Hukumnama - Ang 444
Har Har Karathaa Dhookh Binaasan Pathith Paavan Har Naam Jeeo in Raag Asa
In Gurmukhi
ੴ ਸਤਿਗੁਰ ਪ੍ਰਸਾਦਿ ॥
ਆਸਾ ਛੰਤ ਮਹਲਾ ੪ ਘਰੁ ੨ ॥
ਹਰਿ ਹਰਿ ਕਰਤਾ ਦੂਖ ਬਿਨਾਸਨੁ ਪਤਿਤ ਪਾਵਨੁ ਹਰਿ ਨਾਮੁ ਜੀਉ ॥
ਹਰਿ ਸੇਵਾ ਭਾਈ ਪਰਮ ਗਤਿ ਪਾਈ ਹਰਿ ਊਤਮੁ ਹਰਿ ਹਰਿ ਕਾਮੁ ਜੀਉ ॥
ਹਰਿ ਊਤਮੁ ਕਾਮੁ ਜਪੀਐ ਹਰਿ ਨਾਮੁ ਹਰਿ ਜਪੀਐ ਅਸਥਿਰੁ ਹੋਵੈ ॥
ਜਨਮ ਮਰਣ ਦੋਵੈ ਦੁਖ ਮੇਟੇ ਸਹਜੇ ਹੀ ਸੁਖਿ ਸੋਵੈ ॥
ਹਰਿ ਹਰਿ ਕਿਰਪਾ ਧਾਰਹੁ ਠਾਕੁਰ ਹਰਿ ਜਪੀਐ ਆਤਮ ਰਾਮੁ ਜੀਉ ॥
ਹਰਿ ਹਰਿ ਕਰਤਾ ਦੂਖ ਬਿਨਾਸਨੁ ਪਤਿਤ ਪਾਵਨੁ ਹਰਿ ਨਾਮੁ ਜੀਉ ॥੧॥
ਹਰਿ ਨਾਮੁ ਪਦਾਰਥੁ ਕਲਿਜੁਗਿ ਊਤਮੁ ਹਰਿ ਜਪੀਐ ਸਤਿਗੁਰ ਭਾਇ ਜੀਉ ॥
ਗੁਰਮੁਖਿ ਹਰਿ ਪੜੀਐ ਗੁਰਮੁਖਿ ਹਰਿ ਸੁਣੀਐ ਹਰਿ ਜਪਤ ਸੁਣਤ ਦੁਖੁ ਜਾਇ ਜੀਉ ॥
ਹਰਿ ਹਰਿ ਨਾਮੁ ਜਪਿਆ ਦੁਖੁ ਬਿਨਸਿਆ ਹਰਿ ਨਾਮੁ ਪਰਮ ਸੁਖੁ ਪਾਇਆ ॥
ਸਤਿਗੁਰ ਗਿਆਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥
ਹਰਿ ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਧੁਰਿ ਲਿਖਿ ਪਾਇ ਜੀਉ ॥
ਹਰਿ ਨਾਮੁ ਪਦਾਰਥੁ ਕਲਿਜੁਗਿ ਊਤਮੁ ਹਰਿ ਜਪੀਐ ਸਤਿਗੁਰ ਭਾਇ ਜੀਉ ॥੨॥
ਹਰਿ ਹਰਿ ਮਨਿ ਭਾਇਆ ਪਰਮ ਸੁਖ ਪਾਇਆ ਹਰਿ ਲਾਹਾ ਪਦੁ ਨਿਰਬਾਣੁ ਜੀਉ ॥
ਹਰਿ ਪ੍ਰੀਤਿ ਲਗਾਈ ਹਰਿ ਨਾਮੁ ਸਖਾਈ ਭ੍ਰਮੁ ਚੂਕਾ ਆਵਣੁ ਜਾਣੁ ਜੀਉ ॥
ਆਵਣ ਜਾਣਾ ਭ੍ਰਮੁ ਭਉ ਭਾਗਾ ਹਰਿ ਹਰਿ ਹਰਿ ਗੁਣ ਗਾਇਆ ॥
ਜਨਮ ਜਨਮ ਕੇ ਕਿਲਵਿਖ ਦੁਖ ਉਤਰੇ ਹਰਿ ਹਰਿ ਨਾਮਿ ਸਮਾਇਆ ॥
ਜਿਨ ਹਰਿ ਧਿਆਇਆ ਧੁਰਿ ਭਾਗ ਲਿਖਿ ਪਾਇਆ ਤਿਨ ਸਫਲੁ ਜਨਮੁ ਪਰਵਾਣੁ ਜੀਉ ॥
ਹਰਿ ਹਰਿ ਮਨਿ ਭਾਇਆ ਪਰਮ ਸੁਖ ਪਾਇਆ ਹਰਿ ਲਾਹਾ ਪਦੁ ਨਿਰਬਾਣੁ ਜੀਉ ॥੩॥
ਜਿਨ੍ਹ੍ਹ ਹਰਿ ਮੀਠ ਲਗਾਨਾ ਤੇ ਜਨ ਪਰਧਾਨਾ ਤੇ ਊਤਮ ਹਰਿ ਹਰਿ ਲੋਗ ਜੀਉ ॥
ਹਰਿ ਨਾਮੁ ਵਡਾਈ ਹਰਿ ਨਾਮੁ ਸਖਾਈ ਗੁਰ ਸਬਦੀ ਹਰਿ ਰਸ ਭੋਗ ਜੀਉ ॥
ਹਰਿ ਰਸ ਭੋਗ ਮਹਾ ਨਿਰਜੋਗ ਵਡਭਾਗੀ ਹਰਿ ਰਸੁ ਪਾਇਆ ॥
ਸੇ ਧੰਨੁ ਵਡੇ ਸਤ ਪੁਰਖਾ ਪੂਰੇ ਜਿਨ ਗੁਰਮਤਿ ਨਾਮੁ ਧਿਆਇਆ ॥
ਜਨੁ ਨਾਨਕੁ ਰੇਣੁ ਮੰਗੈ ਪਗ ਸਾਧੂ ਮਨਿ ਚੂਕਾ ਸੋਗੁ ਵਿਜੋਗੁ ਜੀਉ ॥
ਜਿਨ੍ਹ੍ਹ ਹਰਿ ਮੀਠ ਲਗਾਨਾ ਤੇ ਜਨ ਪਰਧਾਨਾ ਤੇ ਊਤਮ ਹਰਿ ਹਰਿ ਲੋਗ ਜੀਉ ॥੪॥੩॥੧੦॥
Phonetic English
Ik Oankaar Sathigur Prasaadh ||
Aasaa Shhanth Mehalaa 4 Ghar 2 ||
Har Har Karathaa Dhookh Binaasan Pathith Paavan Har Naam Jeeo ||
Har Saevaa Bhaaee Param Gath Paaee Har Ootham Har Har Kaam Jeeo ||
Har Ootham Kaam Japeeai Har Naam Har Japeeai Asathhir Hovai ||
Janam Maran Dhovai Dhukh Maettae Sehajae Hee Sukh Sovai ||
Har Har Kirapaa Dhhaarahu Thaakur Har Japeeai Aatham Raam Jeeo ||
