Hukumnama - Ang 633

Jo Nar Dhukh Mai Dhukh Nehee Maanai in Raag Sorathi

In Gurmukhi

ਸੋਰਠਿ ਮਹਲਾ ੯ ॥
ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥
ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥
ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥
ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥
ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥
ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥
ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥
ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥

Phonetic English

Sorath Mehalaa 9 ||
Jo Nar Dhukh Mai Dhukh Nehee Maanai ||
Sukh Sanaehu Ar Bhai Nehee Jaa Kai Kanchan Maattee Maanai ||1|| Rehaao ||
Neh Nindhiaa Neh Ousathath Jaa Kai Lobh Mohu Abhimaanaa ||
Harakh Sog Thae Rehai Niaaro Naahi Maan Apamaanaa ||1||
Aasaa Manasaa Sagal Thiaagai Jag Thae Rehai Niraasaa ||
Kaam Krodhh Jih Parasai Naahan Thih Ghatt Breham Nivaasaa ||2||
Gur Kirapaa Jih Nar Ko Keenee Thih Eih Jugath Pashhaanee ||
Naanak Leen Bhaeiou Gobindh Sio Jio Paanee Sang Paanee ||3||11||

English Translation

Sorat'h, Ninth Mehl:
That man, who in the midst of pain, does not feel pain,
Who is not affected by pleasure, affection or fear, and who looks alike upon gold and dust;||1||Pause||
Who is not swayed by either slander or praise, nor affected by greed, attachment or pride;
Who remains unaffected by joy and sorrow, honor and dishonor;||1||
Who renounces all hopes and desires and remains desireless in the world;
Who is not touched by sexual desire or anger - within his heart, God dwells. ||2||
That man, blessed by Guru's Grace, understands this way.
O Nanak, he merges with the Lord of the Universe, like water with water. ||3||11||

Punjabi Viakhya

nullnullਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ॥੧॥ ਰਹਾਉ ॥nullਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈ; ਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ॥੧॥nullਹੇ ਭਾਈ! ਜੇਹੜਾ ਮਨੁੱਖਾਂ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈ, ਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ ॥੨॥null(ਪਰ) ਹੇ ਨਾਨਕ! (ਆਖ-) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ। ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ ॥੩॥੧੧॥