Hukumnama - Ang 646

Anthar Giaan N Aaeiou Jith Kishh Sojhee Paae in Raag Sorathi

In Gurmukhi

ਸਲੋਕ ਮਃ ੩ ॥
ਅੰਤਰਿ ਗਿਆਨੁ ਨ ਆਇਓ ਜਿਤੁ ਕਿਛੁ ਸੋਝੀ ਪਾਇ ॥
ਵਿਣੁ ਡਿਠਾ ਕਿਆ ਸਾਲਾਹੀਐ ਅੰਧਾ ਅੰਧੁ ਕਮਾਇ ॥
ਨਾਨਕ ਸਬਦੁ ਪਛਾਣੀਐ ਨਾਮੁ ਵਸੈ ਮਨਿ ਆਇ ॥੧॥
ਮਃ ੩ ॥
ਇਕਾ ਬਾਣੀ ਇਕੁ ਗੁਰੁ ਇਕੋ ਸਬਦੁ ਵੀਚਾਰਿ ॥
ਸਚਾ ਸਉਦਾ ਹਟੁ ਸਚੁ ਰਤਨੀ ਭਰੇ ਭੰਡਾਰ ॥
ਗੁਰ ਕਿਰਪਾ ਤੇ ਪਾਈਅਨਿ ਜੇ ਦੇਵੈ ਦੇਵਣਹਾਰੁ ॥
ਸਚਾ ਸਉਦਾ ਲਾਭੁ ਸਦਾ ਖਟਿਆ ਨਾਮੁ ਅਪਾਰੁ ॥
ਵਿਖੁ ਵਿਚਿ ਅੰਮ੍ਰਿਤੁ ਪ੍ਰਗਟਿਆ ਕਰਮਿ ਪੀਆਵਣਹਾਰੁ ॥
ਨਾਨਕ ਸਚੁ ਸਲਾਹੀਐ ਧੰਨੁ ਸਵਾਰਣਹਾਰੁ ॥੨॥
ਪਉੜੀ ॥
ਜਿਨਾ ਅੰਦਰਿ ਕੂੜੁ ਵਰਤੈ ਸਚੁ ਨ ਭਾਵਈ ॥
ਜੇ ਕੋ ਬੋਲੈ ਸਚੁ ਕੂੜਾ ਜਲਿ ਜਾਵਈ ॥
ਕੂੜਿਆਰੀ ਰਜੈ ਕੂੜਿ ਜਿਉ ਵਿਸਟਾ ਕਾਗੁ ਖਾਵਈ ॥
ਜਿਸੁ ਹਰਿ ਹੋਇ ਕ੍ਰਿਪਾਲੁ ਸੋ ਨਾਮੁ ਧਿਆਵਈ ॥
ਹਰਿ ਗੁਰਮੁਖਿ ਨਾਮੁ ਅਰਾਧਿ ਕੂੜੁ ਪਾਪੁ ਲਹਿ ਜਾਵਈ ॥੧੦॥

Phonetic English

Salok Ma 3 ||
Anthar Giaan N Aaeiou Jith Kishh Sojhee Paae ||
Vin Ddithaa Kiaa Saalaaheeai Andhhaa Andhh Kamaae ||
Naanak Sabadh Pashhaaneeai Naam Vasai Man Aae ||1||
Ma 3 ||
Eikaa Baanee Eik Gur Eiko Sabadh Veechaar ||
Sachaa Soudhaa Hatt Sach Rathanee Bharae Bhanddaar ||
Gur Kirapaa Thae Paaeean Jae Dhaevai Dhaevanehaar ||
Sachaa Soudhaa Laabh Sadhaa Khattiaa Naam Apaar ||
Vikh Vich Anmrith Pragattiaa Karam Peeaavanehaar ||
Naanak Sach Salaaheeai Dhhann Savaaranehaar ||2||
Pourree ||
Jinaa Andhar Koorr Varathai Sach N Bhaavee ||
Jae Ko Bolai Sach Koorraa Jal Jaavee ||
Koorriaaree Rajai Koorr Jio Visattaa Kaag Khaavee ||
Jis Har Hoe Kirapaal So Naam Dhhiaavee ||
Har Guramukh Naam Araadhh Koorr Paap Lehi Jaavee ||10||

English Translation

Shalok, Third Mehl:
Spiritual wisdom, which would bring understanding, does not enter into his mind.
Without seeing, how can he praise the Lord? The blind act in blindness.
O Nanak, when one realizes the Word of the Shabad, then the Naam comes to abide in the mind. ||1||
Third Mehl:
There is One Bani; there is One Guru; there is one Shabad to contemplate.
True is the merchandise, and true is the shop; the warehouses are overflowing with jewels.
By Guru's Grace, they are obtained, if the Great Giver gives them.
Dealing in this true merchandise, one earns the profit of the incomparable Naam.
In the midst of poison, the Ambrosial Nectar is revealed; by His Mercy, one drinks it in.
O Nanak, praise the True Lord; blessed is the Creator, the Embellisher. ||2||
Pauree:
Those who are permeated by falsehood, do not love the Truth.
If someone speaks the Truth, falsehood is burnt away.
The false are satisfied by falsehood, like the crows who eat manure.
When the Lord grants His Grace, then one meditates on the Naam, the Name of the Lord.
As Gurmukh, worship the Lord's Name in adoration; fraud and sin shall disappear. ||10||

