Hukumnama - Ang 439

Ham Gharae Saachaa Sohilaa Saachai Sabadh Suhaaeiaa Raam in Raag Asa

In Gurmukhi

ੴ ਸਤਿਗੁਰ ਪ੍ਰਸਾਦਿ ॥
ਆਸਾ ਮਹਲਾ ੩ ਛੰਤ ਘਰੁ ੧ ॥
ਹਮ ਘਰੇ ਸਾਚਾ ਸੋਹਿਲਾ ਸਾਚੈ ਸਬਦਿ ਸੁਹਾਇਆ ਰਾਮ ॥
ਧਨ ਪਿਰ ਮੇਲੁ ਭਇਆ ਪ੍ਰਭਿ ਆਪਿ ਮਿਲਾਇਆ ਰਾਮ ॥
ਪ੍ਰਭਿ ਆਪਿ ਮਿਲਾਇਆ ਸਚੁ ਮੰਨਿ ਵਸਾਇਆ ਕਾਮਣਿ ਸਹਜੇ ਮਾਤੀ ॥
ਗੁਰ ਸਬਦਿ ਸੀਗਾਰੀ ਸਚਿ ਸਵਾਰੀ ਸਦਾ ਰਾਵੇ ਰੰਗਿ ਰਾਤੀ ॥
ਆਪੁ ਗਵਾਏ ਹਰਿ ਵਰੁ ਪਾਏ ਤਾ ਹਰਿ ਰਸੁ ਮੰਨਿ ਵਸਾਇਆ ॥
ਕਹੁ ਨਾਨਕ ਗੁਰ ਸਬਦਿ ਸਵਾਰੀ ਸਫਲਿਉ ਜਨਮੁ ਸਬਾਇਆ ॥੧॥
ਦੂਜੜੈ ਕਾਮਣਿ ਭਰਮਿ ਭੁਲੀ ਹਰਿ ਵਰੁ ਨ ਪਾਏ ਰਾਮ ॥
ਕਾਮਣਿ ਗੁਣੁ ਨਾਹੀ ਬਿਰਥਾ ਜਨਮੁ ਗਵਾਏ ਰਾਮ ॥
ਬਿਰਥਾ ਜਨਮੁ ਗਵਾਏ ਮਨਮੁਖਿ ਇਆਣੀ ਅਉਗਣਵੰਤੀ ਝੂਰੇ ॥
ਆਪਣਾ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਤਾ ਪਿਰੁ ਮਿਲਿਆ ਹਦੂਰੇ ॥
ਦੇਖਿ ਪਿਰੁ ਵਿਗਸੀ ਅੰਦਰਹੁ ਸਰਸੀ ਸਚੈ ਸਬਦਿ ਸੁਭਾਏ ॥
ਨਾਨਕ ਵਿਣੁ ਨਾਵੈ ਕਾਮਣਿ ਭਰਮਿ ਭੁਲਾਣੀ ਮਿਲਿ ਪ੍ਰੀਤਮ ਸੁਖੁ ਪਾਏ ॥੨॥
ਪਿਰੁ ਸੰਗਿ ਕਾਮਣਿ ਜਾਣਿਆ ਗੁਰਿ ਮੇਲਿ ਮਿਲਾਈ ਰਾਮ ॥
ਅੰਤਰਿ ਸਬਦਿ ਮਿਲੀ ਸਹਜੇ ਤਪਤਿ ਬੁਝਾਈ ਰਾਮ ॥
ਸਬਦਿ ਤਪਤਿ ਬੁਝਾਈ ਅੰਤਰਿ ਸਾਂਤਿ ਆਈ ਸਹਜੇ ਹਰਿ ਰਸੁ ਚਾਖਿਆ ॥
ਮਿਲਿ ਪ੍ਰੀਤਮ ਅਪਣੇ ਸਦਾ ਰੰਗੁ ਮਾਣੇ ਸਚੈ ਸਬਦਿ ਸੁਭਾਖਿਆ ॥
ਪੜਿ ਪੜਿ ਪੰਡਿਤ ਮੋਨੀ ਥਾਕੇ ਭੇਖੀ ਮੁਕਤਿ ਨ ਪਾਈ ॥
ਨਾਨਕ ਬਿਨੁ ਭਗਤੀ ਜਗੁ ਬਉਰਾਨਾ ਸਚੈ ਸਬਦਿ ਮਿਲਾਈ ॥੩॥
ਸਾ ਧਨ ਮਨਿ ਅਨਦੁ ਭਇਆ ਹਰਿ ਜੀਉ ਮੇਲਿ ਪਿਆਰੇ ਰਾਮ ॥
ਸਾ ਧਨ ਹਰਿ ਕੈ ਰਸਿ ਰਸੀ ਗੁਰ ਕੈ ਸਬਦਿ ਅਪਾਰੇ ਰਾਮ ॥
ਸਬਦਿ ਅਪਾਰੇ ਮਿਲੇ ਪਿਆਰੇ ਸਦਾ ਗੁਣ ਸਾਰੇ ਮਨਿ ਵਸੇ ॥
ਸੇਜ ਸੁਹਾਵੀ ਜਾ ਪਿਰਿ ਰਾਵੀ ਮਿਲਿ ਪ੍ਰੀਤਮ ਅਵਗਣ ਨਸੇ ॥
ਜਿਤੁ ਘਰਿ ਨਾਮੁ ਹਰਿ ਸਦਾ ਧਿਆਈਐ ਸੋਹਿਲੜਾ ਜੁਗ ਚਾਰੇ ॥
ਨਾਨਕ ਨਾਮਿ ਰਤੇ ਸਦਾ ਅਨਦੁ ਹੈ ਹਰਿ ਮਿਲਿਆ ਕਾਰਜ ਸਾਰੇ ॥੪॥੧॥੬॥

Phonetic English

Ik Oankaar Sathigur Prasaadh ||
Aasaa Mehalaa 3 Shhanth Ghar 1 ||
Ham Gharae Saachaa Sohilaa Saachai Sabadh Suhaaeiaa Raam ||
Dhhan Pir Mael Bhaeiaa Prabh Aap Milaaeiaa Raam ||
Prabh Aap Milaaeiaa Sach Mann Vasaaeiaa Kaaman Sehajae Maathee ||
Gur Sabadh Seegaaree Sach Savaaree Sadhaa Raavae Rang Raathee ||
Aap Gavaaeae Har Var Paaeae Thaa Har Ras Mann Vasaaeiaa ||
Kahu Naanak Gur Sabadh Savaaree Safalio Janam Sabaaeiaa ||1||
Dhoojarrai Kaaman Bharam Bhulee Har Var N Paaeae Raam ||
Kaaman Gun Naahee Birathhaa Janam Gavaaeae Raam ||
Birathhaa Janam Gavaaeae Manamukh Eiaanee Aouganavanthee Jhoorae ||
Aapanaa Sathigur Saev Sadhaa Sukh Paaeiaa Thaa Pir Miliaa Hadhoorae ||
Dhaekh Pir Vigasee Andharahu Sarasee Sachai Sabadh Subhaaeae ||
Naanak Vin Naavai Kaaman Bharam Bhulaanee Mil Preetham Sukh Paaeae ||2||
Pir Sang Kaaman Jaaniaa Gur Mael Milaaee Raam ||
Anthar Sabadh Milee Sehajae Thapath Bujhaaee Raam ||
Sabadh Thapath Bujhaaee Anthar Saanth Aaee Sehajae Har Ras Chaakhiaa ||
Mil Preetham Apanae Sadhaa Rang Maanae Sachai Sabadh Subhaakhiaa ||
Parr Parr Panddith Monee Thhaakae Bhaekhee Mukath N Paaee ||
Naanak Bin Bhagathee Jag Bouraanaa Sachai Sabadh Milaaee ||3||
Saa Dhhan Man Anadh Bhaeiaa Har Jeeo Mael Piaarae Raam ||
Saa Dhhan Har Kai Ras Rasee Gur Kai Sabadh Apaarae Raam ||
Sabadh Apaarae Milae Piaarae Sadhaa Gun Saarae Man Vasae ||
Saej Suhaavee Jaa Pir Raavee Mil Preetham Avagan Nasae ||
Jith Ghar Naam Har Sadhaa Dhhiaaeeai Sohilarraa Jug Chaarae ||
Naanak Naam Rathae Sadhaa Anadh Hai Har Miliaa Kaaraj Saarae ||4||1||6||

English Translation

One Universal Creator God. By The Grace Of The True Guru:
Aasaa, Third Mehl, Chhant, First House:
Within my home, the true wedding songs of rejoicing are sung; my home is adorned with the True Word of the Shabad.
