Hukumnama - Ang 549

Man Paratheeth N Aaeeaa Sehaj N Lago Bhaao | in Raag Bihaagraa

In Gurmukhi

ਸਲੋਕ ਮਃ ੩ ॥
ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥
ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥
ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥
ਮਃ ੩ ॥
ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥
ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥
ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥
ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥
ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥
ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥
ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥
ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥
ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥
ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥
ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥
ਪਉੜੀ ॥
ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥
ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥
ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥
ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥
ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥

Phonetic English

Salok Ma 3 ||
Man Paratheeth N Aaeeaa Sehaj N Lago Bhaao ||
Sabadhai Saadh N Paaeiou Manehath Kiaa Gun Gaae ||
Naanak Aaeiaa So Paravaan Hai J Guramukh Sach Samaae ||1||
Ma 3 ||
Aapanaa Aap N Pashhaanai Moorraa Avaraa Aakh Dhukhaaeae ||
Mundtai Dhee Khasalath N Geeaa Andhhae Vishhurr Chottaa Khaaeae ||
Sathigur Kai Bhai Bhann N Gharriou Rehai Ank Samaaeae ||
Anadhin Sehasaa Kadhae N Chookai Bin Sabadhai Dhukh Paaeae ||
Kaam Krodhh Lobh Anthar Sabalaa Nith Dhhandhhaa Karath Vihaaeae ||
Charan Kar Dhaekhath Sun Thhakae Dhih Mukae Naerrai Aaeae ||
Sachaa Naam N Lago Meethaa Jith Naam Nav Nidhh Paaeae ||
Jeevath Marai Marai Fun Jeevai Thaan Mokhanthar Paaeae ||
Dhhur Karam N Paaeiou Paraanee Vin Karamaa Kiaa Paaeae ||
Gur Kaa Sabadh Samaal Thoo Moorrae Gath Math Sabadhae Paaeae ||
Naanak Sathigur Thadh Hee Paaeae Jaan Vichahu Aap Gavaaeae ||2||
Pourree ||
Jis Dhai Chith Vasiaa Maeraa Suaamee This No Kio Andhaesaa Kisai Galai Dhaa Lorreeai ||
Har Sukhadhaathaa Sabhanaa Galaa Kaa This No Dhhiaaeidhiaa Kiv Nimakh Gharree Muhu Morreeai ||
Jin Har Dhhiaaeiaa This No Sarab Kaliaan Hoeae Nith Santh Janaa Kee Sangath Jaae Beheeai Muhu Jorreeai ||
Sabh Dhukh Bhukh Rog Geae Har Saevak Kae Sabh Jan Kae Bandhhan Thorreeai ||
Har Kirapaa Thae Hoaa Har Bhagath Har Bhagath Janaa Kai Muhi Ddithai Jagath Thariaa Sabh Lorreeai ||4||

English Translation

Shalok, Third Mehl:
O mind, you have no faith, and you have not embraced love for the Celestial Lord;
You do not enjoy the sublime taste of the Word of the Shabad - what Praises of the Lord will you stubborn-mindedly sing?
O Nanak, his coming alone is approved, who, as Gurmukh, merges into the True Lord. ||1||
Third Mehl:
The fool does not understand his own self; he annoys others with his speech.
His underlying nature does not leave him; separated from the Lord, he suffers cruel blows.
Through the fear of the True Guru, he has not changed and reformed himself, so that he might merge in the lap of God.
Night and day, his doubts never stop; without the Word of the Shabad, he suffers in pain.
Sexual desire, anger and greed are so powerful within him; he passes his life constantly entangled in worldly affairs.
His feet, hands, eyes and ears are exhausted; his days are numbered, and his death is immanent.
The True Name does not seem sweet to him - the Name by which the nine treasures are obtained.
But if he remains dead while yet alive, then by so dying, he truly lives; thus, he attains liberation.
But if he is not blessed with such pre-ordained karma, then without this karma, what can he obtain?
Meditate in remembrance on the Word of the Guru's Shabad, you fool; through the Shabad, you shall obtain salvation and wisdom.
O Nanak, he alone finds the True Guru, who eliminates self-conceit from within. ||2||
Pauree:
One whose consciousness is filled with my Lord Master - why should he feel anxious about anything?
The Lord is the Giver of Peace, the Lord of all things; why would we turn our faces away from His meditation, even for a moment, or an instant?
One who meditates on the Lord obtains all pleasures and comforts; let us go each and every day, to sit in the Saints' Society.
All the pain, hunger, and disease of the Lord's servant are eradicated; the bonds of the humble beings are torn away.
By the Lord's Grace, one becomes the Lord's devotee; beholding the face of the Lord's humble devotee, the whole world is saved and carried across. ||4||

