Hukumnama - Ang 505

Bhagath Praem Aaraadhhithan Sach Piaas Param Hithan in Raag Goojree

In Gurmukhi

ਗੂਜਰੀ ਮਹਲਾ ੧ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਭਗਤਿ ਪ੍ਰੇਮ ਆਰਾਧਿਤੰ ਸਚੁ ਪਿਆਸ ਪਰਮ ਹਿਤੰ ॥
ਬਿਲਲਾਪ ਬਿਲਲ ਬਿਨੰਤੀਆ ਸੁਖ ਭਾਇ ਚਿਤ ਹਿਤੰ ॥੧॥
ਜਪਿ ਮਨ ਨਾਮੁ ਹਰਿ ਸਰਣੀ ॥
ਸੰਸਾਰ ਸਾਗਰ ਤਾਰਿ ਤਾਰਣ ਰਮ ਨਾਮ ਕਰਿ ਕਰਣੀ ॥੧॥ ਰਹਾਉ ॥
ਏ ਮਨ ਮਿਰਤ ਸੁਭ ਚਿੰਤੰ ਗੁਰ ਸਬਦਿ ਹਰਿ ਰਮਣੰ ॥
ਮਤਿ ਤਤੁ ਗਿਆਨੰ ਕਲਿਆਣ ਨਿਧਾਨੰ ਹਰਿ ਨਾਮ ਮਨਿ ਰਮਣੰ ॥੨॥
ਚਲ ਚਿਤ ਵਿਤ ਭ੍ਰਮਾ ਭ੍ਰਮੰ ਜਗੁ ਮੋਹ ਮਗਨ ਹਿਤੰ ॥
ਥਿਰੁ ਨਾਮੁ ਭਗਤਿ ਦਿੜੰ ਮਤੀ ਗੁਰ ਵਾਕਿ ਸਬਦ ਰਤੰ ॥੩॥
ਭਰਮਾਤਿ ਭਰਮੁ ਨ ਚੂਕਈ ਜਗੁ ਜਨਮਿ ਬਿਆਧਿ ਖਪੰ ॥
ਅਸਥਾਨੁ ਹਰਿ ਨਿਹਕੇਵਲੰ ਸਤਿ ਮਤੀ ਨਾਮ ਤਪੰ ॥੪॥
ਇਹੁ ਜਗੁ ਮੋਹ ਹੇਤ ਬਿਆਪਿਤੰ ਦੁਖੁ ਅਧਿਕ ਜਨਮ ਮਰਣੰ ॥
ਭਜੁ ਸਰਣਿ ਸਤਿਗੁਰ ਊਬਰਹਿ ਹਰਿ ਨਾਮੁ ਰਿਦ ਰਮਣੰ ॥੫॥
ਗੁਰਮਤਿ ਨਿਹਚਲ ਮਨਿ ਮਨੁ ਮਨੰ ਸਹਜ ਬੀਚਾਰੰ ॥
ਸੋ ਮਨੁ ਨਿਰਮਲੁ ਜਿਤੁ ਸਾਚੁ ਅੰਤਰਿ ਗਿਆਨ ਰਤਨੁ ਸਾਰੰ ॥੬॥
ਭੈ ਭਾਇ ਭਗਤਿ ਤਰੁ ਭਵਜਲੁ ਮਨਾ ਚਿਤੁ ਲਾਇ ਹਰਿ ਚਰਣੀ ॥
ਹਰਿ ਨਾਮੁ ਹਿਰਦੈ ਪਵਿਤ੍ਰੁ ਪਾਵਨੁ ਇਹੁ ਸਰੀਰੁ ਤਉ ਸਰਣੀ ॥੭॥
ਲਬ ਲੋਭ ਲਹਰਿ ਨਿਵਾਰਣੰ ਹਰਿ ਨਾਮ ਰਾਸਿ ਮਨੰ ॥
ਮਨੁ ਮਾਰਿ ਤੁਹੀ ਨਿਰੰਜਨਾ ਕਹੁ ਨਾਨਕਾ ਸਰਨੰ ॥੮॥੧॥੫॥

Phonetic English

Goojaree Mehalaa 1 Ghar 4
Ik Oankaar Sathigur Prasaadh ||
Bhagath Praem Aaraadhhithan Sach Piaas Param Hithan ||
Bilalaap Bilal Binantheeaa Sukh Bhaae Chith Hithan ||1||
Jap Man Naam Har Saranee ||
Sansaar Saagar Thaar Thaaran Ram Naam Kar Karanee ||1|| Rehaao ||
Eae Man Mirath Subh Chinthan Gur Sabadh Har Ramanan ||
Math Thath Giaanan Kaliaan Nidhhaanan Har Naam Man Ramanan ||2||
Chal Chith Vith Bhramaa Bhraman Jag Moh Magan Hithan ||
Thhir Naam Bhagath Dhirran Mathee Gur Vaak Sabadh Rathan ||3||
Bharamaath Bharam N Chookee Jag Janam Biaadhh Khapan ||
Asathhaan Har Nihakaevalan Sath Mathee Naam Thapan ||4||
Eihu Jag Moh Haeth Biaapithan Dhukh Adhhik Janam Maranan ||
Bhaj Saran Sathigur Oobarehi Har Naam Ridh Ramanan ||5||
Guramath Nihachal Man Man Manan Sehaj Beechaaran ||
So Man Niramal Jith Saach Anthar Giaan Rathan Saaran ||6||
Bhai Bhaae Bhagath Thar Bhavajal Manaa Chith Laae Har Charanee ||
Har Naam Hiradhai Pavithra Paavan Eihu Sareer Tho Saranee ||7||
Lab Lobh Lehar Nivaaranan Har Naam Raas Manan ||
Man Maar Thuhee Niranjanaa Kahu Naanakaa Saranan ||8||1||5||

English Translation

Goojaree, First Mehl, Fourth House:
One Universal Creator God. By The Grace Of The True Guru:
The devotees worship the Lord in loving adoration. They thirst for the True Lord, with infinite affection.
They tearfully beg and implore the Lord; in love and affection, their consciousness is at peace. ||1||
Chant the Naam, the Name of the Lord, O my mind, and take to His Sanctuary.
The Lord's Name is the boat to cross over the world-ocean. Practice such a way of life. ||1||Pause||
O mind, even death wishes you well, when you remember the Lord through the Word of the Guru's Shabad.
The intellect receives the treasure, the knowledge of reality and supreme bliss, by repeating the Lord's Name in the mind. ||2||
The fickle consciousness wanders around chasing after wealth; it is intoxicated with worldly love and emotional attachment.
Devotion to the Naam is permanently implanted within the mind, when it is attuned to the Guru's Teachings and His Shabad. ||3||
Wandering around, doubt is not dispelled; afflicted by reincarnation, the world is being ruined.
The Lord's eternal throne is free of this affliction; he is truly wise, who takes the Naam as his deep meditation. ||4||
This world is engrossed in attachment and transitory love; it suffers the terrible pains of birth and death.
Run to the Sanctuary of the True Guru, chant the Lord's Name in your heart, and you shall swim across. ||5||
Following the Guru's Teaching, the mind becomes stable; the mind accepts it, and reflects upon it in peaceful poise.
That mind is pure, which enshrines Truth within, and the most excellent jewel of spiritual wisdom. ||6||
By the Fear of God, and Love of God, and by devotion, man crosses over the terrifying world-ocean, focusing his consciousness on the Lord's Lotus Feet.
The Name of the Lord, the most pure and sacred, is within my heart; this body is Your Sanctuary, Lord. ||7||
The waves of greed and avarice are subdued, by treasuring the Lord's Name in the mind.
Subdue my mind, O Pure Immaculate Lord; says Nanak, I have entered Your Sanctuary. ||8||1||5||

