. Hukumnama -: Ang 570 :- SearchGurbani.com
SearchGurbani.com

Hukumnama - Ang 570

Sachaa Soudhaa Har Naam Hai Sachaa Vaapaaraa Raam in Raag Vadhans

In Gurmukhi

ਵਡਹੰਸੁ ਮਹਲਾ ੩ ॥
ਸਚਾ ਸਉਦਾ ਹਰਿ ਨਾਮੁ ਹੈ ਸਚਾ ਵਾਪਾਰਾ ਰਾਮ ॥
ਗੁਰਮਤੀ ਹਰਿ ਨਾਮੁ ਵਣਜੀਐ ਅਤਿ ਮੋਲੁ ਅਫਾਰਾ ਰਾਮ ॥
ਅਤਿ ਮੋਲੁ ਅਫਾਰਾ ਸਚ ਵਾਪਾਰਾ ਸਚਿ ਵਾਪਾਰਿ ਲਗੇ ਵਡਭਾਗੀ ॥
ਅੰਤਰਿ ਬਾਹਰਿ ਭਗਤੀ ਰਾਤੇ ਸਚਿ ਨਾਮਿ ਲਿਵ ਲਾਗੀ ॥
ਨਦਰਿ ਕਰੇ ਸੋਈ ਸਚੁ ਪਾਏ ਗੁਰ ਕੈ ਸਬਦਿ ਵੀਚਾਰਾ ॥
ਨਾਨਕ ਨਾਮਿ ਰਤੇ ਤਿਨ ਹੀ ਸੁਖੁ ਪਾਇਆ ਸਾਚੈ ਕੇ ਵਾਪਾਰਾ ॥੧॥
ਹੰਉਮੈ ਮਾਇਆ ਮੈਲੁ ਹੈ ਮਾਇਆ ਮੈਲੁ ਭਰੀਜੈ ਰਾਮ ॥
ਗੁਰਮਤੀ ਮਨੁ ਨਿਰਮਲਾ ਰਸਨਾ ਹਰਿ ਰਸੁ ਪੀਜੈ ਰਾਮ ॥
ਰਸਨਾ ਹਰਿ ਰਸੁ ਪੀਜੈ ਅੰਤਰੁ ਭੀਜੈ ਸਾਚ ਸਬਦਿ ਬੀਚਾਰੀ ॥
ਅੰਤਰਿ ਖੂਹਟਾ ਅੰਮ੍ਰਿਤਿ ਭਰਿਆ ਸਬਦੇ ਕਾਢਿ ਪੀਐ ਪਨਿਹਾਰੀ ॥
ਜਿਸੁ ਨਦਰਿ ਕਰੇ ਸੋਈ ਸਚਿ ਲਾਗੈ ਰਸਨਾ ਰਾਮੁ ਰਵੀਜੈ ॥
ਨਾਨਕ ਨਾਮਿ ਰਤੇ ਸੇ ਨਿਰਮਲ ਹੋਰ ਹਉਮੈ ਮੈਲੁ ਭਰੀਜੈ ॥੨॥
ਪੰਡਿਤ ਜੋਤਕੀ ਸਭਿ ਪੜਿ ਪੜਿ ਕੂਕਦੇ ਕਿਸੁ ਪਹਿ ਕਰਹਿ ਪੁਕਾਰਾ ਰਾਮ ॥
ਮਾਇਆ ਮੋਹੁ ਅੰਤਰਿ ਮਲੁ ਲਾਗੈ ਮਾਇਆ ਕੇ ਵਾਪਾਰਾ ਰਾਮ ॥
ਮਾਇਆ ਕੇ ਵਾਪਾਰਾ ਜਗਤਿ ਪਿਆਰਾ ਆਵਣਿ ਜਾਣਿ ਦੁਖੁ ਪਾਈ ॥
ਬਿਖੁ ਕਾ ਕੀੜਾ ਬਿਖੁ ਸਿਉ ਲਾਗਾ ਬਿਸ੍ਟਾ ਮਾਹਿ ਸਮਾਈ ॥
ਜੋ ਧੁਰਿ ਲਿਖਿਆ ਸੋਇ ਕਮਾਵੈ ਕੋਇ ਨ ਮੇਟਣਹਾਰਾ ॥
ਨਾਨਕ ਨਾਮਿ ਰਤੇ ਤਿਨ ਸਦਾ ਸੁਖੁ ਪਾਇਆ ਹੋਰਿ ਮੂਰਖ ਕੂਕਿ ਮੁਏ ਗਾਵਾਰਾ ॥੩॥
ਮਾਇਆ ਮੋਹਿ ਮਨੁ ਰੰਗਿਆ ਮੋਹਿ ਸੁਧਿ ਨ ਕਾਈ ਰਾਮ ॥
ਗੁਰਮੁਖਿ ਇਹੁ ਮਨੁ ਰੰਗੀਐ ਦੂਜਾ ਰੰਗੁ ਜਾਈ ਰਾਮ ॥
ਦੂਜਾ ਰੰਗੁ ਜਾਈ ਸਾਚਿ ਸਮਾਈ ਸਚਿ ਭਰੇ ਭੰਡਾਰਾ ॥
ਗੁਰਮੁਖਿ ਹੋਵੈ ਸੋਈ ਬੂਝੈ ਸਚਿ ਸਵਾਰਣਹਾਰਾ ॥
ਆਪੇ ਮੇਲੇ ਸੋ ਹਰਿ ਮਿਲੈ ਹੋਰੁ ਕਹਣਾ ਕਿਛੂ ਨ ਜਾਏ ॥
ਨਾਨਕ ਵਿਣੁ ਨਾਵੈ ਭਰਮਿ ਭੁਲਾਇਆ ਇਕਿ ਨਾਮਿ ਰਤੇ ਰੰਗੁ ਲਾਏ ॥੪॥੫॥

Phonetic English

Vaddehans Mehalaa 3 ||
Sachaa Soudhaa Har Naam Hai Sachaa Vaapaaraa Raam ||
Guramathee Har Naam Vanajeeai Ath Mol Afaaraa Raam ||
