. Hukumnama -: Ang 447 :- SearchGurbani.com
SearchGurbani.com

Hukumnama - Ang 447

Man Naam Japaanaa Har Har Man Bhaanaa Har Bhagath Janaa Man Chaao Jeeo in Raag Asa

In Gurmukhi

ਆਸਾ ਮਹਲਾ ੪ ॥
ਮਨਿ ਨਾਮੁ ਜਪਾਨਾ ਹਰਿ ਹਰਿ ਮਨਿ ਭਾਨਾ ਹਰਿ ਭਗਤ ਜਨਾ ਮਨਿ ਚਾਉ ਜੀਉ ॥
ਜੋ ਜਨ ਮਰਿ ਜੀਵੇ ਤਿਨ੍ਹ੍ਹ ਅੰਮ੍ਰਿਤੁ ਪੀਵੇ ਮਨਿ ਲਾਗਾ ਗੁਰਮਤਿ ਭਾਉ ਜੀਉ ॥
ਮਨਿ ਹਰਿ ਹਰਿ ਭਾਉ ਗੁਰੁ ਕਰੇ ਪਸਾਉ ਜੀਵਨ ਮੁਕਤੁ ਸੁਖੁ ਹੋਈ ॥
ਜੀਵਣਿ ਮਰਣਿ ਹਰਿ ਨਾਮਿ ਸੁਹੇਲੇ ਮਨਿ ਹਰਿ ਹਰਿ ਹਿਰਦੈ ਸੋਈ ॥
ਮਨਿ ਹਰਿ ਹਰਿ ਵਸਿਆ ਗੁਰਮਤਿ ਹਰਿ ਰਸਿਆ ਹਰਿ ਹਰਿ ਰਸ ਗਟਾਕ ਪੀਆਉ ਜੀਉ ॥
ਮਨਿ ਨਾਮੁ ਜਪਾਨਾ ਹਰਿ ਹਰਿ ਮਨਿ ਭਾਨਾ ਹਰਿ ਭਗਤ ਜਨਾ ਮਨਿ ਚਾਉ ਜੀਉ ॥੧॥
ਜਗਿ ਮਰਣੁ ਨ ਭਾਇਆ ਨਿਤ ਆਪੁ ਲੁਕਾਇਆ ਮਤ ਜਮੁ ਪਕਰੈ ਲੈ ਜਾਇ ਜੀਉ ॥
ਹਰਿ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਇਹੁ ਜੀਅੜਾ ਰਖਿਆ ਨ ਜਾਇ ਜੀਉ ॥
ਕਿਉ ਜੀਉ ਰਖੀਜੈ ਹਰਿ ਵਸਤੁ ਲੋੜੀਜੈ ਜਿਸ ਕੀ ਵਸਤੁ ਸੋ ਲੈ ਜਾਇ ਜੀਉ ॥
ਮਨਮੁਖ ਕਰਣ ਪਲਾਵ ਕਰਿ ਭਰਮੇ ਸਭਿ ਅਉਖਧ ਦਾਰੂ ਲਾਇ ਜੀਉ ॥
ਜਿਸ ਕੀ ਵਸਤੁ ਪ੍ਰਭੁ ਲਏ ਸੁਆਮੀ ਜਨ ਉਬਰੇ ਸਬਦੁ ਕਮਾਇ ਜੀਉ ॥
ਜਗਿ ਮਰਣੁ ਨ ਭਾਇਆ ਨਿਤ ਆਪੁ ਲੁਕਾਇਆ ਮਤ ਜਮੁ ਪਕਰੈ ਲੈ ਜਾਇ ਜੀਉ ॥੨॥
ਧੁਰਿ ਮਰਣੁ ਲਿਖਾਇਆ ਗੁਰਮੁਖਿ ਸੋਹਾਇਆ ਜਨ ਉਬਰੇ ਹਰਿ ਹਰਿ ਧਿਆਨਿ ਜੀਉ ॥
ਹਰਿ ਸੋਭਾ ਪਾਈ ਹਰਿ ਨਾਮਿ ਵਡਿਆਈ ਹਰਿ ਦਰਗਹ ਪੈਧੇ ਜਾਨਿ ਜੀਉ ॥
ਹਰਿ ਦਰਗਹ ਪੈਧੇ ਹਰਿ ਨਾਮੈ ਸੀਧੇ ਹਰਿ ਨਾਮੈ ਤੇ ਸੁਖੁ ਪਾਇਆ ॥
ਜਨਮ ਮਰਣ ਦੋਵੈ ਦੁਖ ਮੇਟੇ ਹਰਿ ਰਾਮੈ ਨਾਮਿ ਸਮਾਇਆ ॥
ਹਰਿ ਜਨ ਪ੍ਰਭੁ ਰਲਿ ਏਕੋ ਹੋਏ ਹਰਿ ਜਨ ਪ੍ਰਭੁ ਏਕ ਸਮਾਨਿ ਜੀਉ ॥
ਧੁਰਿ ਮਰਣੁ ਲਿਖਾਇਆ ਗੁਰਮੁਖਿ ਸੋਹਾਇਆ ਜਨ ਉਬਰੇ ਹਰਿ ਹਰਿ ਧਿਆਨਿ ਜੀਉ ॥੩॥
ਜਗੁ ਉਪਜੈ ਬਿਨਸੈ ਬਿਨਸਿ ਬਿਨਾਸੈ ਲਗਿ ਗੁਰਮੁਖਿ ਅਸਥਿਰੁ ਹੋਇ ਜੀਉ ॥
ਗੁਰੁ ਮੰਤ੍ਰੁ ਦ੍ਰਿੜਾਏ ਹਰਿ ਰਸਕਿ ਰਸਾਏ ਹਰਿ ਅੰਮ੍ਰਿਤੁ ਹਰਿ ਮੁਖਿ ਚੋਇ ਜੀਉ ॥
ਹਰਿ ਅੰਮ੍ਰਿਤ ਰਸੁ ਪਾਇਆ ਮੁਆ ਜੀਵਾਇਆ ਫਿਰਿ ਬਾਹੁੜਿ ਮਰਣੁ ਨ ਹੋਈ ॥
ਹਰਿ ਹਰਿ ਨਾਮੁ ਅਮਰ ਪਦੁ ਪਾਇਆ ਹਰਿ ਨਾਮਿ ਸਮਾਵੈ ਸੋਈ ॥
ਜਨ ਨਾਨਕ ਨਾਮੁ ਅਧਾਰੁ ਟੇਕ ਹੈ ਬਿਨੁ ਨਾਵੈ ਅਵਰੁ ਨ ਕੋਇ ਜੀਉ ॥
ਜਗੁ ਉਪਜੈ ਬਿਨਸੈ ਬਿਨਸਿ ਬਿਨਾਸੈ ਲਗਿ ਗੁਰਮੁਖਿ ਅਸਥਿਰੁ ਹੋਇ ਜੀਉ ॥੪॥੬॥੧੩॥

Phonetic English

Aasaa Mehalaa 4 ||
Man Naam Japaanaa Har Har Man Bhaanaa Har Bhagath Janaa Man Chaao Jeeo ||
Jo Jan Mar Jeevae Thinh Anmrith Peevae Man Laagaa Guramath Bhaao Jeeo ||
Man Har Har Bhaao Gur Karae Pasaao Jeevan Mukath Sukh Hoee ||
Jeevan Maran Har Naam Suhaelae Man Har Har Hiradhai Soee ||
Man Har Har Vasiaa Guramath Har Rasiaa Har Har Ras Gattaak Peeaao Jeeo ||
