Hukumnama - Ang 653

Eae Man Har Jee Dhhiaae Thoo Eik Man Eik Chith Bhaae in Raag Sorathi

In Gurmukhi

ਸਲੋਕੁ ਮਃ ੩ ॥
ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥
ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥
ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥
ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥
ਮਃ ੩ ॥
ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥
ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥
ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥
ਪਉੜੀ ॥
ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥
ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥
ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥
ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥
ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ ਸੁਧੁ

Phonetic English

Salok Ma 3 ||
Eae Man Har Jee Dhhiaae Thoo Eik Man Eik Chith Bhaae ||
Har Keeaa Sadhaa Sadhaa Vaddiaaeeaa Dhaee N Pashhothaae ||
Ho Har Kai Sadh Balihaaranai Jith Saeviai Sukh Paae ||
Naanak Guramukh Mil Rehai Houmai Sabadh Jalaae ||1||
Ma 3 ||
Aapae Saevaa Laaeian Aapae Bakhas Karaee ||
Sabhanaa Kaa Maa Pio Aap Hai Aapae Saar Karaee ||
Naanak Naam Dhhiaaein Thin Nij Ghar Vaas Hai Jug Jug Sobhaa Hoe ||2||
Pourree ||
Thoo Karan Kaaran Samarathh Hehi Karathae Mai Thujh Bin Avar N Koee ||
Thudhh Aapae Sisatt Sirajeeaa Aapae Fun Goee ||
Sabh Eiko Sabadh Varathadhaa Jo Karae S Hoee ||
Vaddiaaee Guramukh Dhaee Prabh Har Paavai Soee ||
Guramukh Naanak Aaraadhhiaa Sabh Aakhahu Dhhann Dhhann Dhhann Gur Soee ||29||1|| Sudhhu

English Translation

Shalok, Third Mehl:
O mind, meditate on the Dear Lord, with single-minded conscious concentration.
The glorious greatness of the Lord shall last forever and ever; He never regrets what He gives.
I am forever a sacrifice to the Lord; serving Him, peace is obtained.
O Nanak, the Gurmukh remains merged with the Lord; he burns away his ego through the Word of the Shabad. ||1||
Third Mehl:
He Himself enjoins us to serve Him, and He Himself blesses us with forgiveness.
He Himself is the father and mother of all; He Himself cares for us.
O Nanak, those who meditate on the Naam, the Name of the Lord, abide in the home of their inner being; they are honored throughout the ages. ||2||
Pauree:
You are the Creator, all-powerful, able to do anything. Without You, there is no other at all.
You Yourself created the world, and You Yourself shall destroy it in the end.
The Word of Your Shabad alone is pervading everywhere; whatever You do, comes to pass.
God blesses the Gurmukh with glorious greatness, and then, he finds the Lord.
As Gurmukh, Nanak worships and adores the Lord; let everyone proclaim, ""Blessed, blessed, blessed is He, the Guru!""||29||1||Sudh||

Punjabi Viakhya

nullnullਹੇ ਮਨ! ਪਿਆਰ ਨਾਲ ਇਕਾਗ੍ਰ ਚਿੱਤ ਹੋ ਕੇ ਹਰੀ ਦਾ ਸਿਮਰਨ ਕਰ; ਹਰੀ ਵਿਚ ਇਹ ਸਦਾ ਲਈ ਗੁਣ ਹਨ ਕਿ ਦਾਤ ਬਖ਼ਸ਼ ਕੇ ਪਛੁਤਾਉਂਦਾ ਨਹੀਂ।nullਮੈਂ ਹਰੀ ਤੋਂ ਸਦਾ ਕੁਰਬਾਨ ਹਾਂ, ਜਿਸ ਦੀ ਸੇਵਾ ਕੀਤਿਆਂ ਸੁਖ ਮਿਲਦਾ ਹੈ; ਹੇ ਨਾਨਕ! ਗੁਰਮੁਖ ਜਨ ਅਹੰਕਾਰ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਕੇ ਹਰੀ ਵਿਚ ਮਿਲੇ ਰਹਿੰਦੇ ਹਨ ॥੧॥nullnullਹਰੀ ਨੇ ਆਪ ਹੀ ਮਨੁੱਖਾਂ ਨੂੰ ਸੇਵਾ ਵਿਚ ਲਾਇਆ ਹੈ, ਆਪ ਹੀ ਬਖ਼ਸ਼ਸ਼ ਕਰਦਾ ਹੈ, ਆਪ ਹੀ ਸਭਨਾਂ ਦਾ ਮਾਂ ਪਿਉ ਹੈ ਤੇ ਆਪ ਹੀ ਸਭ ਦੀ ਸੰਭਾਲ ਕਰਦਾ ਹੈ।ਹੇ ਨਾਨਕ! ਜੋ ਮਨੁੱਖ ਨਾਮ ਜਪਦੇ ਹਨ, ਉਹ ਆਪਣੇ ਟਿਕਾਣੇ ਤੇ ਟਿਕੇ ਹੁੰਦੇ ਹਨ, ਹਰੇਕ ਜੁਗ ਵਿਚ ਉਹਨਾਂ ਦੀ ਸੋਭਾ ਹੁੰਦੀ ਹੈ ॥੨॥nullnullਹੇ ਕਰਤਾਰ! ਤੂੰ ਸਾਰੀ ਕੁਦਰਤ ਨੂੰ ਰਚਣ-ਜੋਗਾ ਹੈਂ; ਤੇਰੇ ਬਿਨਾ ਤੇਰੇ ਜੇਡਾ ਕੋਈ ਹੋਰ ਨਹੀਂ ਮੈਨੂੰ ਦਿੱਸਦਾ; ਤੂੰ ਆਪ ਹੀ ਸ੍ਰਿਸ਼ਟੀ ਨੂੰ ਪੈਦਾ ਕਰਦਾ ਹੈਂ ਤੇ ਆਪ ਹੀ ਫਿਰ ਨਾਸ ਕਰਦਾ ਹੈਂ।nullਸਭ ਥਾਈਂ (ਹਰੀ ਦਾ) ਹੀ ਹੁਕਮ ਵਰਤ ਰਿਹਾ ਹੈ; ਜੋ ਉਹ ਕਰਦਾ ਹੈ ਸੋਈ ਹੁੰਦਾ ਹੈ। ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਸ ਨੂੰ ਪ੍ਰਭੂ ਵਡਿਆਈ ਬਖ਼ਸ਼ਦਾ ਹੈ, ਉਹ ਉਸ ਹਰੀ ਨੂੰ ਮਿਲ ਪੈਂਦਾ ਹੈ।ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਹਰੀ ਨੂੰ ਸਿਮਰਦੇ ਹਨ, (ਹੇ ਭਾਈ!) ਸਾਰੇ ਆਖੋ, ਕਿ ਉਹ ਸਤਿਗੁਰੂ, ਧੰਨ ਹੈ, ਧੰਨ ਹੈ, ਧੰਨ ਹੈ ॥੨੯॥੧॥ਸੁਧੁ{