Hukumnama - Ang 669

Eishhaa Poorak Sarab Sukhadhaathaa Har Jaa Kai Vas Hai Kaamadhhaenaa in Raag Dhanasri

In Gurmukhi

ਧਨਾਸਰੀ ਮਹਲਾ ੪ ॥
ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥
ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥
ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥
ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥
ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥
ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥

Phonetic English

Dhhanaasaree Mehalaa 4 ||
Eishhaa Poorak Sarab Sukhadhaathaa Har Jaa Kai Vas Hai Kaamadhhaenaa ||
So Aisaa Har Dhhiaaeeai Maerae Jeearrae Thaa Sarab Sukh Paavehi Maerae Manaa ||1||
Jap Man Sath Naam Sadhaa Sath Naam ||
Halath Palath Mukh Oojal Hoee Hai Nith Dhhiaaeeai Har Purakh Niranjanaa || Rehaao ||
Jeh Har Simaran Bhaeiaa Theh Oupaadhh Gath Keenee Vaddabhaagee Har Japanaa ||
Jan Naanak Ko Gur Eih Math Dheenee Jap Har Bhavajal Tharanaa ||2||6||12||

English Translation

Dhanaasaree, Fourth Mehl:
The Lord is the Fulfiller of desires, the Giver of total peace; the Kaamadhaynaa, the wish-fulfilling cow, is in His power.
So meditate on such a Lord, O my soul. Then, you shall obtain total peace, O my mind. ||1||
Chant, O my mind, the True Name, Sat Naam, the True Name.
In this world, and in the world beyond, your face shall be radiant, by meditating continually on the immaculate Lord God. ||Pause||
Wherever anyone remembers the Lord in meditation, disaster runs away from that place. By great good fortune, we meditate on the Lord.
The Guru has blessed servant Nanak with this understanding, that by meditating on the Lord, we cross over the terrifying world-ocean. ||2||6||12||

Punjabi Viakhya

nullnullਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! (ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ ॥੧॥nullਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ ਰਹਾਉ॥nullਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ॥੨॥੬॥੧੨॥