Punjabi Viakhya

ਰਾਗ ਗੂਜਰੀ ਘਰ ੪ ਵਿੱਚ, ਗੁਰੂ ਨਾਨਕਦੇਵ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullਜੇਹੜੇ ਮਨੁੱਖ ਪਰਮਾਤਮਾ ਦੀ ਭਗਤੀ ਕਰਦੇ ਹਨ, ਸਦਾ-ਥਿਰ ਪ੍ਰਭੂ ਨੂੰ ਪ੍ਰੇਮ ਨਾਲ ਆਰਾਧਦੇ ਹਨ, ਉਹਨਾਂ ਦੇ ਅੰਦਰ ਪ੍ਰਭੂ-ਪ੍ਰੇਮ ਦੀ ਤੀਬਰ ਖਿੱਚ ਬਣੀ ਰਹਿੰਦੀ ਹੈ, ਉਹ (ਪ੍ਰਭੂ ਦੇ ਦਰ ਤੇ ਹੀ) ਹਾੜੇ-ਤਰਲੇ ਕਰਦੇ ਹਨ ਬੇਨਤੀਆਂ ਕਰਦੇ ਹਨ, ਉਹਨਾਂ ਦੇ ਚਿੱਤ ਪ੍ਰਭੂ ਦੇ ਪ੍ਰੇਮ ਪਿਆਰ ਵਿਚ (ਮਗਨ ਰਹਿੰਦੇ ਹਨ) ਤੇ ਉਹ ਆਤਮਕ ਆਨੰਦ ਮਾਣਦੇ ਹਨ ॥੧॥nullਹੇ ਮਨ! ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਓਟ ਫੜ। ਪਰਮਾਤਮਾ ਦੇ ਨਾਮ ਨੂੰ ਜੀਵਨ ਦਾ ਮਨੋਰਥ ਬਣਾ। ਇਹ ਨਾਮ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਲਈ ਜਹਾਜ਼ ਹੈ ॥੧॥ ਰਹਾਉ ॥nullਹੇ ਮਨ! ਗੁਰੂ ਦੇ ਸ਼ਬਦ ਵਿਚ (ਟਿਕ ਕੇ) ਪਰਮਾਤਮਾ ਦਾ ਸਿਮਰਨ ਕਰ, ਤੇ (ਵਿਕਾਰਾਂ ਵਲੋਂ ਉਪਰਾਮ ਹੋ), ਵਿਕਾਰਾਂ ਵਲੋਂ ਮੌਤ (ਜੀਵਨ ਵਾਸਤੇ) ਸੁਖਦਾਈ ਹੈ। ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਮਨ ਵਿਚ ਸਿਮਰਦੇ ਹਨ ਉਹਨਾਂ ਦੀ ਮਤ ਜਗਤ-ਮੂਲ ਪ੍ਰਭੂ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ, ਉਹਨਾਂ ਨੂੰ ਸੁਖਾਂ ਦਾ ਖ਼ਜ਼ਾਨਾ ਪ੍ਰਭੂ ਮਿਲ ਪੈਂਦਾ ਹੈ ॥੨॥null(ਦੁਨੀਆ ਦਾ) ਧਨ (ਮਨੁੱਖ ਦੇ) ਮਨ ਨੂੰ ਚੰਚਲ ਬਣਾਂਦਾ ਹੈ ਤੇ ਭਟਕਣਾ ਪੈਦਾ ਕਰਦਾ ਹੈ, (ਪਰ) ਜਗਤ (ਇਸ ਧਨ ਦੇ) ਮੋਹ ਵਿਚ ਪ੍ਰੇਮ ਵਿਚ ਮਸਤ ਰਹਿੰਦਾ ਹੈ। ਪਰਮਾਤਮਾ ਦੇ ਭਗਤ (ਆਪਣੀ) ਸਮਝ ਵਿਚ (ਇਹ ਨਿਸਚਾ) ਪੱਕਾ ਕਰ ਲੈਂਦੇ ਹਨ ਕਿ ਪਰਮਾਤਮਾ ਦਾ ਨਾਮ (ਹੀ) ਸਦਾ ਕਾਇਮ ਰਹਿਣ ਵਾਲਾ ਹੈ। ਉਹ ਗੁਰੂ ਦੇ ਸ਼ਬਦ ਵਿਚ ਟਿਕ ਕੇ ਸਿਫ਼ਤ-ਸਾਲਾਹ ਵਿਚ ਰੱਤੇ ਰਹਿੰਦੇ ਹਨ ॥੩॥