Hukumnama - Ang 475

Gur Charan Laag Ham Binavathaa Pooshhath Keh Jeeo Paaeiaa in Raag Asa

In Gurmukhi

ਰਾਗੁ ਆਸਾ ਬਾਣੀ ਭਗਤਾ ਕੀ ॥
ਕਬੀਰ ਜੀਉ ਨਾਮਦੇਉ ਜੀਉ ਰਵਿਦਾਸ ਜੀਉ ॥
ਆਸਾ ਸ੍ਰੀ ਕਬੀਰ ਜੀਉ ॥
ਗੁਰ ਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ ॥
ਕਵਨ ਕਾਜਿ ਜਗੁ ਉਪਜੈ ਬਿਨਸੈ ਕਹਹੁ ਮੋਹਿ ਸਮਝਾਇਆ ॥੧॥
ਦੇਵ ਕਰਹੁ ਦਇਆ ਮੋਹਿ ਮਾਰਗਿ ਲਾਵਹੁ ਜਿਤੁ ਭੈ ਬੰਧਨ ਤੂਟੈ ॥
ਜਨਮ ਮਰਨ ਦੁਖ ਫੇੜ ਕਰਮ ਸੁਖ ਜੀਅ ਜਨਮ ਤੇ ਛੂਟੈ ॥੧॥ ਰਹਾਉ ॥
ਮਾਇਆ ਫਾਸ ਬੰਧ ਨਹੀ ਫਾਰੈ ਅਰੁ ਮਨ ਸੁੰਨਿ ਨ ਲੂਕੇ ॥
ਆਪਾ ਪਦੁ ਨਿਰਬਾਣੁ ਨ ਚੀਨ੍ਹ੍ਹਿਆ ਇਨ ਬਿਧਿ ਅਭਿਉ ਨ ਚੂਕੇ ॥੨॥
ਕਹੀ ਨ ਉਪਜੈ ਉਪਜੀ ਜਾਣੈ ਭਾਵ ਅਭਾਵ ਬਿਹੂਣਾ ॥
ਉਦੈ ਅਸਤ ਕੀ ਮਨ ਬੁਧਿ ਨਾਸੀ ਤਉ ਸਦਾ ਸਹਜਿ ਲਿਵ ਲੀਣਾ ॥੩॥
ਜਿਉ ਪ੍ਰਤਿਬਿੰਬੁ ਬਿੰਬ ਕਉ ਮਿਲੀ ਹੈ ਉਦਕ ਕੁੰਭੁ ਬਿਗਰਾਨਾ ॥
ਕਹੁ ਕਬੀਰ ਐਸਾ ਗੁਣ ਭ੍ਰਮੁ ਭਾਗਾ ਤਉ ਮਨੁ ਸੁੰਨਿ ਸਮਾਨਾਂ ॥੪॥੧॥

Phonetic English

Raag Aasaa Baanee Bhagathaa Kee ||
Kabeer Jeeo Naamadhaeo Jeeo Ravidhaas Jeeo ||
Aasaa Sree Kabeer Jeeo ||
Gur Charan Laag Ham Binavathaa Pooshhath Keh Jeeo Paaeiaa ||
Kavan Kaaj Jag Oupajai Binasai Kehahu Mohi Samajhaaeiaa ||1||
Dhaev Karahu Dhaeiaa Mohi Maarag Laavahu Jith Bhai Bandhhan Thoottai ||
Janam Maran Dhukh Faerr Karam Sukh Jeea Janam Thae Shhoottai ||1|| Rehaao ||
Maaeiaa Faas Bandhh Nehee Faarai Ar Man Sunn N Lookae ||
Aapaa Padh Nirabaan N Cheenihaaa Ein Bidhh Abhio N Chookae ||2||
Kehee N Oupajai Oupajee Jaanai Bhaav Abhaav Bihoonaa ||
Oudhai Asath Kee Man Budhh Naasee Tho Sadhaa Sehaj Liv Leenaa ||3||
Jio Prathibinb Binb Ko Milee Hai Oudhak Kunbh Bigaraanaa ||
Kahu Kabeer Aisaa Gun Bhram Bhaagaa Tho Man Sunn Samaanaan ||4||1||

