Hukumnama - Ang 566

Karahu Dhaeiaa Thaeraa Naam Vakhaanaa in Raag Vadhans

In Gurmukhi

ਵਡਹੰਸੁ ਮਹਲਾ ੧ ॥
ਕਰਹੁ ਦਇਆ ਤੇਰਾ ਨਾਮੁ ਵਖਾਣਾ ॥
ਸਭ ਉਪਾਈਐ ਆਪਿ ਆਪੇ ਸਰਬ ਸਮਾਣਾ ॥
ਸਰਬੇ ਸਮਾਣਾ ਆਪਿ ਤੂਹੈ ਉਪਾਇ ਧੰਧੈ ਲਾਈਆ ॥
ਇਕਿ ਤੁਝ ਹੀ ਕੀਏ ਰਾਜੇ ਇਕਨਾ ਭਿਖ ਭਵਾਈਆ ॥
ਲੋਭੁ ਮੋਹੁ ਤੁਝੁ ਕੀਆ ਮੀਠਾ ਏਤੁ ਭਰਮਿ ਭੁਲਾਣਾ ॥
ਸਦਾ ਦਇਆ ਕਰਹੁ ਅਪਣੀ ਤਾਮਿ ਨਾਮੁ ਵਖਾਣਾ ॥੧॥
ਨਾਮੁ ਤੇਰਾ ਹੈ ਸਾਚਾ ਸਦਾ ਮੈ ਮਨਿ ਭਾਣਾ ॥
ਦੂਖੁ ਗਇਆ ਸੁਖੁ ਆਇ ਸਮਾਣਾ ॥
ਗਾਵਨਿ ਸੁਰਿ ਨਰ ਸੁਘੜ ਸੁਜਾਣਾ ॥
ਸੁਰਿ ਨਰ ਸੁਘੜ ਸੁਜਾਣ ਗਾਵਹਿ ਜੋ ਤੇਰੈ ਮਨਿ ਭਾਵਹੇ ॥
ਮਾਇਆ ਮੋਹੇ ਚੇਤਹਿ ਨਾਹੀ ਅਹਿਲਾ ਜਨਮੁ ਗਵਾਵਹੇ ॥
ਇਕਿ ਮੂੜ ਮੁਗਧ ਨ ਚੇਤਹਿ ਮੂਲੇ ਜੋ ਆਇਆ ਤਿਸੁ ਜਾਣਾ ॥
ਨਾਮੁ ਤੇਰਾ ਸਦਾ ਸਾਚਾ ਸੋਇ ਮੈ ਮਨਿ ਭਾਣਾ ॥੨॥
ਤੇਰਾ ਵਖਤੁ ਸੁਹਾਵਾ ਅੰਮ੍ਰਿਤੁ ਤੇਰੀ ਬਾਣੀ ॥
ਸੇਵਕ ਸੇਵਹਿ ਭਾਉ ਕਰਿ ਲਾਗਾ ਸਾਉ ਪਰਾਣੀ ॥
ਸਾਉ ਪ੍ਰਾਣੀ ਤਿਨਾ ਲਾਗਾ ਜਿਨੀ ਅੰਮ੍ਰਿਤੁ ਪਾਇਆ ॥
ਨਾਮਿ ਤੇਰੈ ਜੋਇ ਰਾਤੇ ਨਿਤ ਚੜਹਿ ਸਵਾਇਆ ॥
ਇਕੁ ਕਰਮੁ ਧਰਮੁ ਨ ਹੋਇ ਸੰਜਮੁ ਜਾਮਿ ਨ ਏਕੁ ਪਛਾਣੀ ॥
ਵਖਤੁ ਸੁਹਾਵਾ ਸਦਾ ਤੇਰਾ ਅੰਮ੍ਰਿਤ ਤੇਰੀ ਬਾਣੀ ॥੩॥
ਹਉ ਬਲਿਹਾਰੀ ਸਾਚੇ ਨਾਵੈ ॥
ਰਾਜੁ ਤੇਰਾ ਕਬਹੁ ਨ ਜਾਵੈ ॥
ਰਾਜੋ ਤ ਤੇਰਾ ਸਦਾ ਨਿਹਚਲੁ ਏਹੁ ਕਬਹੁ ਨ ਜਾਵਏ ॥
ਚਾਕਰੁ ਤ ਤੇਰਾ ਸੋਇ ਹੋਵੈ ਜੋਇ ਸਹਜਿ ਸਮਾਵਏ ॥
ਦੁਸਮਨੁ ਤ ਦੂਖੁ ਨ ਲਗੈ ਮੂਲੇ ਪਾਪੁ ਨੇੜਿ ਨ ਆਵਏ ॥
ਹਉ ਬਲਿਹਾਰੀ ਸਦਾ ਹੋਵਾ ਏਕ ਤੇਰੇ ਨਾਵਏ ॥੪॥
ਜੁਗਹ ਜੁਗੰਤਰਿ ਭਗਤ ਤੁਮਾਰੇ ॥
ਕੀਰਤਿ ਕਰਹਿ ਸੁਆਮੀ ਤੇਰੈ ਦੁਆਰੇ ॥
ਜਪਹਿ ਤ ਸਾਚਾ ਏਕੁ ਮੁਰਾਰੇ ॥
ਸਾਚਾ ਮੁਰਾਰੇ ਤਾਮਿ ਜਾਪਹਿ ਜਾਮਿ ਮੰਨਿ ਵਸਾਵਹੇ ॥
ਭਰਮੋ ਭੁਲਾਵਾ ਤੁਝਹਿ ਕੀਆ ਜਾਮਿ ਏਹੁ ਚੁਕਾਵਹੇ ॥
ਗੁਰ ਪਰਸਾਦੀ ਕਰਹੁ ਕਿਰਪਾ ਲੇਹੁ ਜਮਹੁ ਉਬਾਰੇ ॥
ਜੁਗਹ ਜੁਗੰਤਰਿ ਭਗਤ ਤੁਮਾਰੇ ॥੫॥
ਵਡੇ ਮੇਰੇ ਸਾਹਿਬਾ ਅਲਖ ਅਪਾਰਾ ॥
ਕਿਉ ਕਰਿ ਕਰਉ ਬੇਨੰਤੀ ਹਉ ਆਖਿ ਨ ਜਾਣਾ ॥
ਨਦਰਿ ਕਰਹਿ ਤਾ ਸਾਚੁ ਪਛਾਣਾ ॥
ਸਾਚੋ ਪਛਾਣਾ ਤਾਮਿ ਤੇਰਾ ਜਾਮਿ ਆਪਿ ਬੁਝਾਵਹੇ ॥
ਦੂਖ ਭੂਖ ਸੰਸਾਰਿ ਕੀਏ ਸਹਸਾ ਏਹੁ ਚੁਕਾਵਹੇ ॥
ਬਿਨਵੰਤਿ ਨਾਨਕੁ ਜਾਇ ਸਹਸਾ ਬੁਝੈ ਗੁਰ ਬੀਚਾਰਾ ॥
ਵਡਾ ਸਾਹਿਬੁ ਹੈ ਆਪਿ ਅਲਖ ਅਪਾਰਾ ॥੬॥
ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥
ਸੋਹਣੇ ਨਕ ਜਿਨ ਲੰਮੜੇ ਵਾਲਾ ॥
ਕੰਚਨ ਕਾਇਆ ਸੁਇਨੇ ਕੀ ਢਾਲਾ ॥
ਸੋਵੰਨ ਢਾਲਾ ਕ੍ਰਿਸਨ ਮਾਲਾ ਜਪਹੁ ਤੁਸੀ ਸਹੇਲੀਹੋ ॥
ਜਮ ਦੁਆਰਿ ਨ ਹੋਹੁ ਖੜੀਆ ਸਿਖ ਸੁਣਹੁ ਮਹੇਲੀਹੋ ॥
ਹੰਸ ਹੰਸਾ ਬਗ ਬਗਾ ਲਹੈ ਮਨ ਕੀ ਜਾਲਾ ॥
ਬੰਕੇ ਲੋਇਣ ਦੰਤ ਰੀਸਾਲਾ ॥੭॥
ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥
ਕੁਹਕਨਿ ਕੋਕਿਲਾ ਤਰਲ ਜੁਆਣੀ ॥
ਤਰਲਾ ਜੁਆਣੀ ਆਪਿ ਭਾਣੀ ਇਛ ਮਨ ਕੀ ਪੂਰੀਏ ॥
ਸਾਰੰਗ ਜਿਉ ਪਗੁ ਧਰੈ ਠਿਮਿ ਠਿਮਿ ਆਪਿ ਆਪੁ ਸੰਧੂਰਏ ॥
ਸ੍ਰੀਰੰਗ ਰਾਤੀ ਫਿਰੈ ਮਾਤੀ ਉਦਕੁ ਗੰਗਾ ਵਾਣੀ ॥
ਬਿਨਵੰਤਿ ਨਾਨਕੁ ਦਾਸੁ ਹਰਿ ਕਾ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥੮॥੨॥

Phonetic English

Vaddehans Mehalaa 1 ||
Karahu Dhaeiaa Thaeraa Naam Vakhaanaa ||
Sabh Oupaaeeai Aap Aapae Sarab Samaanaa ||
Sarabae Samaanaa Aap Thoohai Oupaae Dhhandhhai Laaeeaa ||
Eik Thujh Hee Keeeae Raajae Eikanaa Bhikh Bhavaaeeaa ||
Lobh Mohu Thujh Keeaa Meethaa Eaeth Bharam Bhulaanaa ||
Sadhaa Dhaeiaa Karahu Apanee Thaam Naam Vakhaanaa ||1||
Naam Thaeraa Hai Saachaa Sadhaa Mai Man Bhaanaa ||