nullਜਗਤ (ਮਾਇਆ ਦੇ ਮੋਹ ਦੇ ਕਾਰਨ) ਜਨਮ ਮਰਨ ਦੇ ਰੋਗ ਵਿਚ ਖ਼ੁਆਰ ਹੁੰਦਾ ਰਹਿੰਦਾ ਹੈ, ਭਟਕਦਾ ਰਹਿੰਦਾ ਹੈ, (ਇਸ ਦੀ ਮਾਇਆ ਵਾਲੀ) ਭਟਕਣਾ ਮੁੱਕਦੀ ਨਹੀਂ। ਹੇ ਮਨ! ਪਰਮਾਤਮਾ ਦੀ ਸਰਨ ਹੀ ਐਸਾ ਥਾਂ ਹੈ ਜੋ ਮਾਇਆ ਦੇ ਮੋਹ ਤੋਂ ਉਪਰਾਮ ਕਰਦਾ ਹੈ, ਪਰਮਾਤਮਾ ਦੇ ਨਾਮ ਦਾ ਤਪ ਹੀ ਸਹੀ ਸਮਝ ਹੈ ॥੪॥nullਇਹ ਜਗਤ ਮਾਇਆ ਦੇ ਮੋਹ ਵਿਚ ਫਸਿਆ ਹੋਇਆ ਹੈ, ਇਸ ਵਾਸਤੇ ਇਸ ਨੂੰ ਜਨਮ ਮਰਨ ਦਾ ਬਹੁਤ ਦੁੱਖ ਲੱਗਾ ਰਹਿੰਦਾ ਹੈ। (ਹੇ ਭਾਈ!) ਤੂੰ ਪਰਮਾਤਮਾ ਦਾ ਨਾਮ ਹਿਰਦੇ ਵਿਚ ਸਿਮਰ, ਸਤਿਗੁਰੂ ਦੀ ਸਰਨ ਪਉ, (ਤਦੋਂ ਹੀ) ਤੂੰ (ਜਨਮ ਮਰਨ ਦੇ ਗੇੜ ਤੋਂ) ਬਚ ਸਕੇਂਗਾ ॥੫॥nullਜੋ ਮਨੁੱਖ ਆਪਣੇ ਮਨ ਵਿਚ ਗੁਰੂ ਦੀ ਸਿੱਖਿਆ ਪੱਕੇ ਤੌਰ ਤੇ ਧਾਰਨ ਕਰ ਲੈਂਦਾ ਹੈ, ਉਸ ਦਾ ਮਨ ਅਡੋਲ ਆਤਮਕ ਅਵਸਥਾ ਦੀ ਵਿਚਾਰ ਵਿਚ ਗਿੱਝ ਜਾਂਦਾ ਹੈ (ਭਾਵ, ਉਹ ਸਦਾ ਇਹ ਖ਼ਿਆਲ ਰੱਖਦਾ ਹੈ ਕਿ ਮਨ ਮਾਇਆ ਦੀ ਭਟਕਣਾ ਵਲੋਂ ਹਟ ਕੇ ਪ੍ਰਭੂ ਦੇ ਨਾਮ ਦੀ ਇਕਾਗ੍ਰਤਾ ਵਿਚ ਟਿਕਿਆ ਰਹੇ)। ਜਿਸ ਮਨ ਵਿਚ ਸਦਾ-ਥਿਰ ਪ੍ਰਭੂ ਟਿਕ ਜਾਏ ਉਹ ਮਨ ਪਵਿਤ੍ਰ ਹੋ ਜਾਂਦਾ ਹੈ, ਉਸ ਦੇ ਅੰਦਰ ਪ੍ਰਭੂ-ਗਿਆਨ ਦਾ ਸ੍ਰੇਸ਼ਟ ਰਤਨ ਮੌਜੂਦ ਰਹਿੰਦਾ ਹੈ ॥੬॥nullਹੇ (ਮੇਰੇ) ਮਨ! ਪਰਮਾਤਮਾ ਦੇ ਡਰ-ਅਦਬ ਵਿਚ ਰਹੁ, ਪ੍ਰਭੂ ਦੇ ਪਿਆਰ ਵਿਚ ਰਹੁ, ਪ੍ਰਭੂ ਦੀ ਭਗਤੀ ਕਰ, ਪ੍ਰਭੂ ਦੇ ਚਰਨਾਂ ਵਿਚ ਸੁਰਤ ਜੋੜ, ਇਸ ਤਰ੍ਹਾਂ ਸੰਸਾਰ-ਸਮੁੰਦਰ ਤੋਂ ਪਾਰ ਲੰਘ। (ਹੇ ਭਾਈ!) ਪਰਮਾਤਮਾ ਦਾ ਪਵਿਤ੍ਰ ਨਾਮ ਆਪਣੇ ਹਿਰਦੇ ਵਿਚ (ਰੱਖ ਤੇ ਪ੍ਰਭੂ ਅੱਗੇ ਇਉਂ ਅਰਦਾਸ ਕਰ-ਹੇ ਪ੍ਰਭੂ!) ਮੇਰਾ ਇਹ ਸਰੀਰ ਤੇਰੀ ਸਰਨ ਹੈ (ਭਾਵ, ਮੈਂ ਤੇਰੀ ਸਰਨ ਆਇਆ ਹਾਂ) ॥੭॥nullਹੇ ਨਾਨਕ! ਪਰਮਾਤਮਾ ਦਾ ਨਾਮ (ਆਤਮਕ ਜੀਵਨ ਦਾ ਸਰਮਾਇਆ ਹੈ, ਇਸ) ਸਰਮਾਏ ਨੂੰ ਆਪਣੇ ਮਨ ਵਿਚ ਸਾਂਭ ਕੇ ਰੱਖ, ਇਹ ਲੱਬ ਤੇ ਲੋਭ ਦੀਆਂ ਲਹਿਰਾਂ ਨੂੰ ਦੂਰ ਕਰਨ ਦੇ ਸਮਰੱਥ ਹੈ। ਆਪਣੇ ਮਨ ਨੂੰ (ਲਬ ਲੋਭ ਵਲੋਂ) ਕਾਬੂ ਕਰ ਕੇ ਰੱਖ, ਤੇ ਆਖ-ਹੇ ਨਿਰੰਜਨ! ਮੈਂ ਤੇਰੀ ਸਰਨ ਆਇਆ ਹਾਂ ॥੮॥੧॥੫॥