Hukumnama - Ang 554

Naanak Bin Sathigur Bhaettae Jag Andhh Hai Andhhae Karam Kamaae || in Raag Bihaagraa

In Gurmukhi

ਸਲੋਕੁ ਮਃ ੩ ॥
ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥
ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥
ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥
ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥
ਮਃ ੩ ॥
ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥
ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥
ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥
ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥
ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥
ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥
ਪਉੜੀ ॥
ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥
ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥
ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ ॥
ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥
ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ ਨ ਤਮਾਏ ॥੧੫॥

Phonetic English

Salok Ma 3 ||
Naanak Bin Sathigur Bhaettae Jag Andhh Hai Andhhae Karam Kamaae ||
Sabadhai Sio Chith N Laavee Jith Sukh Vasai Man Aae ||
Thaamas Lagaa Sadhaa Firai Ahinis Jalath Bihaae ||
Jo This Bhaavai So Thheeai Kehanaa Kishhoo N Jaae ||1||
Ma 3 ||
Sathiguroo Furamaaeiaa Kaaree Eaeh Karaehu ||
Guroo Dhuaarai Hoe Kai Saahib Sanmaalaehu ||
Saahib Sadhaa Hajoor Hai Bharamai Kae Shhourr Katt Kai Anthar Joth Dhharaehu ||
Har Kaa Naam Anmrith Hai Dhaaroo Eaehu Laaeaehu ||
Sathigur Kaa Bhaanaa Chith Rakhahu Sanjam Sachaa Naehu ||
Naanak Aithhai Sukhai Andhar Rakhasee Agai Har Sio Kael Karaehu ||2||
Pourree ||
Aapae Bhaar Athaareh Banasapath Aapae Hee Fal Laaeae ||
Aapae Maalee Aap Sabh Sinchai Aapae Hee Muhi Paaeae ||
Aapae Karathaa Aapae Bhugathaa Aapae Dhaee Dhivaaeae ||
Aapae Saahib Aapae Hai Raakhaa Aapae Rehiaa Samaaeae ||
Jan Naanak Vaddiaaee Aakhai Har Karathae Kee Jis No Thil N Thamaaeae ||15||

English Translation

Shalok, Third Mehl:
O Nanak, without meeting the True Guru, the world is blind, and it does blind deeds.
It does not focus its consciousness on the Word of the Shabad, which would bring peace to abide in the mind.
Always afflicted with the dark passions of low energy, it wanders around, passing its days and nights burning.
Whatever pleases Him, comes to pass; no one has any say in this. ||1||
Third Mehl:
The True Guru has commanded us to do this:
Through the Guru's Gate, meditate on the Lord Master.
The Lord Master is ever-present. He tears away the veil of doubt, and installs His Light within the mind.
The Name of the Lord is Ambrosial Nectar - take this healing medicine!
Enshrine the Will of the True Guru in your consciousness, and make the True Lord's Love your self-discipline.
O Nanak, you shall be kept in peace here, and hereafter, you shall celebrate with the Lord. ||2||
Pauree:
He Himself is the vast variety of Nature, and He Himself makes it bear fruit.
He Himself is the Gardener, He Himself irrigates all the plants, and He Himself puts them in His mouth.
He Himself is the Creator, and He Himself is the Enjoyer; He Himself gives, and causes others to give.
He Himself is the Lord and Master, and He Himself is the Protector; He Himself is permeating and pervading everywhere.
Servant Nanak speaks of the greatness of the Lord, the Creator, who has no greed at all. ||15||

Punjabi Viakhya

nullnullnullnullਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ, ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ। (ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ ॥੧॥nullnullnullnullnullnullਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ-ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ) ਮਾਲਕ ਨੂੰ ਯਾਦ ਕਰੋ, ਮਾਲਕ ਸਦਾ ਅੰਗ ਸੰਗ ਹੈ (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ। ਹਰੀ ਦਾ ਨਾਮ ਅਮਰ ਕਰਨ ਵਾਲਾ ਹੈ-ਇਹ ਦਾਰੂ ਵਰਤੋ, ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ (ਧਾਰਨ ਕਰੋ), ਹੇ ਨਾਨਕ! (ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ ॥੨॥nullnullnullnullnullਪ੍ਰਭੂ ਆਪ ਹੀ ਬਨਸਪਤੀ ਦੇ ਅਠਾਰਾਂ ਭਾਰ ਹੈ (ਭਾਵ, ਸਾਰੀ ਸ੍ਰਿਸ਼ਟੀ ਦੀ ਬਨਸਪਤੀ ਆਪ ਹੀ ਹੈ), ਆਪ ਹੀ ਉਸ ਨੂੰ ਫਲ ਲਾਉਂਦਾ ਹੈ, ਆਪ ਹੀ ਮਾਲੀ ਹੈ, ਆਪ ਹੀ ਪਾਣੀ ਦੇਂਦਾ ਹੈ ਤੇ ਆਪ ਹੀ (ਫਲ) ਖਾਂਦਾ ਹੈ, ਆਪ ਹੀ ਕਰਨ ਵਾਲਾ ਹੈ, ਆਪ ਹੀ ਭੋਗਣ ਵਾਲਾ ਹੈ, ਆਪ ਹੀ ਦੇਂਦਾ ਹੈ ਤੇ ਆਪ ਹੀ ਦਿਵਾਉਂਦਾ ਹੈ, ਮਾਲਕ ਭੀ ਆਪ ਹੈ ਤੇ ਰਾਖਾ ਭੀ ਆਪ ਹੈ, ਆਪ ਹੀ ਸਭ ਥਾਈਂ ਵਿਆਪਕ ਹੈ। ਹੇ ਨਾਨਕ! (ਕੋਈ ਵਿਰਲਾ) ਸੇਵਕ ਉਸ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ਜਿਸ ਨੂੰ ਸਾਰੀ ਸ੍ਰਿਸ਼ਟੀ ਦਾ ਕਰਤਾ ਭੁਗਤਾ ਹੁੰਦਿਆਂ ਭੀ) ਰਤਾ ਮਾਤ੍ਰ ਭੀ ਕੋਈ ਤਮ੍ਹਾ ਨਹੀਂ ਹੈ ॥੧੫॥