Hukumnama - Ang 463

Visamaadh Naadh Visamaadh Vaedh in Raag Asa

In Gurmukhi

ਸਲੋਕ ਮਃ ੧ ॥
ਵਿਸਮਾਦੁ ਨਾਦ ਵਿਸਮਾਦੁ ਵੇਦ ॥
ਵਿਸਮਾਦੁ ਜੀਅ ਵਿਸਮਾਦੁ ਭੇਦ ॥
ਵਿਸਮਾਦੁ ਰੂਪ ਵਿਸਮਾਦੁ ਰੰਗ ॥
ਵਿਸਮਾਦੁ ਨਾਗੇ ਫਿਰਹਿ ਜੰਤ ॥
ਵਿਸਮਾਦੁ ਪਉਣੁ ਵਿਸਮਾਦੁ ਪਾਣੀ ॥
ਵਿਸਮਾਦੁ ਅਗਨੀ ਖੇਡਹਿ ਵਿਡਾਣੀ ॥
ਵਿਸਮਾਦੁ ਧਰਤੀ ਵਿਸਮਾਦੁ ਖਾਣੀ ॥
ਵਿਸਮਾਦੁ ਸਾਦਿ ਲਗਹਿ ਪਰਾਣੀ ॥
ਵਿਸਮਾਦੁ ਸੰਜੋਗੁ ਵਿਸਮਾਦੁ ਵਿਜੋਗੁ ॥
ਵਿਸਮਾਦੁ ਭੁਖ ਵਿਸਮਾਦੁ ਭੋਗੁ ॥
ਵਿਸਮਾਦੁ ਸਿਫਤਿ ਵਿਸਮਾਦੁ ਸਾਲਾਹ ॥
ਵਿਸਮਾਦੁ ਉਝੜ ਵਿਸਮਾਦੁ ਰਾਹ ॥
ਵਿਸਮਾਦੁ ਨੇੜੈ ਵਿਸਮਾਦੁ ਦੂਰਿ ॥
ਵਿਸਮਾਦੁ ਦੇਖੈ ਹਾਜਰਾ ਹਜੂਰਿ ॥
ਵੇਖਿ ਵਿਡਾਣੁ ਰਹਿਆ ਵਿਸਮਾਦੁ ॥
ਨਾਨਕ ਬੁਝਣੁ ਪੂਰੈ ਭਾਗਿ ॥੧॥
ਮਃ ੧ ॥
ਕੁਦਰਤਿ ਦਿਸੈ ਕੁਦਰਤਿ ਸੁਣੀਐ ਕੁਦਰਤਿ ਭਉ ਸੁਖ ਸਾਰੁ ॥
ਕੁਦਰਤਿ ਪਾਤਾਲੀ ਆਕਾਸੀ ਕੁਦਰਤਿ ਸਰਬ ਆਕਾਰੁ ॥
ਕੁਦਰਤਿ ਵੇਦ ਪੁਰਾਣ ਕਤੇਬਾ ਕੁਦਰਤਿ ਸਰਬ ਵੀਚਾਰੁ ॥
ਕੁਦਰਤਿ ਖਾਣਾ ਪੀਣਾ ਪੈਨ੍ਹ੍ਹਣੁ ਕੁਦਰਤਿ ਸਰਬ ਪਿਆਰੁ ॥
ਕੁਦਰਤਿ ਜਾਤੀ ਜਿਨਸੀ ਰੰਗੀ ਕੁਦਰਤਿ ਜੀਅ ਜਹਾਨ ॥
ਕੁਦਰਤਿ ਨੇਕੀਆ ਕੁਦਰਤਿ ਬਦੀਆ ਕੁਦਰਤਿ ਮਾਨੁ ਅਭਿਮਾਨੁ ॥
ਕੁਦਰਤਿ ਪਉਣੁ ਪਾਣੀ ਬੈਸੰਤਰੁ ਕੁਦਰਤਿ ਧਰਤੀ ਖਾਕੁ ॥
ਸਭ ਤੇਰੀ ਕੁਦਰਤਿ ਤੂੰ ਕਾਦਿਰੁ ਕਰਤਾ ਪਾਕੀ ਨਾਈ ਪਾਕੁ ॥
ਨਾਨਕ ਹੁਕਮੈ ਅੰਦਰਿ ਵੇਖੈ ਵਰਤੈ ਤਾਕੋ ਤਾਕੁ ॥੨॥
ਪਉੜੀ ॥
ਆਪੀਨ੍ਹ੍ਹੈ ਭੋਗ ਭੋਗਿ ਕੈ ਹੋਇ ਭਸਮੜਿ ਭਉਰੁ ਸਿਧਾਇਆ ॥
ਵਡਾ ਹੋਆ ਦੁਨੀਦਾਰੁ ਗਲਿ ਸੰਗਲੁ ਘਤਿ ਚਲਾਇਆ ॥
ਅਗੈ ਕਰਣੀ ਕੀਰਤਿ ਵਾਚੀਐ ਬਹਿ ਲੇਖਾ ਕਰਿ ਸਮਝਾਇਆ ॥
ਥਾਉ ਨ ਹੋਵੀ ਪਉਦੀਈ ਹੁਣਿ ਸੁਣੀਐ ਕਿਆ ਰੂਆਇਆ ॥
ਮਨਿ ਅੰਧੈ ਜਨਮੁ ਗਵਾਇਆ ॥੩॥

