Hukumnama - Ang 692.2

Geharee Kar Kai Neev Khudhaaee Oopar Manddap Shhaaeae in Raag Dhanasri

In Gurmukhi

ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥
ਮਾਰਕੰਡੇ ਤੇ ਕੋ ਅਧਿਕਾਈ ਜਿਨਿ ਤ੍ਰਿਣ ਧਰਿ ਮੂੰਡ ਬਲਾਏ ॥੧॥
ਹਮਰੋ ਕਰਤਾ ਰਾਮੁ ਸਨੇਹੀ ॥
ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥੧॥ ਰਹਾਉ ॥
ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥
ਬਾਰਹ ਜੋਜਨ ਛਤ੍ਰੁ ਚਲੈ ਥਾ ਦੇਹੀ ਗਿਰਝਨ ਖਾਈ ॥੨॥
ਸਰਬ ਸੋੁਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥
ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥੩॥
ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥
ਕ੍ਰਿਪਾ ਕਰੀ ਜਨ ਅਪੁਨੇ ਊਪਰ ਨਾਮਦੇਉ ਹਰਿ ਗੁਨ ਗਾਏ ॥੪॥੧॥

Phonetic English

Dhhanaasaree Baanee Bhagath Naamadhaev Jee Kee
Ik Oankaar Sathigur Prasaadh ||
Geharee Kar Kai Neev Khudhaaee Oopar Manddap Shhaaeae ||
Maarakanddae Thae Ko Adhhikaaee Jin Thrin Dhhar Moondd Balaaeae ||1||
Hamaro Karathaa Raam Sanaehee ||
Kaahae Rae Nar Garab Karath Hahu Binas Jaae Jhoothee Dhaehee ||1|| Rehaao ||
Maeree Maeree Kairo Karathae Dhurajodhhan Sae Bhaaee ||
Baareh Jojan Shhathra Chalai Thhaa Dhaehee Girajhan Khaaee ||2||
Sarab Suoein Kee Lankaa Hothee Raavan Sae Adhhikaaee ||
Kehaa Bhaeiou Dhar Baandhhae Haathhee Khin Mehi Bhee Paraaee ||3||
Dhurabaasaa Sio Karath Thagouree Jaadhav Eae Fal Paaeae ||
Kirapaa Karee Jan Apunae Oopar Naamadhaeo Har Gun Gaaeae ||4||1||

English Translation

Dhanaasaree, The Word Of Devotee Naam Dayv Jee:
One Universal Creator God. By The Grace Of The True Guru:
They dig deep foundations, and build lofty palaces.
Can anyone live longer than Markanda, who passed his days with only a handful of straw upon his head? ||1||
The Creator Lord is our only friend.
O man, why are you so proud? This body is only temporary - it shall pass away. ||1||Pause||
The Kaurvas, who had brothers like Duryodhan, used to proclaim, ""This is ours! This is ours!""
Their royal procession extended over sixty miles, and yet their bodies were eaten by vultures. ||2||
Sri Lanka was totally rich with gold; was anyone greater than its ruler Raavan?
What happened to the elephants, tethered at his gate? In an instant, it all belonged to someone else. ||3||
The Yaadvas deceived Durbaasaa, and received their rewards.
The Lord has shown mercy to His humble servant, and now Naam Dayv sings the Glorious Praises of the Lord. ||4||1||

