Hukumnama - Ang 619

Hamaree Ganath N Ganeeaa Kaaee Apanaa Biradh Pashhaan in Raag Sorathi

In Gurmukhi

ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥
ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥
ਸਾਚਾ ਸਾਹਿਬੁ ਸਦ ਮਿਹਰਵਾਣ ॥
ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥
ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥
ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

Phonetic English

Sorath Mehalaa 5 ||
Hamaree Ganath N Ganeeaa Kaaee Apanaa Biradh Pashhaan ||
Haathh Dhaee Raakhae Kar Apunae Sadhaa Sadhaa Rang Maan ||1||
Saachaa Saahib Sadh Miharavaan ||
Bandhh Paaeiaa Maerai Sathigur Poorai Hoee Sarab Kaliaan || Rehaao ||
Jeeo Paae Pindd Jin Saajiaa Dhithaa Painan Khaan ||
Apanae Dhaas Kee Aap Paij Raakhee Naanak Sadh Kurabaan ||2||16||44||

English Translation

Sorat'h, Fifth Mehl:
He did not take my accounts into account; such is His forgiving nature.
He gave me His hand, and saved me and made me His own; forever and ever, I enjoy His Love. ||1||
The True Lord and Master is forever merciful and forgiving.
My Perfect Guru has bound me to Him, and now, I am in absolute ecstasy. ||Pause||
The One who fashioned the body and placed the soul within, who gives you clothing and nourishment
- He Himself preserves the honor of His slaves. Nanak is forever a sacrifice to Him. ||2||16||44||

Punjabi Viakhya

nullnullਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥nullਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ਰਹਾਉ॥nullਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