Hukumnama - Ang 499

Thoon Dhaathaa Jeeaa Sabhanaa Kaa Basahu Maerae Man Maahee in Raag Goojree

In Gurmukhi

ਗੂਜਰੀ ਮਹਲਾ ੫ ॥
ਤੂੰ ਦਾਤਾ ਜੀਆ ਸਭਨਾ ਕਾ ਬਸਹੁ ਮੇਰੇ ਮਨ ਮਾਹੀ ॥
ਚਰਣ ਕਮਲ ਰਿਦ ਮਾਹਿ ਸਮਾਏ ਤਹ ਭਰਮੁ ਅੰਧੇਰਾ ਨਾਹੀ ॥੧॥
ਠਾਕੁਰ ਜਾ ਸਿਮਰਾ ਤੂੰ ਤਾਹੀ ॥
ਕਰਿ ਕਿਰਪਾ ਸਰਬ ਪ੍ਰਤਿਪਾਲਕ ਪ੍ਰਭ ਕਉ ਸਦਾ ਸਲਾਹੀ ॥੧॥ ਰਹਾਉ ॥
ਸਾਸਿ ਸਾਸਿ ਤੇਰਾ ਨਾਮੁ ਸਮਾਰਉ ਤੁਮ ਹੀ ਕਉ ਪ੍ਰਭ ਆਹੀ ॥
ਨਾਨਕ ਟੇਕ ਭਈ ਕਰਤੇ ਕੀ ਹੋਰ ਆਸ ਬਿਡਾਣੀ ਲਾਹੀ ॥੨॥੧੦॥੧੯॥

Phonetic English

Goojaree Mehalaa 5 ||
Thoon Dhaathaa Jeeaa Sabhanaa Kaa Basahu Maerae Man Maahee ||
Charan Kamal Ridh Maahi Samaaeae Theh Bharam Andhhaeraa Naahee ||1||
Thaakur Jaa Simaraa Thoon Thaahee ||
Kar Kirapaa Sarab Prathipaalak Prabh Ko Sadhaa Salaahee ||1|| Rehaao ||
Saas Saas Thaeraa Naam Samaaro Thum Hee Ko Prabh Aahee ||
Naanak Ttaek Bhee Karathae Kee Hor Aas Biddaanee Laahee ||2||10||19||

English Translation

Goojaree, Fifth Mehl:
You are the Giver of all beings; please, come to dwell within my mind.
That heart, within which Your lotus feet are enshrined, suffers no darkness or doubt. ||1||
O Lord Master, wherever I remember You, there I find You.
Show Mercy to me, O God, Cherisher of all, that I may sing Your Praises forever. ||1||Pause||
With each and every breath, I contemplate Your Name; O God, I long for You alone.
O Nanak, my support is the Creator Lord; I have renounced all other hopes. ||2||10||19||

Punjabi Viakhya

nullnullਹੇ ਪ੍ਰਭੂ! ਤੂੰ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ (ਮੇਹਰ ਕਰ) ਮੇਰੇ ਮਨ ਵਿਚ (ਸਦਾ) ਵੱਸਿਆ ਰਹੁ। (ਹੇ ਪ੍ਰਭੂ!) ਤੇਰੇ ਸੋਹਣੇ ਕੋਮਲ ਚਰਨ ਜਿਸ ਹਿਰਦੇ ਵਿਚ ਟਿਕੇ ਰਹਿੰਦੇ ਹਨ, ਉਸ ਵਿਚ ਭਟਕਣਾ ਨਹੀਂ ਰਹਿੰਦੀ, ਉਸ ਵਿਚ ਮਾਇਆ ਦੇ ਮੋਹ ਦਾ ਹਨੇਰਾ ਨਹੀਂ ਰਹਿੰਦਾ ॥੧॥nullਹੇ ਮੇਰੇ ਮਾਲਕ! ਮੈਂ ਜਦੋਂ (ਜਿੱਥੇ) ਤੈਨੂੰ ਯਾਦ ਕਰਦਾ ਹਾਂ ਤੂੰ ਉੱਥੇ ਹੀ (ਆ ਪਹੁੰਚਦਾ ਹੈਂ)। ਹੇ ਸਭ ਜੀਵਾਂ ਦੀ ਪਾਲਣਾ ਕਰਨ ਵਾਲੇ! (ਮੇਰੇ ਉਤੇ) ਮੇਹਰ ਕਰ, ਮੈਂ ਸਦਾ ਤੇਰੀ ਹੀ ਸਿਫ਼ਤ-ਸਾਲਾਹ ਕਰਦਾ ਰਹਾਂ ॥੧॥ ਰਹਾਉ ॥nullਹੇ ਪ੍ਰਭੂ! (ਮੇਹਰ ਕਰ) ਮੈਂ ਹਰੇਕ ਸਾਹ ਦੇ ਨਾਲ ਤੇਰਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਰੱਖਾਂ, ਮੈਂ ਸਦਾ ਤੇਰੇ ਹੀ ਮਿਲਾਪ ਦੀ ਤਾਂਘ ਕਰਦਾ ਰਹਾਂ। ਹੇ ਨਾਨਕ! (ਆਖ-ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ) ਕਰਤਾਰ ਦਾ ਸਹਾਰਾ ਬਣ ਗਿਆ, ਉਸ ਨੇ ਹੋਰ ਬਿਗਾਨੀ ਆਸ ਦੂਰ ਕਰ ਦਿੱਤੀ ॥੨॥੧੦॥੧੯॥