Phonetic English

Salok Ma 1 ||
Visamaadh Naadh Visamaadh Vaedh ||
Visamaadh Jeea Visamaadh Bhaedh ||
Visamaadh Roop Visamaadh Rang ||
Visamaadh Naagae Firehi Janth ||
Visamaadh Poun Visamaadh Paanee ||
Visamaadh Aganee Khaeddehi Viddaanee ||
Visamaadh Dhharathee Visamaadh Khaanee ||
Visamaadh Saadh Lagehi Paraanee ||
Visamaadh Sanjog Visamaadh Vijog ||
Visamaadh Bhukh Visamaadh Bhog ||
Visamaadh Sifath Visamaadh Saalaah ||
Visamaadh Oujharr Visamaadh Raah ||
Visamaadh Naerrai Visamaadh Dhoor ||
Visamaadh Dhaekhai Haajaraa Hajoor ||
Vaekh Viddaan Rehiaa Visamaadh ||
Naanak Bujhan Poorai Bhaag ||1||
Ma 1 ||
Kudharath Dhisai Kudharath Suneeai Kudharath Bho Sukh Saar ||
Kudharath Paathaalee Aakaasee Kudharath Sarab Aakaar ||
Kudharath Vaedh Puraan Kathaebaa Kudharath Sarab Veechaar ||
Kudharath Khaanaa Peenaa Painhan Kudharath Sarab Piaar ||
Kudharath Jaathee Jinasee Rangee Kudharath Jeea Jehaan ||
Kudharath Naekeeaa Kudharath Badheeaa Kudharath Maan Abhimaan ||
Kudharath Poun Paanee Baisanthar Kudharath Dhharathee Khaak ||
Sabh Thaeree Kudharath Thoon Kaadhir Karathaa Paakee Naaee Paak ||
Naanak Hukamai Andhar Vaekhai Varathai Thaako Thaak ||2||
Pourree ||
Aapeenhai Bhog Bhog Kai Hoe Bhasamarr Bhour Sidhhaaeiaa ||
Vaddaa Hoaa Dhuneedhaar Gal Sangal Ghath Chalaaeiaa ||
Agai Karanee Keerath Vaacheeai Behi Laekhaa Kar Samajhaaeiaa ||
Thhaao N Hovee Poudheeee Hun Suneeai Kiaa Rooaaeiaa ||
Man Andhhai Janam Gavaaeiaa ||3||

English Translation

Shalok, First Mehl:
Wonderful is the sound current of the Naad, wonderful is the knowledge of the Vedas.
Wonderful are the beings, wonderful are the species.
Wonderful are the forms, wonderful are the colors.
Wonderful are the beings who wander around naked.
Wonderful is the wind, wonderful is the water.
Wonderful is fire, which works wonders.
Wonderful is the earth, wonderful the sources of creation.
Wonderful are the tastes to which mortals are attached.
Wonderful is union, and wonderful is separation.
Wonderful is hunger, wonderful is satisfaction.
Wonderful is His Praise, wonderful is His adoration.
Wonderful is the wilderness, wonderful is the path.
Wonderful is closeness, wonderful is distance.
How wonderful to behold the Lord, ever-present here.
Beholding His wonders, I am wonder-struck.
O Nanak, those who understand this are blessed with perfect destiny. ||1||
First Mehl:
By His Power we see, by His Power we hear; by His Power we have fear, and the essence of happiness.
By His Power the nether worlds exist, and the Akaashic ethers; by His Power the entire creation exists.
By His Power the Vedas and the Puraanas exist, and the Holy Scriptures of the Jewish, Christian and Islamic religions. By His Power all deliberations exist.
By His Power we eat, drink and dress; by His Power all love exists.
- By His Power come the species of all kinds and colors; by His Power the living beings of the world exist.
By His Power virtues exist, and by His Power vices exist. By His Power come honor and dishonor.
By His Power wind, water and fire exist; by His Power earth and dust exist.
Everything is in Your Power, Lord; You are the all-powerful Creator. Your Name is the Holiest of the Holy.
O Nanak, through the Command of His Will, He beholds and pervades the creation; He is absolutely unrivalled. ||2||
Pauree:
Enjoying his pleasures, one is reduced to a pile of ashes, and the soul passes away.
He may be great, but when he dies, the chain is thrown around his neck, and he is led away.
There, his good and bad deeds are added up; sitting there, his account is read.
He is whipped, but finds no place of rest, and no one hears his cries of pain.
The blind man has wasted his life away. ||3||

