Hukumnama - Ang 675.1

Maeraa Laago Raam Sio Haeth || in Raag Dhanasri

In Gurmukhi

ਧਨਾਸਰੀ ਮਹਲਾ ੫ ॥
ਮੇਰਾ ਲਾਗੋ ਰਾਮ ਸਿਉ ਹੇਤੁ ॥
ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥
ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥
ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥
ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥
ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥

Phonetic English

Dhhanaasaree Mehalaa 5 ||
Maeraa Laago Raam Sio Haeth ||
Sathigur Maeraa Sadhaa Sehaaee Jin Dhukh Kaa Kaattiaa Kaeth ||1|| Rehaao ||
Haathh Dhaee Raakhiou Apunaa Kar Birathhaa Sagal Mittaaee ||
Nindhak Kae Mukh Kaalae Keenae Jan Kaa Aap Sehaaee ||1||
Saachaa Saahib Hoaa Rakhavaalaa Raakh Leeeae Kanth Laae ||
Nirabho Bheae Sadhaa Sukh Maanae Naanak Har Gun Gaae ||2||17||

English Translation

Dhanaasaree, Fifth Mehl:
I have fallen in love with the Lord.
My True Guru is always my help and support; He has torn down the banner of pain. ||1||Pause||
Giving me His hand, He has protected me as His own, and removed all my troubles.
He has blackened the faces of the slanderers, and He Himself has become the help and support of His humble servant. ||1||
The True Lord and Master has become my Saviour; hugging me close in His embrace, He has saved me.
Nanak has become fearless, and he enjoys eternal peace, singing the Glorious Praises of the Lord. ||2||17||

Punjabi Viakhya

nullnullਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ), ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ ॥੧॥ ਰਹਾਉ ॥null(ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ॥੧॥nullਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ॥੨॥੧੭॥