Hukumnama - Ang 575.2

Dhaeh Thaejanarree Har Nav Rangeeaa Raam in Raag Vadhans

In Gurmukhi

ਵਡਹੰਸੁ ਮਹਲਾ ੪ ॥
ਦੇਹ ਤੇਜਨੜੀ ਹਰਿ ਨਵ ਰੰਗੀਆ ਰਾਮ ॥
ਗੁਰ ਗਿਆਨੁ ਗੁਰੂ ਹਰਿ ਮੰਗੀਆ ਰਾਮ ॥
ਗਿਆਨ ਮੰਗੀ ਹਰਿ ਕਥਾ ਚੰਗੀ ਹਰਿ ਨਾਮੁ ਗਤਿ ਮਿਤਿ ਜਾਣੀਆ ॥
ਸਭੁ ਜਨਮੁ ਸਫਲਿਉ ਕੀਆ ਕਰਤੈ ਹਰਿ ਰਾਮ ਨਾਮਿ ਵਖਾਣੀਆ ॥
ਹਰਿ ਰਾਮ ਨਾਮੁ ਸਲਾਹਿ ਹਰਿ ਪ੍ਰਭ ਹਰਿ ਭਗਤਿ ਹਰਿ ਜਨ ਮੰਗੀਆ ॥
ਜਨੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਭਗਤਿ ਗੋਵਿੰਦ ਚੰਗੀਆ ॥੧॥
ਦੇਹ ਕੰਚਨ ਜੀਨੁ ਸੁਵਿਨਾ ਰਾਮ ॥
ਜੜਿ ਹਰਿ ਹਰਿ ਨਾਮੁ ਰਤੰਨਾ ਰਾਮ ॥
ਜੜਿ ਨਾਮ ਰਤਨੁ ਗੋਵਿੰਦ ਪਾਇਆ ਹਰਿ ਮਿਲੇ ਹਰਿ ਗੁਣ ਸੁਖ ਘਣੇ ॥
ਗੁਰ ਸਬਦੁ ਪਾਇਆ ਹਰਿ ਨਾਮੁ ਧਿਆਇਆ ਵਡਭਾਗੀ ਹਰਿ ਰੰਗ ਹਰਿ ਬਣੇ ॥
ਹਰਿ ਮਿਲੇ ਸੁਆਮੀ ਅੰਤਰਜਾਮੀ ਹਰਿ ਨਵਤਨ ਹਰਿ ਨਵ ਰੰਗੀਆ ॥
ਨਾਨਕੁ ਵਖਾਣੈ ਨਾਮੁ ਜਾਣੈ ਹਰਿ ਨਾਮੁ ਹਰਿ ਪ੍ਰਭ ਮੰਗੀਆ ॥੨॥
ਕੜੀਆਲੁ ਮੁਖੇ ਗੁਰਿ ਅੰਕਸੁ ਪਾਇਆ ਰਾਮ ॥
ਮਨੁ ਮੈਗਲੁ ਗੁਰ ਸਬਦਿ ਵਸਿ ਆਇਆ ਰਾਮ ॥
ਮਨੁ ਵਸਗਤਿ ਆਇਆ ਪਰਮ ਪਦੁ ਪਾਇਆ ਸਾ ਧਨ ਕੰਤਿ ਪਿਆਰੀ ॥
ਅੰਤਰਿ ਪ੍ਰੇਮੁ ਲਗਾ ਹਰਿ ਸੇਤੀ ਘਰਿ ਸੋਹੈ ਹਰਿ ਪ੍ਰਭ ਨਾਰੀ ॥
ਹਰਿ ਰੰਗਿ ਰਾਤੀ ਸਹਜੇ ਮਾਤੀ ਹਰਿ ਪ੍ਰਭੁ ਹਰਿ ਹਰਿ ਪਾਇਆ ॥
ਨਾਨਕ ਜਨੁ ਹਰਿ ਦਾਸੁ ਕਹਤੁ ਹੈ ਵਡਭਾਗੀ ਹਰਿ ਹਰਿ ਧਿਆਇਆ ॥੩॥
ਦੇਹ ਘੋੜੀ ਜੀ ਜਿਤੁ ਹਰਿ ਪਾਇਆ ਰਾਮ ॥
ਮਿਲਿ ਸਤਿਗੁਰ ਜੀ ਮੰਗਲੁ ਗਾਇਆ ਰਾਮ ॥
ਹਰਿ ਗਾਇ ਮੰਗਲੁ ਰਾਮ ਨਾਮਾ ਹਰਿ ਸੇਵ ਸੇਵਕ ਸੇਵਕੀ ॥
ਪ੍ਰਭ ਜਾਇ ਪਾਵੈ ਰੰਗ ਮਹਲੀ ਹਰਿ ਰੰਗੁ ਮਾਣੈ ਰੰਗ ਕੀ ॥
ਗੁਣ ਰਾਮ ਗਾਏ ਮਨਿ ਸੁਭਾਏ ਹਰਿ ਗੁਰਮਤੀ ਮਨਿ ਧਿਆਇਆ ॥
ਜਨ ਨਾਨਕ ਹਰਿ ਕਿਰਪਾ ਧਾਰੀ ਦੇਹ ਘੋੜੀ ਚੜਿ ਹਰਿ ਪਾਇਆ ॥੪॥੨॥੬॥