Har Har Karathaa Dhookh Binaasan Pathith Paavan Har Naam Jeeo ||1||
Har Naam Padhaarathh Kalijug Ootham Har Japeeai Sathigur Bhaae Jeeo ||
Guramukh Har Parreeai Guramukh Har Suneeai Har Japath Sunath Dhukh Jaae Jeeo ||
Har Har Naam Japiaa Dhukh Binasiaa Har Naam Param Sukh Paaeiaa ||
Sathigur Giaan Baliaa Ghatt Chaanan Agiaan Andhhaer Gavaaeiaa ||
Har Har Naam Thinee Aaraadhhiaa Jin Masathak Dhhur Likh Paae Jeeo ||
Har Naam Padhaarathh Kalijug Ootham Har Japeeai Sathigur Bhaae Jeeo ||2||
Har Har Man Bhaaeiaa Param Sukh Paaeiaa Har Laahaa Padh Nirabaan Jeeo ||
Har Preeth Lagaaee Har Naam Sakhaaee Bhram Chookaa Aavan Jaan Jeeo ||
Aavan Jaanaa Bhram Bho Bhaagaa Har Har Har Gun Gaaeiaa ||
Janam Janam Kae Kilavikh Dhukh Outharae Har Har Naam Samaaeiaa ||
Jin Har Dhhiaaeiaa Dhhur Bhaag Likh Paaeiaa Thin Safal Janam Paravaan Jeeo ||
Har Har Man Bhaaeiaa Param Sukh Paaeiaa Har Laahaa Padh Nirabaan Jeeo ||3||
Jinh Har Meeth Lagaanaa Thae Jan Paradhhaanaa Thae Ootham Har Har Log Jeeo ||
Har Naam Vaddaaee Har Naam Sakhaaee Gur Sabadhee Har Ras Bhog Jeeo ||
Har Ras Bhog Mehaa Nirajog Vaddabhaagee Har Ras Paaeiaa ||
Sae Dhhann Vaddae Sath Purakhaa Poorae Jin Guramath Naam Dhhiaaeiaa ||
Jan Naanak Raen Mangai Pag Saadhhoo Man Chookaa Sog Vijog Jeeo ||
Jinh Har Meeth Lagaanaa Thae Jan Paradhhaanaa Thae Ootham Har Har Log Jeeo ||4||3||10||
English Translation
One Universal Creator God. By The Grace Of The True Guru:
Aasaa, Chhant, Fourth Mehl, Second House:
The Creator Lord, Har, Har, is the Destroyer of distress; the Name of the Lord is the Purifier of sinners.
One who lovingly serves the Lord, obtains the supreme status. Service to the Lord, Har, Har, is more exalted than anything.
Chanting the Name of the Lord is the most exalted occupation; chanting the Name of the Lord, one becomes immortal.
