Hukumnama - Ang 510

Sathigur Sio Chith N Laaeiou Naam N Vasiou Man Aae in Raag Goojree

In Gurmukhi

ਸਲੋਕੁ ਮਃ ੩ ॥
ਸਤਿਗੁਰ ਸਿਉ ਚਿਤੁ ਨ ਲਾਇਓ ਨਾਮੁ ਨ ਵਸਿਓ ਮਨਿ ਆਇ ॥
ਧ੍ਰਿਗੁ ਇਵੇਹਾ ਜੀਵਿਆ ਕਿਆ ਜੁਗ ਮਹਿ ਪਾਇਆ ਆਇ ॥
ਮਾਇਆ ਖੋਟੀ ਰਾਸਿ ਹੈ ਏਕ ਚਸੇ ਮਹਿ ਪਾਜੁ ਲਹਿ ਜਾਇ ॥
ਹਥਹੁ ਛੁੜਕੀ ਤਨੁ ਸਿਆਹੁ ਹੋਇ ਬਦਨੁ ਜਾਇ ਕੁਮਲਾਇ ॥
ਜਿਨ ਸਤਿਗੁਰ ਸਿਉ ਚਿਤੁ ਲਾਇਆ ਤਿਨ੍ਹ੍ਹ ਸੁਖੁ ਵਸਿਆ ਮਨਿ ਆਇ ॥
ਹਰਿ ਨਾਮੁ ਧਿਆਵਹਿ ਰੰਗ ਸਿਉ ਹਰਿ ਨਾਮਿ ਰਹੇ ਲਿਵ ਲਾਇ ॥
ਨਾਨਕ ਸਤਿਗੁਰ ਸੋ ਧਨੁ ਸਉਪਿਆ ਜਿ ਜੀਅ ਮਹਿ ਰਹਿਆ ਸਮਾਇ ॥
ਰੰਗੁ ਤਿਸੈ ਕਉ ਅਗਲਾ ਵੰਨੀ ਚੜੈ ਚੜਾਇ ॥੧॥
ਮਃ ੩ ॥
ਮਾਇਆ ਹੋਈ ਨਾਗਨੀ ਜਗਤਿ ਰਹੀ ਲਪਟਾਇ ॥
ਇਸ ਕੀ ਸੇਵਾ ਜੋ ਕਰੇ ਤਿਸ ਹੀ ਕਉ ਫਿਰਿ ਖਾਇ ॥
ਗੁਰਮੁਖਿ ਕੋਈ ਗਾਰੜੂ ਤਿਨਿ ਮਲਿ ਦਲਿ ਲਾਈ ਪਾਇ ॥
ਨਾਨਕ ਸੇਈ ਉਬਰੇ ਜਿ ਸਚਿ ਰਹੇ ਲਿਵ ਲਾਇ ॥੨॥
ਪਉੜੀ ॥
ਢਾਢੀ ਕਰੇ ਪੁਕਾਰ ਪ੍ਰਭੂ ਸੁਣਾਇਸੀ ॥
ਅੰਦਰਿ ਧੀਰਕ ਹੋਇ ਪੂਰਾ ਪਾਇਸੀ ॥
ਜੋ ਧੁਰਿ ਲਿਖਿਆ ਲੇਖੁ ਸੇ ਕਰਮ ਕਮਾਇਸੀ ॥
ਜਾ ਹੋਵੈ ਖਸਮੁ ਦਇਆਲੁ ਤਾ ਮਹਲੁ ਘਰੁ ਪਾਇਸੀ ॥
ਸੋ ਪ੍ਰਭੁ ਮੇਰਾ ਅਤਿ ਵਡਾ ਗੁਰਮੁਖਿ ਮੇਲਾਇਸੀ ॥੫॥

