Hukumnama - Ang 507

Raajan Mehi Thoon Raajaa Keheeahi Bhooman Mehi Bhoomaa in Raag Goojree

In Gurmukhi

ਗੂਜਰੀ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਰਾਜਨ ਮਹਿ ਤੂੰ ਰਾਜਾ ਕਹੀਅਹਿ ਭੂਮਨ ਮਹਿ ਭੂਮਾ ॥
ਠਾਕੁਰ ਮਹਿ ਠਕੁਰਾਈ ਤੇਰੀ ਕੋਮਨ ਸਿਰਿ ਕੋਮਾ ॥੧॥
ਪਿਤਾ ਮੇਰੋ ਬਡੋ ਧਨੀ ਅਗਮਾ ॥
ਉਸਤਤਿ ਕਵਨ ਕਰੀਜੈ ਕਰਤੇ ਪੇਖਿ ਰਹੇ ਬਿਸਮਾ ॥੧॥ ਰਹਾਉ ॥
ਸੁਖੀਅਨ ਮਹਿ ਸੁਖੀਆ ਤੂੰ ਕਹੀਅਹਿ ਦਾਤਨ ਸਿਰਿ ਦਾਤਾ ॥
ਤੇਜਨ ਮਹਿ ਤੇਜਵੰਸੀ ਕਹੀਅਹਿ ਰਸੀਅਨ ਮਹਿ ਰਾਤਾ ॥੨॥
ਸੂਰਨ ਮਹਿ ਸੂਰਾ ਤੂੰ ਕਹੀਅਹਿ ਭੋਗਨ ਮਹਿ ਭੋਗੀ ॥
ਗ੍ਰਸਤਨ ਮਹਿ ਤੂੰ ਬਡੋ ਗ੍ਰਿਹਸਤੀ ਜੋਗਨ ਮਹਿ ਜੋਗੀ ॥੩॥
ਕਰਤਨ ਮਹਿ ਤੂੰ ਕਰਤਾ ਕਹੀਅਹਿ ਆਚਾਰਨ ਮਹਿ ਆਚਾਰੀ ॥
ਸਾਹਨ ਮਹਿ ਤੂੰ ਸਾਚਾ ਸਾਹਾ ਵਾਪਾਰਨ ਮਹਿ ਵਾਪਾਰੀ ॥੪॥
ਦਰਬਾਰਨ ਮਹਿ ਤੇਰੋ ਦਰਬਾਰਾ ਸਰਨ ਪਾਲਨ ਟੀਕਾ ॥
ਲਖਿਮੀ ਕੇਤਕ ਗਨੀ ਨ ਜਾਈਐ ਗਨਿ ਨ ਸਕਉ ਸੀਕਾ ॥੫॥
ਨਾਮਨ ਮਹਿ ਤੇਰੋ ਪ੍ਰਭ ਨਾਮਾ ਗਿਆਨਨ ਮਹਿ ਗਿਆਨੀ ॥
ਜੁਗਤਨ ਮਹਿ ਤੇਰੀ ਪ੍ਰਭ ਜੁਗਤਾ ਇਸਨਾਨਨ ਮਹਿ ਇਸਨਾਨੀ ॥੬॥
ਸਿਧਨ ਮਹਿ ਤੇਰੀ ਪ੍ਰਭ ਸਿਧਾ ਕਰਮਨ ਸਿਰਿ ਕਰਮਾ ॥
ਆਗਿਆ ਮਹਿ ਤੇਰੀ ਪ੍ਰਭ ਆਗਿਆ ਹੁਕਮਨ ਸਿਰਿ ਹੁਕਮਾ ॥੭॥
ਜਿਉ ਬੋਲਾਵਹਿ ਤਿਉ ਬੋਲਹ ਸੁਆਮੀ ਕੁਦਰਤਿ ਕਵਨ ਹਮਾਰੀ ॥
ਸਾਧਸੰਗਿ ਨਾਨਕ ਜਸੁ ਗਾਇਓ ਜੋ ਪ੍ਰਭ ਕੀ ਅਤਿ ਪਿਆਰੀ ॥੮॥੧॥੮॥