Dhookh Gaeiaa Sukh Aae Samaanaa ||
Gaavan Sur Nar Sugharr Sujaanaa ||
Sur Nar Sugharr Sujaan Gaavehi Jo Thaerai Man Bhaavehae ||
Maaeiaa Mohae Chaethehi Naahee Ahilaa Janam Gavaavehae ||
Eik Moorr Mugadhh N Chaethehi Moolae Jo Aaeiaa This Jaanaa ||
Naam Thaeraa Sadhaa Saachaa Soe Mai Man Bhaanaa ||2||
Thaeraa Vakhath Suhaavaa Anmrith Thaeree Baanee ||
Saevak Saevehi Bhaao Kar Laagaa Saao Paraanee ||
Saao Praanee Thinaa Laagaa Jinee Anmrith Paaeiaa ||
Naam Thaerai Joe Raathae Nith Charrehi Savaaeiaa ||
Eik Karam Dhharam N Hoe Sanjam Jaam N Eaek Pashhaanee ||
Vakhath Suhaavaa Sadhaa Thaeraa Anmrith Thaeree Baanee ||3||
Ho Balihaaree Saachae Naavai ||
Raaj Thaeraa Kabahu N Jaavai ||
Raajo Th Thaeraa Sadhaa Nihachal Eaehu Kabahu N Jaaveae ||
Chaakar Th Thaeraa Soe Hovai Joe Sehaj Samaaveae ||
Dhusaman Th Dhookh N Lagai Moolae Paap Naerr N Aaveae ||
Ho Balihaaree Sadhaa Hovaa Eaek Thaerae Naaveae ||4||
Jugeh Juganthar Bhagath Thumaarae ||
Keerath Karehi Suaamee Thaerai Dhuaarae ||
Japehi Th Saachaa Eaek Muraarae ||
Saachaa Muraarae Thaam Jaapehi Jaam Mann Vasaavehae ||
Bharamo Bhulaavaa Thujhehi Keeaa Jaam Eaehu Chukaavehae ||
Gur Parasaadhee Karahu Kirapaa Laehu Jamahu Oubaarae ||
Jugeh Juganthar Bhagath Thumaarae ||5||
Vaddae Maerae Saahibaa Alakh Apaaraa ||
Kio Kar Karo Baenanthee Ho Aakh N Jaanaa ||
Nadhar Karehi Thaa Saach Pashhaanaa ||
Saacho Pashhaanaa Thaam Thaeraa Jaam Aap Bujhaavehae ||
Dhookh Bhookh Sansaar Keeeae Sehasaa Eaehu Chukaavehae ||
Binavanth Naanak Jaae Sehasaa Bujhai Gur Beechaaraa ||
Vaddaa Saahib Hai Aap Alakh Apaaraa ||6||
Thaerae Bankae Loein Dhanth Reesaalaa ||
Sohanae Nak Jin Lanmarrae Vaalaa ||
Kanchan Kaaeiaa Sueinae Kee Dtaalaa ||
Sovann Dtaalaa Kirasan Maalaa Japahu Thusee Sehaeleeho ||
Jam Dhuaar N Hohu Kharreeaa Sikh Sunahu Mehaeleeho ||
Hans Hansaa Bag Bagaa Lehai Man Kee Jaalaa ||
Bankae Loein Dhanth Reesaalaa ||7||
Thaeree Chaal Suhaavee Madhhuraarree Baanee ||
Kuhakan Kokilaa Tharal Juaanee ||
Tharalaa Juaanee Aap Bhaanee Eishh Man Kee Pooreeeae ||
Saarang Jio Pag Dhharai Thim Thim Aap Aap Sandhhooreae ||
Sreerang Raathee Firai Maathee Oudhak Gangaa Vaanee ||
Binavanth Naanak Dhaas Har Kaa Thaeree Chaal Suhaavee Madhhuraarree Baanee ||8||2||

English Translation

Wadahans, First Mehl:
Show mercy to me, that I may chant Your Name.
You Yourself created all, and You are pervading among all.
You Yourself are pervading among all, and You link them to their tasks.