Man Naam Japaanaa Har Har Man Bhaanaa Har Bhagath Janaa Man Chaao Jeeo ||1||
Jag Maran N Bhaaeiaa Nith Aap Lukaaeiaa Math Jam Pakarai Lai Jaae Jeeo ||
Har Anthar Baahar Har Prabh Eaeko Eihu Jeearraa Rakhiaa N Jaae Jeeo ||
Kio Jeeo Rakheejai Har Vasath Lorreejai Jis Kee Vasath So Lai Jaae Jeeo ||
Manamukh Karan Palaav Kar Bharamae Sabh Aoukhadhh Dhaaroo Laae Jeeo ||
Jis Kee Vasath Prabh Leae Suaamee Jan Oubarae Sabadh Kamaae Jeeo ||
Jag Maran N Bhaaeiaa Nith Aap Lukaaeiaa Math Jam Pakarai Lai Jaae Jeeo ||2||
Dhhur Maran Likhaaeiaa Guramukh Sohaaeiaa Jan Oubarae Har Har Dhhiaan Jeeo ||
Har Sobhaa Paaee Har Naam Vaddiaaee Har Dharageh Paidhhae Jaan Jeeo ||
Har Dharageh Paidhhae Har Naamai Seedhhae Har Naamai Thae Sukh Paaeiaa ||
Janam Maran Dhovai Dhukh Maettae Har Raamai Naam Samaaeiaa ||
Har Jan Prabh Ral Eaeko Hoeae Har Jan Prabh Eaek Samaan Jeeo ||
Dhhur Maran Likhaaeiaa Guramukh Sohaaeiaa Jan Oubarae Har Har Dhhiaan Jeeo ||3||
Jag Oupajai Binasai Binas Binaasai Lag Guramukh Asathhir Hoe Jeeo ||
Gur Manthra Dhrirraaeae Har Rasak Rasaaeae Har Anmrith Har Mukh Choe Jeeo ||
Har Anmrith Ras Paaeiaa Muaa Jeevaaeiaa Fir Baahurr Maran N Hoee ||
Har Har Naam Amar Padh Paaeiaa Har Naam Samaavai Soee ||
Jan Naanak Naam Adhhaar Ttaek Hai Bin Naavai Avar N Koe Jeeo ||
Jag Oupajai Binasai Binas Binaasai Lag Guramukh Asathhir Hoe Jeeo ||4||6||13||

English Translation

Aasaa, Fourth Mehl:
One who chants the Naam, the Name of the Lord, Har, Har in his mind - the Lord is pleasing to his mind. In the mind of the devotees there is a great yearning for the Lord.
Those humble beings who remain dead while yet alive, drink in the Ambrosial Nectar; through the Guru's Teachings, their minds embrace love for the Lord.
Their minds love the Lord, Har, Har, and the Guru is Merciful to them. They are Jivan Mukta - liberated while yet alive, and they are at peace.
Their birth and death, through the Name of the Lord, are illustrious, and in their hearts and minds, the Lord, Har, Har, abides.
