. Hukumnama -: Ang 676 :- SearchGurbani.com
SearchGurbani.com

Hukumnama - Ang 676

Shhodd Jaahi Sae Karehi Paraal in Raag Dhanasri

In Gurmukhi

ਧਨਾਸਰੀ ਮਹਲਾ ੫ ਘਰੁ ੨ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਛੋਡਿ ਜਾਹਿ ਸੇ ਕਰਹਿ ਪਰਾਲ ॥
ਕਾਮਿ ਨ ਆਵਹਿ ਸੇ ਜੰਜਾਲ ॥
ਸੰਗਿ ਨ ਚਾਲਹਿ ਤਿਨ ਸਿਉ ਹੀਤ ॥
ਜੋ ਬੈਰਾਈ ਸੇਈ ਮੀਤ ॥੧॥
ਐਸੇ ਭਰਮਿ ਭੁਲੇ ਸੰਸਾਰਾ ॥
ਜਨਮੁ ਪਦਾਰਥੁ ਖੋਇ ਗਵਾਰਾ ॥ ਰਹਾਉ ॥
ਸਾਚੁ ਧਰਮੁ ਨਹੀ ਭਾਵੈ ਡੀਠਾ ॥
ਝੂਠ ਧੋਹ ਸਿਉ ਰਚਿਓ ਮੀਠਾ ॥
ਦਾਤਿ ਪਿਆਰੀ ਵਿਸਰਿਆ ਦਾਤਾਰਾ ॥
ਜਾਣੈ ਨਾਹੀ ਮਰਣੁ ਵਿਚਾਰਾ ॥੨॥
ਵਸਤੁ ਪਰਾਈ ਕਉ ਉਠਿ ਰੋਵੈ ॥
ਕਰਮ ਧਰਮ ਸਗਲਾ ਈ ਖੋਵੈ ॥
ਹੁਕਮੁ ਨ ਬੂਝੈ ਆਵਣ ਜਾਣੇ ॥
ਪਾਪ ਕਰੈ ਤਾ ਪਛੋਤਾਣੇ ॥੩॥
ਜੋ ਤੁਧੁ ਭਾਵੈ ਸੋ ਪਰਵਾਣੁ ॥
ਤੇਰੇ ਭਾਣੇ ਨੋ ਕੁਰਬਾਣੁ ॥
ਨਾਨਕੁ ਗਰੀਬੁ ਬੰਦਾ ਜਨੁ ਤੇਰਾ ॥
ਰਾਖਿ ਲੇਇ ਸਾਹਿਬੁ ਪ੍ਰਭੁ ਮੇਰਾ ॥੪॥੧॥੨੨॥

Phonetic English

Dhhanaasaree Mehalaa 5 Ghar 2 Choupadhae
Ik Oankaar Sathigur Prasaadh ||
Shhodd Jaahi Sae Karehi Paraal ||
Kaam N Aavehi Sae Janjaal ||
Sang N Chaalehi Thin Sio Heeth ||
Jo Bairaaee Saeee Meeth ||1||
Aisae Bharam Bhulae Sansaaraa ||
Janam Padhaarathh Khoe Gavaaraa || Rehaao ||
Saach Dhharam Nehee Bhaavai Ddeethaa ||
Jhooth Dhhoh Sio Rachiou Meethaa ||
Dhaath Piaaree Visariaa Dhaathaaraa ||
Jaanai Naahee Maran Vichaaraa ||2||
Vasath Paraaee Ko Outh Rovai ||
Karam Dhharam Sagalaa Ee Khovai ||
Hukam N Boojhai Aavan Jaanae ||
Paap Karai Thaa Pashhothaanae ||3||
Jo Thudhh Bhaavai So Paravaan ||
Thaerae Bhaanae No Kurabaan ||
Naanak Gareeb Bandhaa Jan Thaeraa ||
Raakh Laee Saahib Prabh Maeraa ||4||1||22||

English Translation

Dhanaasaree, Fifth Mehl, Second House, Chau-Padas:
One Universal Creator God. By The Grace Of The True Guru:
You shall have to abandon the straw which you have collected.
These entanglements shall be of no use to you.
You are in love with those things that will not go with you.
You think that your enemies are friends. ||1||
In such confusion, the world has gone astray.
The foolish mortal wastes this precious human life. ||Pause||
He does not like to see Truth and righteousness.
He is attached to falsehood and deception; they seem sweet to him.
He loves gifts, but he forgets the Giver.
The wretched creature does not even think of death. ||2||
He cries for the possessions of others.
He forfeits all the merits of his good deeds and religion.
He does not understand the Hukam of the Lord's Command, and so he continues coming and going in reincarnation.
He sins, and then regrets and repents. ||3||
Whatever pleases You, Lord, that alone is acceptable.
I am a sacrifice to Your Will.
Poor Nanak is Your slave, Your humble servant.
Save me, O my Lord God Master! ||4||1||22||