Some, You have made kings, while others go about begging.
You have made greed and emotional attachment seem sweet; they are deluded by this delusion.
Be ever merciful to me; only then can I chant Your Name. ||1||
Your Name is True, and ever pleasing to my mind.
My pains are dispelled, and I am permeated with peace.
The angels, the mortals and the silent sages sing of You.
The angels, the mortals and the silent sages sing of You; they are pleasing to Your Mind.
Enticed by Maya, they do not remember the Lord, and they waste away their lives in vain.
Some fools and idiots never think of the Lord; whoever has come, shall have to go.
Your Name is True, and ever pleasing to my mind. ||2||
Beauteous is Your time, O Lord; the Bani of Your Word is Ambrosial Nectar.
Your servants serve You with love; these mortals are attached to Your essence.
Those mortals are attached to Your essence, who are blessed with the Ambrosial Name.
Those who are imbued with Your Name, prosper more and more, day by day.
Some do not practice good deeds, or live righteously; nor do they practice self-restraint. They do not realize the One Lord.
Ever beauteous is Your time, O Lord; the Bani of Your Word is Ambrosial Nectar. ||3||
I am a sacrifice to the True Name.
Your rule shall never end.
Your rule is eternal and unchanging; it shall never come to an end.
He alone becomes Your servant, who contemplates You in peaceful ease.
Enemies and pains shall never touch him, and sin shall never draw near him.
I am forever a sacrifice to the One Lord, and Your Name. ||4||
Throughout the ages, Your devotees sing the Kirtan of Your Praises,
O Lord Master, at Your Door.
They meditate on the One True Lord.
Only then do they meditate on the True Lord, when they enshrine Him in their minds.
Doubt and delusion are Your making; when these are dispelled,
Then, by Guru's Grace, You grant Your Grace, and save them from the noose of Death.
Throughout the ages, they are Your devotees. ||5||
O my Great Lord and Master, You are unfathomable and infinite.
How should I make and offer my prayer? I do not know what to say.
If You bless me with Your Glance of Grace, I realize the Truth.
Only then do I come to realize the Truth, when You Yourself instruct me.
The pain and hunger of the world are Your making; dispel this doubt.
Prays Nanak, ones skepticism is taken away, when he understands the Guru's wisdom.