The Name of the Lord, Har, Har, abides in their minds, and through the Guru's Teachings, they savor the Lord, Har, Har; they drink in the sublime essence of the Lord with abandon.
One who chants the Naam, the Name of the Lord, Har, Har, in his mind - the Lord is pleasing to his mind. In the mind of the devotees there is such a great yearning for the Lord. ||1||
The people of the world do not like death; they try to hide from it. They are afraid that the Messenger of Death may catch them and take them away.
Inwardly and outwardly, the Lord God is the One and Only; this soul cannot be concealed from Him.
How can one keep one's soul, when the Lord wishes to have it? All things belong to Him, and He shall take them away.
The self-willed manmukhs wander around in pathetic lamentation, trying all medicines and remedies.
God, the Master, unto whom all things belong, shall take them away; the Lord's servant is redeemed by living the Word of the Shabad.
The people of the world do not like death; they try to hide from it. They are afraid that the Messenger of Death may catch them and take them away. ||2||
Death is pre-ordained; the Gurmukhs look beauteous, and the humble beings are saved, meditating on the Lord, Har, Har.
Through the Lord they obtain honor, and through the Lord's Name, glorious greatness. In the Court of the Lord, they are robed in honor.
Robed in honor in the Court of the Lord, in the perfection of the Lord's Name, they obtain peace through the Lord's Name.
The pains of both birth and death are eliminated, and they merge into the Name of the Lord.
The Lord's servants meet with God and merge into Oneness. The Lord's servant and God are one and the same.
Death is pre-ordained; the Gurmukhs look beauteous, and the humble beings are saved, meditating on the Lord, Har, Har. ||3||
The people of the world are born, only to perish, and perish, and perish again. Only by attaching oneself to the Lord as Gurmukh, does one become permanent.
