Hukumnama - Ang 485

Man Maero Gaj Jihabaa Maeree Kaathee in Raag Asa

In Gurmukhi

ਆਸਾ ॥
ਮਨੁ ਮੇਰੋ ਗਜੁ ਜਿਹਬਾ ਮੇਰੀ ਕਾਤੀ ॥
ਮਪਿ ਮਪਿ ਕਾਟਉ ਜਮ ਕੀ ਫਾਸੀ ॥੧॥
ਕਹਾ ਕਰਉ ਜਾਤੀ ਕਹ ਕਰਉ ਪਾਤੀ ॥
ਰਾਮ ਕੋ ਨਾਮੁ ਜਪਉ ਦਿਨ ਰਾਤੀ ॥੧॥ ਰਹਾਉ ॥
ਰਾਂਗਨਿ ਰਾਂਗਉ ਸੀਵਨਿ ਸੀਵਉ ॥
ਰਾਮ ਨਾਮ ਬਿਨੁ ਘਰੀਅ ਨ ਜੀਵਉ ॥੨॥
ਭਗਤਿ ਕਰਉ ਹਰਿ ਕੇ ਗੁਨ ਗਾਵਉ ॥
ਆਠ ਪਹਰ ਅਪਨਾ ਖਸਮੁ ਧਿਆਵਉ ॥੩॥
ਸੁਇਨੇ ਕੀ ਸੂਈ ਰੁਪੇ ਕਾ ਧਾਗਾ ॥
ਨਾਮੇ ਕਾ ਚਿਤੁ ਹਰਿ ਸਉ ਲਾਗਾ ॥੪॥੩॥

Phonetic English

Aasaa ||
Man Maero Gaj Jihabaa Maeree Kaathee ||
Map Map Kaatto Jam Kee Faasee ||1||
Kehaa Karo Jaathee Keh Karo Paathee ||
Raam Ko Naam Japo Dhin Raathee ||1|| Rehaao ||
Raangan Raango Seevan Seevo ||
Raam Naam Bin Ghareea N Jeevo ||2||
Bhagath Karo Har Kae Gun Gaavo ||
Aath Pehar Apanaa Khasam Dhhiaavo ||3||
Sueinae Kee Sooee Rupae Kaa Dhhaagaa ||
Naamae Kaa Chith Har So Laagaa ||4||3||

English Translation

Aasaa:
My mind is the yardstick, and my tongue is the scissors.
I measure it out and cut off the noose of death. ||1||
What do I have to do with social status? What do I have to with ancestry?
I meditate on the Name of the Lord, day and night. ||1||Pause||
I dye myself in the color of the Lord, and sew what has to be sewn.
Without the Lord's Name, I cannot live, even for a moment. ||2||
I perform devotional worship, and sing the Glorious Praises of the Lord.
Twenty-four hours a day, I meditate on my Lord and Master. ||3||
My needle is gold, and my thread is silver.
Naam Dayv's mind is attached to the Lord. ||4||3||

Punjabi Viakhya

nullnullਮੇਰਾ ਮਨ ਗਜ਼ (ਬਣ ਗਿਆ ਹੈ), ਮੇਰੀ ਜੀਭ ਕੈਂਚੀ (ਬਣ ਗਈ ਹੈ), (ਪ੍ਰਭੂ ਦੇ ਨਾਮ ਨੂੰ ਮਨ ਵਿਚ ਵਸਾ ਕੇ ਤੇ ਜੀਭ ਨਾਲ ਜਪ ਕੇ) ਮੈਂ (ਆਪਣੇ ਮਨ-ਰੂਪ ਗਜ਼ ਨਾਲ) ਕੱਛ ਕੱਛ ਕੇ (ਜੀਭ-ਕੈਂਚੀ ਨਾਲ) ਮੌਤ ਦੇ ਡਰ ਦੀ ਫਾਹੀ ਕੱਟੀ ਜਾ ਰਿਹਾ ਹਾਂ ॥੧॥nullਮੈਨੂੰ ਹੁਣ ਕਿਸੇ (ਉੱਚੀ-ਨੀਵੀਂ) ਜ਼ਾਤ-ਗੋਤ ਦੀ ਪਰਵਾਹ ਨਹੀਂ ਰਹੀ, ਕਿਉਂਕਿ ਮੈਂ ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹਾਂ ॥੧॥ ਰਹਾਉ ॥null(ਇਸ ਸਰੀਰ) ਮੱਟੀ ਵਿਚ ਮੈਂ (ਆਪਣੇ ਆਪ ਨੂੰ ਨਾਮ ਨਾਲ) ਰੰਗ ਰਿਹਾ ਹਾਂ ਤੇ ਪ੍ਰਭੂ ਦੇ ਨਾਮ ਦੀ ਸੀਊਣ ਸੀਊਂ ਰਿਹਾ ਹਾਂ, ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਇਕ ਘੜੀ ਭਰ ਭੀ ਨਹੀਂ ਜੀਉ ਸਕਦਾ ॥੨॥nullਮੈਂ ਪ੍ਰਭੂ ਦੀ ਭਗਤੀ ਕਰ ਰਿਹਾ ਹਾਂ, ਹਰੀ ਦੇ ਗੁਣ ਗਾ ਰਿਹਾ ਹਾਂ, ਅੱਠੇ ਪਹਿਰ ਆਪਣੇ ਖਸਮ-ਪ੍ਰਭੂ ਨੂੰ ਯਾਦ ਕਰ ਰਿਹਾ ਹਾਂ ॥੩॥nullਮੈਨੂੰ (ਗੁਰੂ ਦਾ ਸ਼ਬਦ) ਸੋਨੇ ਦੀ ਸੂਈ ਮਿਲ ਗਈ ਹੈ, (ਉਸ ਦੀ ਬਰਕਤ ਨਾਲ ਮੇਰੀ ਸੁਰਤ ਸ਼ੁੱਧ ਨਿਰਮਲ ਹੋ ਗਈ ਹੈ, ਇਹ, ਮਾਨੋ, ਮੇਰੇ ਪਾਸ) ਚਾਂਦੀ ਦਾ ਧਾਗਾ ਹੈ; (ਇਹ ਸੂਈ ਧਾਗੇ ਨਾਲ) ਮੈਂ ਨਾਮੇ ਦਾ ਮਨ ਪ੍ਰਭੂ ਦੇ ਨਾਲ ਸੀਤਾ ਗਿਆ ਹੈ ॥੪॥੩॥