Punjabi Viakhya

nullnullnullਜਿਸ ਗਿਆਨ ਨਾਲ ਕੁਝ ਸਮਝ ਪੈਣੀ ਸੀ ਉਹ ਗਿਆਨ ਤਾਂ ਅੰਦਰ ਪਰਗਟ ਨਹੀਂ ਹੋਇਆ, ਫਿਰ ਜਿਸ (ਹਰੀ) ਨੂੰ ਵੇਖਿਆ ਨਹੀਂ ਉਸ ਦੀ ਉਸਤਤ ਕਿਵੇਂ ਹੋ ਸਕੇ? ਗਿਆਨ-ਹੀਨ ਮਨੁੱਖ ਅਗਿਆਨਤਾ ਦੀ ਕਮਾਈ ਹੀ ਕਰਦਾ ਹੈ। ਹੇ ਨਾਨਕ! ਜੇ ਸਤਿਗੁਰੂ ਦੇ ਸ਼ਬਦ ਨੂੰ ਪਛਾਣੀਏ ਤਾਂ ਹਰੀ ਦਾ ਨਾਮ ਮਨ ਵਿਚ ਆ ਵੱਸਦਾ ਹੈ ॥੧॥nullnullnullਕੇਵਲ ਬਾਣੀ ਹੀ ਪ੍ਰਮਾਣੀਕ ਗੁਰੂ ਹੈ, ਗੁਰੂ ਦੇ ਸ਼ਬਦ ਨੂੰ ਹੀ ਵਿਚਾਰੋ-ਇਹੀ ਸਦਾ-ਥਿਰ ਰਹਿਣ ਵਾਲਾ ਸੌਦਾ ਹੈ, ਇਹੀ ਸੱਚਾ ਹੱਟ ਹੈ ਜਿਸ ਵਿਚ ਰਤਨਾਂ ਦੇ ਭੰਡਾਰੇ ਭਰੇ ਪਏ ਹਨ, ਜੇ ਦੇਣ ਵਾਲਾ (ਹਰੀ) ਦੇਵੇ ਤਾਂ (ਇਹ ਖ਼ਜ਼ਾਨੇ) ਸਤਿਗੁਰੂ ਦੀ ਕਿਰਪਾ ਨਾਲ ਮਿਲਦੇ ਹਨ।nullnullਜਿਸ ਮਨੁੱਖ ਨੇ ਇਹ ਸੱਚਾ ਸੌਦਾ (ਕਰ ਕੇ) ਬੇਅੰਤ ਪ੍ਰਭੂ ਦਾ ਨਾਮ ਲਾਭ ਖੱਟਿਆ ਹੈ, ਉਸ ਨੂੰ (ਮਾਇਆ) ਜ਼ਹਿਰ ਵਿਚ ਵਰਤਦਿਆਂ ਹੀ ਨਾਮ-ਅੰਮ੍ਰਿਤ ਮਿਲ ਪੈਂਦਾ ਹੈ, ਪਰ ਇਹ ਅੰਮ੍ਰਿਤ ਪਿਲਾਣ ਵਾਲਾ ਪ੍ਰਭੂ ਆਪਣੀ ਮੇਹਰ ਨਾਲ ਹੀ ਪਿਲਾਂਦਾ ਹੈ। ਹੇ ਨਾਨਕ! ਉਸ ਸਲਾਹੁਣ-ਜੋਗ ਪਰਮਾਤਮਾ ਨੂੰ ਸਿਮਰੀਏ ਜੋ (ਜੀਵਾਂ ਨੂੰ ਨਾਮ ਦੀ ਦਾਤਿ ਦੇ ਕੇ) ਸਵਾਰਦਾ ਹੈ ॥੨॥nullnullnullਜਿਨ੍ਹਾਂ ਦੇ ਹਿਰਦੇ ਵਿਚ ਕੂੜ ਵਰਤਦਾ ਹੈ, ਉਹਨਾਂ ਨੂੰ ਸੱਚ ਚੰਗਾ ਨਹੀਂ ਲੱਗਦਾ; ਜੇ ਕੋਈ ਮਨੁੱਖ ਸੱਚ ਬੋਲੇ, ਤਾਂ ਝੂਠਾ (ਸੁਣ ਕੇ) ਸੜ ਬਲ ਜਾਂਦਾ ਹੈ; ਝੂਠ ਦਾ ਵਪਾਰੀ ਝੂਠ ਵਿਚ ਹੀ ਪ੍ਰਸੰਨ ਹੁੰਦਾ ਹੈ, ਜਿਵੇਂ ਕਾਂ ਵਿਸ਼ਟਾ ਖਾਂਦਾ ਹੈ (ਤੇ ਪ੍ਰਸੰਨ ਹੁੰਦਾ ਹੈ)।nullਜਿਸ ਮਨੁੱਖ ਤੇ ਹਰੀ ਦਇਆਲ ਹੋਵੇ, ਉਹ ਨਾਮ ਜਪਦਾ ਹੈ; ਜੇ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਦਾ ਨਾਮ ਅਰਾਧੀਏ, ਤਾਂ ਕੂੜ ਤੇ ਪਾਪ ਲਹਿ ਜਾਂਦਾ ਹੈ ॥੧੦॥