. Hukumnama -: Ang 724 :- SearchGurbani.com
SearchGurbani.com

Hukumnama - Ang 724

Karathae Kudharathee Musathaak in Raag Tilang

In Gurmukhi

ਤਿਲੰਗ ਮਹਲਾ ੫ ਘਰੁ ੩ ॥
ਕਰਤੇ ਕੁਦਰਤੀ ਮੁਸਤਾਕੁ ॥
ਦੀਨ ਦੁਨੀਆ ਏਕ ਤੂਹੀ ਸਭ ਖਲਕ ਹੀ ਤੇ ਪਾਕੁ ॥ ਰਹਾਉ ॥
ਖਿਨ ਮਾਹਿ ਥਾਪਿ ਉਥਾਪਦਾ ਆਚਰਜ ਤੇਰੇ ਰੂਪ ॥
ਕਉਣੁ ਜਾਣੈ ਚਲਤ ਤੇਰੇ ਅੰਧਿਆਰੇ ਮਹਿ ਦੀਪ ॥੧॥
ਖੁਦਿ ਖਸਮ ਖਲਕ ਜਹਾਨ ਅਲਹ ਮਿਹਰਵਾਨ ਖੁਦਾਇ ॥
ਦਿਨਸੁ ਰੈਣਿ ਜਿ ਤੁਧੁ ਅਰਾਧੇ ਸੋ ਕਿਉ ਦੋਜਕਿ ਜਾਇ ॥੨॥
ਅਜਰਾਈਲੁ ਯਾਰੁ ਬੰਦੇ ਜਿਸੁ ਤੇਰਾ ਆਧਾਰੁ ॥
ਗੁਨਹ ਉਸ ਕੇ ਸਗਲ ਆਫੂ ਤੇਰੇ ਜਨ ਦੇਖਹਿ ਦੀਦਾਰੁ ॥੩॥
ਦੁਨੀਆ ਚੀਜ ਫਿਲਹਾਲ ਸਗਲੇ ਸਚੁ ਸੁਖੁ ਤੇਰਾ ਨਾਉ ॥
ਗੁਰ ਮਿਲਿ ਨਾਨਕ ਬੂਝਿਆ ਸਦਾ ਏਕਸੁ ਗਾਉ ॥੪॥੪॥

Phonetic English

Thilang Mehalaa 5 Ghar 3 ||
Karathae Kudharathee Musathaak ||
Dheen Dhuneeaa Eaek Thoohee Sabh Khalak Hee Thae Paak || Rehaao ||
Khin Maahi Thhaap Outhhaapadhaa Aacharaj Thaerae Roop ||
Koun Jaanai Chalath Thaerae Andhhiaarae Mehi Dheep ||1||
Khudh Khasam Khalak Jehaan Aleh Miharavaan Khudhaae ||
Dhinas Rain J Thudhh Araadhhae So Kio Dhojak Jaae ||2||
Ajaraaeel Yaar Bandhae Jis Thaeraa Aadhhaar ||
Guneh Ous Kae Sagal Aafoo Thaerae Jan Dhaekhehi Dheedhaar ||3||
Dhuneeaa Cheej Filehaal Sagalae Sach Sukh Thaeraa Naao ||
Gur Mil Naanak Boojhiaa Sadhaa Eaekas Gaao ||4||4||

English Translation

Tilang, Fifth Mehl, Third House:
O Creator, through Your creative potency, I am in love with You.
You alone are my spiritual and temporal Lord; and yet, You are detached from all Your creation. ||Pause||
In an instant, You establish and disestablish. Wondrous is Your form!
Who can know Your play? You are the Light in the darkness. ||1||
You are the Master of Your creation, the Lord of all the world, O Merciful Lord God.
One who worships You day and night - why should he have to go to hell? ||2||
Azraa-eel, the Messenger of Death, is the friend of the human being who has Your support, Lord.
His sins are all forgiven; Your humble servant gazes upon Your Vision. ||3||
All worldly considerations are for the present only. True peace comes only from Your Name.
Meeting the Guru, Nanak understands; He sings only Your Praises forever, O Lord. ||4||4||

Punjabi Viakhya

ਹੇ ਕਰਤਾਰ! ਤੇਰੀ ਕੁਦਰਤ ਨੂੰ ਵੇਖ ਕੇ ਮੈਂ ਤੇਰੇ ਦਰਸਨ ਦਾ ਚਾਹਵਾਨ ਹੋ ਗਿਆ ਹਾਂ। ਮੇਰੀ ਦੀਨ ਅਤੇ ਦੁਨੀਆ ਦੀ ਦੌਲਤ ਇਕ ਤੂੰ ਹੀ ਹੈਂ। ਤੂੰ ਸਾਰੀ ਖ਼ਲਕਤ ਤੋਂ ਨਿਰਲੇਪ ਰਹਿੰਦਾ ਹੈਂ ਰਹਾਉ॥ਹੇ ਕਰਤਾਰ! ਤੂੰ ਇਕ ਛਿਨ ਵਿਚ (ਜੀਵਾਂ ਨੂੰ) ਬਣਾ ਕੇ ਨਾਸ ਭੀ ਕਰ ਦੇਂਦਾ ਹੈਂ ਤੇਰੇ ਸੂਰਪ ਹੈਰਾਨ ਕਰਨ ਵਾਲੇ ਹਨ। ਕੋਈ ਜੀਵ ਤੇਰੇ ਕੌਤਕਾਂ ਨੂੰ ਸਮਝ ਨਹੀਂ ਸਕਦਾ। (ਅਗਿਆਨਤਾ ਦੇ) ਹਨੇਰੇ ਵਿਚ (ਤੂੰ ਆਪ ਹੀ ਜੀਵਾਂ ਵਾਸਤੇ) ਚਾਨਣ ਹੈਂ ॥੧॥ਹੇ ਅੱਲਾ! ਹੇ ਮਿਹਰਬਾਨ ਖ਼ੁਦਾਇ! ਸਾਰੀ ਖ਼ਲਕਤ ਦਾ ਸਾਰੇ ਜਹਾਨ ਦਾ ਤੂੰ ਆਪ ਹੀ ਮਾਲਕ ਹੈਂ। ਜੇਹੜਾ ਮਨੁੱਖ ਦਿਨ ਰਾਤ ਤੈਨੂੰ ਆਰਾਧਦਾ ਹੈ, ਉਹ ਦੋਜ਼ਕ ਵਿਚ ਕਿਵੇਂ ਜਾ ਸਕਦਾ ਹੈ? ॥੨॥ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਮਿਲ ਜਾਂਦਾ ਹੈ, ਮੌਤ ਦਾ ਫ਼ਰਿਸ਼ਤਾ ਉਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈ (ਉਸ ਨੂੰ ਮੌਤ ਦਾ ਡਰ ਨਹੀਂ ਰਹਿੰਦਾ) (ਕਿਉਂਕਿ) ਤੇਰੇ ਜਿਹੜੇ ਸੇਵਕ ਤੇਰਾ ਦੀਦਾਰ ਕਰ ਲੈਂਦੇ ਹਨ, ਉਨ੍ਹਾਂ ਦੇ ਸਾਰੇ ਉਸ ਮਨੁੱਖ ਦੇ ਸਾਰੇ ਪਾਪ ਬਖ਼ਸ਼ੇ ਜਾਂਦੇ ਹਨ ॥੩॥ਹੇ ਪ੍ਰਭੂ! ਦੁਨੀਆ ਦੇ (ਹੋਰ) ਸਾਰੇ ਪਦਾਰਥ ਛੇਤੀ ਨਾਸ ਹੋ ਜਾਣ ਵਾਲੇ ਹਨ। ਸਦਾ ਕਾਇਮ ਰਹਿਣ ਵਾਲਾ ਸੁਖ ਤੇਰਾ ਨਾਮ (ਹੀ ਬਖ਼ਸ਼ਦਾ ਹੈ)। ਨਾਨਕ ਆਖਦਾ ਹੈ- ਇਹ ਗੱਲ (ਮੈਂ ਗੁਰੂ ਨੂੰ ਮਿਲ ਕੇ ਸਮਝੀ ਹੈ, ਇਸ ਵਾਸਤੇ) ਮੈਂ ਸਦਾ ਇਕ ਪਰਮਾਤਮਾ ਦਾ ਹੀ ਜਸ ਗਾਂਦਾ ਰਹਿੰਦਾ ਹਾਂ ॥੪॥੪॥