Hukumnama - Ang 481

Bindh Thae Jin Pindd Keeaa Agan Kundd Rehaaeiaa in Raag Asa

In Gurmukhi

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧
ੴ ਸਤਿਗੁਰ ਪ੍ਰਸਾਦਿ ॥
ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥
ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥
ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥
ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥
ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥
ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥
ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥
ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥

Phonetic English

Aasaa Sree Kabeer Jeeo Kae Thipadhae 8 Dhuthukae 7 Eikathukaa 1
Ik Oankaar Sathigur Prasaadh ||
Bindh Thae Jin Pindd Keeaa Agan Kundd Rehaaeiaa ||
Dhas Maas Maathaa Oudhar Raakhiaa Bahur Laagee Maaeiaa ||1||
Praanee Kaahae Ko Lobh Laagae Rathan Janam Khoeiaa ||
Poorab Janam Karam Bhoom Beej Naahee Boeiaa ||1|| Rehaao ||
Baarik Thae Biradhh Bhaeiaa Honaa So Hoeiaa ||
Jaa Jam Aae Jhott Pakarai Thabehi Kaahae Roeiaa ||2||
Jeevanai Kee Aas Karehi Jam Nihaarai Saasaa ||
Baajeegaree Sansaar Kabeeraa Chaeth Dtaal Paasaa ||3||1||23||

English Translation

Aasaa Of Kabeer Jee, 8 Tri-Padas, 7 Du-Tukas, 1 Ik-Tuka:
One Universal Creator God. By The Grace Of The True Guru:
The Lord created the body from sperm, and protected it in the fire pit.
For ten months He preserved you in your mother's womb, and then, after you were born, you became attached to Maya. ||1||
O mortal, why have you attached yourself to greed, and lost the jewel of life?
You did not plant the seeds of good actions in the earth of your past lives. ||1||Pause||
From an infant, you have grown old. That which was to happen, has happened.
When the Messenger of Death comes and grabs you by your hair, why do you cry out then? ||2||
You hope for long life, while Death counts your breaths.
The world is a game, O Kabeer, so throw the dice consciously. ||3||1||23||

Punjabi Viakhya

ਰਾਗ ਆਸਾ ਵਿੱਚ ਭਗਤ ਕਬੀਰ ਜੀ ਦੀ ਤਿੰਨ-ਬੰਦਾਂ-ਇਕ/ਦੋ-ਤੁਕਿਆਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ ॥੧॥nullਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ? ॥੧॥ ਰਹਾਉ ॥nullਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ। ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ? ॥੨॥null(ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ) ਰਿਹਾ ਹੈ ਕਿ ਕਦੋਂ ਮੁੱਕਣ ਤੇ ਆਉਂਦੇ ਹਨ। ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ) ॥੩॥੧॥੨੩॥