Hukumnama - Ang 715

Garab Gehilarro Moorrarro Heeou Rae in Raag Todee

In Gurmukhi

ਟੋਡੀ ਮਹਲਾ ੫ ॥
ਗਰਬਿ ਗਹਿਲੜੋ ਮੂੜੜੋ ਹੀਓ ਰੇ ॥
ਹੀਓ ਮਹਰਾਜ ਰੀ ਮਾਇਓ ॥
ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥
ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥
ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥
ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥
ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥

Phonetic English

Ttoddee Mehalaa 5 ||
Garab Gehilarro Moorrarro Heeou Rae ||
Heeou Meharaaj Ree Maaeiou ||
Ddeehar Niaaee Mohi Faakiou Rae || Rehaao ||
Ghano Ghano Ghano Sadh Lorrai Bin Lehanae Kaithai Paaeiou Rae ||
Meharaaj Ro Gaathh Vaahoo Sio Lubharriou Nihabhaagarro Bhaahi Sanjoeiou Rae ||1||
Sun Man Seekh Saadhhoo Jan Sagalo Thhaarae Sagalae Praashhath Mittiou Rae ||
Jaa Ko Lehano Meharaaj Ree Gaatharreeou Jan Naanak Garabhaas N Pourriou Rae ||2||2||19||

English Translation

Todee, Fifth Mehl:
My foolish heart is in the grip of pride.
By the Will of my Lord God, Maya,
Like a witch, has swallowed my soul. ||Pause||
More and more, he continually yearns for more; but unless he is destined to receive, how can he obtain it?
He is entangled in wealth, bestowed by the Lord God; the unfortunate one attaches himself to the fire of desires. ||1||
Listen, O mind, to the Teachings of the Holy Saints, and all your sins shall be totally washed away.
One who is destined to receive from the Lord, O servant Nanak, shall not be cast into the womb of reincarnation again. ||2||2||19||

Punjabi Viakhya

nullnullnullਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ਰਹਾਉ॥nullਹੇ ਭਾਈ! (ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ ॥੧॥nullਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! (ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ ॥੨॥੨॥੧੯॥