Phonetic English

Goojaree Mehalaa 5 Ghar 2
Ik Oankaar Sathigur Prasaadh ||
Raajan Mehi Thoon Raajaa Keheeahi Bhooman Mehi Bhoomaa ||
Thaakur Mehi Thakuraaee Thaeree Koman Sir Komaa ||1||
Pithaa Maero Baddo Dhhanee Agamaa ||
Ousathath Kavan Kareejai Karathae Paekh Rehae Bisamaa ||1|| Rehaao ||
Sukheean Mehi Sukheeaa Thoon Keheeahi Dhaathan Sir Dhaathaa ||
Thaejan Mehi Thaejavansee Keheeahi Raseean Mehi Raathaa ||2||
Sooran Mehi Sooraa Thoon Keheeahi Bhogan Mehi Bhogee ||
Grasathan Mehi Thoon Baddo Grihasathee Jogan Mehi Jogee ||3||
Karathan Mehi Thoon Karathaa Keheeahi Aachaaran Mehi Aachaaree ||
Saahan Mehi Thoon Saachaa Saahaa Vaapaaran Mehi Vaapaaree ||4||
Dharabaaran Mehi Thaero Dharabaaraa Saran Paalan Tteekaa ||
Lakhimee Kaethak Ganee N Jaaeeai Gan N Sako Seekaa ||5||
Naaman Mehi Thaero Prabh Naamaa Giaanan Mehi Giaanee ||
Jugathan Mehi Thaeree Prabh Jugathaa Eisanaanan Mehi Eisanaanee ||6||
Sidhhan Mehi Thaeree Prabh Sidhhaa Karaman Sir Karamaa ||
Aagiaa Mehi Thaeree Prabh Aagiaa Hukaman Sir Hukamaa ||7||
Jio Bolaavehi Thio Boleh Suaamee Kudharath Kavan Hamaaree ||
Saadhhasang Naanak Jas Gaaeiou Jo Prabh Kee Ath Piaaree ||8||1||8||

English Translation

Goojaree, Fifth Mehl, Second House:
One Universal Creator God. By The Grace Of The True Guru:
Among kings, You are called the King. Among land-lords, You are the Land-lord.
Among masters, You are the Master. Among tribes, Yours is the Supreme Tribe. ||1||
My Father is wealthy, deep and profound.
What praises should I chant, O Creator Lord? Beholding You, I am wonder-struck. ||1||Pause||
Among the peaceful, You are called the Peaceful One. Among givers, You are the Greatest Giver.
Among the glorious, You are said to be the Most Glorious. Among revellers, You are the Reveller. ||2||
Among warriors, You are called the Warrior. Among indulgers, You are the Indulger.
Among householders, You are the Great Householder. Among yogis, You are the Yogi. ||3||
Among creators, You are called the Creator. Among the cultured, You are the Cultured One.
Among bankers, You are the True Banker. Among merchants, You are the Merchant. ||4||
Among courts, Yours is the Court. Yours is the Most Sublime of Sanctuaries.
The extent of Your wealth cannot be determined. Your Coins cannot be counted. ||5||
Among names, Your Name, God, is the most respected. Among the wise, You are the Wisest.
Among ways, Yours, God, is the Best Way. Among purifying baths, Yours is the Most Purifying. ||6||
Among spiritual powers, Yours, O God, are the Spiritual Powers. Among actions, Yours are the Greatest Actions.
Among wills, Your Will, God, is the Supreme Will. Of commands, Yours is the Supreme Command. ||7||
As You cause me to speak, so do I speak, O Lord Master. What other power do I have?
In the Saadh Sangat, the Company of the Holy, O Nanak, sing His Praises; they are so very dear to God. ||8||1||8||