Phonetic English

Salok Ma 3 ||
Sathigur Sio Chith N Laaeiou Naam N Vasiou Man Aae ||
Dhhrig Eivaehaa Jeeviaa Kiaa Jug Mehi Paaeiaa Aae ||
Maaeiaa Khottee Raas Hai Eaek Chasae Mehi Paaj Lehi Jaae ||
Hathhahu Shhurrakee Than Siaahu Hoe Badhan Jaae Kumalaae ||
Jin Sathigur Sio Chith Laaeiaa Thinh Sukh Vasiaa Man Aae ||
Har Naam Dhhiaavehi Rang Sio Har Naam Rehae Liv Laae ||
Naanak Sathigur So Dhhan Soupiaa J Jeea Mehi Rehiaa Samaae ||
Rang Thisai Ko Agalaa Vannee Charrai Charraae ||1||
Ma 3 ||
Maaeiaa Hoee Naaganee Jagath Rehee Lapattaae ||
Eis Kee Saevaa Jo Karae This Hee Ko Fir Khaae ||
Guramukh Koee Gaararroo Thin Mal Dhal Laaee Paae ||
Naanak Saeee Oubarae J Sach Rehae Liv Laae ||2||
Pourree ||
Dtaadtee Karae Pukaar Prabhoo Sunaaeisee ||
Andhar Dhheerak Hoe Pooraa Paaeisee ||
Jo Dhhur Likhiaa Laekh Sae Karam Kamaaeisee ||
Jaa Hovai Khasam Dhaeiaal Thaa Mehal Ghar Paaeisee ||
So Prabh Maeraa Ath Vaddaa Guramukh Maelaaeisee ||5||

English Translation

Shalok, Third Mehl:
One who has not focused his consciousness on the True Guru, and into whose mind the Naam does not come
Cursed is such a life. What has he gained by coming into the world?
Maya is false capital; in an instant, its false covering falls off.
When it slips from his hand, his body turns black, and his face withers away.
Those who focus their consciousness on the True Guru - peace comes to abide in their minds.
They meditate on the Name of the Lord with love; they are lovingly attuned to the Name of the Lord.
O Nanak, the True Guru has bestowed upon them the wealth, which remains contained within their hearts.
They are imbued with supreme love; its color increases day by day. ||1||
Third Mehl:
Maya is a serpent, clinging to the world.
Whoever serves her, she ultimately devours.
The Gurmukh is a snake-charmer; he has trampled her and thrown her down, and crushed her underfoot.
O Nanak, they alone are saved, who remain lovingly absorbed in the True Lord. ||2||
Pauree:
The minstrel cries out, and God hears him.
He is comforted within his mind, and he obtains the Perfect Lord.
Whatever destiny is pre-ordained by the Lord, those are the deeds he does.
When the Lord and Master becomes Merciful, then one obtains the Mansion of the Lord's Presence as his home.
That God of mine is so very great; as Gurmukh, I have met Him. ||5||