Phonetic English

Vaddehans Mehalaa 4 ||
Dhaeh Thaejanarree Har Nav Rangeeaa Raam ||
Gur Giaan Guroo Har Mangeeaa Raam ||
Giaan Mangee Har Kathhaa Changee Har Naam Gath Mith Jaaneeaa ||
Sabh Janam Safalio Keeaa Karathai Har Raam Naam Vakhaaneeaa ||
Har Raam Naam Salaahi Har Prabh Har Bhagath Har Jan Mangeeaa ||
Jan Kehai Naanak Sunahu Santhahu Har Bhagath Govindh Changeeaa ||1||
Dhaeh Kanchan Jeen Suvinaa Raam ||
Jarr Har Har Naam Rathannaa Raam ||
Jarr Naam Rathan Govindh Paaeiaa Har Milae Har Gun Sukh Ghanae ||
Gur Sabadh Paaeiaa Har Naam Dhhiaaeiaa Vaddabhaagee Har Rang Har Banae ||
Har Milae Suaamee Antharajaamee Har Navathan Har Nav Rangeeaa ||
Naanak Vakhaanai Naam Jaanai Har Naam Har Prabh Mangeeaa ||2||
Karreeaal Mukhae Gur Ankas Paaeiaa Raam ||
Man Maigal Gur Sabadh Vas Aaeiaa Raam ||
Man Vasagath Aaeiaa Param Padh Paaeiaa Saa Dhhan Kanth Piaaree ||
Anthar Praem Lagaa Har Saethee Ghar Sohai Har Prabh Naaree ||
Har Rang Raathee Sehajae Maathee Har Prabh Har Har Paaeiaa ||
Naanak Jan Har Dhaas Kehath Hai Vaddabhaagee Har Har Dhhiaaeiaa ||3||
Dhaeh Ghorree Jee Jith Har Paaeiaa Raam ||
Mil Sathigur Jee Mangal Gaaeiaa Raam ||
Har Gaae Mangal Raam Naamaa Har Saev Saevak Saevakee ||
Prabh Jaae Paavai Rang Mehalee Har Rang Maanai Rang Kee ||
Gun Raam Gaaeae Man Subhaaeae Har Guramathee Man Dhhiaaeiaa ||
Jan Naanak Har Kirapaa Dhhaaree Dhaeh Ghorree Charr Har Paaeiaa ||4||2||6||

