. Hukumnama -: Ang 647 :- SearchGurbani.com
SearchGurbani.com

Hukumnama - Ang 647

Hasathee Sir Jio Ankas Hai Aharan Jio Sir Dhaee in Raag Sorathi

In Gurmukhi

ਸਲੋਕੁ ਮਃ ੩ ॥
ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥
ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥
ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥
ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥
ਮਃ ੩ ॥
ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥
ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥
ਪਉੜੀ ॥
ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥
ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥
ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥
ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥
ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥

Phonetic English

Salok Ma 3 ||
Hasathee Sir Jio Ankas Hai Aharan Jio Sir Dhaee ||
Man Than Aagai Raakh Kai Oobhee Saev Karaee ||
Eio Guramukh Aap Nivaareeai Sabh Raaj Srisatt Kaa Laee ||
Naanak Guramukh Bujheeai Jaa Aapae Nadhar Karaee ||1||
Ma 3 ||
Jin Guramukh Naam Dhhiaaeiaa Aaeae Thae Paravaan ||
Naanak Kul Oudhhaarehi Aapanaa Dharageh Paavehi Maan ||2||
Pourree ||
Guramukh Sakheeaa Sikh Guroo Maelaaeeaa ||
Eik Saevak Gur Paas Eik Gur Kaarai Laaeeaa ||
Jinaa Gur Piaaraa Man Chith Thinaa Bhaao Guroo Dhaevaaeeaa ||
Gur Sikhaa Eiko Piaar Gur Mithaa Puthaa Bhaaeeaa ||
Gur Sathigur Bolahu Sabh Gur Aakh Guroo Jeevaaeeaa ||14||

English Translation

Shalok, Third Mehl:
The elephant offers its head to the reins, and the anvil offers itself to the hammer;
Just so, we offer our minds and bodies to our Guru; we stand before Him, and serve Him.
This is how the Gurmukhs eliminate their self-conceit, and come to rule the whole world.
O Nanak, the Gurmukh understands, when the Lord casts His Glance of Grace. ||1||
Third Mehl:
Blessed and approved is the coming into the world, of those Gurmukhs who meditate on the Naam, the Name of the Lord.
O Nanak, they save their families, and they are honored in the Court of the Lord. ||2||
Pauree:
The Guru unites His Sikhs, the Gurmukhs, with the Lord.
The Guru keeps some of them with Himself, and engages others in His Service.
Those who cherish their Beloved in their conscious minds, the Guru blesses them with His Love.
The Guru loves all of His Gursikhs equally well, like friends, children and siblings.
So chant the Name of the Guru, the True Guru, everyone! Chanting the Name of the Guru, Guru, you shall be rejuvenated. ||14||

Punjabi Viakhya

ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਰਣ (ਵਦਾਨ ਹੇਠਾਂ) ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ (ਸਤਿਗੁਰੂ ਨੂੰ) ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋ; ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਂਦਾ ਹੈ ਤੇ, ਮਾਨੋ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ।ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ ॥੧॥(ਸੰਸਾਰ ਵਿਚ) ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈ; ਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਂਦੇ ਹਨ ॥੨॥ਸਤਿਗੁਰੂ ਨੇ ਗੁਰਮੁਖ ਸਿੱਖ (-ਰੂਪ) ਸਹੇਲੀਆਂ (ਆਪੋ ਵਿਚ) ਮਿਲਾਈਆਂ ਹਨ; ਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ (ਹੋਰ) ਕਾਰੇ ਲਾਇਆ ਹੋਇਆ ਹੈ; ਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲ ਇਕੋ ਜਿਹਾ ਪਿਆਰ ਹੁੰਦਾ ਹੈ। (ਹੇ ਸਿੱਖ ਸਹੇਲੀਓ!) ਸਾਰੀਆਂ 'ਗੁਰੂ, ਗੁਰੂ' ਆਖੋ, 'ਗੁਰੂ, ਗੁਰੂ' ਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ ॥੧੪॥