The Guru implants His Mantra within the heart, and one savors the sublime essence of the Lord; the Ambrosial Nectar of the Lord trickles into his mouth.
Obtaining the Ambrosial Essence of the Lord, the dead are restored to life, and do not die again.
Through the Name of the Lord, Har, Har, one obtains the immortal status, and merges into the Lord's Name.
The Naam, the Name of the Lord, is the only Support and Anchor of servant Nanak; without the Naam, there is nothing else at all.
The people of the world are born, only to perish, and perish, and perish again. Only by attaching oneself to the Lord as Gurmukh, does one become permanent. ||4||6||13||

Punjabi Viakhya

ਹੇ ਭਾਈ! ਭਗਤ ਜਨ ਆਪਣੇ ਮਨ ਵਿਚ ਸਦਾ ਹਰਿ-ਨਾਮਿ ਜਪਦੇ ਹਨ, ਹਰਿ-ਨਾਮ ਉਹਨਾਂ ਨੂੰ ਮਨ ਵਿਚ ਪਿਆਰਾ ਲੱਗਦਾ ਹੈ, ਨਾਮ ਜਪਣ ਦਾ ਉਹਨਾਂ ਦੇ ਮਨ ਵਿਚ ਚਾਉ ਬਣਿਆ ਰਹਿੰਦਾ ਹੈ। ਜੇਹੜੇ ਮਨੁੱਖ ਆਪਾ-ਭਾਵ ਮਿਟਾ ਕੇ ਆਤਮਕ ਜੀਵਨ ਜੀਊਂਦੇ ਹਨ ਉਹ ਸਦਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਰਹਿੰਦੇ ਹਨ, ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਉਹਨਾਂ ਦੇ ਮਨ ਵਿਚ ਪ੍ਰਭੂ ਵਾਸਤੇ ਪਿਆਰ ਬਣਿਆ ਰਹਿੰਦਾ ਹੈ। ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਕਿਰਪਾ ਕਰਦਾ ਹੈ ਉਸ ਦੇ ਮਨ ਵਿਚ ਪ੍ਰਭੂ-ਚਰਨਾਂ ਲਈ ਪਿਆਰ ਪੈਦਾ ਹੋ ਜਾਂਦਾ ਹੈ ਉਹ ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਮਾਇਆ ਦੇ ਬੰਧਨਾਂ ਤੋਂ ਛੁਟ ਜਾਂਦਾ ਹੈ, ਉਹ ਆਤਮਕ ਆਨੰਦ ਮਾਣਦਾ ਹੈ। ਹੇ ਭਾਈ! ਆਤਮਕ ਜੀਵਨ ਜੀਊਣ ਦੇ ਕਾਰਨ ਤੇ ਆਪਾ-ਭਾਵ ਵਲੋਂ ਮਰਨ ਦੇ ਕਾਰਨ ਪਰਮਾਤਮਾ ਦੇ ਨਾਮ ਵਿਚ ਜੁੜੇ ਰਹਿਣ ਵਾਲੇ ਮਨੁੱਖ ਸਦਾ ਸੌਖੇ ਰਹਿੰਦੇ ਹਨ, ਉਹਨਾਂ ਦੇ ਮਨ ਵਿਚ ਉਹਨਾਂ ਦੇ ਹਿਰਦੇ ਵਿਚ ਸਦਾ ਉਹ ਪਰਮਾਤਮਾ ਹੀ ਵੱਸਿਆ ਰਹਿੰਦਾ ਹੈ। ਗੁਰੂ ਦੀ ਮਤ ਦਾ ਸਦਕਾ ਉਹਨਾਂ ਦੇ ਮਨ ਵਿਚ ਸਦਾ ਪਰਮਾਤਮਾ ਦਾ ਨਾਮ ਵੱਸਿਆ ਰਹਿੰਦਾ ਹੈ, ਹਰਿ-ਨਾਮ ਉਹਨਾਂ ਦੇ ਅੰਦਰ ਰਚ ਜਾਂਦਾ ਹੈ, ਉਹ ਹਰਿ-ਨਾਮ-ਜਲ, ਮਾਨੋ, ਗਟ ਗਟ ਗਟ ਕਰ ਕੇ ਪੀਂਦੇ ਰਹਿੰਦੇ ਹਨ। ਹੇ ਭਾਈ! ਭਗਤ ਜਨ ਆਪਣੇ ਮਨ ਵਿਚ ਸਦਾ ਹਰਿ-ਨਾਮ ਜਪਦੇ ਹਨ, ਹਰਿ-ਨਾਮ ਉਹਨਾਂ ਨੂੰ ਮਨ ਵਿਚ ਪਿਆਰਾ ਲੱਗਦਾ ਹੈ, ਨਾਮ ਜਪਣ ਦਾ ਉਹਨਾਂ ਦੇ ਮਨ ਵਿਚ ਚਾਉ ਬਣਿਆ ਰਹਿੰਦਾ ਹੈ ॥੧॥ਜਗਤ ਵਿਚ (ਕਿਸੇ ਨੂੰ ਭੀ) ਮੌਤ ਪਸੰਦ ਨਹੀਂ ਆਉਂਦੀ, (ਹਰ ਕੋਈ) ਸਦਾ ਆਪਣੀ ਜਿੰਦ ਨੂੰ ਲੁਕਾਂਦਾ ਹੈ ਕਿ ਕਿਤੇ ਜਮ ਇਸ ਨੂੰ ਫੜ ਕੇ ਲੈ ਨ ਜਾਏ। ਪਰ ਪਰਮਾਤਮਾ ਹਰੇਕ ਦੇ ਅੰਦਰ ਤੇ ਬਾਹਰ ਸਾਰੇ ਜਗਤ ਵਿੱਚ ਭੀ ਵੱਸਦਾ ਹੈ, ਉਸ ਪਾਸੋਂ ਲੁਕਾ ਕੇ ਇਹ ਜਿੰਦ (ਮੌਤ ਤੋਂ) ਬਚਾਈ ਨਹੀਂ ਜਾ ਸਕਦੀ। ਇਹ ਜਿੰਦ ਕਿਸੇ ਤਰ੍ਹਾਂ ਭੀ (ਮੌਤ ਤੋਂ) ਬਚਾ ਕੇ ਰੱਖੀ ਨਹੀਂ ਜਾ ਸਕਦੀ, ਹਰਿ-ਪ੍ਰਭੂ ਇਸ (ਜਿੰਦ-) ਵਸਤ ਨੂੰ ਲੱਭ ਹੀ ਲੈਂਦਾ ਹੈ। ਪਰਮਾਤਮਾ ਦੀ ਇਹ ਚੀਜ਼ ਹੈ ਉਹ ਇਸ ਨੂੰ ਲੈ ਹੀ ਜਾਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਤਰਲੇ ਕਰ ਕਰ ਕੇ ਹਰੇਕ ਕਿਸਮ ਦਾ ਦਵਾ-ਦਾਰੂ ਵਰਤ ਕੇ ਭਟਕਦੇ ਫਿਰਦੇ ਹਨ, ਪਰ ਜਿਸ ਪਰਮਾਤਮਾ ਦੀ ਦਿੱਤੀ ਹੋਈ ਇਹ ਚੀਜ਼ ਹੈ ਉਹ ਮਾਲਕ-ਪ੍ਰਭੂ ਇਸ ਨੂੰ ਲੈ ਹੀ ਲੈਂਦਾ ਹੈ। ਪਰਮਾਤਮਾ ਦੇ ਸੇਵਕ ਗੁਰੂ ਦਾ ਸ਼ਬਦ ਕਮਾ ਕੇ (ਸ਼ਬਦ ਅਨੁਸਾਰ ਆਪਣਾ ਆਤਮਕ ਜੀਵਨ ਬਣਾ ਕੇ, ਮੌਤ ਦੇ ਸਹਮ ਤੋਂ) ਬਚ ਜਾਂਦੇ ਹਨ। (ਹੇ ਭਾਈ!) ਜਗਤ ਵਿਚ (ਕਿਸੇ ਨੂੰ ਭੀ) ਮੌਤ ਚੰਗੀ ਨਹੀਂ ਲੱਗਦੀ (ਹਰੇਕ ਜੀਵ) ਸਦਾ ਆਪਣੀ ਜਿੰਦ ਨੂੰ ਲੁਕਾਂਦਾ ਹੈ ਕਿ ਕਿਤੇ ਜਮ ਇਸ ਨੂੰ ਫੜ ਕੇ ਲੈ ਨ ਜਾਏ ॥੨॥ਹੇ ਭਾਈ! ਗੁਰੂ ਦੀ ਸਰਨ ਪਏ ਰਹਿਣ ਵਾਲੇ ਮਨੁੱਖਾਂ ਨੂੰ ਇਹ ਧੁਰ ਦਰਗਾਹ ਤੋਂ ਲਿਖੀ ਹੋਈ ਮੌਤ ਭੀ ਸੋਹਣੀ ਲੱਗਦੀ ਹੈ, ਉਹ ਗੁਰਮੁਖਿ-ਜਨ ਪਰਮਾਤਮਾ ਦੇ ਚਰਨਾਂ ਦੇ ਧਿਆਨ ਵਿਚ ਜੁੜ ਕੇ (ਮੌਤ ਦੇ ਸਹਮ ਵਲੋਂ) ਬਚੇ ਰਹਿੰਦੇ ਹਨ। ਪਰਮਾਤਮਾ ਦੇ ਨਾਮ ਵਿਚ ਜੁੜ ਕੇ ਉਹ ਗੁਰਮੁਖਿ (ਲੋਕ ਪਰਲੋਕ ਵਿਚ) ਸੋਭਾ ਤੇ ਵਡਿਆਈ ਖੱਟਦੇ ਹਨ, ਜਗਤ ਤੋਂ ਇੱਜ਼ਤ-ਵਡਿਆਈ ਲੈ ਕੇ ਉਹ ਪਰਮਾਤਮਾ ਦੀ ਦਰਗਾਹ ਵਿਚ ਜਾਂਦੇ ਹਨ। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਇੱਜ਼ਤ ਹਾਸਲ ਕਰਦੇ ਹਨ, ਹਰਿ-ਨਾਮ ਦੀ ਬਰਕਤਿ ਨਾਲ ਉਹ ਆਪਣਾ ਜੀਵਨ ਕਾਮਯਾਬ ਬਣਾ ਲੈਂਦੇ ਹਨ, ਪਰਮਾਤਮਾ ਦੇ ਨਾਮ ਤੋਂ ਉਹ ਆਤਮਕ ਆਨੰਦ ਪ੍ਰਾਪਤ ਕਰਦੇ ਹਨ। ਗੁਰੂ ਦੇ ਦਰ ਤੇ ਟਿਕੇ ਰਹਿਣ ਵਾਲੇ ਮਨੁੱਖ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ, ਤੇ ਇਸ ਤਰ੍ਹਾਂ ਉਹ ਜੂਨਾਂ ਦਾ ਗੇੜ ਅਤੇ ਮੌਤ-ਇਹਨਾਂ ਦੋਹਾਂ ਦੁੱਖਾਂ ਨੂੰ ਮਿਟਾ ਲੈਂਦੇ ਹਨ। (ਹੇ ਭਾਈ!) ਪਰਮਾਤਮਾ ਦੇ ਭਗਤ ਅਤੇ ਪਰਮਾਤਮਾ ਮਿਲ ਕੇ ਇੱਕ-ਰੂਪ ਹੋ ਜਾਂਦੇ ਹਨ, ਪਰਮਾਤਮਾ ਦੇ ਭਗਤ ਅਤੇ ਪਰਮਾਤਮਾ ਇਕੋ ਜਿਹੇ ਹੋ ਜਾਂਦੇ ਹਨ। (ਹੇ ਭਾਈ!) ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਨੂੰ ਇਹ ਧੁਰ ਦਰਗਾਹ ਤੋਂ ਲਿਖੀ ਹੋਈ ਮੌਤ ਭੀ ਸੋਹਣੀ ਲੱਗਦੀ ਹੈ, ਉਹ ਗੁਰਮੁਖਿ ਬੰਦੇ ਪਰਮਾਤਮਾ ਦੇ ਧਿਆਨ ਵਿਚ ਲੀਨ ਹੋ ਕੇ (ਮੌਤ ਦੇ ਸਹਮ ਵਲੋਂ) ਬਚੇ ਰਹਿੰਦੇ ਹਨ ॥