The pains of both birth and death are eradicated, and one comes to sleep in peaceful ease.
O Lord, O Lord and Master, shower Your Mercy upon me; within my mind, I chant the Name of the Lord.
The Creator Lord, Har, Har, is the Destroyer of distress; the Name of the Lord is the Purifier of sinners. ||1||
The wealth of the Lord's Name is the most exalted in this Dark Age of Kali Yuga; chant the Lord's Name according to the Way of the True Guru.
As Gurmukh, read of the Lord; as Gurmukh, hear of the Lord. Chanting and listening to the Lord's Name, pain departs.
Chanting the Name of the Lord, Har, Har, pains are removed. Through the Name of the Lord, supreme peace is obtained.
The spiritual wisdom of the True Guru illumines the heart; this Light dispels the darkness of spiritual ignorance.
They alone meditate on the Lord's Name, Har, Har, upon whose foreheads such destiny is written.
The wealth of the Lord's Name is the most exalted in this Dark Age of Kali Yuga; chant the Lord's Name according to the Way of the True Guru. ||2||
One whose mind loves the Lord, Har, Har, obtains supreme peace. He reaps the profit of the Lord's Name, the state of Nirvaanaa.
He embraces love for the Lord, and the Lord's Name becomes his companion. His doubts, and his comings and goings are ended.
His comings and goings, doubts and fears come to an end, and he sings the Glorious Praises of the Lord, Har, Har, Har.
The sins and pains of countless incarnations are washed away, and he merges into the Name of the Lord, Har, Har.
Those who are blessed by such pre-ordained destiny, meditate on the Lord, and their lives become fruitful and approved.
One whose mind loves the Lord, Har, Har, obtains supreme peace. He reaps the profit of the Lord's Name, the state of Nirvaanaa. ||3||
Celebrated are those people, unto whom the Lord seems sweet; how exalted are those people of the Lord, Har, Har.
The Lord's Name is their glorious greatness; the Lord's Name is their companion and helper. Through the Word of the Guru's Shabad, they enjoy the sublime essence of the Lord.
They enjoy the sublime essence of the Lord, and remain totally detached. By great good fortune, they obtain the sublime essence of the Lord.
So very blessed and truly perfect are those, who through Guru's Instruction meditate on the Naam, the Name of the Lord.
Servant Nanak begs for the dust of the feet of the Holy; his mind is rid of sorrow and separation.
Celebrated are those people, unto whom the Lord seems sweet; how exalted are those people of the Lord, Har, Har. ||4||3||10||
Punjabi Viakhya
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਰਾਗ ਆਸਾ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ'।nullnullnullnullnull(ਹੇ ਭਾਈ!) ਜਗਤ ਦਾ ਰਚਨ ਵਾਲਾ ਪਰਮਾਤਮਾ (ਜੀਵਾਂ ਦੇ) ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਉਸ ਪਰਮਾਤਮਾ ਦਾ ਨਾਮ ਵਿਕਾਰਾਂ ਵਿਚ ਡਿੱਗੇ ਹੋਏ ਜੀਵਾਂ ਨੂੰ ਪਵਿਤ੍ਰ ਕਰਨ ਵਾਲਾ ਹੈ। ਜਿਸ ਮਨੁੱਖ ਨੂੰ ਪਰਮਾਤਮਾ ਦੀ ਸੇਵਾ-ਭਗਤੀ ਪਿਆਰੀ ਲੱਗਦੀ ਹੈ ਉਹ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। (ਹੇ ਭਾਈ!) ਹਰਿ-ਨਾਮ ਸਿਮਰਨਾ ਸਭ ਤੋਂ ਸ੍ਰੇਸ਼ਟ ਕੰਮ ਹੈ। ਪਰਮਾਤਮਾ ਦਾ ਨਾਮ ਸਿਮਰਨਾ ਸਭ ਤੋਂ ਸ੍ਰੇਸ਼ਟ ਕੰਮ ਹੈ, ਹਰਿ-ਨਾਮ ਸਿਮਰਨਾ ਚਾਹੀਦਾ ਹੈ, ਹਰਿ-ਨਾਮ ਸਿਮਰਨਾ ਚਾਹੀਦਾ ਹੈ (ਜੇਹੜਾ ਮਨੁੱਖ ਹਰਿ-ਨਾਮ ਸਿਮਰਦਾ ਹੈ ਉਹ ਵਿਕਾਰਾਂ ਦੇ ਹੱਲਿਆਂ ਵਲੋਂ) ਅਡੋਲ-ਚਿੱਤ ਹੋ ਜਾਂਦਾ ਹੈ। ਉਹ ਮਨੁੱਖ ਜਨਮਾਂ ਦੇ ਗੇੜ ਦਾ ਦੁੱਖ ਆਤਮਕ ਮੌਤ ਦਾ ਦੁੱਖ-ਇਹ ਦੋਵੇਂ ਦੁੱਖ ਮਿਟਾ ਲੈਂਦਾ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਆਤਮਕ ਆਨੰਦ ਵਿਚ ਲੀਨ ਰਹਿੰਦਾ ਹੈ। ਹੇ ਹਰੀ! ਹੇ ਮਾਲਕ! ਕਿਰਪਾ ਕਰ। (ਹੇ ਭਾਈ! ਜੇ ਪਰਮਾਤਮਾ ਕਿਰਪਾ ਕਰੇ ਤਾਂ) ਉਸ ਸਰਬ-ਵਿਆਪਕ ਪਰਮਾਤਮਾ (ਦਾ ਨਾਮ) ਜਪਿਆ ਜਾ ਸਕਦਾ ਹੈ। (ਹੇ ਭਾਈ!) ਜਗਤ ਦਾ ਰਚਨ ਵਾਲਾ ਪਰਮਾਤਮਾ (ਜੀਵਾਂ ਦੇ) ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਉਸ ਪਰਮਾਤਮਾ ਦਾ ਨਾਮ ਵਿਕਾਰਾਂ ਵਿਚ ਡਿੱਗੇ ਹੋਏ ਜੀਵਾਂ ਨੂੰ ਪਵਿਤ੍ਰ ਕਰਨ ਜੋਗਾ ਹੈ ॥੧॥nullnullnullnullnull(ਹੇ ਭਾਈ!) ਇਸ ਮਾਇਆ-ਗ੍ਰਸੇ ਜਗਤ ਵਿਚ (ਹੋਰ ਸਾਰੇ ਪਦਾਰਥਾਂ ਨਾਲੋਂ) ਪਰਮਾਤਮਾ ਦਾ ਨਾਮ ਸ੍ਰੇਸ਼ਟ ਪਦਾਰਥ ਹੈ, ਪਰ ਇਹ ਹਰਿ-ਨਾਮ ਗੁਰੂ ਦੇ ਪ੍ਰੇਮ ਵਿਚ ਟਿਕ ਕੇ ਹੀ ਜਪਿਆ ਜਾ ਸਕਦਾ ਹੈ। ਗੁਰੁ ਦੀ ਸਰਨ ਪੈ ਕੇ ਹੀ ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਬਾਣੀ ਪੜ੍ਹੀ ਜਾ ਸਕਦੀ ਹੈ। ਗੁਰੂ ਦੀ ਸਰਨ ਪੈ ਕੇ ਹੀ ਪਰਮਾਤਮਾ ਦੀ ਸਿਫ਼ਤ-ਸਾਲਾਹ ਸੁਣੀ ਜਾ ਸਕਦੀ ਹੈ। ਪਰਮਾਤਮਾ ਦਾ ਨਾਮ ਜਪਦਿਆਂ ਸੁਣਦਿਆਂ (ਹਰੇਕ) ਦੁੱਖ ਦੂਰ ਹੋ ਜਾਂਦਾ ਹੈ। ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਉਸ ਦਾ ਦੁੱਖ ਨਾਸ ਹੋ ਗਿਆ, ਜਿਸ ਨੇ ਹਰਿ-ਨਾਮ (ਧਨ ਪ੍ਰਾਪਤ ਕੀਤਾ) ਉਸ ਨੇ ਸਭ ਤੋਂ ਉੱਚਾ ਆਨੰਦ ਮਾਣਿਆ। ਗੁਰੂ ਦੀ ਦਿੱਤੀ ਆਤਮਕ ਜੀਵਨ ਦੀ ਸੂਝ ਜਿਸ ਮਨੁੱਖ ਦੇ ਅੰਦਰ ਚਮਕ ਪਈ ਉਸ ਦੇ ਹਿਰਦੇ ਵਿਚ (ਸਹੀ ਜੀਵਨ ਦਾ) ਚਾਨਣ ਹੋ ਪਿਆ, ਉਸ ਨੇ ਆਪਣੇ ਅੰਦਰੋਂ ਅਗਿਆਨਤਾ ਦਾ ਹਨੇਰਾ ਦੂਰ ਕਰ ਲਿਆ। ਹੇ ਭਾਈ! ਉਹਨਾਂ ਮਨੁੱਖਾਂ ਨੇ ਹੀ ਪਰਮਾਤਮਾ ਦਾ ਨਾਮ ਸਿਮਰਿਆ ਹੈ ਜਿਨ੍ਹਾਂ ਦੇ ਮੱਥੇ ਉਤੇ ਪਰਮਾਤਮਾ ਨੇ ਧੁਰੋਂ ਸਿਮਰਨ ਦਾ ਲੇਖ ਲਿਖ ਕੇ ਰੱਖ ਦਿੱਤਾ ਹੈ। (ਹੇ ਭਾਈ!) ਇਸ ਮਾਇਆ-ਗ੍ਰਸੇ ਸੰਸਾਰ ਵਿਚ (ਹੋਰ ਸਾਰੇ ਪਦਾਰਥਾਂ ਨਾਲੋਂ) ਪਰਮਾਤਮਾ ਦਾ ਨਾਮ ਸ੍ਰੇਸ਼ਟ ਪਦਾਰਥ ਹੈ, ਪਰ ਇਹ ਹਰਿ-ਨਾਮ ਗੁਰੂ ਦੇ ਪਿਆਰ ਵਿਚ ਜੁੜ ਕੇ ਹੀ ਜਪਿਆ ਜਾ ਸਕਦਾ ਹੈ ॥੨॥nullnullnullnullnull(ਹੇ ਭਾਈ!) ਜਿਸ ਮਨੁੱਖ ਨੂੰ ਪਰਮਾਤਮਾ (ਦਾ ਨਾਮ) ਮਨ ਵਿਚ ਪਿਆਰਾ ਲੱਗਾ ਉਸ ਨੇ ਸਭ ਤੋਂ ਉੱਚਾ ਆਤਮਕ ਆਨੰਦ ਪ੍ਰਾਪਤ ਕਰ ਲਿਆ, ਉਸ ਨੇ ਉਹ ਆਤਮਕ ਅਵਸਥਾ ਖੱਟ ਲਈ ਜਿਥੇ ਕੋਈ ਵਾਸਨਾ ਪੋਹ ਨਹੀਂ ਸਕਦੀ। ਜਿਸ ਮਨੁੱਖ ਨੇ ਪ੍ਰਭੂ-ਚਰਨਾਂ ਵਿਚ ਪ੍ਰੀਤਿ ਜੋੜੀ, ਹਰਿ-ਨਾਮ ਉਸ ਦਾ ਸਦਾ ਲਈ ਸਾਥੀ ਬਣ ਗਿਆ, ਉਸ ਦੀ (ਮਾਇਆ ਵਾਲੀ) ਭਟਕਣਾ ਮੁੱਕ ਗਈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਗਿਆ। (ਹੇ ਭਾਈ!) ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕੀਤੀ, ਉਹਨਾਂ ਦਾ ਜਨਮ ਮਰਨ, ਉਹਨਾਂ ਦੀ ਭਟਕਣਾ ਉਹਨਾਂ ਦਾ (ਹਰੇਕ ਕਿਸਮ ਦਾ) ਡਰ ਦੂਰ ਹੋ ਗਿਆ, ਜਨਮ ਜਨਮਾਂਤਰਾਂ ਦੇ ਕੀਤੇ ਹੋਏ ਉਹਨਾਂ ਦੇ ਪਾਪ ਤੇ ਦੁੱਖ ਲਹਿ ਗਏ, ਉਹ ਸਦਾ ਲਈ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਗਏ। ਜਿਨ੍ਹਾਂ ਨੇ ਧੁਰ ਦਰਗਾਹ ਤੋਂ ਲਿਖੇ ਭਾਗਾਂ ਅਨੁਸਾਰ ਨਾਮ ਦੀ ਦਾਤਿ ਪ੍ਰਾਪਤ ਕਰ ਲਈ ਤੇ ਹਰਿ-ਨਾਮ ਸਿਮਰਿਆ ਉਹਨਾਂ ਦਾ ਮਨੁੱਖਾ ਜੀਵਨ ਕਾਮਯਾਬ ਹੋ ਗਿਆ ਉਹ ਪ੍ਰਭੂ ਦੀ ਦਰਗਾਹ ਵਿਚ ਕਬੂਲ ਹੋ ਗਏ। (ਹੇ ਭਾਈ!) ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ (ਦਾ ਨਾਮ) ਮਨ ਵਿਚ ਪਿਆਰਾ ਲੱਗਾ ਉਹਨਾਂ ਨੇ ਸਭ ਤੋਂ ਉੱਚਾ ਆਤਮਕ ਆਨੰਦ ਪ੍ਰਾਪਤ ਕਰ ਲਿਆ, ਉਹਨਾਂ ਨੇ ਉਹ ਆਤਮਕ ਅਵਸਥਾ ਖੱਟ ਲਈ ਜਿਥੇ ਕੋਈ ਵਾਸਨਾ ਪੋਹ ਨਹੀਂ ਸਕਦੀ ॥੩॥nullnullnullnullnullਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ ਉਹ ਮਨੁੱਖ (ਜਗਤ ਵਿਚ) ਇੱਜ਼ਤ ਵਾਲੇ ਹੋ ਜਾਂਦੇ ਹਨ, ਉਹ ਰੱਬ ਦੇ ਪਿਆਰੇ ਬੰਦੇ (ਹੋਰ ਖ਼ਲਕਤਿ ਨਾਲੋਂ) ਸ੍ਰੇਸ਼ਟ ਜੀਵਨ ਵਾਲੇ ਬਣ ਜਾਂਦੇ ਹਨ। ਪਰਮਾਤਮਾ ਦਾ ਨਾਮ (ਉਹਨਾਂ ਵਾਸਤੇ) ਇੱਜ਼ਤ-ਮਾਣ ਹੈ, ਪਰਮਾਤਮਾ ਦਾ ਨਾਮ ਉਹਨਾਂ ਦਾ (ਸਦਾ ਲਈ) ਸਾਥੀ ਹੈ, ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਪਰਮਾਤਮਾ ਦੇ ਨਾਮ-ਰਸ ਦਾ ਆਨੰਦ ਮਾਣਦੇ ਹਨ। ਉਹ ਮਨੁੱਖ ਸਦਾ ਹਰਿ-ਨਾਮ-ਰਸ ਮਾਣਦੇ ਹਨ, ਜਿਸ ਦੀ ਬਰਕਤਿ ਨਾਲ ਉਹ ਬੜੇ ਨਿਰਲੇਪ ਰਹਿੰਦੇ ਹਨ, ਵੱਡੀ ਕਿਸਮਤ ਨਾਲ ਉਹਨਾਂ ਨੂੰ ਪਰਮਾਤਮਾ ਦੇ ਨਾਮ ਦਾ ਆਨੰਦ ਮਿਲ ਗਿਆ ਹੁੰਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਮਤ ਲੈ ਕੇ ਪ੍ਰਭੂ ਦਾ ਨਾਮ ਸਿਮਰਿਆ, ਉਹ ਵੱਡੇ ਭਾਗਾਂ ਵਾਲੇ ਬਣ ਗਏ ਉਹ ਉੱਚੇ ਤੇ ਪੂਰੇ ਆਤਮਕ ਜੀਵਨ ਵਾਲੇ ਬਣ ਗਏ। ਦਾਸ ਨਾਨਕ (ਭੀ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ (ਜਿਨ੍ਹਾਂ ਨੂੰ ਇਹ ਚਰਨ-ਧੂੜ ਪ੍ਰਾਪਤ ਹੋ ਜਾਂਦੀ ਹੈ, ਉਹਨਾਂ ਦੇ) ਮਨ ਵਿਚ ਵੱਸ ਰਿਹਾ ਚਿੰਤਾ ਫ਼ਿਕਰ ਦੂਰ ਹੋ ਜਾਂਦਾ ਹੈ ਉਹਨਾਂ ਦੇ ਮਨ ਵਿਚ ਵੱਸਦਾ ਪ੍ਰਭੂ-ਚਰਨਾਂ ਤੋਂ ਵਿਛੋੜਾ ਦੂਰ ਹੋ ਜਾਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ ਉਹ ਮਨੁੱਖ (ਜਗਤ ਵਿਚ) ਇੱਜ਼ਤ ਵਾਲੇ ਹੋ ਜਾਂਦੇ ਹਨ, ਉਹ ਰੱਬ ਦੇ ਪਿਆਰੇ ਬੰਦੇ (ਹੋਰ ਖ਼ਲਕਤਿ ਨਾਲੋਂ) ਸ੍ਰੇਸ਼ਟ ਜੀਵਨ ਵਾਲੇ ਬਣ ਜਾਂਦੇ ਹਨ ॥੪॥੩॥੧੦॥