English Translation

Raag Aasaa, The Word Of The Devotees:
Kabeer, Naam Dayv And Ravi Daas.
Aasaa, Kabeer Jee:
Falling at the Feet of the Guru, I pray, and ask Him, ""Why was man created?
What deeds cause the world to come into being, and be destroyed? Tell me, that I may understand.""||1||
O Divine Guru, please, show Mercy to me, and place me on the right path, by which the bonds of fear may be cut away.
The pains of birth and death come from past actions and karma; peace comes when the soul finds release from reincarnation. ||1||Pause||
The mortal does not break free from the bonds of the noose of Maya, and he does not seek the shelter of the profound, absolute Lord.
He does not realize the dignity of the self, and Nirvaanaa; because of this, his doubt does not depart. ||2||
The soul is not born, even though he thinks it is born; it is free from birth and death.
When the mortal gives up his ideas of birth and death, he remains constantly absorbed in the Lord's Love. ||3||
As the reflection of an object blends in the water when the pitcher is broken,
Says Kabeer, just so virtue dispels doubt, and then the soul is absorbed in the profound, absolute Lord. ||4||1||

Punjabi Viakhya

nullnullnullnullਮੈਂ ਆਪਣੇ ਗੁਰੂ ਦੀ ਚਰਨੀਂ ਲੱਗ ਕੇ ਬੇਨਤੀ ਕਰਦਾ ਹਾਂ ਤੇ ਪੁੱਛਦਾ ਹਾਂ-ਹੇ ਗੁਰੂ! ਮੈਨੂੰ ਇਹ ਗੱਲ ਸਮਝਾ ਕੇ ਦੱਸ ਕਿ ਜੀਵ ਕਾਹਦੇ ਲਈ ਪੈਦਾ ਕੀਤਾ ਜਾਂਦਾ ਹੈ, ਤੇ ਕਿਸ ਕਾਰਨ ਜਗਤ ਜੰਮਦਾ ਮਰਦਾ ਰਹਿੰਦਾ ਹੈ (ਭਾਵ, ਜੀਵ ਨੂੰ ਮਨੁੱਖਾ-ਜਨਮ ਦੇ ਮਨੋਰਥ ਦੀ ਸੂਝ ਗੁਰੂ ਤੋਂ ਹੀ ਪੈ ਸਕਦੀ ਹੈ) ॥੧॥nullਹੇ ਗੁਰਦੇਵ! ਮੇਰੇ ਉੱਤੇ ਮਿਹਰ ਕਰ, ਮੈਨੂੰ (ਜ਼ਿੰਦਗੀ ਦੇ ਸਹੀ) ਰਸਤੇ ਉੱਤੇ ਪਾ, ਜਿਸ ਰਾਹ ਤੇ ਤੁਰਿਆਂ ਮੇਰੇ ਦੁਨੀਆ ਵਾਲੇ ਸਹਮ ਤੇ ਮਾਇਆ ਵਾਲੇ ਜਕੜ ਟੁਟ ਜਾਣ, ਮੇਰੇ ਪਿਛਲੇ ਕੀਤੇ ਕਰਮਾਂ ਅਨੁਸਾਰ ਮੇਰੀ ਜਿੰਦ ਦੇ ਸਾਰੀ ਉਮਰ ਦੇ ਜੰਜਾਲ ਉੱਕਾ ਹੀ ਮੁੱਕ ਜਾਣ ॥੧॥ ਰਹਾਉ ॥nullਹੇ ਮੇਰੇ ਗੁਰਦੇਵ! ਮੇਰਾ ਮਨ (ਆਪਣੇ ਗਲੋਂ) ਮਾਇਆ ਦੀਆਂ ਫਾਹੀਆਂ ਤੇ ਬੰਧਨ ਤੋੜਦਾ ਨਹੀਂ, ਨਾਹ ਹੀ ਇਹ (ਮਾਇਆ ਦੇ ਪ੍ਰਭਾਵ ਤੋਂ ਬਚਣ ਲਈ) ਅਫੁਰ ਪ੍ਰਭੂ ਵਿਚ ਜੁੜਦਾ ਹੈ। ਮੇਰੇ ਇਸ ਮਨ ਨੇ ਆਪਣੇ ਵਾਸ਼ਨਾ-ਰਹਿਤ ਅਸਲੇ ਦੀ ਪਛਾਣ ਨਹੀਂ ਕੀਤੀ, ਤੇ ਇਹਨੀਂ ਗੱਲੀਂ ਇਸ ਦਾ ਕੋਰਾ-ਪਨ ਦੂਰ ਨਹੀਂ ਹੋਇਆ ॥੨॥nullਹੇ ਗੁਰਦੇਵ! ਮੇਰਾ ਮਨ, ਜੋ ਚੰਗੇ ਮੰਦੇ ਖ਼ਿਆਲਾਂ ਦੀ ਪਰਖ ਕਰਨ ਦੇ ਅਸਮਰੱਥ ਸੀ, ਇਸ ਜਗਤ ਨੂੰ-ਜੋ ਕਿਸੇ ਹਾਲਤ ਵਿਚ ਭੀ ਪ੍ਰਭੂ ਤੋਂ ਵੱਖਰਾ ਟਿਕ ਨਹੀਂ ਸਕਦਾ-ਉਸ ਤੋਂ ਵੱਖਰੀ ਹਸਤੀ ਵਾਲਾ ਸਮਝਦਾ ਰਿਹਾ ਹੈ। (ਪਰ ਤੇਰੀ ਮਿਹਰ ਨਾਲ ਜਦੋਂ ਤੋਂ) ਮੇਰੇ ਮਨ ਦੀ ਉਹ ਮੱਤ ਨਾਸ ਹੋਈ ਹੈ ਜੋ ਜਨਮ ਮਰਨ ਦੇ ਗੇੜ ਵਿਚ ਪਾਂਦੀ ਹੈ, ਤਾਂ ਹੁਣ ਸਦਾ ਇਹ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ॥੩॥nullਕਬੀਰ ਆਖਦਾ ਹੈ- (ਹੇ ਗੁਰਦੇਵ!) ਜਿਵੇਂ, ਜਦੋਂ ਪਾਣੀ ਨਾਲ ਭਰਿਆ ਹੋਇਆ ਘੜਾ ਟੁੱਟ ਜਾਂਦਾ ਹੈ ਤਾਂ (ਉਸ ਪਾਣੀ ਵਿਚ ਪੈਣ ਵਾਲਾ) ਅਕਸ ਪਾਣੀ ਨਾਲ ਹੀ ਮਿਲ ਜਾਂਦਾ ਹੈ (ਭਾਵ, ਜਿਵੇਂ ਪਾਣੀ ਅਤੇ ਅਕਸ ਦੀ ਹਸਤੀ ਉਸ ਘੜੇ ਵਿਚੋਂ ਮੁੱਕ ਜਾਂਦੀ ਹੈ), ਤਿਵੇਂ ਤੇਰੀ ਮਿਹਰ ਨਾਲ ਰੱਸੀ (ਤੇ ਸੱਪ) ਵਾਲਾ ਭੁਲੇਖਾ ਮਿਟ ਗਿਆ ਹੈ (ਇਹ ਭੁਲੇਖਾ ਮੁੱਕ ਗਿਆ ਹੈ ਕਿ ਇਹ ਦਿੱਸਦਾ ਜਗਤ ਪਰਮਾਤਮਾ ਨਾਲੋਂ ਕੋਈ ਵੱਖਰੀ ਹਸਤੀ ਹੈ), ਤੇ ਮੇਰਾ ਮਨ ਅਫੁਰ ਪ੍ਰਭੂ ਵਿਚ ਟਿਕ ਗਿਆ ਹੈ ॥੪॥੧॥