English Translation

Wadahans, Fourth Mehl:
The body is the Lord's horse; the Lord imbues it with the fresh and new color.
From the Guru, I ask for the Lord's spiritual wisdom.
I ask for the Lord's spiritual wisdom, and the Lord's sublime sermon; through the Name of the Lord, I have come to know His value and His state.
The Creator has made my life totally fruitful; I chant the Name of the Lord.
The Lord's humble servant begs for the Lord's Name, for the Lord's Praises, and for devotional worship of the Lord God.
Says servant Nanak, listen, O Saints: devotional worship of the Lord, the Lord of the Universe, is sublime and good. ||1||
The golden body is saddled with the saddle of gold.
It is adorned with the jewel of the Name of the Lord, Har, Har.
Adorned with the jewel of the Naam, one obtains the Lord of the Universe; he meets the Lord, sings the Glorious Praises of the Lord, and obtains all sorts of comforts.
He obtains the Word of the Guru's Shabad, and he meditates on the Name of the Lord; by great good fortune, he assumes the color of the Lord's Love.
He meets his Lord and Master, the Inner-knower, the Searcher of hearts; His body is ever-new, and His color is ever-fresh.
Nanak chants and realizes the Naam; he begs for the Name of the Lord, the Lord God. ||2||
The Guru has placed the reins in the mouth of the body-horse.
The mind-elephant is overpowered by the Word of the Guru's Shabad.
The bride obtains the supreme status, as her mind is brought under control; she is the beloved of her Husband Lord.
Deep within her inner self, she is in love with her Lord; in His home, she is beautiful - she is the bride of her Lord God.
Imbued with the Lord's Love, she is intuitively absorbed in bliss; she obtains the Lord God, Har, Har.
Servant Nanak, the Lord's slave, says that only the very fortunate meditate on the Lord, Har, Har. ||3||
The body is the horse, upon which one rides to the Lord.
Meeting with the True Guru, one sings the songs of joy.
Sing the songs of joy to the Lord, serve the Name of the Lord, and become the servant of His servants.
You shall go and enter the Mansion of the Beloved Lord's Presence, and lovingly enjoy His Love.
I sing the Glorious Praises of the Lord, so pleasing to my mind; following the Guru's Teachings, I meditate on the Lord within my mind.
The Lord has showered His Mercy upon servant Nanak; mounting the body-horse, he has found the Lord. ||4||2||6||

