Hukumnama - Ang 749

Jis Kae Sir Oopar Thoon Suaamee So Dhukh Kaisaa Paavai in Raag Suhi

In Gurmukhi

ਸੂਹੀ ਮਹਲਾ ੫ ॥
ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥
ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥
ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥
ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥
ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍ਹ੍ਹ ਕਾ ਜਨਮ ਮਰਣ ਦੁਖੁ ਨਾਸਾ ॥
ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥
ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥
ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥
ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥
ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥

Phonetic English

Soohee Mehalaa 5 ||
Jis Kae Sir Oopar Thoon Suaamee So Dhukh Kaisaa Paavai ||
Bol N Jaanai Maaeiaa Madh Maathaa Maranaa Cheeth N Aavai ||1||
Maerae Raam Raae Thoon Santhaa Kaa Santh Thaerae ||
Thaerae Saevak Ko Bho Kishh Naahee Jam Nehee Aavai Naerae ||1|| Rehaao ||
Jo Thaerai Rang Raathae Suaamee Thinh Kaa Janam Maran Dhukh Naasaa ||
Thaeree Bakhas N Maettai Koee Sathigur Kaa Dhilaasaa ||2||
Naam Dhhiaaein Sukh Fal Paaein Aath Pehar Aaraadhhehi ||
Thaeree Saran Thaerai Bharavaasai Panch Dhusatt Lai Saadhhehi ||3||
Giaan Dhhiaan Kishh Karam N Jaanaa Saar N Jaanaa Thaeree ||
Sabh Thae Vaddaa Sathigur Naanak Jin Kal Raakhee Maeree ||4||10||57||

English Translation

Soohee, Fifth Mehl:
When You stand over our heads, O Lord and Master, how can we suffer in pain?
The mortal being does not know how to chant Your Name - he is intoxicated with the wine of Maya, and the thought of death does not even enter his mind. ||1||
O my Sovereign Lord, You belong to the Saints, and the Saints belong to You.
Your servant is not afraid of anything; the Messenger of Death cannot even approach him. ||1||Pause||
Those who are attuned to Your Love, O my Lord and Master, are released from the pains of birth and death.
No one can erase Your Blessings; the True Guru has given me this assurance. ||2||
Those who meditate on the Naam, the Name of the Lord, obtain the fruits of peace. Twenty-four hours a day, they worship and adore You.
In Your Sanctuary, with Your Support, they subdue the five villains. ||3||
I know nothing about wisdom, meditation and good deeds; I know nothing about Your excellence.
Guru Nanak is the greatest of all; He saved my honor in this Dark Age of Kali Yuga. ||4||10||57||

Punjabi Viakhya

nullnullਹੇ ਮੇਰੇ ਮਾਲਕ ਪ੍ਰਭੂ! ਜਿਸ ਮਨੁੱਖ ਦੇ ਸਿਰ ਉੱਤੇ ਤੂੰ (ਹੱਥ ਰੱਖੇਂ) ਉਸ ਨੂੰ ਕੋਈ ਦੁੱਖ ਨਹੀਂ ਵਿਆਪਦਾ। ਉਹ ਮਨੁੱਖ ਮਾਇਆ ਦੇ ਨਸ਼ੇ ਵਿਚ ਮਸਤ ਹੋ ਕੇ ਤਾਂ ਬੋਲਣਾ ਹੀ ਨਹੀਂ ਜਾਣਦਾ, ਮੌਤ ਦਾ ਸਹਿਮ ਭੀ ਉਸ ਦੇ ਚਿੱਤ ਵਿਚ ਨਹੀਂ ਪੈਦਾ ਹੁੰਦਾ ॥੧॥nullਹੇ ਮੇਰੇ ਪ੍ਰਭੂ-ਪਾਤਿਸ਼ਾਹ! ਤੂੰ (ਆਪਣੇ) ਸੰਤਾਂ ਦਾ (ਰਾਖਾ) ਹੈਂ, (ਤੇਰੇ) ਸੰਤ ਤੇਰੇ (ਆਸਰੇ ਰਹਿੰਦੇ ਹਨ)। ਹੇ ਪ੍ਰਭੂ! ਤੇਰੇ ਸੇਵਕ ਨੂੰ ਕੋਈ ਡਰ ਪੋਹ ਨਹੀਂ ਸਕਦਾ, ਮੌਤ ਦਾ ਡਰ ਉਸ ਦੇ ਨੇੜੇ ਨਹੀਂ ਢੁਕਦਾ ॥੧॥ ਰਹਾਉ ॥nullਹੇ ਮੇਰੇ ਮਾਲਕ! ਜੇਹੜੇ ਮਨੁੱਖ ਤੇਰੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਜੰਮਣ ਮਰਨ (ਦੇ ਗੇੜ) ਦਾ ਦੁੱਖ ਦੂਰ ਹੋ ਜਾਂਦਾ ਹੈ, ਉਹਨਾਂ ਨੂੰ ਗੁਰੂ ਦਾ (ਦਿੱਤਾ ਹੋਇਆ ਇਹ) ਭਰੋਸਾ (ਚੇਤੇ ਰਹਿੰਦਾ ਹੈ ਕਿ ