Hukumnama - Ang 710

Jaa Prabh Bheae Dhaeiaal N Biaapai Maaeiaa in Raag Jaitsiri

In Gurmukhi

ਪਉੜੀ ॥
ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥
ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥
ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥
ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥
ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥

Phonetic English

Pourree ||
Jaa Prabh Bheae Dhaeiaal N Biaapai Maaeiaa ||
Kott Aghaa Geae Naas Har Eik Dhhiaaeiaa ||
Niramal Bheae Sareer Jan Dhhooree Naaeiaa ||
Man Than Bheae Santhokh Pooran Prabh Paaeiaa ||
Tharae Kuttanb Sang Log Kul Sabaaeiaa ||18||

English Translation

Pauree:
When God becomes merciful, Maya does not cling.
Millions of sins are eliminated, by meditating on the Naam, the Name of the One Lord.
The body is made immaculate and pure, bathing in the dust of the feet of the Lord's humble servants.
The mind and body become contented, finding the Perfect Lord God.
One is saved, along with his family, and all his ancestors. ||18||

Punjabi Viakhya

nullnullnullnullnullਜਦੋਂ (ਜੀਵ ਉੱਤੇ) ਪ੍ਰਭੂ ਜੀ ਮੇਹਰਬਾਨ ਹੋਣ ਤਾਂ ਮਾਇਆ ਜ਼ੋਰ ਨਹੀਂ ਪਾ ਸਕਦੀ। ਇਕ ਪ੍ਰਭੂ ਨੂੰ ਸਿਮਰਿਆਂ ਕਰੋੜਾਂ ਹੀ ਪਾਪ ਨਾਸ ਹੋ ਜਾਂਦੇ ਹਨ, ਸਿਮਰਨ ਕਰਨ ਵਾਲੇ ਬੰਦਿਆਂ ਦੀ ਚਰਨ-ਧੂੜ ਵਿਚ ਨ੍ਹਾਤਿਆਂ ਸਰੀਰ ਪਵਿਤ੍ਰ ਹੋ ਜਾਂਦੇ ਹਨ, (ਸੰਤਾਂ ਦੀ ਸੰਗਤ ਵਿਚ) ਪੂਰਨ ਪ੍ਰਭੂ ਮਿਲ ਪੈਂਦਾ ਹੈ ਤੇ ਮਨ ਤੇ ਤਨ ਦੋਹਾਂ ਨੂੰ ਸੰਤੋਖ ਪ੍ਰਾਪਤ ਹੁੰਦਾ ਹੈ। ਅਜੇਹੇ ਮਨੁੱਖਾਂ ਦੀ ਸੰਗਤ ਵਿਚ ਉਹਨਾਂ ਦੇ ਪਰਵਾਰ ਦੇ ਲੋਕ ਤੇ ਸਾਰੀਆਂ ਕੁਲਾਂ ਤਰ ਜਾਂਦੀਆਂ ਹਨ ॥੧੮॥