Punjabi Viakhya

ਰਾਗ ਗੂਜਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullਹੇ ਕਰਤਾਰ! (ਦੁਨੀਆ ਦੇ) ਰਾਜਿਆਂ ਵਿਚ ਤੂੰ (ਸ਼ਿਰੋਮਣੀ) ਰਾਜਾ ਅਖਵਾਂਦਾ ਹੈਂ, ਭੁਇਂ ਦੇ ਮਾਲਕਾਂ ਵਿਚ ਤੂੰ (ਸਭ ਤੋਂ ਵੱਡਾ) ਭੁਇਂ ਦਾ ਮਾਲਕ ਹੈਂ। ਹੇ ਕਰਤਾਰ! (ਦੁਨੀਆ ਦੇ) ਸਰਦਾਰਾਂ ਵਿਚ ਤੇਰੀ ਸਰਦਾਰੀ (ਸਭ ਤੋਂ ਵੱਡੀ) ਹੈ, ਉੱਚੀ ਕੁਲ ਵਾਲਿਆਂ ਵਿਚ ਤੂੰ ਸ਼ਿਰੋਮਣੀ ਕੁਲ ਵਾਲਾ ਹੈਂ ॥੧॥nullਹੇ ਕਰਤਾਰ! ਤੂੰ ਮੇਰਾ ਪਿਤਾ ਹੈਂ, ਤੂੰ ਸਾਡੀ ਸਿਆਣਪ ਦੀ ਪਹੁੰਚ ਤੋਂ ਪਰੇ ਹੈਂ। ਹੇ ਕਰਤਾਰ! ਤੇਰੀ ਕੇਹੜੀ ਕੇਹੜੀ ਵਡਿਆਈ ਅਸੀਂ ਕਰੀਏ? (ਤੇਰੀ ਲੀਲਾ) ਵੇਖ ਵੇਖ ਕੇ ਅਸੀਂ ਹੈਰਾਨ ਹੋ ਰਹੇ ਹਾਂ ॥੧॥ ਰਹਾਉ ॥nullਹੇ ਕਰਤਾਰ! (ਦੁਨੀਆ ਦੇ) ਸੁਖੀ ਲੋਕਾਂ ਵਿਚ ਤੂੰ (ਸ਼ਿਰੋਮਣੀ) ਸੁਖੀ ਕਿਹਾ ਜਾ ਸਕਦਾ ਹੈਂ, ਦਾਨੀਆਂ ਵਿਚ ਤੂੰ ਹੀ (ਸ਼ਿਰੋਮਣੀ) ਤੇਜਸ੍ਵੀ ਕਹਾ ਸਕਦਾ ਹੈਂ (ਦੁਨੀਆ ਦੇ) ਰਸ ਮਾਣਨ ਵਾਲਿਆਂ ਵਿਚ ਤੂੰ ਸ਼ਿਰੋਮਣੀ ਰਸੀਆ ਹੈਂ ॥੨॥nullਹੇ ਕਰਤਾਰ! ਸੂਰਮਿਆਂ ਵਿਚ ਤੂੰ ਸ਼ਿਰੋਮਣੀ ਸੂਰਮਾ ਅਖਵਾਣ ਦਾ ਹੱਕਦਾਰ ਹੈਂ, (ਦੁਨੀਆ ਦੇ ਸਭ ਜੀਵਾਂ ਵਿਚ ਵਿਆਪਕ ਹੋਣ ਕਰ ਕੇ) ਭੋਗੀਆਂ ਵਿਚ ਤੂੰ ਹੀ ਭੋਗੀ ਹੈਂ। ਗ੍ਰਿਹਸਤੀਆਂ ਵਿਚ ਤੂੰ ਸਭ ਤੋਂ ਵੱਡਾ ਗ੍ਰਿਹਸਤੀ ਹੈਂ (ਜਿਸ ਦਾ ਇਤਨਾ ਵੱਡਾ ਸੰਸਾਰ-ਟੱਬਰ ਹੈ), ਜੋਗੀਆਂ ਵਿਚ ਤੂੰ ਸ਼ਿਰੋਮਣੀ ਜੋਗੀ ਹੈਂ (ਇਤਨੇ ਵੱਡੇ ਪਰਵਾਰ ਵਾਲਾ ਹੁੰਦਿਆਂ ਭੀ ਨਿਰਲੇਪ ਹੈਂ) ॥੩॥nullਹੇ ਕਰਤਾਰ! ਨਵੇਂ ਕੰਮ ਕਰਨ ਵਾਲੇ ਸਿਆਣਿਆਂ ਵਿਚ ਤੂੰ ਸ਼ਿਰੋਮਣੀ ਰਚਨਹਾਰ ਹੈ; ਧਾਰਮਿਕ ਰਸਮਾਂ ਕਰਨ ਵਾਲਿਆਂ ਵਿਚ ਭੀ ਤੂੰ ਹੀ ਸ਼ਿਰੋਮਣੀ ਹੈਂ। ਹੇ ਕਰਤਾਰ! (ਦੁਨੀਆ ਦੇ) ਸਾਹੂਕਾਰਾਂ ਵਿਚ ਤੂੰ ਸਦਾ ਕਾਇਮ ਰਹਿਣ ਵਾਲਾ (ਸ਼ਿਰੋਮਣੀ) ਸਾਹੂਕਾਰ ਹੈਂ, ਤੇ ਵਾਪਾਰੀਆਂ ਵਿਚ ਤੂੰ ਵੱਡਾ ਵਾਪਾਰੀ ਹੈਂ (ਜਿਸ ਨੇ ਇਤਨਾ ਵੱਡਾ ਜਗਤ-ਪਸਾਰਾ ਪਸਾਰਿਆ ਹੋਇਆ ਹੈ) ॥