The soul-bride has met her Husband Lord; God Himself has consummated this union.
God Himself has consummated this union; the soul-bride enshrines Truth within her mind, intoxicated with peaceful poise.
Embellished with the Word of the Guru's Shabad, and beautified with Truth, she enjoys her Beloved forever, imbued with His Love.
Eradicating her ego, she obtains her Husband Lord, and then, the sublime essence of the Lord dwells within her mind.
Says Nanak, fruitful and prosperous is her entire life; she is embellished with the Word of the Guru's Shabad. ||1||
The soul-bride who has been led astray by duality and doubt, does not attain her Husband Lord.
That soul-bride has no virtue, and she wastes her life in vain.
The self-willed, ignorant and disgraceful manmukh wastes her life in vain, and in the end, she comes to grief.
But when she serves her True Guru, she obtains peace, and then she meets her Husband Lord, face to face.
Beholding her Husband Lord, she blossoms forth; her heart is delighted, and she is beautified by the True Word of the Shabad.
O Nanak, without the Name, the soul-bride wanders around, deluded by doubt. Meeting her Beloved, she obtains peace. ||2||
The soul-bride knows that her Husband Lord is with her; the Guru unites her in this union.
Within her heart, she is merged with the Shabad, and the fire of her desire is easily extinguished.
The Shabad has quenched the fire of desire, and within her heart, peace and tranquility have come; she tastes the Lord's essence with intuitive ease.
Meeting her Beloved, she enjoys His Love continually, and her speech rings with the True Shabad.