Ath Mol Afaaraa Sach Vaapaaraa Sach Vaapaar Lagae Vaddabhaagee ||
Anthar Baahar Bhagathee Raathae Sach Naam Liv Laagee ||
Nadhar Karae Soee Sach Paaeae Gur Kai Sabadh Veechaaraa ||
Naanak Naam Rathae Thin Hee Sukh Paaeiaa Saachai Kae Vaapaaraa ||1||
Hanoumai Maaeiaa Mail Hai Maaeiaa Mail Bhareejai Raam ||
Guramathee Man Niramalaa Rasanaa Har Ras Peejai Raam ||
Rasanaa Har Ras Peejai Anthar Bheejai Saach Sabadh Beechaaree ||
Anthar Khoohattaa Anmrith Bhariaa Sabadhae Kaadt Peeai Panihaaree ||
Jis Nadhar Karae Soee Sach Laagai Rasanaa Raam Raveejai ||
Naanak Naam Rathae Sae Niramal Hor Houmai Mail Bhareejai ||2||
Panddith Jothakee Sabh Parr Parr Kookadhae Kis Pehi Karehi Pukaaraa Raam ||
Maaeiaa Mohu Anthar Mal Laagai Maaeiaa Kae Vaapaaraa Raam ||
Maaeiaa Kae Vaapaaraa Jagath Piaaraa Aavan Jaan Dhukh Paaee ||
Bikh Kaa Keerraa Bikh Sio Laagaa Bistaa Maahi Samaaee ||
Jo Dhhur Likhiaa Soe Kamaavai Koe N Maettanehaaraa ||
Naanak Naam Rathae Thin Sadhaa Sukh Paaeiaa Hor Moorakh Kook Mueae Gaavaaraa ||3||
Maaeiaa Mohi Man Rangiaa Mohi Sudhh N Kaaee Raam ||
Guramukh Eihu Man Rangeeai Dhoojaa Rang Jaaee Raam ||
Dhoojaa Rang Jaaee Saach Samaaee Sach Bharae Bhanddaaraa ||
Guramukh Hovai Soee Boojhai Sach Savaaranehaaraa ||
Aapae Maelae So Har Milai Hor Kehanaa Kishhoo N Jaaeae ||
Naanak Vin Naavai Bharam Bhulaaeiaa Eik Naam Rathae Rang Laaeae ||4||5||

English Translation

Wadahans, Third Mehl:
The True merchandise is the Lord's Name. This is the true trade.
