Hukumnama - Ang 650
Parranaa Gurranaa Sansaar Kee Kaar Hai Andhar Thrisanaa Vikaar || in Raag Sorathi
In Gurmukhi
ਸਲੋਕੁ ਮਃ ੩ ॥
ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥
ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥
ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥
ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥
ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥
ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥
ਮਃ ੩ ॥
ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥
ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥
ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥
ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥
ਪਉੜੀ ॥
ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥
ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥
ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥
ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥
ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥
Phonetic English
Salok Ma 3 ||
Parranaa Gurranaa Sansaar Kee Kaar Hai Andhar Thrisanaa Vikaar ||
Houmai Vich Sabh Parr Thhakae Dhoojai Bhaae Khuaar ||
So Parriaa So Panddith Beenaa Gur Sabadh Karae Veechaar ||
Andhar Khojai Thath Lehai Paaeae Mokh Dhuaar ||
Gun Nidhhaan Har Paaeiaa Sehaj Karae Veechaar ||
Dhhann Vaapaaree Naanakaa Jis Guramukh Naam Adhhaar ||1||
Ma 3 ||
Vin Man Maarae Koe N Sijhee Vaekhahu Ko Liv Laae ||
Bhaekhadhhaaree Theerathhee Bhav Thhakae Naa Eaehu Man Maariaa Jaae ||
Guramukh Eaehu Man Jeevath Marai Sach Rehai Liv Laae ||
Naanak Eis Man Kee Mal Eio Outharai Houmai Sabadh Jalaae ||2||
Pourree ||
Har Har Santh Milahu Maerae Bhaaee Har Naam Dhrirraavahu Eik Kinakaa ||
Har Har Seegaar Banaavahu Har Jan Har Kaaparr Pehirahu Khim Kaa ||
Aisaa Seegaar Maerae Prabh Bhaavai Har Laagai Piaaraa Prim Kaa ||
Har Har Naam Bolahu Dhin Raathee Sabh Kilabikh Kaattai Eik Palakaa ||
Har Har Dhaeiaal Hovai Jis Oupar So Guramukh Har Jap Jinakaa ||21||
English Translation
Shalok, Third Mehl:
Reading and studying are just worldly pursuits, if there is thirst and corruption within.
Reading in egotism, all have grown weary; through the love of duality, they are ruined.
He alone is educated, and he alone is a wise Pandit, who contemplates the Word of the Guru's Shabad.
He searches within himself, and finds the true essence; he finds the Door of Salvation.
He finds the Lord, the treasure of excellence, and peacefully contemplates Him.
Blessed is the trader, O Nanak, who, as Gurmukh, takes the Name as his only Support. ||1||
Third Mehl:
Without conquering his mind, no one can be successful. See this, and concentrate on it.
The wandering holy men are tired of of making pilgrimages to sacred shrines; they have not been able to conquer their minds.
The Gurmukh has conquered his mind, and he remains lovingly absorbed in the True Lord.
O Nanak, this is how the filth of the mind is removed; the Word of the Shabad burns away the ego. ||2||
Pauree:
O Saints of the Lord, O my Siblings of Destiny, please meet with me, and implant the Name of the One Lord within me.
O humble servants of the Lord, adorn me with the decorations of the Lord, Har, Har; let me wear the robes of the Lord's forgiveness.
Such decorations are pleasing to my God; such love is dear to the Lord.
I chant the Name of the Lord, Har, Har, day and night; in an instant, all sins are eradicated.
That Gurmukh, unto whom the Lord becomes merciful, chants the Lord's Name, and wins the game of life. ||21||
Punjabi Viakhya
nullnullਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ।nullnullnullਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ॥੧॥nullnullਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ); ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ।nullਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ)। ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ॥੨॥nullnullnullnullnullਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ॥੨੧॥