Hukumnama - Ang 700

Koee Jaanai Kavan Eehaa Jag Meeth in Raag Jaitsiri

In Gurmukhi

ਜੈਤਸਰੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥
ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥
ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥
ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥
ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥
ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥
ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥
ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥
ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥
ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥

Phonetic English

Jaithasaree Mehalaa 5 Ghar 3
Ik Oankaar Sathigur Prasaadh ||
Koee Jaanai Kavan Eehaa Jag Meeth ||
Jis Hoe Kirapaal Soee Bidhh Boojhai Thaa Kee Niramal Reeth ||1|| Rehaao ||
Maath Pithaa Banithaa Suth Bandhhap Eisatt Meeth Ar Bhaaee ||
Poorab Janam Kae Milae Sanjogee Anthehi Ko N Sehaaee ||1||
Mukath Maal Kanik Laal Heeraa Man Ranjan Kee Maaeiaa ||
Haa Haa Karath Bihaanee Avadhhehi Thaa Mehi Santhokh N Paaeiaa ||2||
Hasath Rathh Asv Pavan Thaej Dhhanee Bhooman Chathuraangaa ||
Sang N Chaaliou Ein Mehi Kashhooai Ooth Sidhhaaeiou Naangaa ||3||
Har Kae Santh Pria Preetham Prabh Kae Thaa Kai Har Har Gaaeeai ||
Naanak Eehaa Sukh Aagai Mukh Oojal Sang Santhan Kai Paaeeai ||4||1||

English Translation

Jaitsree, Fifth Mehl, Third House:
One Universal Creator God. By The Grace Of The True Guru:
Does anyone know, who is our friend in this world?
He alone understands this, whom the Lord blesses with His Mercy. Immaculate and unstained is his way of life. ||1||Pause||
Mother, father, spouse, children, relatives, lovers, friends and siblings meet,
Having been associated in previous lives; but none of them will be your companion and support in the end. ||1||
Pearl necklaces, gold, rubies and diamonds please the mind, but they are only Maya.
Possessing them, one passes his life in agony; he obtains no contentment from them. ||2||
Elephants, chariots, horses as fast as the wind, wealth, land, and armies of four kinds
- none of these will go with him; he must get up and depart, naked. ||3||
The Lord's Saints are the beloved lovers of God; sing of the Lord, Har, Har, with them.
O Nanak, in the Society of the Saints, you shall obtain peace in this world, and in the next world, your face shall be radiant and bright. ||4||1||

Punjabi Viakhya

ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ। ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ ॥੧॥ ਰਹਾਉ ॥nullਹੇ ਭਾਈ! ਮਾਂ ਪਿਉ, ਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ-ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇ) ਮਿਲ ਪਏ ਹਨ। ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ ॥੧॥nullਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ-ਇਹਨਾਂ ਵਿਚ (ਲੱਗਿਆਂ) ਸਾਰੀ ਉਮਰ 'ਹਾਇ, ਹਾਇ' ਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ ॥੨॥nullਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ), ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ-ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ ॥੩॥nullਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼ਰੂ ਹੋ ਜਾਈਦਾ ਹੈ। (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤ ਵਿਚ ਹੀ ਮਿਲਦੀ ਹੈ ॥੪॥੧॥