Hukumnama - Ang 559

Guramukh Sach Sanjam Thath Giaan in Raag Vadhans

In Gurmukhi

ਵਡਹੰਸੁ ਮਹਲਾ ੩ ॥
ਗੁਰਮੁਖਿ ਸਚੁ ਸੰਜਮੁ ਤਤੁ ਗਿਆਨੁ ॥
ਗੁਰਮੁਖਿ ਸਾਚੇ ਲਗੈ ਧਿਆਨੁ ॥੧॥
ਗੁਰਮੁਖਿ ਮਨ ਮੇਰੇ ਨਾਮੁ ਸਮਾਲਿ ॥
ਸਦਾ ਨਿਬਹੈ ਚਲੈ ਤੇਰੈ ਨਾਲਿ ॥ ਰਹਾਉ ॥
ਗੁਰਮੁਖਿ ਜਾਤਿ ਪਤਿ ਸਚੁ ਸੋਇ ॥
ਗੁਰਮੁਖਿ ਅੰਤਰਿ ਸਖਾਈ ਪ੍ਰਭੁ ਹੋਇ ॥੨॥
ਗੁਰਮੁਖਿ ਜਿਸ ਨੋ ਆਪਿ ਕਰੇ ਸੋ ਹੋਇ ॥
ਗੁਰਮੁਖਿ ਆਪਿ ਵਡਾਈ ਦੇਵੈ ਸੋਇ ॥੩॥
ਗੁਰਮੁਖਿ ਸਬਦੁ ਸਚੁ ਕਰਣੀ ਸਾਰੁ ॥
ਗੁਰਮੁਖਿ ਨਾਨਕ ਪਰਵਾਰੈ ਸਾਧਾਰੁ ॥੪॥੬॥

Phonetic English

Vaddehans Mehalaa 3 ||
Guramukh Sach Sanjam Thath Giaan ||
Guramukh Saachae Lagai Dhhiaan ||1||
Guramukh Man Maerae Naam Samaal ||
Sadhaa Nibehai Chalai Thaerai Naal || Rehaao ||
Guramukh Jaath Path Sach Soe ||
Guramukh Anthar Sakhaaee Prabh Hoe ||2||
Guramukh Jis No Aap Karae So Hoe ||
Guramukh Aap Vaddaaee Dhaevai Soe ||3||
Guramukh Sabadh Sach Karanee Saar ||
Guramukh Naanak Paravaarai Saadhhaar ||4||6||

English Translation

Wadahans, Third Mehl:
The Gurmukh practices true self-discipline, and attains the essence of wisdom.
The Gurmukh meditates on the True Lord. ||1||
As Gurmukh, O my mind, remember the Naam, the Name of the Lord.
It shall stand by you always, and go with you. ||Pause||
The True Lord is the social status and honor of the Gurmukh.
Within the Gurmukh, is God, his friend and helper. ||2||
He alone becomes Gurmukh, whom the Lord so blesses.
He Himself blesses the Gurmukh with greatness. ||3||
The Gurmukh lives the True Word of the Shabad, and practices good deeds.
The Gurmukh, O Nanak, emancipates his family and relations. ||4||6||

Punjabi Viakhya

nullnullਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ-ਥਿਰ ਪ੍ਰਭੂ ਦਾ ਨਾਮ-ਸਿਮਰਨ ਹੀ ਇੰਦ੍ਰਿਆਂ ਨੂੰ ਵੱਸ ਕਰਨ ਦਾ ਸਹੀ ਜਤਨ ਹੈ, ਤੇ, ਆਤਮਕ ਜੀਵਨ ਦੀ ਸੂਝ ਦਾ ਮੂਲ ਹੈ। ਗੁਰੂ ਦੀ ਸਰਨ ਪਿਆਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਸੁਰਤ ਜੁੜੀ ਰਹਿੰਦੀ ਹੈ ॥੧॥nullਹੇ ਮਨ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਯਾਦ ਕਰਦਾ ਰਹੁ। ਇਹ ਨਾਮ ਹੀ ਤੇਰੇ ਨਾਲ ਜਾਣ ਵਾਲਾ ਹੈ ਸਾਥ ਨਿਬਾਹੁਣ ਵਾਲਾ ਹੈ ਰਹਾਉ॥nullਹੇ ਭਾਈ! ਗੁਰੂ ਦੀ ਸਰਨ ਪੈ ਕੇ ਉਸ ਸਦਾ-ਥਿਰ ਹਰੀ ਦਾ ਨਾਮ-ਸਿਮਰਨ ਉੱਚੀ ਜਾਤਿ ਤੇ ਉੱਚੀ ਕੁਲ (ਦਾ ਮੂਲ) ਹੈ। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਪਰਮਾਤਮਾ ਆ ਵੱਸਦਾ ਹੈ, ਤੇ, ਉਸ ਦਾ (ਸਦਾ ਦਾ) ਸਾਥੀ ਬਣ ਜਾਂਦਾ ਹੈ ॥੨॥nullਪਰ ਉਹੀ ਮਨੁੱਖ ਗੁਰੂ ਦੇ ਸਨਮੁਖ ਹੋ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ (ਇਸ ਜੋਗ) ਬਣਾਂਦਾ ਹੈ, ਉਹ ਪਰਮਾਤਮਾ ਆਪ ਮਨੁੱਖ ਨੂੰ ਗੁਰੂ ਦੇ ਸਨਮੁਖ ਕਰ ਕੇ ਇੱਜ਼ਤ ਬਖ਼ਸ਼ਦਾ ਹੈ ॥੩॥nullਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ (ਹਿਰਦੇ ਵਿਚ) ਸੰਭਾਲ, ਇਹੀ ਕਰਨ-ਜੋਗ ਕੰਮ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਪਣੇ ਪਰਵਾਰ ਵਾਸਤੇ ਭੀ ਆਸਰਾ ਦੇਣ ਜੋਗਾ ਹੋ ਜਾਂਦਾ ਹੈ ॥੪॥੬॥