Hukumnama - Ang 727

Mai Andhhulae Kee Ttaek Thaeraa Naam Khundhakaaraa in Raag Tilang

In Gurmukhi

ਨਾਮਦੇਵ ਜੀ ॥
ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥
ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ ॥੧॥ ਰਹਾਉ ॥
ਕਰੀਮਾਂ ਰਹੀਮਾਂ ਅਲਾਹ ਤੂ ਗਨੀ ॥
ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨੀ ॥੧॥
ਦਰੀਆਉ ਤੂ ਦਿਹੰਦ ਤੂ ਬਿਸੀਆਰ ਤੂ ਧਨੀ ॥
ਦੇਹਿ ਲੇਹਿ ਏਕੁ ਤੂੰ ਦਿਗਰ ਕੋ ਨਹੀ ॥੨॥
ਤੂੰ ਦਾਨਾਂ ਤੂੰ ਬੀਨਾਂ ਮੈ ਬੀਚਾਰੁ ਕਿਆ ਕਰੀ ॥
ਨਾਮੇ ਚੇ ਸੁਆਮੀ ਬਖਸੰਦ ਤੂੰ ਹਰੀ ॥੩॥੧॥੨॥

Phonetic English

Naamadhaev Jee ||
Mai Andhhulae Kee Ttaek Thaeraa Naam Khundhakaaraa ||
Mai Gareeb Mai Masakeen Thaeraa Naam Hai Adhhaaraa ||1|| Rehaao ||
Kareemaan Reheemaan Alaah Thoo Gananaee ||
Haajaraa Hajoor Dhar Paes Thoon Mananaee ||1||
Dhareeaao Thoo Dhihandh Thoo Biseeaar Thoo Dhhanee ||
Dhaehi Laehi Eaek Thoon Dhigar Ko Nehee ||2||
Thoon Dhaanaan Thoon Beenaan Mai Beechaar Kiaa Karee ||
Naamae Chae Suaamee Bakhasandh Thoon Haree ||3||1||2||

English Translation

Naam Dayv Jee:
I am blind; Your Name, O Creator Lord, is my only anchor and support.
I am poor, and I am meek. Your Name is my only support. ||1||Pause||
O beautiful Lord, benevolent and merciful Lord, You are so wealthy and generous.
You are ever-present in every presence, within and before me. ||1||
You are the river of life, You are the Giver of all; You are so very wealthy.
You alone give, and You alone take away; there is no other at all. ||2||
You are wise, You are the supreme seer; how could I make You an object of thought?
O Lord and Master of Naam Dayv, You are the merciful Lord of forgiveness. ||3||1||2||

Punjabi Viakhya

nullnullਹੇ ਮੇਰੇ ਪਾਤਿਸ਼ਾਹ! ਤੇਰਾ ਨਾਮ ਮੈਂ ਅੰਨ੍ਹੇ ਦੀ ਡੰਗੋਰੀ ਹੈ, ਸਹਾਰਾ ਹੈ; ਮੈਂ ਕੰਗਾਲ ਹਾਂ, ਮੈਂ ਆਜਿਜ਼ ਹਾਂ, ਤੇਰਾ ਨਾਮ (ਹੀ) ਮੇਰਾ ਆਸਰਾ ਹੈ ॥੧॥ ਰਹਾਉ ॥nullਹੇ ਅੱਲਾਹ! ਹੇ ਕਰੀਮ! ਹੇ ਰਹੀਮ! ਤੂੰ (ਹੀ) ਅਮੀਰ ਹੈਂ, ਤੂੰ ਹਰ ਵੇਲੇ ਮੇਰੇ ਸਾਹਮਣੇ ਹੈਂ (ਫਿਰ, ਮੈਨੂੰ ਕਿਸੇ ਹੋਰ ਦੀ ਕੀਹ ਮੁਥਾਜੀ?) ॥੧॥nullਤੂੰ (ਰਹਿਮਤ ਦਾ) ਦਰੀਆ ਹੈਂ, ਤੂੰ ਦਾਤਾ ਹੈਂ, ਤੂੰ ਬਹੁਤ ਹੀ ਧਨ ਵਾਲਾ ਹੈਂ; ਇੱਕ ਤੂੰ ਹੀ (ਜੀਵਾਂ ਨੂੰ ਪਦਾਰਥ) ਦੇਂਦਾ ਹੈਂ, ਤੇ ਮੋੜ ਲੈਂਦਾ ਹੈਂ, ਕੋਈ ਹੋਰ ਐਸਾ ਨਹੀਂ (ਜੋ ਇਹ ਸਮਰੱਥਾ ਰੱਖਦਾ ਹੋਵੇ) ॥੨॥nullਹੇ ਨਾਮਦੇਵ ਦੇ ਖਸਮ! ਹੇ ਹਰੀ! ਤੂੰ ਸਭ ਬਖ਼ਸ਼ਸ਼ਾਂ ਕਰਨ ਵਾਲਾ ਹੈਂ, ਤੂੰ (ਸਭ ਦੇ ਦਿਲ ਦੀ) ਜਾਣਨ ਵਾਲਾ ਹੈਂ ਤੇ (ਸਭ ਦੇ ਕੰਮ) ਵੇਖਣ ਵਾਲਾ ਹੈਂ; ਹੇ ਹਰੀ! ਮੈਂ ਤੇਰਾ ਕਿਹੜਾ ਕਿਹੜਾ ਗੁਣ ਬਿਆਨ ਕਰਾਂ? ॥੩॥੧॥੨॥