Punjabi Viakhya

nullnullnullਜੇ ਮਨ ਵਿਚ (ਹਰੀ ਦੀ ਹੋਂਦ ਦੀ) ਪ੍ਰਤੀਤ ਨਾਹ ਆਈ, ਤੇ ਅਡੋਲਤਾ ਵਿਚ ਪਿਆਰ ਨਾਹ ਲੱਗਾ, ਜੇ ਸ਼ਬਦ ਦਾ ਰਸ ਨਾਹ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤ-ਸਾਲਾਹ ਕਰਨ ਦਾ ਕੀਹ ਲਾਭ? ਹੇ ਨਾਨਕ! (ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ ॥੧॥nullnullnullnullnullnullnullnullnullnullnullਮੂਰਖ ਮਨੁੱਖ ਆਪਣੇ ਆਪ ਦੀ ਪਛਾਣ ਨਹੀਂ ਕਰਦਾ ਤੇ ਹੋਰਨਾਂ ਨੂੰ ਆਖ ਕੇ ਦੁਖਾਉਂਦਾ ਹੈ, (ਸਤਿਗੁਰੂ ਦੇ ਦਰ ਤੇ ਪਹੁੰਚ ਕੇ ਭੀ) ਅੰਨ੍ਹੇ ਦੀ ਮੁੱਢ ਦੀ (ਦੂਜਿਆਂ ਨੂੰ ਦੁਖਾਉਣ ਦੀ) ਵਾਦੀ ਦੂਰ ਨਹੀਂ ਹੁੰਦੀ, ਤੇ (ਹਰੀ ਤੋਂ) ਵਿਛੁੱੜ ਕੇ ਦੁਖ ਸਹਿੰਦਾ ਹੈ। ਮੂਰਖ ਮਨੁੱਖ ਸਤਿਗੁਰੂ ਦੇ ਡਰ ਵਿਚ ਰਹਿ ਕੇ ਮਨ (ਦੇ ਪਿਛਲੇ ਮੰਦੇ ਸੰਸਕਾਰਾਂ) ਨੂੰ ਭੰਨ ਕੇ (ਨਵੇਂ ਸਿਰੇ ਸਿਮਰਨ ਵਾਲੇ ਸੰਸਕਾਰ) ਨਹੀਂ ਘੜਦਾ, (ਜਿਸ ਕਰਕੇ) (ਪ੍ਰਭੂ ਦੀ) ਗੋਦੀ ਵਿਚ ਸਮਾਇਆ ਰਹੇ, ਹਰ ਰੋਜ਼ ਕਿਸੇ ਵੇਲੇ ਭੀ ਉਸਦੀ ਚਿੰਤਾ ਦੂਰ ਨਹੀਂ ਹੁੰਦੀ, ਸ਼ਬਦ (ਦਾ ਆਸਰਾ ਲੈਣ ਤੋਂ) ਬਿਨਾ ਦੁੱਖ ਪਾਉਂਦਾ ਹੈ। ਮੂਰਖ ਦੇ ਹਿਰਦੇ ਵਿਚ ਕਾਮ, ਕ੍ਰੋਧ ਤੇ ਲੋਭ ਜ਼ੋਰਾਂ ਵਿਚ ਹੈ, ਤੇ ਸਦਾ ਧੰਧੇ ਕਰਦਿਆਂ ਉਮਰ ਗੁਜ਼ਰਦੀ ਹੈ, ਪੈਰ, ਹੱਥ, (ਅੱਖੀਆਂ) ਵੇਖ ਵੇਖ ਕੇ ਤੇ (ਕੰਨ) ਸੁਣ ਸੁਣ ਕੇ ਥੱਕ ਗਏ ਹਨ, (ਉਮਰ ਦੇ) ਦਿਨ ਮੁੱਕ ਗਏ ਹਨ, (ਮਰਨ ਦੇ ਦਿਨ ਨੇੜੇ ਆ ਗਏ ਹਨ) ਜਿਸ ਨਾਮ ਦੀ ਰਾਹੀਂ ਨੌ ਨਿਧੀਆਂ ਲੱਭ ਪੈਣ ਉਹ ਸੱਚਾ ਨਾਮ (ਮੂਰਖ ਨੂੰ) ਪਿਆਰਾ ਨਹੀਂ ਲੱਗਦਾ, (ਲੱਗੇ ਭੀ ਕਿਵੇਂ?) (ਸੰਸਾਰ ਵਿਚ) ਵਰਤਦਾ ਹੋਇਆ (ਸੰਸਾਰ ਵਲੋਂ) ਮੁਰਦਾ ਹੋ ਜਾਵੇ (ਇਸ ਤਰ੍ਹਾਂ) ਮਰ ਕੇ ਫੇਰ (ਹਰੀ ਦੀ ਯਾਦ ਵਿਚ) ਸੁਰਜੀਤ ਹੋਵੇ, ਤਾਂ ਹੀ ਮੁਕਤੀ ਦਾ ਭੇਤ ਲੱਭਦਾ ਹੈ। ਪਰ ਜਿਸ ਮਨੁੱਖ ਨੂੰ ਧੁਰੋਂ ਪਰਮਾਤਮਾ ਦੀ ਬਖ਼ਸ਼ਸ਼ ਨਸੀਬ ਨਾਹ ਹੋਈ, ਉਹ (ਪਿਛਲੇ ਚੰਗੇ ਸੰਸਕਾਰਾਂ ਵਾਲੇ) ਕੰਮਾਂ ਤੋਂ ਬਿਨਾ (ਹੁਣ ਬੰਦਗੀ ਵਾਲੇ ਸੰਸਕਾਰ) ਕਿਥੋਂ ਲਭੇ? ਹੇ ਮੂਰਖ! ਸਤਿਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ) ਸਾਂਭ, (ਕਿਉਂਕਿ) ਉੱਚੀ ਆਤਮਕ ਅਵਸਥਾ ਤੇ ਭਲੀ ਮਤ ਸ਼ਬਦ ਤੋਂ ਹੀ ਮਿਲਦੀ ਹੈ। (ਪਰ,) ਹੇ ਨਾਨਕ! ਸਤਿਗੁਰੂ ਭੀ ਤਦੋਂ ਹੀ ਮਿਲਦਾ ਹੈ ਜਦੋਂ ਮਨੁੱਖ ਹਿਰਦੇ ਵਿਚੋਂ ਅਹੰਕਾਰ ਦੂਰ ਕਰਦਾ ਹੈ ॥੨॥nullnullnullnullnullਜਿਸ ਮਨੁੱਖ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਨਿਵਾਸ ਕਰੇ, ਉਸ ਨੂੰ ਕਿਸੇ ਗੱਲ ਦੀ ਚਿੰਤਾ ਨਹੀਂ ਰਹਿ ਜਾਂਦੀ। ਪ੍ਰਭੂ ਹਰ ਕਿਸਮ ਦਾ ਸੁਖ ਦੇਣ ਵਾਲਾ ਹੈ, ਉਸ ਦਾ ਸਿਮਰਨ ਕਰਨ ਤੋਂ ਇਕ ਖਿਨ ਭਰ ਭੀ ਨਹੀਂ ਹਟਣਾ ਚਾਹੀਦਾ। ਜਿਸ ਮਨੁੱਖ ਨੇ ਹਰੀ ਨੂੰ ਸਿਮਰਿਆ ਹੈ, ਉਸ ਨੂੰ ਸਾਰੇ ਸੁਖ ਪ੍ਰਾਪਤ ਹੁੰਦੇ ਹਨ, (ਇਸ ਵਾਸਤੇ) ਸਦਾ ਸਾਧ ਸੰਗਤ ਵਿਚ ਜਾ ਕੇ ਬੈਠਣਾ ਚਾਹੀਦਾ ਹੈ ਤੇ (ਪ੍ਰਭੂ ਦੇ ਗੁਣਾਂ ਬਾਰੇ) ਵਿਚਾਰ ਕਰਨੀ ਚਾਹੀਦੀ ਹੈ। ਹਰੀ ਦੇ ਭਗਤ ਦੇ ਸਾਰੇ ਕਲੇਸ਼ ਭੁੱਖਾਂ ਤੇ ਰੋਗ ਦੂਰ ਹੋ ਜਾਂਦੇ ਹਨ, ਤੇ ਸਾਰੇ ਬੰਧਨ ਟੁੱਟ ਜਾਂਦੇ ਹਨ, (ਕਿਉਂਕਿ) ਹਰੀ ਦਾ ਭਗਤ ਹਰੀ ਦੀ ਆਪਣੀ ਕਿਰਪਾ ਨਾਲ ਬਣਦਾ ਹੈ। ਚਾਹੀਦਾ ਤਾਂ ਇਹ ਹੈ ਕਿ ਹਰੀ ਦੇ ਭਗਤਾਂ ਦਾ ਦਰਸ਼ਨ ਕਰ ਕੇ (ਭਾਵ, ਉਹਨਾਂ ਦੀ ਸੰਗਤ ਵਿਚ ਰਹਿ ਕੇ) ਸਾਰਾ ਸੰਸਾਰ ਤਰ ਜਾਏ। (ਪਰ ਸੰਸਾਰ ਇਸ ਰਸਤੇ ਪੈਂਦਾ ਨਹੀਂ) ॥੪॥