Under Guru's Instruction, we trade in the Lord's Name; its value is very great.
The value of this true trade is very great; those who are engaged in the true trade are very fortunate.
Inwardly and outwardly, they are imbued with devotion, and they enshrine love for the True Name.
One who is blessed with the Lord's Favor, obtains Truth, and reflects upon the Word of the Guru's Shabad.
O Nanak, those who are imbued with the Name find peace; they deal only in the True Name. ||1||
Egotistical involvement in Maya is filth; Maya is overflowing with filth.
Under Guru's Instruction, the mind is made pure and the tongue tastes the subtle essence of the Lord.
The tongue tastes the subtle essence of the Lord, and deep within, the heart is drenched with His Love, contemplating the True Word of the Shabad.
Deep within, the well of the heart is overflowing with the Lord's Ambrosial Nectar; the water-carrier draws and drinks in the water of the Shabad.
One who is blessed with the Lord's favor is attuned to the Truth; with his tongue, he chants the Lord's Name.
O Nanak, those who are attuned to the Naam, the Name of the Lord, are immaculate. The others are full of the filth of egotism. ||2||
All the religious scholars and astrologers read and study, and argue and shout. Who are they trying to teach?
The filth of attachment to Maya clings to their hearts; they deal in Maya alone.
They love to deal in Maya in this world; coming and going, they suffer in pain.
