Hukumnama - Ang 520

Nadhee Tharandharree Maiddaa Khoj N Khunbhai Manjh Muhabath Thaeree in Raag Goojree

In Gurmukhi

ਸਲੋਕ ਮਃ ੫ ॥
ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥
ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥
ਮਃ ੫ ॥
ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥
ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥
ਪਉੜੀ ॥
ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥
ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥
ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥
ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥
ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥
ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥
ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥
ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥

Phonetic English

Salok Ma 5 ||
Nadhee Tharandharree Maiddaa Khoj N Khunbhai Manjh Muhabath Thaeree ||
Tho Seh Charanee Maiddaa Heearraa Seetham Har Naanak Thulehaa Baerree ||1||
Ma 5 ||
Jinhaa Dhisandharriaa Dhuramath Vannjai Mithr Asaaddarrae Saeee ||
Ho Dtoodtaedhee Jag Sabaaeiaa Jan Naanak Viralae Kaeee ||2||
Pourree ||
Aavai Saahib Chith Thaeriaa Bhagathaa Ddithiaa ||
Man Kee Katteeai Mail Saadhhasang Vuthiaa ||
Janam Maran Bho Katteeai Jan Kaa Sabadh Jap ||
Bandhhan Kholanih Santh Dhooth Sabh Jaahi Shhap ||
This Sio Laaeinih Rang Jis Dhee Sabh Dhhaareeaa ||
Oochee Hoon Oochaa Thhaan Agam Apaareeaa ||
Rain Dhinas Kar Jorr Saas Saas Dhhiaaeeai ||
Jaa Aapae Hoe Dhaeiaal Thaan Bhagath Sang Paaeeai ||9||

English Translation

Shalok, Fifth Mehl:
Crossing the stream, my foot does not get stuck - I am filled with love for You.
O Lord, my heart is attached to Your Feet; the Lord is Nanak's raft and boat. ||1||
Fifth Mehl:
The sight of them banishes my evil-mindedness; they are my only true friends.
I have searched the whole world; O servant Nanak, how rare are such persons! ||2||
Pauree:
You come to mind, O Lord and Master, when I behold Your devotees.
The filth of my mind is removed, when I dwell in the Saadh Sangat, the Company of the Holy.
The fear of birth and death is dispelled, meditating on the Word of His humble servant.
The Saints untie the bonds, and all the demons are dispelled.
They inspire us to love Him, the One who established the entire universe.
The seat of the inaccessible and infinite Lord is the highest of the high.
Night and day, with your palms pressed together, with each and every breath, meditate on Him.
When the Lord Himself becomes merciful, then we attain the Society of His devotees. ||9||

Punjabi Viakhya

nullnull(ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ ॥੧॥nullnullਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) ॥੨॥nullnullnullnullnullnullnullnull(ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ, ਸਾਧ ਸੰਗਤ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, (ਸਾਧ ਸੰਗਤ ਵਿਚ ਰਹਿ ਕੇ) ਸਿਫ਼ਤ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ, ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ। ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ। (ਹੇ ਭਾਈ!) ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤ ਪ੍ਰਾਪਤ ਹੁੰਦੀ ਹੈ ॥੯॥