Hukumnama - Ang 674

Har Har Leenae Santh Oubaar in Raag Dhanasri

In Gurmukhi

ਧਨਾਸਰੀ ਮਹਲਾ ੫ ॥
ਹਰਿ ਹਰਿ ਲੀਨੇ ਸੰਤ ਉਬਾਰਿ ॥
ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥੧॥ ਰਹਾਉ ॥
ਜਨ ਕਾ ਆਪਿ ਸਹਾਈ ਹੋਆ ਨਿੰਦਕ ਭਾਗੇ ਹਾਰਿ ॥
ਭ੍ਰਮਤ ਭ੍ਰਮਤ ਊਹਾਂ ਹੀ ਮੂਏ ਬਾਹੁੜਿ ਗ੍ਰਿਹਿ ਨ ਮੰਝਾਰਿ ॥੧॥
ਨਾਨਕ ਸਰਣਿ ਪਰਿਓ ਦੁਖ ਭੰਜਨ ਗੁਨ ਗਾਵੈ ਸਦਾ ਅਪਾਰਿ ॥
ਨਿੰਦਕ ਕਾ ਮੁਖੁ ਕਾਲਾ ਹੋਆ ਦੀਨ ਦੁਨੀਆ ਕੈ ਦਰਬਾਰਿ ॥੨॥੧੫॥

Phonetic English

Dhhanaasaree Mehalaa 5 ||
Har Har Leenae Santh Oubaar ||
Har Kae Dhaas Kee Chithavai Buriaaee This Hee Ko Fir Maar ||1|| Rehaao ||
Jan Kaa Aap Sehaaee Hoaa Nindhak Bhaagae Haar ||
Bhramath Bhramath Oohaan Hee Mooeae Baahurr Grihi N Manjhaar ||1||
Naanak Saran Pariou Dhukh Bhanjan Gun Gaavai Sadhaa Apaar ||
Nindhak Kaa Mukh Kaalaa Hoaa Dheen Dhuneeaa Kai Dharabaar ||2||15||

English Translation

Dhanaasaree, Fifth Mehl:
The Lord saves His Saints.
One who wishes misfortune upon the Lord's slaves, shall be destroyed by the Lord eventually. ||1||Pause||
He Himself is the help and support of His humble servants; He defeats the slanderers, and chases them away.
Wandering around aimlessly, they die out there; they never return to their homes again. ||1||
Nanak seeks the Sanctuary of the Destroyer of pain; he sings the Glorious Praises of the infinite Lord forever.
The faces of the slanderers are blackened in the courts of this world, and the world beyond. ||2||15||

Punjabi Viakhya

nullnullਹੇ ਭਾਈ! ਪਰਮਾਤਮਾ ਆਪਣੇ ਸੰਤਾਂ ਨੂੰ ਸਦਾ ਹੀ ਬਚਾਂਦਾ ਆ ਰਿਹਾ ਹੈ। ਜੇ ਕੋਈ ਮਨੁੱਖ ਪਰਮਾਤਮਾ ਦੇ ਸੇਵਕ ਦੀ ਕੋਈ ਹਾਨੀ ਕਰਨ ਦੀਆਂ ਸੋਚਾਂ ਸੋਚਦਾ ਹੈ, ਤਾਂ ਪਰਮਾਤਮਾ ਉਸੇ ਨੂੰ ਹੀ ਆਤਮਕ ਮੌਤੇ ਮਾਰ ਦੇਂਦਾ ਹੈ ॥੧॥ ਰਹਾਉ ॥nullਹੇ ਭਾਈ! ਪਰਮਾਤਮਾ ਆਪਣੇ ਸੇਵਕ ਦਾ ਆਪ ਮਦਦਗਾਰ ਬਣਦਾ ਹੈ, ਉਸ ਦੇ ਨਿੰਦਕ (ਨਿੰਦਾ ਦੇ ਕੰਮ ਵਿਚ) ਹਾਰ ਖਾ ਕੇ ਭੱਜ ਜਾਂਦੇ ਹਨ। ਨਿੰਦਕ ਮਨੁੱਖ ਨਿੰਦਾ ਦੇ ਕੰਮ ਵਿਚ ਭਟਕ ਕੇ ਨਿੰਦਾ ਦੇ ਗੇੜ ਵਿਚ ਹੀ ਆਤਮਕ ਮੌਤ ਸਹੇੜ ਲੈਂਦੇ ਹਨ, ਤੇ ਫਿਰ ਅਨੇਕਾਂ ਜੂਨਾਂ ਵਿਚ ਜਾ ਪੈਂਦੇ ਹਨ ॥੧॥nullਹੇ ਨਾਨਕ! (ਆਖ-ਹੇ ਭਾਈ! ਜੇਹੜਾ ਮਨੁੱਖ) ਦੁੱਖਾਂ ਦੇ ਨਾਸ ਕਰਨ ਵਾਲੇ ਪਰਮਾਤਮਾ ਦੀ ਸਰਨ ਆ ਪੈਂਦਾ ਹੈ, ਉਹ ਉਸ ਬੇਅੰਤ ਪ੍ਰਭੂ ਵਿਚ ਲੀਨ ਹੋ ਕੇ ਸਦਾ ਉਸ ਦੇ ਗੁਣ ਗਾਂਦਾ ਰਹਿੰਦਾ ਹੈ। ਪਰ ਉਸ ਦੀ ਨਿੰਦਾ ਕਰਨ ਵਾਲੇ ਮਨੁੱਖ ਦਾ ਮੂੰਹ ਦੁਨੀਆ ਦੇ ਦਰਬਾਰ ਵਿਚ ਅਤੇ ਦੀਨ ਦੇ ਦਰਬਾਰ ਵਿਚ (ਲੋਕ ਪਰਲੋਕ ਵਿਚ) ਕਾਲਾ ਹੁੰਦਾ ਹੈ (ਨਿੰਦਕ ਲੋਕ ਪਰਲੋਕ ਵਿਚ ਬਦਨਾਮੀ ਖੱਟਦਾ ਹੈ) ॥੨॥੧੫॥