Hukumnama - Ang 565.2

Manooaa Dheh Dhis Dhhaavadhaa Ouhu Kaisae Har Gun Gaavai in Raag Vadhans

In Gurmukhi

ਵਡਹੰਸੁ ਮਹਲਾ ੩ ॥
ਮਨੂਆ ਦਹ ਦਿਸ ਧਾਵਦਾ ਓਹੁ ਕੈਸੇ ਹਰਿ ਗੁਣ ਗਾਵੈ ॥
ਇੰਦ੍ਰੀ ਵਿਆਪਿ ਰਹੀ ਅਧਿਕਾਈ ਕਾਮੁ ਕ੍ਰੋਧੁ ਨਿਤ ਸੰਤਾਵੈ ॥੧॥
ਵਾਹੁ ਵਾਹੁ ਸਹਜੇ ਗੁਣ ਰਵੀਜੈ ॥
ਰਾਮ ਨਾਮੁ ਇਸੁ ਜੁਗ ਮਹਿ ਦੁਲਭੁ ਹੈ ਗੁਰਮਤਿ ਹਰਿ ਰਸੁ ਪੀਜੈ ॥੧॥ ਰਹਾਉ ॥
ਸਬਦੁ ਚੀਨਿ ਮਨੁ ਨਿਰਮਲੁ ਹੋਵੈ ਤਾ ਹਰਿ ਕੇ ਗੁਣ ਗਾਵੈ ॥
ਗੁਰਮਤੀ ਆਪੈ ਆਪੁ ਪਛਾਣੈ ਤਾ ਨਿਜ ਘਰਿ ਵਾਸਾ ਪਾਵੈ ॥੨॥
ਏ ਮਨ ਮੇਰੇ ਸਦਾ ਰੰਗਿ ਰਾਤੇ ਸਦਾ ਹਰਿ ਕੇ ਗੁਣ ਗਾਉ ॥
ਹਰਿ ਨਿਰਮਲੁ ਸਦਾ ਸੁਖਦਾਤਾ ਮਨਿ ਚਿੰਦਿਆ ਫਲੁ ਪਾਉ ॥੩॥
ਹਮ ਨੀਚ ਸੇ ਊਤਮ ਭਏ ਹਰਿ ਕੀ ਸਰਣਾਈ ॥
ਪਾਥਰੁ ਡੁਬਦਾ ਕਾਢਿ ਲੀਆ ਸਾਚੀ ਵਡਿਆਈ ॥੪॥
ਬਿਖੁ ਸੇ ਅੰਮ੍ਰਿਤ ਭਏ ਗੁਰਮਤਿ ਬੁਧਿ ਪਾਈ ॥
ਅਕਹੁ ਪਰਮਲ ਭਏ ਅੰਤਰਿ ਵਾਸਨਾ ਵਸਾਈ ॥੫॥
ਮਾਣਸ ਜਨਮੁ ਦੁਲੰਭੁ ਹੈ ਜਗ ਮਹਿ ਖਟਿਆ ਆਇ ॥
ਪੂਰੈ ਭਾਗਿ ਸਤਿਗੁਰੁ ਮਿਲੈ ਹਰਿ ਨਾਮੁ ਧਿਆਇ ॥੬॥
ਮਨਮੁਖ ਭੂਲੇ ਬਿਖੁ ਲਗੇ ਅਹਿਲਾ ਜਨਮੁ ਗਵਾਇਆ ॥
ਹਰਿ ਕਾ ਨਾਮੁ ਸਦਾ ਸੁਖ ਸਾਗਰੁ ਸਾਚਾ ਸਬਦੁ ਨ ਭਾਇਆ ॥੭॥
ਮੁਖਹੁ ਹਰਿ ਹਰਿ ਸਭੁ ਕੋ ਕਰੈ ਵਿਰਲੈ ਹਿਰਦੈ ਵਸਾਇਆ ॥
ਨਾਨਕ ਜਿਨ ਕੈ ਹਿਰਦੈ ਵਸਿਆ ਮੋਖ ਮੁਕਤਿ ਤਿਨ੍ਹ੍ਹ ਪਾਇਆ ॥੮॥੨॥