Punjabi Viakhya

nullnullnullnullnullnullਹੇ ਭਾਈ ਉਹ ਕਾਂਇਆਂ ਸੋਹਣੀ ਘੋੜੀ ਹੈ (ਜੀਵ-ਰਾਹੀ ਦੇ ਜੀਵਨ-ਸਫਰ ਵਾਸਤੇ ਚੰਗੀ ਘੋੜੀ ਹੈ) ਜੋ ਪਰਮਾਤਮਾ ਦੇ ਪ੍ਰੇਮ ਦੇ ਨਵੇਂ ਰੰਗ ਵਿਚ ਰੰਗੀ ਰਹਿੰਦੀ ਹੈ, ਜੋ ਗੁਰੂ ਪਾਸੋਂ ਆਤਮਕ ਜੀਵਨ ਦੀ ਸ੍ਰੇਸ਼ਟ ਸੂਝ ਮੰਗਦੀ ਰਹਿੰਦੀ ਹੈ, ਜੋ (ਗੁਰੂ ਪਾਸੋਂ) ਆਤਮਕ ਜੀਵਨ ਦੀ ਸੂਝ ਮੰਗਦੀ ਹੈ, ਪਰਮਾਤਮਾ ਦੀ ਸੋਹਣੀ ਸਿਫ਼ਤ-ਸਾਲਾਹ ਕਰਦੀ ਹੈ, ਪਰਮਾਤਮਾ ਦਾ ਨਾਮ ਜਪਦੀ ਹੈ, ਜੋ ਇਹ ਸਮਝਣ ਦਾ ਜਤਨ ਕਰਦੀ ਹੈ ਕਿ ਪਰਮਾਤਮਾ ਕਿਹੋ ਜਿਹਾ ਤੇ ਕੇਡਾ ਵੱਡਾ ਹੈ। ਕਰਤਾਰ ਨੇ (ਅਜੇਹੀ ਕਾਂਇਆਂ-ਘੋੜੀ ਦਾ) ਸਾਰਾ ਜਨਮ ਸਫਲ ਕਰ ਦਿੱਤਾ ਹੈ, ਕਿਉਂਕਿ ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੀ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਉਚਾਰਦੀ ਰਹਿੰਦੀ ਹੈ। ਹੇ ਭਾਈ! ਪਰਮਾਤਮਾ ਦੇ ਭਗਤ ਪਰਮਾਤਮਾ ਦੇ ਨਾਮ ਦੀ ਵਡਿਆਈ ਕਰ ਕੇ ਪਰਮਾਤਮਾ ਦੀ ਭਗਤੀ (ਦੀ ਦਾਤਿ) ਮੰਗਦੇ ਰਹਿੰਦੇ ਹਨ। ਦਾਸ ਨਾਨਕ ਆਖਦਾ ਹੈ-ਹੇ ਸੰਤ ਜਨੋ! (ਇਹ ਸੋਹਣੀ ਕਾਂਇਆਂ ਘੋੜੀ ਪ੍ਰਾਪਤ ਕਰ ਕੇ) ਪਰਮਾਤਮਾ ਦੀ ਸੋਹਣੀ ਭਗਤੀ (ਕਰਦੇ ਰਹੋ) ॥੧॥nullnullnullnullnullਉਹ ਕਾਂਇਆਂ (-ਘੋੜੀ, ਮਾਨੋ,) ਸੋਨੇ ਦੀ ਹੈ (ਬਹੁਤ ਕੀਮਤ ਵਾਲੀ ਬਣ ਜਾਂਦੀ ਹੈ, ਜਿਸ ਉਤੇ) ਪਰਮਾਤਮਾ ਦਾ ਨਾਮ-ਰਤਨ ਜੜ ਕੇ ਸੋਨੇ ਦੀ ਕਾਠੀ ਪਾਈ ਜਾਂਦੀ ਹੈ (ਜਿਸ ਉਤੇ ਪਰਮਾਤਮਾ ਦੇ ਨਾਮ ਨਾਲ ਭਰਪੂਰ ਗੁਰ-ਸ਼ਬਦ ਦੀ ਕਾਠੀ ਪਾਈ ਜਾਂਦੀ ਹੈ)। (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ ਦਾ ਨਾਮ-ਰਤਨ ਜੜ ਕੇ ਗੁਰ-ਸ਼ਬਦ ਦੀ ਕਾਠੀ ਪਾ ਦਿੱਤੀ, ਉਸ ਨੂੰ ਪਰਮਾਤਮਾ ਮਿਲ ਪਿਆ, ਉਸ ਨੇ ਪਰਮਾਤਮਾ ਦੇ ਗੁਣ (ਆਪਣੇ ਅੰਦਰ ਵਸਾ ਲਏ), ਉਸ ਨੂੰ ਸੁਖ ਹੀ ਸੁਖ ਪ੍ਰਾਪਤ ਹੋ ਗਏ। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦਾ ਸ਼ਬਦ ਹਾਸਲ ਕਰ ਲਿਆ, ਜਿਸ ਨੇ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿਤਾ, ਉਹ ਵੱਡੇ ਭਾਗਾਂ ਵਾਲਾ ਬਣ ਗਿਆ, ਉਸ ਦੇ ਅੰਦਰ ਪਰਮਾਤਮਾ ਦਾ ਪ੍ਰੇਮ ਉਘੜ ਪਿਆ। ਨਾਨਕ ਆਖਦਾ ਹੈ-(ਹੇ ਭਾਈ! ਜੇਹੜਾ ਮਨੁੱਖ) ਪਰਮਾਤਮਾ ਦੇ ਨਾਮ ਨਾਲ ਡੂੰਘੀ ਸਾਂਝ ਪਾਂਦਾ ਹੈ, ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦਾ ਨਾਮ ਮੰਗਦਾ ਹੈ, ਉਸ ਨੂੰ ਉਹ ਮਾਲਕ-ਹਰੀ ਮਿਲ ਪੈਂਦਾ ਹੈ ਜੋ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਜੋ ਸਦਾ ਹੀ ਨਵਾਂ-ਨਰੋਆ ਰਹਿਣ ਵਾਲਾ ਹੈ, ਜੋ ਸਦਾ ਨਵੇਂ ਚੋਜਾਂ ਦਾ ਮਾਲਕ ਹੈ ॥