The Great Lord Master is unfathomable and infinite. ||6||
Your eyes are so beautiful, and Your teeth are delightful.
Your nose is so graceful, and Your hair is so long.
Your body is so precious, cast in gold.
His body is cast in gold, and He wears Krishna's mala; meditate on Him, O sisters.
You shall not have to stand at Death's door, O sisters, if you listen to these teachings.
From a crane, you shall be transformed into a swan, and the filth of your mind shall be removed.
Your eyes are so beautiful, and Your teeth are delightful. ||7||
Your walk is so graceful, and Your speech is so sweet.
You coo like a songbird, and your youthful beauty is alluring.
Your youthful beauty is so alluring; it pleases You, and it fulfills the heart's desires.
Like an elephant, You step with Your Feet so carefully; You are satisfied with Yourself.
She who is imbued with the Love of such a Great Lord, flows intoxicated, like the waters of the Ganges.
Prays Nanak, I am Your slave, O Lord; Your walk is so graceful, and Your speech is so sweet. ||8||2||

Punjabi Viakhya

nullnullnullnullnullnullਹੇ ਪ੍ਰਭੂ! ਮੇਹਰ ਕਰ ਕਿ ਮੈਂ ਤੇਰਾ ਨਾਮ ਸਿਮਰ ਸਕਾਂ। ਤੂੰ ਸਾਰੀ ਸ੍ਰਿਸ਼ਟੀ ਆਪ ਹੀ ਪੈਦਾ ਕੀਤੀ ਹੈ ਤੇ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈਂ। ਤੂੰ ਆਪ ਹੀ ਸਭ ਜੀਵਾਂ ਵਿਚ ਸਮਾਇਆ ਹੋਇਆ ਹੈਂ, ਪੈਦਾ ਕਰ ਕੇ ਤੂੰ ਆਪ ਹੀ ਸ੍ਰਿਸ਼ਟੀ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ। ਕਈ ਜੀਵਾਂ ਨੂੰ ਤੂੰ ਆਪ ਹੀ ਰਾਜੇ ਬਣਾ ਦਿੱਤਾ ਹੈ, ਤੇ ਕਈ ਜੀਵਾਂ ਨੂੰ (ਮੰਗਤੇ ਬਣਾ ਕੇ) ਭਿੱਖਿਆ ਮੰਗਣ ਵਾਸਤੇ (ਦਰ ਦਰ) ਭਵਾ ਰਿਹਾ ਹੈਂ। ਹੇ ਪ੍ਰਭੂ! ਤੂੰ ਲੋਭ ਅਤੇ ਮੋਹ ਨੂੰ ਮਿੱਠਾ ਬਣਾ ਦਿੱਤਾ ਹੈ, ਜਗਤ ਇਸ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਰਿਹਾ ਹੈ। ਜੇ ਤੂੰ ਸਦਾ ਆਪਣੀ ਮੇਹਰ ਕਰਦਾ ਰਹੇਂ ਤਾਂ ਹੀ ਮੈਂ ਤੇਰਾ ਨਾਮ ਸਿਮਰ ਸਕਦਾ ਹਾਂ ॥੧॥nullnullnullnullnullnullਹੇ ਪ੍ਰਭੂ! ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਤੇਰਾ ਨਾਮ ਮੈਨੂੰ ਮਨ ਵਿਚ ਪਿਆਰਾ ਲੱਗਦਾ ਹੈ। ਜੇਹੜਾ ਮਨੁੱਖ ਤੇਰਾ ਨਾਮ ਸਿਮਰਦਾ ਹੈ ਉਸ ਦਾ ਦੁਖ ਦੂਰ ਹੋ ਜਾਂਦਾ ਹੈ ਤੇ ਆਤਮਕ ਆਨੰਦ ਉਸ ਦੇ ਅੰਦਰ ਆ ਵੱਸਦਾ ਹੈ। ਭਾਗਾਂ ਵਾਲੇ ਸੁਚੱਜੇ ਸਿਆਣੇ ਮਨੁੱਖ ਤੇਰੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ। ਹੇ ਪ੍ਰਭੂ! ਜੇਹੜੇ ਬੰਦੇ ਤੇਰੇ ਮਨ ਵਿਚ ਪਿਆਰੇ ਲੱਗਦੇ ਹਨ ਉਹ ਭਾਗਾਂ ਵਾਲੇ ਸੁਚੱਜੇ ਸਿਆਣੇ ਤੇਰੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ। ਪਰ ਜੋ ਮਨੁੱਖ ਮਾਇਆ ਵਿਚ ਮੋਹੇ ਜਾਂਦੇ ਹਨ ਉਹ ਤੈਨੂੰ ਨਹੀਂ ਸਿਮਰਦੇ ਉਹ ਆਪਣਾ ਅਮੋਲਕ ਜਨਮ ਗਵਾ ਲੈਂਦੇ ਹਨ। ਅਨੇਕਾਂ ਐਸੇ ਮੂਰਖ ਮਨੁੱਖ ਹਨ ਜੋ, ਹੇ ਪ੍ਰਭੂ! ਤੈਨੂੰ ਯਾਦ ਨਹੀਂ ਕਰਦੇ (ਉਹ ਇਹ ਨਹੀਂ ਸਮਝਦੇ ਕਿ) ਜੇਹੜਾ ਜਗਤ ਵਿਚ ਜੰਮਿਆ ਹੈ ਉਸ ਨੇ (ਆਖ਼ਰ ਇਥੋਂ) ਚਲੇ ਜਾਣਾ ਹੈ। ਹੇ ਪ੍ਰਭੂ! ਤੇਰਾ ਨਾਮ ਸਦਾ ਹੀ ਥਿਰ ਰਹਿਣ ਵਾਲਾ ਹੈ, ਤੇਰਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਰਿਹਾ ਹੈ ॥੨॥nullnullnullnullnullਹੇ ਪ੍ਰਭੂ! ਤੇਰੀ ਸਿਫ਼ਤ-ਸਾਲਾਹ ਦੀ ਬਾਣੀ ਅੰਮ੍ਰਿਤ ਹੈ (ਅਟੱਲ ਆਤਮਕ ਜੀਵਨ ਦੇਣ ਵਾਲੀ ਹੈ) ਉਹ ਵਕਤ ਬਹੁਤ ਸੁਹਾਵਣਾ ਲੱਗਦਾ ਹੈ ਜਦੋਂ ਤੇਰਾ ਨਾਮ ਚੇਤੇ ਕਰੀਦਾ ਹੈ। ਜਿਨ੍ਹਾਂ ਬੰਦਿਆਂ ਨੂੰ ਤੇਰੇ ਨਾਮ ਦਾ ਰਸ ਆਉਂਦਾ ਹੈ ਉਹ ਸੇਵਕ ਪ੍ਰੇਮ ਨਾਲ ਤੇਰਾ ਨਾਮ ਸਿਮਰਦੇ ਹਨ। ਉਹਨਾਂ ਹੀ ਬੰਦਿਆਂ ਨੂੰ ਨਾਮ ਦਾ ਰਸ ਆਉਂਦਾ ਹੈ ਜਿਨ੍ਹਾਂ ਨੂੰ ਇਹ ਨਾਮ-ਅੰਮ੍ਰਿਤ ਪ੍ਰਾਪਤ ਹੁੰਦਾ ਹੈ। ਹੇ ਪ੍ਰਭੂ! ਜੇਹੜੇ ਬੰਦੇ ਤੇਰੇ ਨਾਮ ਵਿਚ ਜੁੜਦੇ ਹਨ ਉਹ (ਆਤਮਕ ਜੀਵਨ ਦੀ ਉੱਨਤੀ ਵਿਚ) ਸਦਾ ਵਧਦੇ ਫੁੱਲਦੇ ਰਹਿੰਦੇ ਹਨ। ਹੇ ਪ੍ਰਭੂ! ਜਦੋਂ ਤਕ ਮੈਂ ਇਕ ਤੇਰੇ ਨਾਲ ਡੂੰਘੀ ਸਾਂਝ ਨਹੀਂ ਪਾਂਦਾ ਤਦੋਂ ਤਕ ਹੋਰ ਕੋਈ ਇੱਕ ਭੀ ਧਰਮ-ਕਰਮ ਕੋਈ ਇੱਕ ਭੀ ਸੰਜਮ ਕਿਸੇ ਅਰਥ ਨਹੀਂ। ਤੇਰੀ ਸਿਫ਼ਤ-ਸਾਲਾਹ ਦੀ ਬਾਣੀ ਆਤਮਕ ਜੀਵਨ-ਦਾਤੀ ਹੈ, ਉਹ ਵੇਲਾ ਬਹੁਤ ਸੁਹਾਵਣਾ ਲੱਗਦਾ ਹੈ ਜਦੋਂ ਤੇਰਾ ਨਾਮ ਸਿਮਰੀਦਾ ਹੈ ॥੩॥nullnullnullnullnullਹੇ ਪ੍ਰਭੂ! ਮੈਂ ਤੇਰੇ ਸਦਾ-ਥਿਰ ਰਹਿਣ ਵਾਲੇ ਨਾਮ ਤੋਂ ਕੁਰਬਾਨ ਜਾਂਦਾ ਹਾਂ। ਤੇਰਾ ਰਾਜ ਕਦੇ ਭੀ ਨਾਸ ਹੋਣ ਵਾਲਾ ਨਹੀਂ ਹੈ। ਹੇ ਪ੍ਰਭੂ! ਤੇਰਾ ਰਾਜ ਸਦਾ ਅਟੱਲ ਰਹਿਣ ਵਾਲਾ ਹੈ, ਇਹ ਕਦੇ ਭੀ ਨਾਸ ਨਹੀਂ ਹੋ ਸਕਦਾ। ਉਹੀ ਮਨੁੱਖ ਤੇਰਾ ਅਸਲ ਭਗਤ-ਸੇਵਕ ਹੈ ਜੋ (ਤੇਰਾ ਨਾਮ ਸਿਮਰ ਕੇ) ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਕੋਈ ਵੈਰੀ ਕੋਈ ਦੁੱਖ ਕਦੇ ਭੀ ਉਸ ਦਾ ਲਾਗੂ ਨਹੀਂ ਹੋ ਸਕਦਾ, ਕੋਈ ਪਾਪ ਉਸ ਦੇ ਨੇੜੇ ਨਹੀਂ ਢੁਕਦਾ। ਹੇ ਪ੍ਰਭੂ! ਮੈਂ ਸਦਾ ਤੇਰੇ ਹੀ ਨਾਮ ਤੋਂ ਸਦਕੇ ਜਾਂਦਾ ਹਾਂ ॥੪॥nullnullnullnullnullnullਹੇ ਪ੍ਰਭੂ! ਹਰੇਕ ਜੁਗ ਵਿਚ ਹੀ ਤੇਰੇ ਭਗਤ ਮੌਜੂਦ ਰਹੇ ਹਨ, ਜੋ, ਹੇ ਸੁਆਮੀ! ਤੇਰੇ ਦਰ ਤੇ ਤੇਰੀ ਸਿਫ਼ਤ-ਸਾਲਾਹ ਕਰਦੇ ਹਨ, ਜੋ ਸਦਾ ਤੈਨੂੰ ਹੀ ਸਦਾ-ਥਿਰ ਪ੍ਰਭੂ ਨੂੰ ਸਿਮਰਦੇ ਹਨ। ਹੇ ਪ੍ਰਭੂ! ਤੈਨੂੰ ਸਦਾ-ਥਿਰ ਨੂੰ ਉਹ ਤਦੋਂ ਹੀ ਜਪ ਸਕਦੇ ਹਨ ਜਦੋਂ ਤੂੰ ਆਪ ਉਹਨਾਂ ਦੇ ਮਨ ਵਿਚ ਆਪਣਾ ਨਾਮ ਵਸਾਂਦਾ ਹੈਂ, ਜਦੋਂ ਤੂੰ ਉਹਨਾਂ ਦੇ ਮਨ ਵਿਚੋਂ ਮਾਇਆ ਵਾਲੀ ਭਟਕਣਾ ਦੂਰ ਕਰਦਾ ਹੈਂ ਜੋ ਤੂੰ ਆਪ ਹੀ ਪੈਦਾ ਕੀਤੀ ਹੋਈ ਹੈ। ਹੇ ਪ੍ਰਭੂ! ਗੁਰੂ ਦੀ ਕਿਰਪਾ ਦੀ ਰਾਹੀਂ ਤੂੰ ਆਪਣੇ ਭਗਤਾਂ ਉੱਤੇ ਮੇਹਰ ਕਰਦਾ ਹੈਂ, ਤੇ ਉਹਨਾਂ ਨੂੰ ਜਮਾਂ ਤੋਂ ਬਚਾ ਲੈਂਦਾ ਹੈਂ। ਹਰੇਕ ਜੁਗ ਵਿਚ ਹੀ ਤੇਰੇ ਭਗਤ-ਸੇਵਕ ਮੌਜੂਦ ਰਹੇ ਹਨ ॥੫॥