The worm of poison is addicted to poison; it is immersed in manure.
He does what is pre-ordained for him; no one can erase his destiny.
O Nanak, imbued with the Naam, the Name of the Lord, lasting peace is found; the ignorant fools die screaming. ||3||
Their minds are colored by emotional attachment to Maya; because of this emotional attachment, they do not understand.
The soul of the Gurmukh is imbued with the Lord's Love; the love of duality departs.
The love of duality departs, and the soul merges in Truth; the warehouse is overflowing with Truth.
One who becomes Gurmukh, comes to understand; the Lord embellishes him with Truth.
He alone merges with the Lord, whom the Lord causes to merge; nothing else can be said or done.
O Nanak, without the Name, one is deluded by doubt; but some, imbued with the Name, enshrine love for the Lord. ||4||5||

Punjabi Viakhya

ਹੇ ਭਾਈ! ਪਰਮਾਤਮਾ ਦਾ ਨਾਮ ਹੀ ਸਦਾ ਨਾਲ ਨਿਭਣ ਵਾਲਾ ਸੌਦਾ ਹੈ ਵਪਾਰ ਹੈ। ਇਹ ਹਰਿ-ਨਾਮ ਗੁਰੂ ਦੀ ਮਤ ਉਤੇ ਤੁਰ ਕੇ ਵਣਜਿਆ ਜਾ ਸਕਦਾ ਹੈ, ਇਸ ਦਾ ਮੁੱਲ ਬਹੁਤ ਹੀ ਜ਼ਿਆਦਾ ਹੈ (ਦੁਨੀਆ ਦਾ ਕੋਈ ਪਦਾਰਥ ਇਸ ਦੀ ਬਰਾਬਰੀ ਨਹੀਂ ਕਰ ਸਕਦਾ)। ਸਦਾ-ਥਿਰ ਪ੍ਰਭੂ ਦੇ ਨਾਮ ਦਾ ਵਪਾਰ ਬਹੁਤ ਮੁੱਲ ਪਾਂਦਾ ਹੈ, ਜੇਹੜੇ ਮਨੁੱਖ ਇਸ ਵਪਾਰ ਵਿਚ ਲੱਗਦੇ ਹਨ ਉਹ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ। ਉਹ ਮਨੁੱਖ ਅੰਤਰ-ਆਤਮੇ ਭਗਤੀ-ਰੰਗ ਨਾਲ ਰੰਗੇ ਰਹਿੰਦੇ ਹਨ, ਦੁਨੀਆ ਨਾਲ ਕਾਰ-ਵਿਹਾਰ ਕਰਦੇ ਭੀ ਉਹ ਭਗਤੀ-ਰੰਗ ਵਿਚ ਰੰਗੇ ਰਹਿੰਦੇ ਹਨ, ਸਦਾ-ਥਿਰ ਹਰਿ-ਨਾਮ ਵਿਚ ਉਹਨਾਂ ਦੀ ਲਗਨ ਲੱਗੀ ਰਹਿੰਦੀ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰ ਕਰ ਕੇ ਸਦਾ-ਥਿਰ ਹਰਿ-ਨਾਮ-ਸੌਦਾ ਹਾਸਲ ਕਰਦਾ ਹੈ ਜਿਸ ਉਤੇ ਪਰਮਾਤਮਾ ਮੇਹਰ ਦੀ ਨਜ਼ਰ ਕਰਦਾ ਹੈ। ਹੇ ਨਾਨਕ! (ਆਖ-) ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ ਉਹਨਾਂ ਨੇ ਹੀ ਸਦਾ-ਥਿਰ ਪ੍ਰਭੂ ਦੇ ਨਾਮ-ਵਪਾਰ ਵਿਚ ਆਤਮਕ ਆਨੰਦ ਪ੍ਰਾਪਤ ਕੀਤਾ ਹੈ ॥