Phonetic English

Vaddehans Mehalaa 3 ||
Manooaa Dheh Dhis Dhhaavadhaa Ouhu Kaisae Har Gun Gaavai ||
Eindhree Viaap Rehee Adhhikaaee Kaam Krodhh Nith Santhaavai ||1||
Vaahu Vaahu Sehajae Gun Raveejai ||
Raam Naam Eis Jug Mehi Dhulabh Hai Guramath Har Ras Peejai ||1|| Rehaao ||
Sabadh Cheen Man Niramal Hovai Thaa Har Kae Gun Gaavai ||
Guramathee Aapai Aap Pashhaanai Thaa Nij Ghar Vaasaa Paavai ||2||
Eae Man Maerae Sadhaa Rang Raathae Sadhaa Har Kae Gun Gaao ||
Har Niramal Sadhaa Sukhadhaathaa Man Chindhiaa Fal Paao ||3||
Ham Neech Sae Ootham Bheae Har Kee Saranaaee ||
Paathhar Ddubadhaa Kaadt Leeaa Saachee Vaddiaaee ||4||
Bikh Sae Anmrith Bheae Guramath Budhh Paaee ||
Akahu Paramal Bheae Anthar Vaasanaa Vasaaee ||5||
Maanas Janam Dhulanbh Hai Jag Mehi Khattiaa Aae ||
Poorai Bhaag Sathigur Milai Har Naam Dhhiaae ||6||
Manamukh Bhoolae Bikh Lagae Ahilaa Janam Gavaaeiaa ||
Har Kaa Naam Sadhaa Sukh Saagar Saachaa Sabadh N Bhaaeiaa ||7||
Mukhahu Har Har Sabh Ko Karai Viralai Hiradhai Vasaaeiaa ||
Naanak Jin Kai Hiradhai Vasiaa Mokh Mukath Thinh Paaeiaa ||8||2||

English Translation

Wadahans, Third Mehl:
His mind wanders in the ten directions - how can he sing the Glorious Praises of the Lord?
The sensory organs are totally engrossed in sensuality; sexual desire and anger constantly afflict him. ||1||
Waaho! Waaho! Hail! Hail! Chant His Glorious Praises.
The Lord's Name is so difficult to obtain in this age; under Guru's Instruction, drink in the subtle essence of the Lord. ||1||Pause||
Remembering the Word of the Shabad, the mind becomes immaculately pure, and then, one sings the Glorious Praises of the Lord.
Under Guru's Instruction, one comes to understand his own self, and then, he comes to dwell in the home of his inner self. ||2||
O my mind, be imbued forever with the Lord's Love, and sing forever the Glorious Praises of the Lord.
The Immaculate Lord is forever the Giver of peace; from Him, one receives the fruits of his heart's desires. ||3||
I am lowly, but I have been exalted, entering the Sanctuary of the Lord.
He has lifted up the sinking stone; True is His glorious greatness. ||4||
From poison, I have been transformed into Ambrosial Nectar; under Guru's Instruction, I have obtained wisdom.
From bitter herbs, I have been transformed into sandalwood; this fragrance permeates me deep within. ||5||
This human birth is so precious; one must earn the right to come into the world.
By perfect destiny, I met the True Guru, and I meditate on the Lord's Name. ||6||
The self-willed manmukhs are deluded; attached to corruption, they waste away their lives in vain.
The Name of the Lord is forever an ocean of peace, but the manmukhs do not love the Word of the Shabad. ||7||
Everyone can chant the Name of the Lord, Har, Har with their mouths, but only a few enshrine it within their hearts.
O Nanak, those who enshrine the Lord within their hearts, attain liberation and emancipation. ||8||2||