Punjabi Viakhya

ਰਾਗ ਧਨਾਸਰੀ ਵਿੱਚ ਭਗਤ ਨਾਮਦੇਵ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullਜਿਨ੍ਹਾਂ ਨੇ ਡੂੰਘੀਆਂ ਨੀਹਾਂ ਪੁਟਵਾ ਕੇ ਉੱਤੇ ਮਹਿਲ-ਮਾੜੀਆਂ ਉਸਰਾਏ (ਉਹਨਾਂ ਦੇ ਭੀ ਇੱਥੇ ਹੀ ਰਹਿ ਗਏ; ਤਾਹੀਏਂ ਸਿਆਣੇ ਬੰਦੇ ਇਹਨਾਂ ਮਹਿਲ-ਮਾੜੀਆਂ ਦਾ ਭੀ ਮਾਣ ਨਹੀਂ ਕਰਦੇ; ਵੇਖੋ) ਮਾਰਕੰਡੇ ਰਿਸ਼ੀ ਨਾਲੋਂ ਕਿਸ ਦੀ ਵੱਡੀ ਉਮਰ ਹੋਣੀ ਏ? ਉਸ ਨੇ ਕੱਖਾਂ ਦੀ ਕੁੱਲੀ ਵਿਚ ਹੀ ਝੱਟ ਲੰਘਾਇਆ ॥੧॥nullਹੇ ਬੰਦਿਓ! (ਆਪਣੇ ਸਰੀਰ ਦਾ) ਕਿਉਂ ਮਾਣ ਕਰਦੇ ਹੋ! ਇਹ ਸਰੀਰ ਨਾਸਵੰਤ ਹੈ, ਨਾਸ ਹੋ ਜਾਇਗਾ; ਅਸਾਡਾ ਅਸਲ ਪਿਆਰਾ (ਜਿਸ ਨੇ ਸਾਥ ਨਿਭਾਉਣਾ ਹੈ) ਤਾਂ ਕਰਤਾਰ ਹੈ, ਪਰਮਾਤਮਾ ਹੈ ॥੧॥ ਰਹਾਉ ॥nullਜਿਨ੍ਹਾਂ ਕੌਰਵਾਂ ਦੇ ਦੁਰਜੋਧਨ ਵਰਗੇ (ਬਲੀ) ਭਰਾ ਸਨ, ਉਹ ਭੀ (ਇਹ ਮਾਣ ਕਰਦੇ ਰਹੇ ਕਿ) ਅਸਾਡੀ (ਪਾਤਸ਼ਾਹੀ) ਅਸਾਡੀ (ਪਾਤਸ਼ਾਹੀ), (ਪਾਂਡੋ ਕੀਹ ਲੱਗਦੇ ਹਨ ਇਸ ਧਰਤੀ ਦੇ?); (ਕੁਰਖੇਤਰ ਦੇ ਜੰਗ ਵੇਲੇ) ਅਠਤਾਲੀਆਂ ਕੋਹਾਂ ਵਿਚ ਉਹਨਾਂ ਦੀ ਸੈਨਾ ਦਾ ਖਿਲਾਰ ਸੀ (ਪਰ ਕਿੱਧਰ ਗਈ ਬਾਦਸ਼ਾਹੀ ਤੇ ਕਿੱਧਰ ਗਿਆ ਉਹ ਛਤਰ? ਕੁਰਖੇਤਰ ਦੇ ਜੰਗ ਵਿਚ) ਗਿਰਝਾਂ ਨੇ ਉਹਨਾਂ ਦੀਆਂ ਲੋਥਾਂ ਖਾਧੀਆਂ ॥੨॥nullਰਾਵਣ ਵਰਗੇ ਵੱਡੇ ਬਲੀ ਰਾਜੇ ਦੀ ਲੰਕਾ ਸਾਰੀ ਦੀ ਸਾਰੀ ਸੋਨੇ ਦੀ ਸੀ, (ਉਸ ਦੇ ਮਹਿਲਾਂ ਦੇ) ਦਰਵਾਜ਼ੇ ਤੇ ਹਾਥੀ ਬੱਝੇ ਖਲੋਤੇ ਸਨ, ਪਰ ਆਖ਼ਰ ਕੀਹ ਬਣਿਆ? ਇਕ ਪਲ ਵਿਚ ਸਭ ਕੁਝ ਪਰਾਇਆ ਹੋ ਗਿਆ ॥੩॥null(ਸੋ, ਅਹੰਕਾਰ ਕਿਸੇ ਚੀਜ਼ ਦਾ ਭੀ ਹੋਵੇ ਉਹ ਮਾੜਾ ਹੈ; ਅਹੰਕਾਰ ਵਿਚ ਹੀ ਆ ਕੇ) ਜਾਦਵਾਂ ਨੇ ਦੁਰਬਾਸਾ ਨਾਲ ਮਸਖ਼ਰੀ ਕੀਤੀ ਤੇ ਇਹ ਫਲ ਪਾਇਓ ਨੇ (ਕਿ ਸਾਰੀ ਕੁਲ ਹੀ ਮੁੱਕ ਗਈ)। (ਪਰ ਸ਼ੁਕਰ ਹੈ) ਆਪਣੇ ਦਾਸ ਨਾਮਦੇਵ ਉੱਤੇ ਪਰਮਾਤਮਾ ਨੇ ਕਿਰਪਾ ਕੀਤੀ ਹੈ ਤੇ ਨਾਮਦੇਵ (ਮਾਣ ਤਿਆਗ ਕੇ) ਪਰਮਾਤਮਾ ਦੇ ਗੁਣ ਗਾਉਂਦਾ ਹੈ।੪।੧।ਭਾਵ: ਅਹੰਕਾਰ, ਚਾਹੇ ਕਿਸੇ ਚੀਜ਼ ਦਾ ਭੀ ਹੋਵੇ, ਮਾੜਾ ਹੈ ॥੪॥੧॥