੪॥nullਹੇ ਕਰਤਾਰ! (ਦੁਨੀਆ ਦੇ) ਦਰਬਾਰ ਲਾਣ ਵਾਲਿਆਂ ਵਿਚ ਤੇਰਾ ਦਰਬਾਰ ਸ਼ਿਰੋਮਣੀ ਹੈ, ਸਰਨ ਪਿਆਂ ਦੀ ਲਾਜ ਰੱਖਣ ਵਾਲਿਆਂ ਦਾ ਤੂੰ ਸ਼ਿਰੋਮਣੀ ਟਿੱਕਾ ਹੈਂ। ਹੇ ਕਰਤਾਰ! ਤੇਰੇ ਘਰ ਵਿਚ ਕਿਤਨੀ ਕੁ ਮਾਇਆ ਹੈ-ਇਸ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ। ਮੈਂ ਤੇਰੇ ਖ਼ਜ਼ਾਨੇ ਗਿਣ ਨਹੀਂ ਸਕਦਾ ॥੫॥nullਹੇ ਪ੍ਰਭੂ! (ਦੁਨੀਆ ਦੇ) ਵਡਿਆਈ-ਨਾਮਣੇ ਵਾਲਿਆਂ ਵਿਚੋਂ ਤੇਰਾ ਨਾਮਣਾ ਸ਼ਿਰੋਮਣੀ ਹੈ, ਤੇ ਗਿਆਨਵਾਨਾਂ ਵਿਚ ਤੂੰ ਹੀ ਸ਼ਿਰੋਮਣੀ ਗਿਆਨੀ ਹੈਂ। ਹੇ ਪ੍ਰਭੂ! ਚੰਗੀ ਜੀਵਨ-ਜੁਗਤਿ ਵਾਲਿਆਂ ਵਿਚ ਤੇਰੀ ਜੁਗਤਿ ਸ੍ਰੇਸ਼ਟ ਹੈ, (ਦੁਨੀਆ ਦੇ ਤੀਰਥ-) ਇਸ਼ਨਾਨੀਆਂ ਵਿਚ ਤੂੰ ਸ਼ਿਰੋਮਣੀ ਇਸ਼ਨਾਨੀ ਹੈਂ (ਕਿਉਂਕਿ ਸਾਰੇ ਜਲਾਂ ਵਿਚ ਤੂੰ ਸਦਾ ਆਪ ਹੀ ਵੱਸ ਰਿਹਾ ਹੈਂ) ॥੬॥nullਹੇ ਪ੍ਰਭੂ! ਕਰਾਮਾਤੀ ਤਾਕਤਾਂ ਰੱਖਣ ਵਾਲਿਆਂ ਵਿਚ ਤੇਰੀ ਕਰਾਮਾਤੀ ਤਾਕਤ ਸ਼ਿਰੋਮਣੀ ਹੈ, ਕੰਮ ਕਰਨ ਵਾਲਿਆਂ ਵਿਚ ਤੂੰ ਸ਼ਿਰੋਮਣੀ ਉੱਦਮੀ ਹੈਂ। ਹੇ ਪ੍ਰਭੂ! (ਦੁਨੀਆ ਦੇ) ਇਖ਼ਤਿਆਰ ਵਾਲਿਆਂ ਵਿਚ ਤੇਰਾ ਇਖ਼ਤਿਆਰ ਸਭ ਤੋਂ ਵੱਡਾ ਹੈ, (ਦੁਨੀਆ ਦੇ) ਹੁਕਮ ਚਲਾਣ ਵਾਲਿਆਂ ਵਿਚ ਤੂੰ ਸ਼ਿਰੋਮਣੀ ਹਾਕਮ ਹੈਂ ॥੭॥nullਹੇ ਕਰਤਾਰ! ਹੇ ਸੁਆਮੀ! ਸਾਡੀ (ਤੇਰੇ ਪੈਦਾ ਕੀਤੇ ਹੋਏ ਜੀਵਾਂ ਦੀ) ਕੀਹ ਪਾਇਆਂ ਹੈ? ਜਿਵੇਂ ਤੂੰ ਸਾਨੂੰ ਬੁਲਾਂਦਾ ਹੈਂ ਉਸੇ ਤਰ੍ਹਾਂ ਅਸੀਂ ਬੋਲਦੇ ਹਾਂ। ਹੇ ਨਾਨਕ! (ਆਖ-ਕਰਤਾਰ ਦੀ ਪ੍ਰੇਰਨਾ ਨਾਲ ਹੀ ਮਨੁੱਖ ਨੇ) ਸਾਧ ਸੰਗਤ ਵਿਚ ਟਿਕ ਕੇ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ ਹੈ, ਇਹ ਸਿਫ਼ਤ-ਸਾਲਾਹ ਪ੍ਰਭੂ ਨੂੰ ਬੜੀ ਪਿਆਰੀ ਲੱਗਦੀ ਹੈ ॥੮॥੧॥੮॥