Punjabi Viakhya

nullnullਹੇ ਭਾਈ! ਉਹ ਮਨੁੱਖ ਪਰਮਾਤਮਾ ਦੇ ਗੁਣ ਨਹੀਂ ਗਾ ਸਕਦਾ, ਜਿਸ ਦਾ ਹੋਛਾ ਮਨ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਜਿਸ ਉਤੇ ਕਾਮ-ਵਾਸਨਾ ਬਹੁਤ ਜ਼ੋਰ ਪਾਈ ਰੱਖਦੀ ਹੈ, ਜਿਸ ਨੂੰ ਕਾਮ ਸਦਾ ਸਤਾਂਦਾ ਰਹਿੰਦਾ ਹੈ ਜਿਸ ਨੂੰ ਕ੍ਰੋਧ ਸਦਾ ਦੁਖੀ ਕਰਦਾ ਰਹਿੰਦਾ ਹੈ ॥੧॥nullਹੇ ਭਾਈ! ਆਤਮਕ ਅਡੋਲਤਾ ਵਿਚ ਟਿਕ ਕੇ ਹੀ ਪਰਮਾਤਮਾ ਦੇ ਗੁਣਾਂ ਦੀ ਸਿਫ਼ਤ-ਸਾਲਾਹ ਕੀਤੀ ਜਾ ਸਕਦੀ ਹੈ। ਮਨੁੱਖਾ ਜਨਮ ਵਿਚ ਪਰਮਾਤਮਾ ਦਾ ਨਾਮ ਇਕ ਦੁਰਲਭ ਵਸਤੂ ਹੈ। ਗੁਰੂ ਦੀ ਮਤ ਉੱਤੇ ਤੁਰ ਕੇ ਹੀ ਪਰਮਾਤਮਾ ਦੇ ਨਾਮ ਦਾ ਰਸ ਪੀਤਾ ਜਾ ਸਕਦਾ ਹੈ ॥੧॥ ਰਹਾਉ ॥nullਹੇ ਭਾਈ! ਜਦੋਂ ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਮਨ ਪਵਿਤ੍ਰ ਹੋ ਜਾਂਦਾ ਹੈ ਤਦੋਂ ਹੀ ਉਹ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ। ਜਦੋਂ ਮਨੁੱਖ ਗੁਰੂ ਦੀ ਮਤ ਉਤੇ ਤੁਰ ਕੇ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਹੈ ਤਦੋਂ ਉਹ ਪਰਮਾਤਮਾ ਦੇ ਚਰਨਾਂ ਵਿਚ ਥਾਂ ਪ੍ਰਾਪਤ ਕਰ ਲੈਂਦਾ ਹੈ ॥੨॥nullਹੇ ਮੇਰੇ ਮਨ! ਸਦਾ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹੁ, ਸਦਾ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹੁ। (ਹੇ ਭਾਈ!) ਪਰਮਾਤਮਾ ਸਦਾ ਪਵਿਤ੍ਰ ਹੈ, ਸਦਾ ਸੁਖ ਦੇਣ ਵਾਲਾ ਹੈ (ਉਸ ਦੀ ਸਿਫ਼ਤ-ਸਾਲਾਹ ਕਰਿਆ ਕਰ) ਮਨ-ਇੱਛਤ ਫਲ ਹਾਸਲ ਕਰੇਂਗਾ ॥੩॥nullਹੇ ਭਾਈ! ਪਰਮਾਤਮਾ ਦੀ ਸਰਨ ਪਿਆਂ ਅਸੀਂ ਜੀਵ ਨੀਚਾਂ ਤੋਂ ਉੱਤਮ ਬਣ ਜਾਂਦੇ ਹਾਂ। ਪਰਮਾਤਮਾ ਪੱਥਰ-ਚਿੱਤ ਮਨੁੱਖ ਨੂੰ ਭੀ (ਵਿਕਾਰਾਂ ਵਿਚ) ਡੁੱਬਦੇ ਨੂੰ ਕੱਢ ਲੈਂਦਾ ਹੈ, ਤੇ, ਸਦਾ ਕਾਇਮ ਰਹਿਣ ਵਾਲੀ ਇੱਜ਼ਤ ਬਖ਼ਸ਼ਦਾ ਹੈ ॥