Punjabi Viakhya

nullnullnullnullnullnullnullnullnullnullnullnullnullnullnullnullਹੇ ਨਾਨਕ! (ਰੱਬ ਦੀ) ਅਚਰਜ ਕੁਦਰਤ ਨੂੰ ਪੂਰੇ ਭਾਗਾਂ ਨਾਲ ਸਮਝਿਆ ਜਾ ਸਕਦਾ ਹੈ; ਇਸ ਨੂੰ ਵੇਖ ਕੇ ਮਨ ਵਿਚ ਕਾਂਬਾ ਜਿਹਾ ਛਿੜ ਰਿਹਾ ਹੈ। ਕਈ ਨਾਦ ਤੇ ਕਈ ਵੇਦ; ਬੇਅੰਤ ਜੀਵ ਤੇ ਜੀਵਾਂ ਦੇ ਕਈ ਭੇਦ; ਜੀਵਾਂ ਦੇ ਤੇ ਹੋਰ ਪਦਾਰਥਾਂ ਦੇ ਕਈ ਰੂਪ ਤੇ ਕਈ ਰੰਗ-ਇਹ ਸਭ ਕੁਝ ਵੇਖ ਕੇ ਵਿਸਮਾਦ ਅਵਸਥਾ ਬਣ ਰਹੀ ਹੈ। ਕਈ ਜੰਤ (ਸਦਾ) ਨੰਗੇ ਹੀ ਫਿਰ ਰਹੇ ਹਨ; ਕਿਤੇ ਪਉਣ ਹੈ ਅਤੇ ਕਿਤੇ ਪਾਣੀ ਹੈ, ਕਿਤੇ ਕਈ ਅਗਨੀਆਂ ਅਚਰਜ ਖੇਡਾਂ ਕਰ ਰਹੀਆਂ ਹਨ; ਧਰਤੀ ਤੇ ਧਰਤੀ ਦੇ ਜੀਵਾਂ ਦੀ ਉਤਪੱਤੀ ਦੀਆਂ ਚਾਰ ਖਾਣੀਆਂ-ਇਹ ਕੁਦਰਤ ਵੇਖ ਕੇ ਮਨ ਵਿਚ ਥੱਰਾਹਟ ਪੈਦਾ ਹੋ ਰਹੀ ਹੈ। ਜੀਵ ਪਦਾਰਥਾਂ ਦੇ ਸੁਆਦ ਵਿਚ ਲੱਗ ਰਹੇ ਹਨ; ਕਿਤੇ ਜੀਵਾਂ ਦਾ ਮੇਲ ਹੈ, ਕਿਤੇ ਵਿਛੋੜਾ ਹੈ; ਕਿਤੇ ਭੁੱਖ (ਸਤਾ ਰਹੀ ਹੈ), ਕਿਤੇ ਪਦਾਰਥਾਂ ਦਾ ਭੋਗ ਹੈ (ਭਾਵ, ਕਿਤੇ ਕਈ ਪਦਾਰਥ ਛਕੇ ਜਾ ਰਹੇ ਹਨ), ਕਿਤੇ (ਕੁਦਰਤ ਦੇ ਮਾਲਕ ਦੀ) ਸਿਫ਼ਤ-ਸਾਲਾਹ ਹੋ ਰਹੀ ਹੈ, ਕਿਤੇ ਔਝੜ ਹੈ, ਕਿਤੇ ਰਸਤੇ ਹਨ-ਇਹ ਅਚਰਜ ਖੇਡ ਵੇਖ ਕੇ ਮਨ ਵਿਚ ਹੈਰਤ ਹੋ ਰਹੀ ਹੈ। (ਕੋਈ ਆਖਦਾ ਹੈ ਰੱਬ) ਨੇੜੇ ਹੈ (ਕੋਈ ਆਖਦਾ ਹੈ) ਦੂਰ ਹੈ; (ਕੋਈ ਆਖਦਾ ਹੈ ਕਿ) ਸਭ ਥਾਈਂ ਵਿਆਪਕ ਹੋ ਕੇ ਜੀਵਾਂ ਦੀ ਸੰਭਾਲ ਕਰ ਰਿਹਾ ਹੈ-ਇਸ ਅਚਰਜ ਕੌਤਕ ਨੂੰ ਤੱਕ ਕੇ ਝਰਨਾਟ ਛਿੜ ਰਹੀ ਹੈ। ਹੇ ਨਾਨਕ! ਇਸ ਇਲਾਹੀ ਤਮਾਸ਼ੇ ਨੂੰ ਵੱਡੇ ਭਾਗਾਂ ਨਾਲ ਸਮਝਿਆ ਜਾ ਸਕਦਾ ਹੈ ॥