Punjabi Viakhya

ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਹੇ ਭਾਈ! ਮਾਇਆ-ਵੇੜ੍ਹੇ ਜੀਵ ਉਹੀ ਨਿਕੰਮੇ ਕੰਮ ਕਰਦੇ ਰਹਿੰਦੇ ਹਨ, ਜਿਨ੍ਹਾਂ ਨੂੰ ਆਖ਼ਰ ਛੱਡ ਕੇ ਇਥੋਂ ਚਲੇ ਜਾਂਦੇ ਹਨ। ਉਹੀ ਜੰਜਾਲ ਸਹੇੜੀ ਰੱਖਦੇ ਹਨ, ਜੇਹੜੇ ਇਹਨਾਂ ਦੇ ਕਿਸੇ ਕੰਮ ਨਹੀਂ ਆਉਂਦੇ। ਉਹਨਾਂ ਨਾਲ ਮੋਹ-ਪਿਆਰ ਬਣਾਈ ਰੱਖਦੇ ਹਨ, ਜੇਹੜੇ (ਅੰਤ ਵੇਲੇ) ਨਾਲ ਨਹੀਂ ਜਾਂਦੇ। ਉਹਨਾਂ (ਵਿਕਾਰਾਂ) ਨੂੰ ਮਿੱਤਰ ਸਮਝਦੇ ਰਹਿੰਦੇ ਹਨ ਜੋ (ਅਸਲ ਵਿਚ ਆਤਮਕ ਜੀਵਨ ਦੇ) ਵੈਰੀ ਹਨ ॥੧॥ਹੇ ਭਾਈ! ਮੂਰਖ ਜਗਤ (ਮਾਇਆ ਦੀ) ਭਟਕਣਾ ਵਿਚ ਪੈ ਕੇ ਅਜੇ ਕੁਰਾਹੇ ਪਿਆ ਹੋਇਆ ਹੈ (ਕਿ ਆਪਣਾ) ਕੀਮਤੀ ਮਨੁੱਖਾ ਜਨਮ ਗਵਾ ਰਿਹਾ ਹੈ ਰਹਾਉ॥ਹੇ ਭਾਈ! (ਮਾਇਆ-ਵੇੜ੍ਹੇ ਮੂਰਖ ਮਨੁੱਖ ਨੂੰ) ਸਦਾ-ਥਿਰ ਹਰਿ-ਨਾਮ ਸਿਮਰਨ (ਵਾਲਾ) ਧਰਮ ਅੱਖੀਂ ਵੇਖਿਆ ਨਹੀਂ ਭਾਉਂਦਾ। ਝੂਠ ਨੂੰ ਠੱਗੀ ਨੂੰ ਮਿੱਠਾ ਜਾਣ ਕੇ ਇਹਨਾਂ ਨਾਲ ਮਸਤ ਰਹਿੰਦਾ ਹੈ। ਦਾਤਾਰ-ਪ੍ਰਭੂ ਨੂੰ ਭੁਲਾਈ ਰੱਖਦਾ ਹੈ, ਉਸ ਦੀ ਦਿੱਤੀ ਹੋਈ ਦਾਤਿ ਇਸ ਨੂੰ ਪਿਆਰੀ ਲੱਗਦੀ ਹੈ। (ਮੋਹ ਵਿਚ) ਬੇਬਸ ਹੋਇਆ ਜੀਵ ਆਪਣੀ ਮੌਤ ਨੂੰ ਚੇਤੇ ਨਹੀਂ ਕਰਦਾ ॥੨॥ਹੇ ਭਾਈ! (ਭਟਕਣਾ ਵਿਚ ਪਿਆ ਹੋਇਆ ਜੀਵ) ਉਸ ਚੀਜ਼ ਲਈ ਦੌੜ ਦੌੜ ਤਰਲੇ ਲੈਂਦਾ ਹੈ ਜੋ ਆਖ਼ਰ ਬਿਗਾਨੀ ਹੋ ਜਾਣੀ ਹੈ। ਆਪਣਾ ਇਨਸਾਨੀ ਫ਼ਰਜ਼ ਸਾਰਾ ਹੀ ਭੁਲਾ ਦੇਂਦਾ ਹੈ। ਮਨੁੱਖ ਪਰਮਾਤਮਾ ਦੀ ਰਜ਼ਾ ਨੂੰ ਨਹੀਂ ਸਮਝਦਾ (ਜਿਸ ਕਰਕੇ ਇਸ ਦੇ ਵਾਸਤੇ) ਜਨਮ ਮਰਨ ਦੇ ਗੇੜ (ਬਣੇ ਰਹਿੰਦੇ ਹਨ) ਨਿੱਤ ਪਾਪ ਕਰਦਾ ਰਹਿੰਦਾ ਹੈ, ਆਖ਼ਰ ਪਛੁਤਾਂਦਾ ਹੈ ॥੩॥(ਪਰ, ਹੇ ਪ੍ਰਭੂ! ਜੀਵਾਂ ਦੇ ਕੀਹ ਵੱਸ?) ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਅਸਾਂ ਜੀਵਾਂ ਨੂੰ ਕਬੂਲ ਹੁੰਦਾ ਹੈ। ਹੇ ਪ੍ਰਭੂ! ਮੈਂ ਤੇਰੀ ਮਰਜ਼ੀ ਤੋਂ ਸਦਕੇ ਹਾਂ। ਗਰੀਬ ਨਾਨਕ ਤੇਰਾ ਦਾਸ ਹੈ ਤੇਰਾ ਗ਼ੁਲਾਮ ਹੈ। ਹੇ ਭਾਈ! ਮੇਰਾ ਮਾਲਕ-ਪ੍ਰਭੂ (ਆਪਣੇ ਦਾਸ ਦੀ ਲਾਜ ਆਪ) ਰੱਖ ਲੈਂਦਾ ਹੈ ॥੪॥੧॥੨੨॥