Hukumnama - Ang 571

Eae Man Maeriaa Aavaa Goun Sansaar Hai Anth Sach Nibaerraa Raam in Raag Vadhans

In Gurmukhi

ਵਡਹੰਸੁ ਮਹਲਾ ੩ ॥
ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥
ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥
ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥
ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥
ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥
ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥
ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥
ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥
ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥
ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥
ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥
ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥
ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥
ਅਰਦਾਸਿ ਕਰੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥
ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥
ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥
ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥
ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥
ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥
ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥
ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥
ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥
ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥
ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥

Phonetic English

Vaddehans Mehalaa 3 ||
Eae Man Maeriaa Aavaa Goun Sansaar Hai Anth Sach Nibaerraa Raam ||
Aapae Sachaa Bakhas Leae Fir Hoe N Faeraa Raam ||
Fir Hoe N Faeraa Anth Sach Nibaerraa Guramukh Milai Vaddiaaee ||
Saachai Rang Raathae Sehajae Maathae Sehajae Rehae Samaaee ||
Sachaa Man Bhaaeiaa Sach Vasaaeiaa Sabadh Rathae Anth Nibaeraa ||
Naanak Naam Rathae Sae Sach Samaanae Bahur N Bhavajal Faeraa ||1||
Maaeiaa Mohu Sabh Baral Hai Dhoojai Bhaae Khuaaee Raam ||
Maathaa Pithaa Sabh Haeth Hai Haethae Palachaaee Raam ||
Haethae Palachaaee Purab Kamaaee Maett N Sakai Koee ||
Jin Srisatt Saajee So Kar Vaekhai This Jaevadd Avar N Koee ||
Manamukh Andhhaa Thap Thap Khapai Bin Sabadhai Saanth N Aaee ||
Naanak Bin Naavai Sabh Koee Bhulaa Maaeiaa Mohi Khuaaee ||2||
Eaehu Jag Jalathaa Dhaekh Kai Bhaj Peae Har Saranaaee Raam ||
Aradhaas Karanaee Gur Poorae Aagai Rakh Laevahu Dhaehu Vaddaaee Raam ||
Rakh Laevahu Saranaaee Har Naam Vaddaaee Thudhh Jaevadd Avar N Dhaathaa ||
Saevaa Laagae Sae Vaddabhaagae Jug Jug Eaeko Jaathaa ||
Jath Sath Sanjam Karam Kamaavai Bin Gur Gath Nehee Paaee ||
Naanak This No Sabadh Bujhaaeae Jo Jaae Pavai Har Saranaaee ||3||
Jo Har Math Dhaee Saa Oopajai Hor Math N Kaaee Raam ||
Anthar Baahar Eaek Thoo Aapae Dhaehi Bujhaaee Raam ||
Aapae Dhaehi Bujhaaee Avar N Bhaaee Guramukh Har Ras Chaakhiaa ||
Dhar Saachai Sadhaa Hai Saachaa Saachai Sabadh Subhaakhiaa ||
Ghar Mehi Nij Ghar Paaeiaa Sathigur Dhaee Vaddaaee ||
Naanak Jo Naam Rathae Saeee Mehal Paaein Math Paravaan Sach Saaee ||4||6||

English Translation

Wadahans, Third Mehl:
O my mind, the world comes and goes in birth and death; only the True Name shall emancipate you in the end.
When the True Lord Himself grants forgiveness, then one does not have to enter the cycle of reincarnation again.
He does not have to enter the cycle of reincarnation again, and he is emancipated in the end; as Gurmukh, he obtains glorious greatness.
Imbued with love for the True Lord, he is intoxicated with celestial bliss, and he remains absorbed in the Celestial Lord.
The True Lord is pleasing to his mind; he enshrines the True Lord in his mind; attuned to the Word of the Shabad, he is emancipated in the end.
O Nanak, those who are imbued with the Naam, merge in the True Lord; they are not cast into the terrifying world-ocean again. ||1||
Emotional attachment to Maya is total madness; through the love of duality, one is ruined.
Mother and father - all are subject to this love; in this love, they are entangled.
They are entangled in this love, on account of their past actions, which no one can erase.
The One who created the Universe, beholds it; no other is as great as He.
The blind, self-willed manmukh is consumed by his burning rage; without the Word of the Shabad, peace is not obtained.
O Nanak, without the Name, everyone is deluded, ruined by emotional attachment to Maya. ||2||
Seeing that this world on fire, I have hurried to the Sanctuary of the Lord.
I offer my prayer to the Perfect Guru: please save me, and bless me with Your glorious greatness.
Preserve me in Your Sanctuary, and bless me with the glorious greatness of the Name of the Lord; there is no other Giver as great as You.
Those who are engaged in serving You are very fortunate; throughout the ages, they know the One Lord.
You may practice celibacy, truth, austere self-discipline and rituals, but without the Guru, you shall not be emancipated.
O Nanak, he alone understands the Word of the Shabad, who goes and seeks the Lord's Sanctuary. ||3||
That understanding, imparted by the Lord, wells up; there is no other understanding.
Deep within, and beyond as well, You alone are, O Lord; You Yourself impart this understanding.
One whom He Himself blesses with this understanding, does not love any other. As Gurmukh, he tastes the subtle essence of the Lord.
In the True Court, he is forever True; with love, he chants the True Word of the Shabad.
Within his home, he finds the home of his own being; the True Guru blesses him with glorious greatness.
O Nanak, those who are attuned to the Naam find the Mansion of the Lord's Presence; their understanding is true, and approved. ||4||6||