Punjabi Viakhya

nullnullnullnullnullnullnullnullਜੇ ਗੁਰੂ ਨਾਲ ਚਿੱਤ ਨਾਹ ਲਾਇਆ ਤੇ ਪ੍ਰਭੂ ਦਾ ਨਾਮ ਮਨ ਵਿਚ ਨਾਹ ਵੱਸਿਆ, ਤਾਂ ਫਿਟੇ-ਮੂੰਹ ਇਸ ਜੀਊਣ ਨੂੰ! ਮਨੁੱਖਾ-ਜਨਮ ਵਿਚ ਆ ਕੇ ਕੀਹ ਖੱਟਿਆ? ਮਾਇਆ ਤਾਂ ਖੋਟੀ ਪੂੰਜੀ ਹੈ, ਇਸ ਦਾ ਪਾਜ ਤਾਂ ਇਕ ਪਲਕ ਵਿਚ ਲਹਿ ਜਾਂਦਾ ਹੈ, ਜੇ ਇਹ ਗੁਆਚ ਜਾਏ (ਇਸ ਦੇ ਗ਼ਮ ਨਾਲ) ਸਰੀਰ ਕਾਲਾ ਹੋ ਜਾਂਦਾ ਹੈ ਤੇ ਮੂੰਹ ਕੁਮਲਾ ਜਾਂਦਾ ਹੈ। ਜਿਨ੍ਹਾਂ ਮਨੁੱਖਾਂ ਨੇ ਗੁਰੂ ਨਾਲ ਚਿੱਤ ਜੋੜਿਆ ਉਹਨਾਂ ਦੇ ਮਨ ਵਿਚ ਸ਼ਾਂਤੀ ਆ ਵੱਸਦੀ ਹੈ; ਉਹ ਪਿਆਰ ਨਾਲ ਪ੍ਰਭੂ ਦਾ ਨਾਮ ਸਿਮਰਦੇ ਹਨ, ਪ੍ਰਭੂ-ਨਾਮ ਵਿਚ ਸੁਰਤ ਜੋੜੀ ਰੱਖਦੇ ਹਨ। ਹੇ ਨਾਨਕ! ਇਹ ਨਾਮ-ਧਨ ਪ੍ਰਭੂ ਨੇ ਸਤਿਗੁਰੂ ਨੂੰ ਸੌਂਪਿਆ ਹੈ, ਇਹ ਧਨ ਗੁਰੂ ਦੇ ਆਤਮਾ ਵਿਚ ਰਚਿਆ ਹੋਇਆ ਹੈ; (ਜੋ ਮਨੁੱਖ ਗੁਰੂ ਤੋਂ ਨਾਮ ਧਨ ਲੈਂਦਾ ਹੈ) ਉਸੇ ਨੂੰ ਨਾਮ-ਰੰਗ ਬਹੁਤ ਚੜ੍ਹਦਾ ਹੈ, ਤੇ ਇਹ ਰੰਗ ਨਿੱਤ ਚਮਕਦਾ ਹੈ (ਦੂਣਾ ਚਉਣਾ ਹੁੰਦਾ ਹੈ) ॥੧॥nullnullnullnullਮਾਇਆ ਸੱਪਣੀ ਬਣੀ ਹੋਈ ਹੈ ਜਗਤ ਵਿਚ (ਹਰੇਕ ਜੀਵ ਨੂੰ) ਚੰਬੜੀ ਹੋਈ ਹੈ, ਜੋ ਇਸ ਦਾ ਗ਼ੁਲਾਮ ਬਣਦਾ ਹੈ ਉਸੇ ਨੂੰ ਇਹ ਮਾਰ ਮੁਕਾਂਦੀ ਹੈ। ਕੋਈ ਵਿਰਲਾ ਗੁਰਮੁਖ ਹੁੰਦਾ ਹੈ ਜੋ ਇਸ ਮਾਇਆ-ਸੱਪਣੀ ਦੇ ਜ਼ਹਿਰ ਦਾ ਮੰਤ੍ਰ ਜਾਣਦਾ ਹੈ, ਉਸ ਨੇ ਇਸ ਨੂੰ ਚੰਗੀ ਤਰ੍ਹਾਂ ਮਲ ਕੇ ਪੈਰਾਂ ਹੇਠ ਸੁੱਟ ਲਿਆ ਹੈ। ਹੇ ਨਾਨਕ! ਇਸ ਮਾਇਆ ਸੱਪਣੀ ਤੋਂ ਉਹੀ ਬਚੇ ਹਨ ਜੋ ਸੱਚੇ ਪ੍ਰਭੂ ਵਿਚ ਸੁਰਤ ਜੋੜਦੇ ਹਨ ॥੨॥nullnullnullnullnullਜਦੋਂ ਮਨੁੱਖ ਢਾਢੀ ਬਣ ਕੇ ਅਰਦਾਸ ਕਰਦਾ ਹੈ ਤੇ ਪ੍ਰਭੂ ਨੂੰ ਸੁਣਾਂਦਾ ਹੈ ਤਾਂ ਇਸ ਦੇ ਅੰਦਰ ਧੀਰਜ ਆਉਂਦੀ ਹੈ (ਮਾਇਆ-ਮੋਹ ਤੇ ਹਉਮੈ ਦੂਰ ਹੁੰਦੇ ਹਨ) ਤੇ ਪੂਰਾ ਪ੍ਰਭੂ ਇਸ ਨੂੰ ਮਿਲਦਾ ਹੈ। ਧੁਰੋਂ (ਪਿਛਲੀ ਕੀਤੀ ਸਿਫ਼ਤ-ਸਾਲਾਹ ਅਨੁਸਾਰ) ਜੋ (ਭਗਤੀ ਦਾ) ਲੇਖ ਮੱਥੇ ਤੇ ਉੱਘੜਦਾ ਹੈ ਤੇ ਉਹੋ ਜਿਹੇ (ਭਾਵ, ਸਿਫ਼ਤ-ਸਾਲਾਹ ਵਾਲੇ) ਕੰਮ ਕਰਦਾ ਹੈ। (ਇਸ ਤਰ੍ਹਾਂ) ਜਦੋਂ ਖਸਮ ਦਿਆਲ ਹੁੰਦਾ ਹੈ ਤਾਂ ਇਸ ਨੂੰ ਪ੍ਰਭੂ ਦਾ ਮਹਿਲ-ਰੂਪ ਅਸਲ ਘਰ ਲੱਭ ਪੈਂਦਾ ਹੈ। ਪਰ ਮੇਰਾ ਉਹ ਪ੍ਰਭੂ ਹੈ ਬਹੁਤ ਵੱਡਾ, ਗੁਰੂ ਦੀ ਰਾਹੀਂ ਹੀ ਮਿਲਦਾ ਹੈ ॥੫॥