nullnullnullnullnullnullਹੇ ਮੇਰੇ ਵੱਡੇ ਮਾਲਕ! ਹੇ ਅਦ੍ਰਿਸ਼ਟ ਮਾਲਕ! ਹੇ ਬੇਅੰਤ ਮਾਲਕ! ਮੈਂ (ਤੇਰੇ ਦਰ ਤੇ) ਕਿਵੇਂ ਬੇਨਤੀ ਕਰਾਂ? ਮੈਨੂੰ ਤਾਂ ਬੇਨਤੀ ਕਰਨੀ ਭੀ ਨਹੀਂ ਆਉਂਦੀ। ਜੇ ਤੂੰ ਆਪ (ਮੇਰੇ ਉਤੇ) ਮੇਹਰ ਦੀ ਨਿਗਾਹ ਕਰੇਂ ਤਾਂ ਹੀ ਮੈਂ ਤੇਰੇ ਸਦਾ-ਥਿਰ ਨਾਮ ਨਾਲ ਸਾਂਝ ਪਾ ਸਕਦਾ ਹਾਂ। ਤੇਰਾ ਸਦਾ-ਥਿਰ ਨਾਮ ਮੈਂ ਤਦੋਂ ਹੀ ਪਛਾਣ ਸਕਦਾ ਹਾਂ (ਤਦੋਂ ਹੀ ਇਸ ਦੀ ਕਦਰ ਪਾ ਸਕਦਾ ਹਾਂ) ਜਦੋਂ ਤੂੰ ਆਪ ਮੈਨੂੰ ਇਹ ਸੂਝ ਬਖ਼ਸ਼ੇਂ, ਜਦੋਂ ਤੂੰ ਮੇਰੇ ਮਨ ਵਿਚੋਂ ਮਾਇਆ ਦੀ ਤ੍ਰਿਸ਼ਨਾ ਅਤੇ (ਇਸ ਤੋਂ ਪੈਦਾ ਹੋਣ ਵਾਲੇ) ਉਹਨਾਂ ਦੁੱਖਾਂ ਦਾ ਸਹਿਮ ਦੂਰ ਕਰੇਂ ਜੇਹੜੇ ਕਿ ਜਗਤ ਵਿਚ ਤੂੰ ਆਪ ਹੀ ਪੈਦਾ ਕੀਤੇ ਹੋਏ ਹਨ। ਨਾਨਕ ਬੇਨਤੀ ਕਰਦਾ ਹੈ ਕਿ ਜਦੋਂ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਸਮਝਦਾ ਹੈ ਤਾਂ (ਇਸ ਦੇ ਅੰਦਰੋਂ ਦੁੱਖ ਆਦਿਕਾਂ ਦਾ) ਸਹਿਮ ਦੂਰ ਹੋ ਜਾਂਦਾ ਹੈ (ਅਤੇ ਯਕੀਨ ਬਣ ਜਾਂਦਾ ਹੈ ਕਿ) ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਆਪ (ਸਭ ਜੀਵਾਂ ਦੇ ਸਿਰ ਉਤੇ) ਵੱਡਾ ਮਾਲਕ ਹੈ ॥੬॥nullnullnullnullnullnull(ਹੇ ਸਰਬ-ਵਿਆਪਕ ਸਿਰਜਣਹਾਰ! ਜਗਤ ਦੀ ਸਾਰੀ ਸੁੰਦਰਤਾ ਤੂੰ ਹੀ ਆਪਣੇ ਸਰੂਪ ਤੋਂ ਰਚੀ ਹੈ। ਤੂੰ ਉਹ ਉਹ ਇਸਤ੍ਰੀ ਮਰਦ ਪੈਦਾ ਕੀਤੇ ਹਨ ਜਿਨ੍ਹਾਂ ਦੇ ਨੈਣ ਦੰਦ ਨੱਕ ਕੇਸ ਆਦਿਕ ਸਾਰੇ ਹੀ ਅੰਗ ਮਹਾਨ ਸੁੰਦਰ ਹਨ। ਉਹਨਾਂ ਵਿਚ, ਹੇ ਪ੍ਰਭੂ! ਤੂੰ ਆਪ ਹੀ ਬੈਠਾ ਜੀਵਨ-ਜੋਤਿ ਜਗਾ ਰਿਹਾ ਹੈਂ। ਸੋ) ਹੇ ਪ੍ਰਭੂ! ਤੇਰੇ ਨੈਣ ਬਾਂਕੇ ਹਨ, ਤੇਰੇ ਦੰਦ ਸੋਹਣੇ ਹਨ, ਤੇਰਾ ਨੱਕ ਸੋਹਣਾ ਹੈ, ਤੇਰੇ ਸੋਹਣੇ ਲੰਮੇ ਕੇਸ ਹਨ (ਜਿਨ੍ਹਾਂ ਦੇ ਸੋਹਣੇ ਨੱਕ ਹਨ, ਜਿਨ੍ਹਾਂ ਦੇ ਸੋਹਣੇ ਲੰਮੇ ਕੇਸ ਹਨ; ਇਹ ਭੀ, ਹੇ ਪ੍ਰਭੂ! ਤੇਰੇ ਹੀ ਨੱਕ ਤੇਰੇ ਹੀ ਕੇਸ ਹਨ)। ਹੇ ਪ੍ਰਭੂ! ਤੇਰਾ ਸਰੀਰ ਸੋਨੇ ਵਰਗਾ ਸੁੱਧ ਅਰੋਗ ਹੈ ਤੇ ਸੁਡੌਲ ਹੈ, ਮਾਨੋ, ਸੋਨੇ ਵਿਚ ਹੀ ਢਲਿਆ ਹੋਇਆ ਹੈ। ਹੇ ਸਹੇਲੀਹੋ! (ਹੇ ਸਤਸੰਗੀ ਸੱਜਣੋ! ਤੁਸੀਂ ਉਸ ਪਰਮਾਤਮਾ (ਦੇ ਨਾਮ) ਦੀ ਮਾਲਾ ਜਪੋ (ਉਸ ਪਰਮਾਤਮਾ ਦਾ ਨਾਮ ਮੁੜ ਮੁੜ ਜਪੋ) ਜਿਸ ਦਾ ਸਰੀਰ ਅਰੋਗ ਤੇ ਸੁਡੌਲ ਹੈ, ਮਾਨੋ, ਸੋਨੇ ਵਿਚ ਢਲਿਆ ਹੋਇਆ ਹੈ। ਹੇ ਜੀਵ-ਇਸਤ੍ਰੀਓ! ਮੇਰੀ ਸਿੱਖਿਆ ਸੁਣੋ। (ਜੇ ਤੁਸੀਂ ਉਸ ਅਰੋਗ ਤੇ ਸੁਡੌਲ ਸਰੂਪ ਵਾਲੇ ਸਰਬ-ਵਿਆਪਕ ਸਿਰਜਣਹਾਰ ਦਾ ਨਾਮ ਜਪੋ ਗੀਆਂ, ਤਾਂ) ਤੁਸੀਂ (ਅੰਤ ਵੇਲੇ) ਜਮ-ਰਾਜ ਦੇ ਦਰਵਾਜ਼ੇ ਤੇ ਖੜੀਆਂ ਨਹੀਂ ਹੋਵੋਗੀਆਂ। (ਜੇਹੜੇ ਬੰਦੇ ਉਸ ਪਰਮਾਤਮਾ ਦਾ ਨਾਮ ਜਪਦੇ ਹਨ ਉਹਨਾਂ ਦੇ) ਮਨ ਤੋਂ ਵਿਕਾਰਾਂ ਦੀ ਮੈਲ ਲਹਿ ਜਾਂਦੀ ਹੈ। (ਸਿਮਰਨ ਦੀ ਬਰਕਤਿ ਨਾਲ (ਮਹਾ ਪਾਖੰਡੀ ਬਗਲਿਆਂ ਤੋਂ ਸ੍ਰੇਸ਼ਟ ਹੰਸ ਬਣ ਜਾਂਦੇ ਹਨ (ਪਖੰਡੀ ਬੰਦਿਆਂ ਤੋਂ ਉੱਚੇ ਜੀਵਨ ਵਾਲੇ ਗੁਰਮੁਖ ਬਣ ਜਾਂਦੇ ਹਨ)। ਹੇ ਸਹੇਲੀਹੋ! (ਉਸ ਸਰਬ-ਵਿਆਪਕ ਪ੍ਰਭੂ ਦੇ) ਸੋਹਣੇ ਨੈਣ ਹਨ, ਸੋਹਣੇ ਦੰਦ ਹਨ (ਇਸ ਦਿੱਸਦੇ ਸੰਸਾਰ ਦੀ ਸਾਰੀ ਹੀ ਸੁੰਦਰਤਾ ਦਾ ਸੋਮਾ ਪ੍ਰਭੂ ਆਪ ਹੀ ਹੈ) ॥੭॥nullnullnullnullnull(ਕਿਤੇ ਮਿੱਠੀ ਵੈਰਾਗ-ਭਰੀ ਸੁਰ ਵਿਚ ਕੋਇਲਾਂ ਕੂਕ ਰਹੀਆਂ ਹਨ, ਕਿਤੇ ਚੰਚਲ ਜਵਾਨੀ ਦੇ ਮਦ-ਭਰੀਆਂ ਸੁੰਦਰੀਆਂ ਹਨ ਜੋ ਮਸਤ ਹਾਥੀ ਵਾਂਗ ਬੜੀ ਮਟਕ ਨਾਲ ਤੁਰਦੀਆਂ ਹਨ। ਹੇ ਪ੍ਰਭੂ! ਇਹ ਕੋਇਲ ਦੀ ਮਿੱਠੀ ਬੋਲੀ ਤੇ ਚੰਚਲ ਜਵਾਨੀ ਦਾ ਮਦ ਸਭ ਕੁਝ ਤੂੰ ਆਪ ਹੀ ਪੈਦਾ ਕੀਤਾ ਹੈ। ਸੋ ਹੇ ਪ੍ਰਭੂ!) ਤੇਰੀ (ਮਸਤ) ਚਾਲ (ਮਨ ਨੂੰ) ਸੁਖ ਦੇਣ ਵਾਲੀ ਹੈ, ਤੇਰੀ ਬੋਲੀ ਸੋਹਣੀ ਮਿੱਠੀ ਮਿੱਠੀ ਹੈ। (ਤੇਰੀਆਂ ਹੀ ਪੈਦਾ ਕੀਤੀਆਂ) ਕੋਇਲਾਂ ਮਿੱਠੀ (ਵੈਰਾਗ-ਭਰੀ ਸੁਰ ਵਿਚ) ਕੂਕ ਰਹੀਆਂ ਹਨ, (ਤੇਰੀਆਂ ਹੀ ਪੈਦਾ ਕੀਤੀਆਂ) ਚੰਚਲ ਜਵਾਨੀ ਦੇ ਮਦ-ਭਰੀਆਂ ਸੁੰਦਰੀਆਂ ਹਨ। ਇਹ ਚੰਚਲ ਜੁਆਨੀ ਪ੍ਰਭੂ ਨੇ ਆਪ ਹੀ ਪੈਦਾ ਕੀਤੀ, ਉਸ ਨੂੰ ਆਪ ਨੂੰ ਹੀ ਇਸ ਦਾ ਪੈਦਾ ਕਰਨਾ ਚੰਗਾ ਲੱਗਾ, ਉਸ ਨੇ ਆਪਣੇ ਹੀ ਮਨ ਦੀ ਇੱਛਾ ਪੂਰੀ ਕੀਤੀ। (ਚੰਚਲ ਜਵਾਨੀ ਦੇ ਮਦ-ਮੱਤੀ ਸੁੰਦਰੀ ਵਿਚ ਬੈਠ ਕੇ ਪ੍ਰਭੂ ਆਪ ਹੀ) ਮਸਤ ਹਾਥੀ ਵਾਂਗ ਬੜੀ ਮਟਕ ਨਾਲ ਪੈਰ ਧਰਦਾ ਹੈ, ਉਹ ਆਪ ਹੀ ਆਪਣੇ ਆਪ ਨੂੰ (ਜਵਾਨੀ ਦੇ ਮਦ ਵਿਚ) ਮਸਤ ਕਰ ਰਿਹਾ ਹੈ। (ਪ੍ਰਭੂ ਦੀ ਆਪਣੀ ਹੀ ਕਿਰਪਾ ਨਾਲ ਕੋਈ ਵਡ-ਭਾਗਣ ਜੀਵ-ਇਸਤ੍ਰੀ ਉਸ) ਲੱਛਮੀ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ (ਉਸ ਦੇ ਨਾਮ ਵਿਚ) ਮਸਤ ਫਿਰਦੀ ਹੈ, (ਉਸ ਦਾ ਜੀਵਨ ਪਵਿਤ੍ਰ ਹੋ ਜਾਂਦਾ ਹੈ) ਜਿਵੇਂ ਗੰਗਾ ਦਾ ਪਾਣੀ (ਪਵਿਤ੍ਰ ਮੰਨਿਆ ਜਾਂਦਾ ਹੈ)। ਹਰੀ ਦਾ ਦਾਸ ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਤੇਰੀ ਚਾਲ ਸੁਹਾਵਣੀ ਹੈ ਤੇ ਤੇਰੀ ਬੋਲੀ ਮਿੱਠੀ ਮਿੱਠੀ ਹੈ ॥੮॥੨॥