Punjabi Viakhya

nullnullnullnullnullnullਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ। ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ। ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ। ਹੇ ਨਾਨਕ! ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ ॥੧॥nullnullnullnullnullਮਾਇਆ ਦਾ ਮੋਹ ਨਿਰਾ-ਪੁਰਾ ਪਾਗਲ-ਪਨ ਹੈ (ਜੋ ਦੁਨੀਆ ਨੂੰ ਚੰਬੜਿਆ ਹੋਇਆ ਹੈ, ਦੁਨੀਆ ਇਸ) ਮਾਇਆ ਦੇ ਮੋਹ ਵਿਚ ਸਹੀ ਜੀਵਨ-ਰਾਹ ਤੋਂ ਖੁੰਝੀ ਜਾ ਰਹੀ ਹੈ। (ਇਹ ਮੇਰੀ) ਮਾਂ (ਹੈ, ਇਹ ਮੇਰਾ) ਪਿਉ (ਹੈ ਇਹ ਮੇਰੀ ਇਸਤ੍ਰੀ ਹੈ, ਇਹ ਮੇਰਾ ਪੁੱਤਰ ਹੈ-ਇਹ ਭੀ) ਨਿਰਾ ਮੋਹ ਹੈ, ਇਸ ਮੋਹ ਵਿਚ ਹੀ ਦੁਨੀਆ ਉਲਝੀ ਪਈ ਹੈ। ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ (ਲੁਕਾਈ ਸੰਬੰਧੀਆਂ ਦੇ) ਮੋਹ ਵਿਚ ਫਸੀ ਰਹਿੰਦੀ ਹੈ, (ਆਪਣੀ ਕਿਸੇ ਸਿਆਣਪ-ਚਤੁਰਾਈ ਨਾਲ ਪੂਰਬਲੇ ਕਰਮਾਂ ਦੇ ਸੰਸਕਾਰਾਂ ਨੂੰ) ਕੋਈ ਮਨੁੱਖ ਮਿਟਾ ਨਹੀਂ ਸਕਦਾ। ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਇਹ ਮਾਇਆ ਦਾ ਮੋਹ ਰਚ ਕੇ (ਤਮਾਸ਼ਾ) ਵੇਖ ਰਿਹਾ ਹੈ (ਕੋਈ ਉਸ ਦੇ ਰਾਹ ਵਿਚ ਰੋਕ ਨਹੀਂ ਪਾ ਸਕਦਾ, ਕਿਉਂਕਿ) ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਕੇ (ਮੋਹ ਵਿਚ) ਸੜ ਸੜ ਕੇ ਦੁੱਖੀ ਹੁੰਦਾ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਉਸ ਨੂੰ ਸ਼ਾਂਤੀ ਨਹੀਂ ਮਿਲ ਸਕਦੀ। ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਹਰੇਕ ਜੀਵ ਕੁਰਾਹੇ ਪਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਸਹੀ ਜੀਵਨ-ਰਾਹ ਤੋਂ ਖੁੰਝਾ ਹੋਇਆ ਹੈ ॥੨॥nullnullnullnullnullਹੇ ਭਾਈ! ਇਸ ਸੰਸਾਰ ਨੂੰ (ਵਿਕਾਰਾਂ ਵਿਚ) ਸੜਦਾ ਵੇਖ ਕੇ (ਜੇਹੜੇ ਮਨੁੱਖ) ਦੌੜ ਕੇ ਪਰਮਾਤਮਾ ਦੀ ਸਰਨ ਜਾ ਪੈਂਦੇ ਹਨ (ਉਹ ਸੜਨੋਂ ਬਚ ਜਾਂਦੇ ਹਨ)। ਮੈਂ (ਭੀ) ਪੂਰੇ ਗੁਰੂ ਅੱਗੇ ਅਰਜ਼ੋਈ ਕਰਦਾ ਹਾਂ-ਮੈਨੂੰ (ਵਿਕਾਰਾਂ ਦੀ ਸੜਨ ਤੋਂ) ਬਚਾ ਲੈ, ਮੈਨੂੰ (ਇਹ) ਵਡਿਆਈ ਬਖ਼ਸ਼। ਮੈਨੂੰ ਆਪਣੀ ਸਰਨ ਵਿਚ ਰੱਖ ਪਰਮਾਤਮਾ ਦਾ ਨਾਮ ਜਪਣ ਦੀ ਵਡਿਆਈ ਬਖ਼ਸ਼। ਇਹ ਦਾਤਿ ਬਖ਼ਸ਼ਣ ਦੀ ਸਮਰੱਥਾ ਰੱਖਣ ਵਾਲਾ ਤੇਰੇ ਜੇਡਾ ਹੋਰ ਕੋਈ ਨਹੀਂ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਵਿਚ ਲੱਗਦੇ ਹਨ, ਉਹ ਵੱਡੇ ਭਾਗਾਂ ਵਾਲੇ ਹਨ, ਉਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ ਜੇਹੜਾ ਹਰੇਕ ਜੁਗ ਵਿਚ ਇਕ ਆਪ ਹੀ ਆਪ ਹੈ। (ਹੇ ਭਾਈ! ਜੇ ਕੋਈ ਮਨੁੱਖ) ਜਤ ਸਤ ਸੰਜਮ (ਆਦਿਕ) ਕਰਮ ਕਮਾਂਦਾ ਹੈ (ਉਸ ਦਾ ਇਹ ਉੱਦਮ ਵਿਅਰਥ ਜਾਂਦਾ ਹੈ), ਗੁਰੂ ਦੀ ਸਰਨ ਪੈਣ ਤੋਂ ਬਿਨਾ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ। ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਜਾ ਪੈਂਦਾ ਹੈ, ਪਰਮਾਤਮਾ ਉਸ ਨੂੰ ਗੁਰੂ ਦਾ ਸ਼ਬਦ ਸਮਝਣ ਦੀ ਦਾਤਿ ਬਖ਼ਸ਼ਦਾ ਹੈ ॥੩॥nullnullnullnullnullਹੇ ਭਾਈ! ਪਰਮਾਤਮਾ ਜੇਹੜੀ ਅਕਲ (ਮਨੁੱਖ ਨੂੰ) ਦੇਂਦਾ ਹੈ (ਉਸ ਦੇ ਅੰਦਰ) ਉਹੀ ਮਤ ਪਰਗਟ ਹੁੰਦੀ ਹੈ। (ਪ੍ਰਭੂ ਦੀ ਦਿੱਤੀ ਮਤ ਤੋਂ ਬਿਨਾ) ਹੋਰ ਕੋਈ ਮਤ (ਮਨੁੱਖ ਗ੍ਰਹਿਣ) ਨਹੀਂ (ਕਰ ਸਕਦਾ)। ਹੇ ਪ੍ਰਭੂ! (ਹਰੇਕ ਜੀਵ ਦੇ) ਅੰਦਰ ਤੇ ਬਾਹਰ ਸਿਰਫ਼ ਤੂੰ ਹੀ ਵੱਸਦਾ ਹੈਂ, ਤੂੰ ਆਪ ਹੀ ਜੀਵ ਨੂੰ ਸਮਝ ਬਖ਼ਸ਼ਦਾ ਹੈਂ। (ਹੇ ਪ੍ਰਭੂ!) ਤੂੰ ਆਪ ਹੀ (ਜੀਵ ਨੂੰ) ਅਕਲ ਦੇਂਦਾ ਹੈਂ (ਤੇਰੀ ਦਿੱਤੀ ਹੋਈ ਅਕਲ ਤੋਂ ਬਿਨਾ) ਕੋਈ ਹੋਰ (ਅਕਲ ਜੀਵ ਨੂੰ) ਪਸੰਦ ਹੀ ਨਹੀਂ ਆ ਸਕਦੀ। (ਤਾਂਹੀਏ, ਹੇ ਭਾਈ!) ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਪਰਮਾਤਮਾ ਦੇ ਨਾਮ ਦਾ ਸਵਾਦ ਚੱਖਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ ਸਦਾ ਅਡੋਲ ਚਿੱਤ ਟਿਕਿਆ ਰਹਿੰਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਸਤਿਗੁਰੂ ਵਡਿਆਈ ਦੇਂਦਾ ਹੈ, ਉਹ ਆਪਣੇ ਹਿਰਦੇ ਵਿਚ ਹੀ ਪ੍ਰਭੂ ਦੀ ਹਜ਼ੂਰੀ ਹਾਸਲ ਕਰ ਲੈਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਹੀ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰਦੇ ਹਨ, ਸਦਾ-ਥਿਰ ਪ੍ਰਭੂ ਉਹਨਾਂ ਦੀ ਉਹ (ਨਾਮ ਸਿਮਰਨ ਵਾਲੀ) ਅਕਲ ਪਰਵਾਨ ਕਰਦਾ ਹੈ ॥੪॥੬॥