Hukumnama - Ang 626

Thaap Gavaaeiaa Gur Poorae in Raag Sorathi

In Gurmukhi

ਸੋਰਠਿ ਮਹਲਾ ੫ ॥
ਤਾਪੁ ਗਵਾਇਆ ਗੁਰਿ ਪੂਰੇ ॥
ਵਾਜੇ ਅਨਹਦ ਤੂਰੇ ॥
ਸਰਬ ਕਲਿਆਣ ਪ੍ਰਭਿ ਕੀਨੇ ॥
ਕਰਿ ਕਿਰਪਾ ਆਪਿ ਦੀਨੇ ॥੧॥
ਬੇਦਨ ਸਤਿਗੁਰਿ ਆਪਿ ਗਵਾਈ ॥
ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥
ਜੋ ਮੰਗਹਿ ਸੋ ਲੇਵਹਿ ॥
ਪ੍ਰਭ ਅਪਣਿਆ ਸੰਤਾ ਦੇਵਹਿ ॥
ਹਰਿ ਗੋਵਿਦੁ ਪ੍ਰਭਿ ਰਾਖਿਆ ॥
ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥

Phonetic English

Sorath Mehalaa 5 ||
Thaap Gavaaeiaa Gur Poorae ||
Vaajae Anehadh Thoorae ||
Sarab Kaliaan Prabh Keenae ||
Kar Kirapaa Aap Dheenae ||1||
Baedhan Sathigur Aap Gavaaee ||
Sikh Santh Sabh Sarasae Hoeae Har Har Naam Dhhiaaee || Rehaao ||
Jo Mangehi So Laevehi ||
Prabh Apaniaa Santhaa Dhaevehi ||
Har Govidh Prabh Raakhiaa ||
Jan Naanak Saach Subhaakhiaa ||2||6||70||

English Translation

Sorat'h, Fifth Mehl:
The Perfect Guru has dispelled the fever.
The unstruck melody of the sound current resounds.
God has bestowed all comforts.
In His Mercy, He Himself has given them. ||1||
The True Guru Himself has eradicated the disease.
All the Sikhs and Saints are filled with joy, meditating on the Name of the Lord, Har, Har. ||Pause||
They obtain that which they ask for.
God gives to His Saints.
God saved Hargobind.
Servant Nanak speaks the Truth. ||2||6||70||

Punjabi Viakhya

nullnullnullnullਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰ ਕੇ ਆਪ ਹੀ ਉਹ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ ॥੧॥nullਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ ਰਹਾਉ॥nullnullnullਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਹੇ ਦਾਸ ਨਾਨਕ! (ਆਖ-) ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ ॥੨॥੬॥੭੦॥