Reading and studying continually, the Pandits, the religious scholars, and the silent sages have grown weary; wearing religious robes, liberation is not obtained.
O Nanak, without devotional worship, the world has gone insane; through the True Word of the Shabad, one meets the Lord. ||3||
Bliss permeates the mind of the soul-bride, who meets her Beloved Lord.
The soul-bride is enraptured with the sublime essence of the Lord, through the incomparable Word of the Guru's Shabad.
Through the incomparable Word of the Guru's Shabad, she meets her Beloved; she continually contemplates and enshrines His Glorious Virtues in her mind.
Her bed was adorned when she enjoyed her Husband Lord; meeting with her Beloved, her demerits were erased.
That house, within which the Lord's Name is continually meditated upon, resounds with the wedding songs of rejoicing, throughout the four ages.
O Nanak, imbued with the Naam, we are in bliss forever; meeting the Lord, our affairs are resolved. ||4||1||6||

Punjabi Viakhya

nullnullnullnullnullnullnullਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਰਾਗ ਆਸਾ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ 'ਛੰਤ'। (ਹੇ ਸਖੀ!) ਮੇਰੇ (ਹਿਰਦੇ-) ਘਰ ਵਿਚ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਗੀਤ ਹੋ ਰਿਹਾ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੇ ਗੁਰ-ਸ਼ਬਦ ਨੇ (ਮੇਰੇ ਹਿਰਦੇ-ਘਰ ਨੂੰ) ਸੋਹਣਾ ਬਣਾ ਦਿੱਤਾ ਹੈ। (ਹੇ ਸਖੀ! ਉਸ) ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੁੰਦਾ ਹੈ ਜਿਸ ਨੂੰ ਪ੍ਰਭੂ ਨੇ ਆਪ ਹੀ (ਆਪਣੇ ਚਰਨਾਂ ਵਿਚ) ਜੋੜ ਲਿਆ। ਪ੍ਰਭੂ ਨੇ ਜਿਸ ਜੀਵ-ਇਸਤ੍ਰੀ ਨੂੰ ਆਪ (ਆਪਣੇ ਚਰਨਾਂ ਵਿਚ) ਜੋੜਿਆ, ਆਪਣਾ ਸਦਾ-ਥਿਰ ਨਾਮ ਉਸ ਦੇ ਮਨ ਵਿਚ ਵਸਾ ਦਿੱਤਾ, ਉਹ ਜੀਵ-ਇਸਤ੍ਰੀ (ਫਿਰ) ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ। ਗੁਰੂ ਦੇ ਸ਼ਬਦ ਨੇ (ਉਸ ਜੀਵ-ਇਸਤ੍ਰੀ ਦੇ ਜੀਵਨ ਨੂੰ) ਸਿੰਗਾਰ ਦਿੱਤਾ, ਸਦਾ-ਥਿਰ ਹਰਿ-ਨਾਮ ਨੇ (ਉਸ ਦੇ ਜੀਵਨ ਨੂੰ) ਸੋਹਣਾ ਬਣਾ ਦਿੱਤਾ, ਉਹ (ਫਿਰ) ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਸਦਾ ਹੀ (ਪ੍ਰਭੂ-ਮਿਲਾਪ ਦਾ ਆਨੰਦ) ਮਾਣਦੀ ਹੈ। (ਜਦੋਂ ਜੀਵ-ਇਸਤ੍ਰੀ ਆਪਣੇ ਅੰਦਰੋਂ) ਹਉਮੈ ਦੂਰ ਕਰਦੀ ਹੈ (ਤੇ ਆਪਣੇ ਅੰਦਰ) ਪ੍ਰਭੂ-ਪਤੀ ਨੂੰ ਲੱਭ ਲੈਂਦੀ ਹੈ ਤਦੋਂ ਉਹ ਪ੍ਰਭੂ ਦੇ ਨਾਮ ਦਾ ਸੁਆਦ ਆਪਣੇ ਮਨ ਵਿਚ (ਸਦਾ ਲਈ) ਵਸਾ ਲੈਂਦੀ ਹੈ। ਨਾਨਕ ਆਖਦਾ ਹੈ- ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਜਿਸ ਜੀਵ-ਇਸਤ੍ਰੀ ਦਾ ਆਤਮਕ ਜੀਵਨ ਸੋਹਣਾ ਬਣ ਜਾਂਦਾ ਹੈ ਉਸ ਦੀ ਸਾਰੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ ॥੧॥nullnullnullnullnull(ਹੇ ਸਖੀ!) ਜੇਹੜੀ ਜੀਵ-ਇਸਤ੍ਰੀ (ਪ੍ਰਭੂ ਤੋਂ ਬਿਨਾ ਮਾਇਆ ਆਦਿਕ ਦੀ) ਹੋਰ ਹੋਰ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀ ਹੈ ਉਸ ਨੂੰ ਪ੍ਰਭੂ-ਪਤੀ ਦਾ ਮਿਲਾਪ ਨਹੀਂ ਹੁੰਦਾ। ਉਹ ਜੀਵ-ਇਸਤ੍ਰੀ (ਆਪਣੇ ਅੰਦਰ ਕੋਈ ਆਤਮਕ) ਗੁਣ ਪੈਦਾ ਨਹੀਂ ਕਰਦੀ, ਉਹ ਆਪਣੀ ਜ਼ਿੰਦਗੀ ਵਿਅਰਥ ਗਵਾ ਜਾਂਦੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੂਰਖ ਜੀਵ-ਇਸਤ੍ਰੀ ਜੀਵਨ ਅਜਾਈਂ ਗਵਾ ਜਾਂਦੀ ਹੈ ਔਗੁਣਾਂ ਨਾਲ ਭਰੀ ਹੋਣ ਕਰਕੇ ਉਹ ਆਪਣੇ ਅੰਦਰ ਹੀ ਅੰਦਰ ਦੁੱਖੀ ਹੁੰਦੀ ਰਹਿੰਦੀ ਹੈ। ਪਰ ਜਦੋਂ ਉਸ ਨੇ ਆਪਣੇ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਟਿਕੇ ਰਹਿਣ ਵਾਲਾ ਆਤਮਕ ਆਨੰਦ ਲੱਭਾ ਤਦੋਂ ਉਸ ਨੂੰ ਪ੍ਰਭੂ-ਪਤੀ ਅੰਗ ਸੰਗ ਵੱਸਦਾ ਹੀ ਮਿਲ ਪਿਆ। (ਆਪਣੇ ਅੰਦਰ) ਪ੍ਰਭੂ-ਪਤੀ ਨੂੰ ਵੇਖ ਕੇ ਉਹ ਖਿੜ ਪਈ, ਉਹ ਅੰਤਰ-ਆਤਮੇ ਆਨੰਦ-ਮਗਨ ਹੋ ਗਈ, ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੇ ਗੁਰ-ਸ਼ਬਦ ਵਿਚ ਪ੍ਰਭੂ-ਪ੍ਰੇਮ ਵਿਚ ਲੀਨ ਹੋ ਗਈ। ਹੇ ਨਾਨਕ! ਪ੍ਰਭੂ ਦੇ ਨਾਮ ਤੋਂ ਖੁੰਝ ਕੇ ਜੀਵ-ਇਸਤ੍ਰੀ ਭਟਕਣਾ ਦੇ ਕਾਰਨ ਕੁਰਾਹੇ ਪਈ ਰਹਿੰਦੀ ਹੈ ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦੀ ਹੈ ॥੨॥nullnullnullnullnull(ਹੇ ਸਖੀ!) ਜਿਸ ਜੀਵ-ਇਸਤ੍ਰੀ ਨੂੰ ਗੁਰੂ ਨੇ ਪ੍ਰਭੂ ਚਰਨਾਂ ਵਿਚ ਜੋੜ ਦਿੱਤਾ ਉਸ ਨੇ ਪ੍ਰਭੂ-ਪਤੀ ਨੂੰ ਆਪਣੇ ਅੰਗ-ਸੰਗ ਵੱਸਦਾ ਪਛਾਣ ਲਿਆ, ਉਹ ਅੰਤਰ-ਆਤਮੇ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਇਕ-ਮਿਕ ਹੋ ਗਈ, ਆਤਮਕ ਅਡੋਲਤਾ ਵਿਚ ਟਿਕ ਕੇ ਉਸ ਨੇ (ਆਪਣੇ ਅੰਦਰੋਂ ਵਿਕਾਰਾਂ ਵਾਲੀ) ਤਪਸ਼ ਬੁਝਾ ਲਈ। (ਹੇ ਸਖੀ! ਜਿਸ ਜੀਵ-ਇਸਤ੍ਰੀ ਨੇ) ਗੁਰ-ਸ਼ਬਦ ਦੀ ਸਹਾਇਤਾ ਨਾਲ ਆਪਣੇ ਅੰਦਰੋਂ ਵਿਕਾਰਾਂ ਵਾਲੀ ਤਪਸ਼ ਬੁਝਾ ਲਈ, ਉਸ ਦੇ ਅੰਦਰ ਠੰਡ ਪੈ ਗਈ, ਆਤਮਕ ਅਡੋਲਤਾ ਵਿਚ ਟਿਕ ਕੇ ਉਸ ਨੇ ਹਰਿ-ਨਾਮ ਦਾ ਸੁਆਦ ਚੱਖ ਲਿਆ। ਆਪਣੇ ਪ੍ਰਭੂ ਪ੍ਰੀਤਮ ਨੂੰ ਮਿਲ ਕੇ ਉਹ ਸਦਾ ਪ੍ਰੇਮ-ਰੰਗ ਮਾਣਦੀ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੇ ਗੁਰ-ਸ਼ਬਦ ਵਿਚ ਜੁੜ ਕੇ ਉਸ ਦੀ ਬੋਲੀ ਮਿੱਠੀ ਹੋ ਜਾਂਦੀ ਹੈ। (ਹੇ ਸਖੀ!) ਪੰਡਿਤ (ਧਾਰਮਿਕ ਪੁਸਤਕ) ਪੜ੍ਹ ਪੜ੍ਹ ਕੇ, ਮੋਨ-ਧਾਰੀ (ਸਮਾਧੀਆਂ ਲਾ ਲਾ ਕੇ) (ਜੋਗੀ ਜੰਗਮ ਆਦਿਕ ਸਾਧੂ) ਭੇਖ ਧਾਰ ਧਾਰ ਕੇ ਥੱਕ ਗਏ (ਇਹਨਾਂ ਤਰੀਕਿਆਂ ਨਾਲ ਕਿਸੇ ਨੇ ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਪ੍ਰਾਪਤ ਨਾਹ ਕੀਤੀ। ਹੇ ਨਾਨਕ! ਪਰਮਾਤਮਾ ਦੀ ਭਗਤੀ ਤੋਂ ਬਿਨਾ ਜਗਤ (ਮਾਇਆ ਦੇ ਮੋਹ ਵਿਚ) ਝੱਲਾ ਹੋਇਆ ਫਿਰਦਾ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੇ ਗੁਰ-ਸ਼ਬਦ ਦੀ ਬਰਕਤਿ ਨਾਲ ਪ੍ਰਭੂ-ਚਰਨਾਂ ਵਿਚ ਮਿਲਾਪ ਹਾਸਲ ਕਰ ਲੈਂਦਾ ਹੈ ॥੩॥nullnullnullnullnull(ਹੇ ਸਖੀ!) ਜਿਸ ਜੀਵ-ਇਸਤ੍ਰੀ ਨੂੰ ਪਿਆਰੇ ਹਰਿ-ਪ੍ਰਭੂ ਨੇ ਆਪਣੇ ਚਰਨਾਂ ਵਿਚ ਜੋੜ ਲਿਆ ਉਸ ਦੇ ਮਨ ਵਿਚ ਖਿੜਾਉ ਪੈਦਾ ਹੋ ਜਾਂਦਾ ਹੈ, ਉਹ ਜੀਵ-ਇਸਤ੍ਰੀ ਅਪਾਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ ਪਰਮਾਤਮਾ ਦੇ ਪ੍ਰੇਮ-ਰਸ ਵਿਚ ਭਿੱਜੀ ਰਹਿੰਦੀ ਹੈ। ਅਪਾਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੇ ਸ਼ਬਦ ਦੀ ਬਰਕਤਿ ਨਾਲ ਉਹ ਜੀਵ-ਇਸਤ੍ਰੀ ਪਿਆਰੇ ਪ੍ਰਭੂ ਨੂੰ ਮਿਲ ਪੈਂਦੀ ਹੈ, ਸਦਾ ਉਸ ਦੇ ਗੁਣ ਆਪਣੇ ਹਿਰਦੇ ਵਿਚ ਸਾਂਭ ਰੱਖਦੀ ਹੈ, ਪ੍ਰਭੂ ਦੇ ਗੁਣ ਉਸ ਦੇ ਮਨ ਵਿਚ ਟਿਕੇ ਰਹਿੰਦੇ ਹਨ, ਜਦੋਂ ਪ੍ਰਭੂ-ਪਤੀ ਨੇ ਉਸ ਨੂੰ ਆਪਣੇ ਚਰਨਾਂ ਵਿਚ ਜੋੜ ਲਿਆ ਉਸ (ਦੇ ਹਿਰਦੇ) ਦੀ ਸੇਜ ਸੋਹਣੀ ਬਣ ਗਈ। ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਉਸ ਦੇ ਅੰਦਰੋਂ ਸਾਰੇ ਔਗੁਣ ਦੂਰ ਹੋ ਗਏ। (ਹੇ ਸਖੀ!) ਜਿਸ (ਹਿਰਦੇ-) ਘਰ ਵਿਚ ਪਰਮਾਤਮਾ ਦਾ ਨਾਮ ਸਦਾ ਸਿਮਰਿਆ ਜਾਂਦਾ ਹੈ ਉਥੇ ਸਦਾ ਹੀ (ਮਾਨੋ) ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ। ਹੇ ਨਾਨਕ! ਜੇਹੜੇ ਜੀਵ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ ਉਹਨਾਂ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪ੍ਰਭੂ-ਚਰਨਾਂ ਵਿਚ ਮਿਲ ਕੇ ਉਹ ਆਪਣੇ ਸਾਰੇ ਕੰਮ ਸੰਵਾਰ ਲੈਂਦੇ ਹਨ ॥੪॥੧॥੬॥