Hukumnama - Ang 748

Jo Kishh Karai Soee Prabh Maanehi Oue Raam Naam Rang Raathae in Raag Suhi

In Gurmukhi

ਸੂਹੀ ਮਹਲਾ ੫ ॥
ਜੋ ਕਿਛੁ ਕਰੈ ਸੋਈ ਪ੍ਰਭ ਮਾਨਹਿ ਓਇ ਰਾਮ ਨਾਮ ਰੰਗਿ ਰਾਤੇ ॥
ਤਿਨ੍ਹ੍ਹ ਕੀ ਸੋਭਾ ਸਭਨੀ ਥਾਈ ਜਿਨ੍ਹ੍ਹ ਪ੍ਰਭ ਕੇ ਚਰਣ ਪਰਾਤੇ ॥੧॥
ਮੇਰੇ ਰਾਮ ਹਰਿ ਸੰਤਾ ਜੇਵਡੁ ਨ ਕੋਈ ॥
ਭਗਤਾ ਬਣਿ ਆਈ ਪ੍ਰਭ ਅਪਨੇ ਸਿਉ ਜਲਿ ਥਲਿ ਮਹੀਅਲਿ ਸੋਈ ॥੧॥ ਰਹਾਉ ॥
ਕੋਟਿ ਅਪ੍ਰਾਧੀ ਸੰਤਸੰਗਿ ਉਧਰੈ ਜਮੁ ਤਾ ਕੈ ਨੇੜਿ ਨ ਆਵੈ ॥
ਜਨਮ ਜਨਮ ਕਾ ਬਿਛੁੜਿਆ ਹੋਵੈ ਤਿਨ੍ਹ੍ਹ ਹਰਿ ਸਿਉ ਆਣਿ ਮਿਲਾਵੈ ॥੨॥
ਮਾਇਆ ਮੋਹ ਭਰਮੁ ਭਉ ਕਾਟੈ ਸੰਤ ਸਰਣਿ ਜੋ ਆਵੈ ॥
ਜੇਹਾ ਮਨੋਰਥੁ ਕਰਿ ਆਰਾਧੇ ਸੋ ਸੰਤਨ ਤੇ ਪਾਵੈ ॥੩॥
ਜਨ ਕੀ ਮਹਿਮਾ ਕੇਤਕ ਬਰਨਉ ਜੋ ਪ੍ਰਭ ਅਪਨੇ ਭਾਣੇ ॥
ਕਹੁ ਨਾਨਕ ਜਿਨ ਸਤਿਗੁਰੁ ਭੇਟਿਆ ਸੇ ਸਭ ਤੇ ਭਏ ਨਿਕਾਣੇ ॥੪॥੪॥੫੧॥

Phonetic English

Soohee Mehalaa 5 ||
Jo Kishh Karai Soee Prabh Maanehi Oue Raam Naam Rang Raathae ||
Thinh Kee Sobhaa Sabhanee Thhaaee Jinh Prabh Kae Charan Paraathae ||1||
Maerae Raam Har Santhaa Jaevadd N Koee ||
Bhagathaa Ban Aaee Prabh Apanae Sio Jal Thhal Meheeal Soee ||1|| Rehaao ||
Kott Apraadhhee Santhasang Oudhharai Jam Thaa Kai Naerr N Aavai ||
Janam Janam Kaa Bishhurriaa Hovai Thinh Har Sio Aan Milaavai ||2||
Maaeiaa Moh Bharam Bho Kaattai Santh Saran Jo Aavai ||
Jaehaa Manorathh Kar Aaraadhhae So Santhan Thae Paavai ||3||
Jan Kee Mehimaa Kaethak Barano Jo Prabh Apanae Bhaanae ||
Kahu Naanak Jin Sathigur Bhaettiaa Sae Sabh Thae Bheae Nikaanae ||4||4||51||

English Translation

Soohee, Fifth Mehl:
Whatever God causes to happen is accepted, by those who are attuned to the Love of the Lord's Name.
Those who fall at the Feet of God are respected everywhere. ||1||
O my Lord, no one is as great as the Lord's Saints.
The devotees are in harmony with their God; He is in the water, the land, and the sky. ||1||Pause||
Millions of sinners have been saved in the Saadh Sangat, the Company of the Holy; the Messenger of Death does not even approach them.
Those who have been separated from the Lord, for countless incarnations, are reunited with the Lord again. ||2||
Attachment to Maya, doubt and fear are eradicated, when one enters the Sanctuary of the Saints.
Whatever wishes one harbors, are obtained from the Saints. ||3||
How can I describe the glory of the Lord's humble servants? They are pleasing to their God.
Says Nanak, those who meet the True Guru, become independent of all obligations. ||4||4||51||