੧॥ਹੇ ਭਾਈ! ਹਉਮੈ ਅਤੇ ਮਾਇਆ (ਦੀ ਮਮਤਾ ਮਨੁੱਖ ਦੇ ਆਤਮਕ ਜੀਵਨ ਨੂੰ ਮੈਲਾ ਕਰਨ ਵਾਲੀ) ਮੈਲ ਹੈ, ਮਨੁੱਖ ਦਾ ਮਨ ਮਾਇਆ (ਦੀ ਮਮਤਾ) ਦੀ ਮੈਲ ਨਾਲ ਲਿਬੜਿਆ ਰਹਿੰਦਾ ਹੈ। ਗੁਰੂ ਦੀ ਮਤ ਉਤੇ ਤੁਰਿਆਂ ਮਨ ਪਵਿਤ੍ਰ ਹੋ ਜਾਂਦਾ ਹੈ (ਇਸ ਵਾਸਤੇ, ਹੇ ਭਾਈ! ਗੁਰੂ ਦੀ ਮਤ ਉਤੇ ਤੁਰ ਕੇ) ਜੀਭ ਨਾਲ ਪਰਮਾਤਮਾ ਦਾ ਨਾਮ-ਜਲ ਪੀਂਦੇ ਰਹਿਣਾ ਚਾਹੀਦਾ ਹੈ। ਜੀਭ ਨਾਲ ਹਰਿ ਨਾਮ-ਜਲ ਪੀਂਦੇ ਰਹਿਣਾ ਚਾਹੀਦਾ ਹੈ, (ਇਸ ਨਾਮ ਜਲ ਨਾਲ) ਹਿਰਦਾ ਤਰੋ-ਤਰ ਹੋ ਜਾਂਦਾ ਹੈ, ਅਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਨਾਲ ਵਿਚਾਰ-ਵਾਨ ਹੋ ਜਾਂਦਾ ਹੈ। ਹੇ ਭਾਈ! ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਭਰਿਆ ਹੋਇਆ ਚਸ਼ਮਾ ਮਨੁੱਖ ਦੇ ਅੰਦਰ ਹੀ ਹੈ, ਜਿਸ ਮਨੁੱਖ ਦੀ ਸੁਰਤ ਗੁਰੂ ਦੇ ਸ਼ਬਦ ਦੀ ਰਾਹੀਂ ਇਹ ਨਾਮ-ਜਲ ਭਰਨਾ ਜਾਣਦੀ ਹੈ ਉਹ ਮਨੁੱਖ (ਅੰਦਰਲੇ ਚਸ਼ਮੇ ਵਿਚੋਂ ਨਾਮ-ਜਲ) ਕੱਢ ਕੇ ਪੀਂਦਾ ਰਹਿੰਦਾ ਹੈ। (ਪਰ, ਹੇ ਭਾਈ!) ਉਹੀ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ ਲੱਗਦਾ ਹੈ ਜਿਸ ਉਤੇ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ। (ਹੇ ਭਾਈ!) ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਦੇ ਰਹਿਣਾ ਚਾਹੀਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਪਵਿਤ੍ਰ ਹੋ ਜਾਂਦੇ ਹਨ, ਬਾਕੀ ਦੀ ਲੁਕਾਈ ਹਉਮੈ ਦੀ ਮੈਲ ਨਾਲ ਲਿਬੜੀ ਰਹਿੰਦੀ ਹੈ ॥੨॥ਪੰਡਿਤ ਅਤੇ ਜੋਤਸ਼ੀ ਇਹ ਸਾਰੇ (ਜੋਤਸ਼ ਆਦਿਕ ਦੀਆਂ ਪੁਸਤਕਾਂ) ਪੜ੍ਹ ਪੜ੍ਹ ਕੇ ਉੱਚੀ ਉੱਚੀ ਹੋਰਨਾਂ ਨੂੰ ਉਪਦੇਸ਼ ਕਰਦੇ ਹਨ, ਪਰ ਇਹ ਕਿਸ ਨੂੰ ਉੱਚੀ ਉੱਚੀ ਸੁਣਾਂਦੇ ਹਨ? ਇਹਨਾਂ ਦੇ ਆਪਣੇ ਅੰਦਰ ਤਾਂ ਮਾਇਆ ਦਾ ਮੋਹ (ਪ੍ਰਬਲ) ਹੈ, (ਇਹਨਾਂ ਦੇ ਆਪਣੇ ਮਨ ਨੂੰ ਤਾਂ ਮਾਇਆ ਦੀ) ਮੈਲ ਲੱਗੀ ਰਹਿੰਦੀ ਹੈ, (ਇਹਨਾਂ ਦੇ ਇਹ ਸਾਰੇ ਉਪਦੇਸ਼) ਮਾਇਆ ਦੇ ਹੀ ਵਪਾਰ ਹਨ। (ਅਜੇਹੇ ਮਨੁੱਖ ਨੂੰ) ਜਗਤ ਵਿਚ (ਇਹ ਧਰਮ-ਉਪਦੇਸ਼) ਮਾਇਆ ਦੇ ਵਪਾਰ (ਵਾਂਗ ਹੀ) ਪਿਆਰੇ ਹਨ, (ਹੋਰਨਾਂ ਨੂੰ ਉਪਦੇਸ਼ ਕਰਦਾ ਹੈ, ਪਰ ਆਪ) ਜਨਮ ਮਰਨ ਦੇ ਗੇੜ ਵਿਚ ਦੁੱਖ ਪਾਂਦਾ ਰਹਿੰਦਾ ਹੈ। (ਅਜੇਹਾ ਮਨੁੱਖ ਸਾਰੀ ਉਮਰ ਆਤਮਕ ਮੌਤ ਲਿਆਉਣ ਵਾਲੇ ਮੋਹ-) ਜ਼ਹਿਰ ਦਾ ਕੀੜਾ ਬਣਿਆ ਰਹਿੰਦਾ ਹੈ, ਇਸੇ ਜ਼ਹਿਰ ਨਾਲ ਚੰਬੜਿਆ ਰਹਿੰਦਾ ਹੈ, ਇਸੇ ਗੰਦ ਵਿਚ ਆਤਮਕ ਜੀਵਨ ਮੁਕਾ ਲੈਂਦਾ ਹੈ। (ਪਰਮਾਤਮਾ ਨੇ ਅਜੇਹੇ ਮਨੁੱਖ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ) ਜੋ ਕੁਝ ਧੁਰ ਤੋਂ (ਉਸ ਦੇ ਮੱਥੇ ਉਤੇ) ਲਿਖ ਦਿੱਤਾ ਹੈ (ਜਗਤ ਵਿਚ ਆ ਕੇ) ਇਹ ਉਹੀ ਕੁਝ ਕਮਾਂਦਾ ਰਹਿੰਦਾ ਹੈ। ਕੋਈ ਮਨੁੱਖ (ਉਸ ਦੇ ਮੱਥੇ ਦੇ ਉਹਨਾਂ ਲੇਖਾਂ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ ਉਹ ਸਦਾ ਹੀ ਆਨੰਦ ਮਾਣਦੇ ਹਨ, ਬਾਕੀ ਦੇ ਉਹ ਮੂਰਖ ਹਨ ਗੰਵਾਰ ਹਨ ਜੋ ਹੋਰਨਾਂ ਨੂੰ ਹੀ ਉਪਦੇਸ਼ ਕਰ ਕਰ ਕੇ ਆਪ ਆਤਮਕ ਮੌਤ ਸਹੇੜ ਲੈਂਦੇ ਹਨ ॥੩॥ਹੇ ਭਾਈ! ਮਾਇਆ ਦੇ ਮੋਹ ਵਿਚ (ਇਸ ਮਨੁੱਖ ਦਾ) ਮਨ ਰੰਗਿਆ ਜਾਂਦਾ ਹੈ, ਮੋਹ ਵਿਚ (ਫਸ ਕੇ ਉਸ ਨੂੰ ਆਤਮਕ ਜੀਵਨ ਦੀ) ਕੋਈ ਸਮਝ ਨਹੀਂ ਆਉਂਦੀ। ਜੇ ਇਸ ਮਨ ਨੂੰ ਗੁਰੂ ਦੀ ਸਰਨ ਪੈ ਕੇ (ਨਾਮ-ਰੰਗ ਨਾਲ) ਰੰਗ ਲਿਆ ਜਾਏ, ਤਾਂ (ਇਸ ਤੋਂ) ਮਾਇਆ ਦੇ ਮੋਹ ਦਾ ਰੰਗ ਉਤਰ ਜਾਂਦਾ ਹੈ। (ਜਦੋਂ ਮਨੁੱਖ ਦੇ ਮਨ ਤੋਂ) ਮਾਇਆ ਦੇ ਮੋਹ ਦਾ ਰੰਗ ਲਹਿ ਜਾਂਦਾ ਹੈ, ਤਦੋਂ (ਮਨੁੱਖ) ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ, ਸਦਾ-ਥਿਰ ਹਰਿ-ਨਾਮ-ਧਨ ਨਾਲ (ਉਸ ਦੇ ਆਤਮਕ) ਖ਼ਜ਼ਾਨੇ ਭਰ ਜਾਂਦੇ ਹਨ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹੀ (ਇਸ ਭੇਤ ਨੂੰ) ਸਮਝਦਾ ਹੈ। ਉਹ ਸਦਾ-ਥਿਰ ਹਰਿ-ਨਾਮ ਨਾਲ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦਾ ਹੈ। ਪਰ, ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਆਪ (ਆਪਣੇ ਨਾਲ) ਮਿਲਾਂਦਾ ਹੈ ਉਹੀ ਪਰਮਾਤਮਾ ਨੂੰ ਮਿਲ ਸਕਦਾ ਹੈ (ਪਰਮਾਤਮਾ ਦੀ ਆਪਣੀ ਮੇਹਰ ਤੋਂ ਛੁਟ) ਕੋਈ ਹੋਰ ਉਪਾਉ ਦੱਸਿਆ ਨਹੀਂ ਜਾ ਸਕਦਾ। ਹੇ ਨਾਨਕ! ਜਗਤ ਨਾਮ ਤੋਂ ਬਿਨਾ ਭਟਕਣਾ ਵਿੱਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ। ਕਈ ਐਸੇ ਭੀ ਹਨ ਜੋ (ਪ੍ਰਭੂ-ਚਰਨਾਂ ਨਾਲ) ਪ੍ਰੀਤਿ ਜੋੜ ਕੇ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ ॥੪॥੫॥