Hukumnama - Ang 531

Maaee Prabh Kae Charan Nihaaro | in Raag Dev Gandhaaree

In Gurmukhi

ਦੇਵਗੰਧਾਰੀ ਮਹਲਾ ੫ ॥
ਮਾਈ ਪ੍ਰਭ ਕੇ ਚਰਨ ਨਿਹਾਰਉ ॥
ਕਰਹੁ ਅਨੁਗ੍ਰਹੁ ਸੁਆਮੀ ਮੇਰੇ ਮਨ ਤੇ ਕਬਹੁ ਨ ਡਾਰਉ ॥੧॥ ਰਹਾਉ ॥
ਸਾਧੂ ਧੂਰਿ ਲਾਈ ਮੁਖਿ ਮਸਤਕਿ ਕਾਮ ਕ੍ਰੋਧ ਬਿਖੁ ਜਾਰਉ ॥
ਸਭ ਤੇ ਨੀਚੁ ਆਤਮ ਕਰਿ ਮਾਨਉ ਮਨ ਮਹਿ ਇਹੁ ਸੁਖੁ ਧਾਰਉ ॥੧॥
ਗੁਨ ਗਾਵਹ ਠਾਕੁਰ ਅਬਿਨਾਸੀ ਕਲਮਲ ਸਗਲੇ ਝਾਰਉ ॥
ਨਾਮ ਨਿਧਾਨੁ ਨਾਨਕ ਦਾਨੁ ਪਾਵਉ ਕੰਠਿ ਲਾਇ ਉਰਿ ਧਾਰਉ ॥੨॥੧੯॥

Phonetic English

Dhaevagandhhaaree Mehalaa 5 ||
Maaee Prabh Kae Charan Nihaaro ||
Karahu Anugrahu Suaamee Maerae Man Thae Kabahu N Ddaaro ||1|| Rehaao ||
Saadhhoo Dhhoor Laaee Mukh Masathak Kaam Krodhh Bikh Jaaro ||
Sabh Thae Neech Aatham Kar Maano Man Mehi Eihu Sukh Dhhaaro ||1||
Gun Gaaveh Thaakur Abinaasee Kalamal Sagalae Jhaaro ||
Naam Nidhhaan Naanak Dhaan Paavo Kanth Laae Our Dhhaaro ||2||19||

English Translation

Dayv-Gandhaaree, Fifth Mehl:
O mother, I long to see the Feet of God.
Be Merciful to me, O my Lord and Master, that I might never forsake them from my mind. ||1||Pause||
Applying the dust of the feet of the Holy to my face and forehead, I burn away the poison of sexual desire and anger.
I judge myself to be the lowest of all; in this way, I instill peace within my mind. ||1||
I sing the Glorious Praises of the Imperishable Lord and Master, and I shake off all my sins.
I have found the gift of the treasure of the Naam, O Nanak; I hug it close, and enshrine it in my heart. ||2||19||

Punjabi Viakhya

nullnullਹੇ (ਮੇਰੀ) ਮਾਂ! ਮੈਂ (ਸਦਾ) ਪਰਮਾਤਮਾ ਦੇ (ਸੋਹਣੇ) ਚਰਨਾਂ ਵਲ ਤੱਕਦਾ ਰਹਿੰਦਾ ਹਾਂ (ਤੇ, ਅਰਦਾਸ ਕਰਦਾ ਰਹਿੰਦਾ ਹਾਂ ਕਿ) ਹੇ ਮੇਰੇ ਮਾਲਕ! (ਮੇਰੇ ਉਤੇ) ਮੇਹਰ ਕਰ, ਮੈਂ (ਆਪਣੇ) ਮਨ ਤੋਂ (ਤੈਨੂੰ) ਕਦੇ ਭੀ ਨਾਹ ਭੁਲਾਵਾਂ ॥੧॥ ਰਹਾਉ ॥null(ਹੇ ਮਾਂ! ਮੈਂ ਪ੍ਰਭੂ ਅੱਗੇ ਅਰਦਾਸ ਕਰਦਾ ਰਹਿੰਦਾ ਹਾਂ ਕਿ) ਮੈਂ ਗੁਰੂ ਦੇ ਪੈਰਾਂ ਦੀ ਖ਼ਾਕ ਆਪਣੇ ਮੂੰਹ ਉੱਤੇ ਆਪਣੇ ਮੱਥੇ ਉੱਤੇ ਲਾਂਦਾ ਰਹਾਂ, (ਤੇ, ਆਪਣੇ ਅੰਦਰੋਂ ਆਤਮਕ ਜੀਵਨ ਨੂੰ ਮਾਰ ਦੇਣ ਵਾਲੀ) ਕਾਮ ਕ੍ਰੋਧ ਦੀ ਜ਼ਹਿਰ ਸਾੜਦਾ ਰਹਾਂ; ਮੈਂ ਆਪਣੇ ਆਪ ਨੂੰ ਸਭਨਾਂ ਤੋਂ ਨੀਵਾਂ ਸਮਝਦਾ ਰਹਾਂ, ਤੇ ਆਪਣੇ ਮਨ ਵਿਚ (ਗਰੀਬੀ ਸੁਭਾਵ ਦਾ) ਇਹ ਸੁਖ (ਸਦਾ) ਟਿਕਾਈ ਰੱਖਾਂ ॥੧॥nullਹੇ ਭਾਈ! ਆਓ ਰਲ ਕੇ ਠਾਕੁਰ-ਪ੍ਰਭੂ ਦੇ ਗੁਣ ਗਾਵੀਏ, (ਗੁਣ ਗਾਣ ਦੀ ਬਰਕਤਿ ਨਾਲ) ਮੈਂ ਆਪਣੇ ਸਾਰੇ (ਪਿਛਲੇ) ਪਾਪ (ਮਨ ਤੋਂ) ਝਾੜ ਰਿਹਾ ਹਾਂ। ਹੇ ਨਾਨਕ! (ਆਖ-ਹੇ ਪ੍ਰਭੂ! ਮੈਂ ਤੇਰੇ ਪਾਸੋਂ ਇਹ) ਦਾਨ (ਮੰਗਦਾ ਹਾਂ ਕਿ) ਮੈਂ ਤੇਰਾ ਨਾਮ-ਖ਼ਜ਼ਾਨਾ ਹਾਸਲ ਕਰ ਲਵਾਂ, ਤੇ, ਇਸ ਨੂੰ ਆਪਣੇ ਗਲ ਨਾਲ ਲਾ ਕੇ ਆਪਣੇ ਹਿਰਦੇ ਵਿਚ ਟਿਕਾਈ ਰੱਖਾਂ ॥੨॥੧੯॥