪਤ ਕਰਦਾ ਹੈ ॥੮॥੭॥੨੯॥