੩॥(ਹੇ ਭਾਈ! ਮਾਇਆ-ਗ੍ਰਸਿਆ) ਜਗਤ (ਮੁੜ ਮੁੜ) ਜੰਮਦਾ ਹੈ ਮਰਦਾ ਹੈ ਆਤਮਕ ਮੌਤੇ ਮਰਦਾ ਰਹਿੰਦਾ ਹੈ, ਗੁਰੂ ਦੀ ਰਾਹੀਂ (ਪ੍ਰਭੂ-ਚਰਨਾਂ ਵਿਚ) ਲੱਗ ਕੇ (ਮਾਇਆ ਦੇ ਮੋਹ ਵਲੋਂ) ਅਡੋਲ-ਚਿੱਤ ਹੋ ਜਾਂਦਾ ਹੈ। ਗੁਰੂ ਜਿਸ ਮਨੁੱਖ ਦੇ ਹਿਰਦੇ ਵਿਚ ਨਾਮ-ਮੰਤਰ ਪੱਕਾ ਕਰਦਾ ਹੈ ਜਿਸ ਮਨੁੱਖ ਦੇ ਮੂੰਹ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਚੋਂਦਾ ਹੈ ਉਹ ਮਨੁੱਖ ਹਰਿ-ਨਾਮ-ਰਸ ਨੂੰ ਸੁਆਦ ਨਾਲ (ਆਪਣੇ ਅੰਦਰ) ਰਚਾਂਦਾ ਹੈ। ਜਦੋਂ ਉਹ ਮਨੁੱਖ ਗੁਰੂ ਪਾਸੋਂ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਹਾਸਲ ਕਰਦਾ ਹੈ (ਪਹਿਲਾਂ ਆਤਮਕ ਮੌਤੇ) ਮੋਇਆ ਹੋਇਆ ਉਹ ਮਨੁੱਖ ਆਤਮਕ ਜੀਵਨ ਪ੍ਰਾਪਤ ਕਰ ਲੈਂਦਾ ਹੈ, ਮੁੜ ਉਸ ਨੂੰ ਇਹ ਮੌਤ ਨਹੀਂ ਵਿਆਪਦੀ। ਜੇਹੜਾ ਮਨੁੱਖ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲੈਂਦਾ ਹੈ ਉਹ ਮਨੁੱਖ ਉਹ ਦਰਜਾ ਹਾਸਲ ਕਰ ਲੈਂਦਾ ਹੈ ਜਿਥੇ ਆਤਮਕ ਮੌਤ ਪੋਹ ਨਹੀਂ ਸਕਦੀ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ। ਹੇ ਦਾਸ ਨਾਨਕ! ਪਰਮਾਤਮਾ ਦਾ ਨਾਮ (ਉਸ ਮਨੁੱਖ ਦੀ ਜ਼ਿੰਦਗੀ ਦਾ) ਆਸਰਾ ਸਹਾਰਾ ਬਣ ਜਾਂਦਾ ਹੈ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਹੋਰ ਪਦਾਰਥ ਉਸ ਦੇ ਆਤਮਕ ਜੀਵਨ ਦਾ ਸਹਾਰਾ ਨਹੀਂ ਬਣ ਸਕਦਾ। (ਹੇ ਭਾਈ! ਮਾਇਆ-ਗ੍ਰਸਿਆ) ਜਗਤ (ਮੁੜ ਮੁੜ) ਜੰਮਦਾ ਹੈ ਮਰਦਾ ਹੈ ਆਤਮਕ ਮੌਤੇ ਮਰਦਾ ਰਹਿੰਦਾ ਹੈ, ਗੁਰੂ ਦੀ ਰਾਹੀਂ (ਪ੍ਰਭੂ-ਚਰਨਾਂ ਵਿਚ) ਲੱਗ ਕੇ (ਮਾਇਆ ਦੇ ਮੋਹ ਵਲੋਂ) ਅਡੋਲ-ਚਿੱਤ ਹੋ ਜਾਂਦਾ ਹੈ ॥੪॥੬॥੧੩॥