੧॥nullnullnullnullnullnullnullnullnull(ਹੇ ਪ੍ਰਭੂ!) ਜੋ ਕੁਝ ਦਿੱਸ ਰਿਹਾ ਹੈ ਤੇ ਜੋ ਕੁਝ ਸੁਣੀ ਆ ਰਿਹਾ ਹੈ, ਇਹ ਸਭ ਤੇਰੀ ਹੀ ਕਲਾ ਹੈ; ਇਹ ਭਉ ਜੋ ਸੁਖਾਂ ਦਾ ਮੂਲ ਹੈ, ਇਹ ਭੀ ਤੇਰੀ ਕੁਦਰਤ ਹੈ। ਪਤਾਲਾਂ ਤੇ ਅਕਾਸ਼ਾਂ ਵਿਚ ਤੇਰੀ ਹੀ ਕੁਦਰਤ ਹੈ, ਇਹ ਸਾਰਾ ਅਕਾਰ (ਭਾਵ, ਇਹ ਸਾਰਾ ਜਗਤ ਜੋ ਦਿੱਸ ਰਿਹਾ ਹੈ) ਤੇਰੀ ਹੀ ਅਚਰਜ ਖੇਡ ਹੈ। ਵੇਦ, ਪੁਰਾਣ ਤੇ ਕਤੇਬਾਂ, (ਹੋਰ ਭੀ) ਸਾਰੀ ਵਿਚਾਰ-ਸੱਤਾ ਤੇਰੀ ਹੀ ਕਲਾ ਹੈ; (ਜੀਵਾਂ ਦਾ) ਖਾਣ, ਪੀਣ, ਪੈਨ੍ਹਣ (ਦਾ ਵਿਹਾਰ) ਅਤੇ (ਜਗਤ ਵਿਚ) ਸਾਰਾ ਪਿਆਰ (ਦਾ ਜਜ਼ਬਾ) ਇਹ ਸਭ ਤੇਰੀ ਕੁਦਰਤ ਹੈ। ਜਾਤਾਂ ਵਿਚ, ਜਿਨਸਾਂ ਵਿਚ, ਰੰਗਾਂ ਵਿਚ, ਜਗਤ ਦੇ ਜੀਵਾਂ ਵਿਚ ਤੇਰੀ ਹੀ ਕੁਦਰਤ ਵਰਤ ਰਹੀ ਹੈ, (ਜਗਤ ਵਿਚ) ਕਿਤੇ ਭਲਾਈ ਦੇ ਕੰਮ ਹੋ ਰਹੇ ਹਨ, ਕਿਤੇ ਵਿਕਾਰ ਹਨ; ਕਿਤੇ ਕਿਸੇ ਦਾ ਆਦਰ ਹੋ ਰਿਹਾ ਹੈ, ਕਿਤੇ ਅਹੰਕਾਰ ਪਰਧਾਨ ਹੈ-ਇਹ ਤੇਰਾ ਅਚਰਜ ਕੌਤਕ ਹੈ। ਪਉਣ, ਪਾਣੀ, ਅੱਗ, ਧਰਤੀ ਦੀ ਖ਼ਾਕ (ਆਦਿਕ ਤੱਤ), ਇਹ ਸਾਰੇ ਤੇਰਾ ਹੀ ਤਮਾਸ਼ਾ ਹਨ। (ਹੇ ਪ੍ਰਭੂ!) ਸਭ ਤੇਰੀ ਕਲਾ ਵਰਤ ਰਹੀ ਹੈ, ਤੂੰ ਕੁਦਰਤ ਦਾ ਮਾਲਕ ਹੈਂ, ਤੂੰ ਹੀ ਇਸ ਖੇਲ ਦਾ ਰਚਨਹਾਰ ਹੈਂ, ਤੇਰੀ ਵਡਿਆਈ ਸੁੱਚੀ ਤੋਂ ਸੁੱਚੀ ਹੈ, ਤੂੰ ਆਪ ਪਵਿੱਤਰ (ਹਸਤੀ ਵਾਲਾ) ਹੈਂ। ਹੇ ਨਾਨਕ! ਪ੍ਰਭੂ (ਇਸ ਸਾਰੀ ਕੁਦਰਤ ਨੂੰ) ਆਪਣੇ ਹੁਕਮ ਵਿਚ (ਰੱਖ ਕੇ) (ਸਭ ਦੀ) ਸੰਭਾਲ ਕਰ ਰਿਹਾ ਹੈ, (ਤੇ ਸਭ ਥਾਈਂ, ਇਕੱਲਾ) ਆਪ ਹੀ ਆਪ ਮੌਜੂਦ ਹੈ ॥੨॥nullnullnullnullnullਰੱਬ ਆਪ ਹੀ (ਜੀਵ-ਰੂਪ ਹੋ ਕੇ) ਪਦਾਰਥ ਦੇ ਰੰਗ ਮਾਣਦਾ ਹੈ (ਇਹ ਭੀ ਉਸ ਦੀ ਅਚਰਜ ਕੁਦਰਤ ਹੈ)। (ਸਰੀਰ) ਮਿੱਟੀ ਦੀ ਢੇਰੀ ਹੋ ਜਾਂਦਾ ਹੈ (ਤੇ ਆਖ਼ਰ ਜੀਵਾਤਮਾ-ਰੂਪ) ਭਉਰ (ਸਰੀਰ ਨੂੰ ਛੱਡ ਕੇ) ਤੁਰ ਪੈਂਦਾ ਹੈ। (ਇਸ ਤਰ੍ਹਾਂ ਦਾ) ਦੁਨੀਆ ਦੇ ਧੰਧਿਆਂ ਵਿਚ ਫਸਿਆ ਹੋਇਆ ਜੀਵ (ਜਦੋਂ) ਮਰਦਾ ਹੈ, (ਇਸ ਦੇ) ਗਲ ਵਿਚ ਸੰਗਲ ਪਾ ਕੇ ਅੱਗੇ ਲਾ ਲਿਆ ਜਾਂਦਾ ਹੈ (ਭਾਵ, ਮਾਇਆ ਵਿਚ ਵੇੜ੍ਹਿਆ ਹੋਇਆ ਜੀਵ ਜਗਤ ਨੂੰ ਛੱਡਣਾ ਨਹੀਂ ਚਾਹੁੰਦਾ ਤੇ 'ਹੰਸ ਚਲਸੀ ਡੁਮਣਾ')। ਪਰਲੋਕ ਵਿਚ (ਭਾਵ, ਧਰਮਰਾਜ ਦੇ ਦਰਬਾਰ ਵਿਚ, ਵੇਖੋ ਪਉੜੀ ੨) ਰੱਬ ਦੀ ਸਿਫ਼ਤ-ਸਾਲਾਹ ਰੂਪ ਕਮਾਈ ਹੀ ਕਬੂਲ ਪੈਂਦੀ ਹੈ, ਓਥੈ (ਜੀਵ ਦੇ ਕੀਤੇ ਕਰਮਾਂ ਦਾ) ਹਿਸਾਬ ਚੰਗੀ ਤਰ੍ਹਾਂ (ਇਸ ਨੂੰ) ਸਮਝਾ ਦਿੱਤਾ ਜਾਂਦਾ ਹੈ। (ਮਾਇਆ ਦੇ ਭੋਗਾਂ ਵਿਚ ਹੀ ਫਸੇ ਰਹਿਣ ਦੇ ਕਾਰਨ) ਓਥੇ ਮਾਰ ਪੈਂਦੇ ਨੂੰ ਕਿਤੇ ਢੋਈ ਨਹੀਂ ਮਿਲਦੀ, ਉਸ ਵੇਲੇ ਇਸ ਦੀ ਕੋਈ ਭੀ ਕੂਕ-ਪੁਕਾਰ ਸੁਣੀ ਨਹੀਂ ਜਾਂਦੀ। ਮੂਰਖ ਮਨ (ਵਾਲਾ ਜੀਵ) ਆਪਣਾ (ਮਨੁੱਖਾ-) ਜਨਮ ਅਜਾਈਂ ਗਵਾ ਲੈਂਦਾ ਹੈ ॥੩॥