Punjabi Viakhya

nullnullਹੇ ਭਾਈ! ਉਹ ਸੰਤ ਜਨ ਪਰਮਾਤਮਾ ਦੇ ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ। ਜੋ ਕੁਝ ਪਰਮਾਤਮਾ ਕਰਦਾ ਹੈ, ਉਸ ਨੂੰ ਉਹ ਪਰਮਾਤਮਾ ਦਾ ਕੀਤਾ ਹੀ ਮੰਨਦੇ ਹਨ। ਹੇ ਭਾਈ! ਜਿਨ੍ਹਾਂ ਪਰਮਾਤਮਾ ਦੇ ਚਰਨਾਂ ਨਾਲ ਸਾਂਝ ਪਾ ਲਈ, ਉਹਨਾਂ ਦੀ ਵਡਿਆਈ ਸਭ ਥਾਵਾਂ ਵਿਚ (ਖਿੱਲਰ ਜਾਂਦੀ ਹੈ) ॥੧॥nullਹੇ ਮੇਰੇ ਪ੍ਰਭੂ! ਤੇਰੇ ਸੰਤਾਂ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ। ਹੇ ਭਾਈ! ਸੰਤ ਜਨਾਂ ਦੀ ਪਰਮਾਤਮਾ ਨਾਲ ਡੂੰਘੀ ਪ੍ਰੀਤਿ ਬਣੀ ਰਹਿੰਦੀ ਹੈ, ਉਹਨਾਂ ਨੂੰ ਪਰਮਾਤਮਾ ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਹਰ ਥਾਂ ਵੱਸਦਾ ਦਿੱਸਦਾ ਹੈ ॥੧॥ ਰਹਾਉ ॥nullਹੇ ਭਾਈ! ਕ੍ਰੋੜਾਂ ਅਪਰਾਧ ਕਰਨ ਵਾਲਾ ਮਨੁੱਖ ਭੀ ਸੰਤ ਦੀ ਸੰਗਤ ਵਿਚ (ਟਿਕ ਕੇ) ਵਿਕਾਰਾਂ ਤੋਂ ਬਚ ਜਾਂਦਾ ਹੈ, (ਫਿਰ) ਜਮ ਉਸ ਦੇ ਨੇੜੇ ਨਹੀਂ ਆਉਂਦਾ। ਜੇ ਕੋਈ ਮਨੁੱਖ ਅਨੇਕਾਂ ਜਨਮਾਂ ਤੋਂ ਪਰਮਾਤਮਾ ਨਾਲੋਂ ਵਿਛੁੜਿਆ ਹੋਵੇ-ਸੰਤ ਅਜੇਹੇ ਅਨੇਕਾਂ ਮਨੁੱਖਾਂ ਨੂੰ ਲਿਆ ਕੇ ਪਰਮਾਤਮਾ ਨਾਲ ਮਿਲਾ ਦੇਂਦਾ ਹੈ ॥੨॥nullਹੇ ਭਾਈ! ਜੇਹੜਾ ਭੀ ਮਨੁੱਖ ਸੰਤ ਦੀ ਸਰਨ ਆ ਪੈਂਦਾ ਹੈ, ਸੰਤ ਉਸ ਦੇ ਅੰਦਰੋਂ ਮਾਇਆ ਦਾ ਮੋਹ, ਭਟਕਣਾ, ਡਰ ਦੂਰ ਕਰ ਦੇਂਦਾ ਹੈ। ਮਨੁੱਖ ਜਿਹੋ ਜਿਹੀ ਵਾਸਨਾ ਧਾਰ ਕੇ ਪ੍ਰਭੂ ਦਾ ਸਿਮਰਨ ਕਰਦਾ ਹੈ ਉਹ ਉਹੀ ਫ਼ਲ ਸੰਤ ਜਨਾਂ ਤੋਂ ਪ੍ਰਾਪਤ ਕਰ ਲੈਂਦਾ ਹੈ ॥੩॥nullਹੇ ਭਾਈ! ਜੇਹੜੇ ਸੇਵਕ ਆਪਣੇ ਪ੍ਰਭੂ ਨੂੰ ਪਿਆਰੇ ਲੱਗ ਚੁਕੇ ਹਨ, ਮੈਂ ਉਹਨਾਂ ਦੀ ਕਿਤਨੀ ਕੁ ਵਡਿਆਈ ਬਿਆਨ ਕਰਾਂ? ਨਾਨਕ ਆਖਦਾ ਹੈ- ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪਿਆ, ਉਹ ਸਾਰੀ ਲੁਕਾਈ ਤੋਂ ਬੇ-ਮੁਥਾਜ ਹੋ ਗਏ ॥੪॥੪॥੫੧॥