੨॥nullnullnullnullnullਹੇ ਭਾਈ! ਗੁਰੂ ਨੇ (ਜਿਸ ਮਨੁੱਖ ਦੀ ਕਾਂਇਆਂ-ਘੋੜੀ ਦੇ) ਮੂੰਹ ਵਿਚ ਲਗਾਮ ਦੇ ਦਿੱਤੀ, ਕੁੰਡਾ ਰੱਖ ਦਿੱਤਾ, ਉਸ ਦਾ ਮਨ-ਹਾਥੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਵੱਸ ਵਿਚ ਆ ਗਿਆ। ਜਿਸ ਜੀਵ-ਇਸਤ੍ਰੀ ਦਾ ਮਨ ਵੱਸ ਵਿਚ ਆ ਗਿਆ, ਉਸ ਨੇ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਿਆ, ਪ੍ਰਭੂ-ਕੰਤ ਨੇ ਉਸ ਜੀਵ-ਇਸਤ੍ਰੀ ਨੂੰ ਪਿਆਰ ਕਰਨਾ ਸ਼ੁਰੂ ਕਰ ਦਿੱਤਾ, ਉਸ ਦੇ ਹਿਰਦੇ ਵਿਚ ਪਰਮਾਤਮਾ ਨਾਲ ਪ੍ਰੇਮ ਪੈਦਾ ਹੋ ਗਿਆ, ਉਹ ਜੀਵ-ਇਸਤ੍ਰੀ ਪ੍ਰਭੂ ਦੀ ਹਜ਼ੂਰੀ ਵਿਚ ਸੋਹਣੀ ਲੱਗਦੀ ਹੈ। ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਜੋ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, ਉਹ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ। ਹਰੀ ਦਾ ਸੇਵਕ ਨਾਨਕ-ਦਾਸ ਆਖਦਾ ਹੈ-ਹੇ ਭਾਈ! ਵੱਡੇ ਭਾਗਾਂ ਵਾਲੇ ਜੀਵ ਹੀ ਪਰਮਾਤਮਾ ਦਾ ਨਾਮ ਸਿਮਰਦੇ ਹਨ ॥੩॥nullnullnullnullnullਹੇ ਭਾਈ! ਉਹ ਕਾਂਇਆਂ (ਮਨੁੱਖ ਦੇ ਜੀਵਨ-ਸਫ਼ਰ ਵਿਚ, ਮਾਨੋ,) ਘੋੜੀ ਹੈ ਜਿਸ (ਕਾਂਇਆਂ) ਦੀ ਰਾਹੀਂ ਮਨੁੱਖ ਪਰਮਾਤਮਾ ਦਾ ਮਿਲਾਪ ਹਾਸਲ ਕਰ ਲੈਂਦਾ ਹੈ, ਅਤੇ, ਗੁਰੂ ਨੂੰ ਮਿਲ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਰਹਿੰਦਾ ਹੈ। ਸੇਵਕ-ਭਾਵ ਨਾਲ ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾ ਕੇ ਪਰਮਾਤਮਾ ਦੀ ਸੇਵਾ ਭਗਤੀ ਕਰਦਾ ਹੈ ਉਹ ਪਰਮਾਤਮਾ ਦੀ ਆਨੰਦ-ਭਰੀ ਹਜ਼ੂਰੀ ਵਿਚ ਜਾ ਪਹੁੰਚਦਾ ਹੈ ਅਤੇ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣਦਾ ਹੈ। ਉਹ ਮਨੁੱਖ ਪ੍ਰੇਮ ਨਾਲ ਆਪਣੇ ਮਨ ਵਿਚ ਪਰਮਾਤਮਾ ਦੇ ਗੁਣ ਗਾਂਦਾ ਹੈ, ਗੁਰੂ ਦੀ ਮਤ ਉਤੇ ਤੁਰ ਕੇ ਮਨ ਵਿਚ ਪਰਮਾਤਮਾ ਦਾ ਧਿਆਨ ਧਰਦਾ ਹੈ। ਹੇ ਨਾਨਕ! ਜਿਸ ਦਾਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ਉਹ ਆਪਣੀ ਕਾਂਇਆਂ-ਘੋੜੀ ਉਤੇ ਚੜ੍ਹ ਕੇ ਪਰਮਾਤਮਾ ਨੂੰ ਮਿਲ ਪੈਂਦਾ ਹੈ ॥੪॥੨॥੬॥