੪॥nullਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਮਤ ਉਤੇ ਤੁਰ ਕੇ ਸ੍ਰੇਸ਼ਟ ਅਕਲ ਹਾਸਲ ਕਰ ਲੈਂਦੇ ਹਨ ਉਹ (ਮਾਨੋ) ਜ਼ਹਿਰ ਤੋਂ ਅੰਮ੍ਰਿਤ ਬਣ ਜਾਂਦੇ ਹਨ, ਉਹ (ਮਾਨੋ) ਅੱਕ ਤੋਂ ਚੰਦਨ ਬਣ ਜਾਂਦੇ ਹਨ, ਉਹਨਾਂ ਦੇ ਅੰਦਰ (ਸੁੱਚੇ ਆਤਮਕ ਜੀਵਨ ਦੀ) ਸੁਗੰਧੀ ਆ ਵੱਸਦੀ ਹੈ ॥੫॥nullਹੇ ਭਾਈ! ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, ਜਗਤ ਵਿਚ ਆ ਕੇ (ਮਨੁੱਖਾ ਜਨਮ ਦੀ ਰਾਹੀਂ ਉਸੇ ਮਨੁੱਖ ਨੇ ਕੁਝ) ਖੱਟਿਆ ਜਾਣੋ, ਜਿਸ ਨੂੰ ਪੂਰੇ ਭਾਗਾਂ ਨਾਲ ਗੁਰੂ ਮਿਲ ਪੈਂਦਾ ਹੈ, ਤੇ, ਪਰਮਾਤਮਾ ਦਾ ਨਾਮ ਸਿਮਰਦਾ ਹੈ ॥੬॥nullਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਕੁਰਾਹੇ ਪਏ ਰਹਿੰਦੇ ਹਨ (ਆਤਮਕ ਮੌਤ ਲਿਆਉਣ ਵਾਲੇ ਵਿਕਾਰਾਂ ਦੇ) ਜ਼ਹਿਰ ਵਿਚ ਮਸਤ ਰਹਿੰਦੇ ਹਨ, ਤੇ, ਕੀਮਤੀ ਮਨੁੱਖ ਜਨਮ ਗੰਵਾ ਲੈਂਦੇ ਹਨ। ਸਦਾ ਹੀ ਸੁਖਾਂ ਨਾਲ ਭਰਪੂਰ ਹਰਿ-ਨਾਮ ਉਹਨਾਂ ਨੂੰ ਪਸੰਦ ਨਹੀਂ ਆਉਂਦਾ, ਸਦਾ-ਥਿਰ ਹਰੀ ਦੀ ਸਿਫ਼ਤ-ਸਾਲਾਹ ਵਾਲਾ ਗੁਰ-ਸ਼ਬਦ ਉਹਨਾਂ ਨੂੰ ਚੰਗਾ ਨਹੀਂ ਲੱਗਦਾ ॥੭॥nullਹੇ ਭਾਈ! ਮੂੰਹ ਨਾਲ (ਬਾਹਰੋਂ ਬਾਹਰੋਂ) ਤਾਂ ਹਰੇਕ ਪਰਮਾਤਮਾ ਦਾ ਨਾਮ ਉਚਾਰ ਦੇਂਦਾ ਹੈ, ਪਰ ਕਿਸੇ ਵਿਰਲੇ ਨੇ ਹਰਿ-ਨਾਮ ਆਪਣੇ ਹਿਰਦੇ ਵਿਚ ਵਸਾਇਆ ਹੈ। ਹੇ ਨਾਨਕ! (ਆਖ-) ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ਉਹ ਮਨੁੱਖ ਵਿਕਾਰਾਂ ਤੋਂ ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ ॥੮॥੨॥