Hukumnama - Ang 684.1

Thripath Bhee Sach Bhojan Khaaeiaa || in Raag Dhanasri

In Gurmukhi

ਧਨਾਸਰੀ ਮਹਲਾ ੫ ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥
ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥
ਜੀਵਨਾ ਹਰਿ ਜੀਵਨਾ ॥
ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥
ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥
ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥
ਹਸਤੀ ਰਥ ਅਸੁ ਅਸਵਾਰੀ ॥
ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥
ਮਨ ਤਨ ਅੰਤਰਿ ਚਰਨ ਧਿਆਇਆ ॥
ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

Phonetic English

Dhhanaasaree Mehalaa 5 ||
Thripath Bhee Sach Bhojan Khaaeiaa ||
Man Than Rasanaa Naam Dhhiaaeiaa ||1||
Jeevanaa Har Jeevanaa ||
Jeevan Har Jap Saadhhasang ||1|| Rehaao ||
Anik Prakaaree Basathr Oudtaaeae ||
Anadhin Keerathan Har Gun Gaaeae ||2||
Hasathee Rathh As Asavaaree ||
Har Kaa Maarag Ridhai Nihaaree ||3||
Man Than Anthar Charan Dhhiaaeiaa ||
Har Sukh Nidhhaan Naanak Dhaas Paaeiaa ||4||2||56||

English Translation

Dhanaasaree, Fifth Mehl:
I am satisfied and satiated, eating the food of Truth.
With my mind, body and tongue, I meditate on the Naam, the Name of the Lord. ||1||
Life, spiritual life, is in the Lord.
Spiritual life consists of chanting the Lord's Name in the Saadh Sangat, the Company of the Holy. ||1||Pause||
He is dressed in robes of all sorts,
If he sings the Kirtan of the Lord's Glorious Praises, day and night. ||2||
He rides upon elephants, chariots and horses,
If he sees the Lord's Path within his own heart. ||3||
Meditating on the Lord's Feet, deep within his mind and body,
Slave Nanak has found the Lord, the treasure of peace. ||4||2||56||

Punjabi Viakhya

nullnullਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ ॥੧॥nullਹੇ ਭਾਈ! ਸਾਧ ਸੰਗਤ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ॥੧॥ ਰਹਾਉ ॥nullਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ॥੨॥nullਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ॥੩॥nullਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ॥੪॥੨॥੫੬॥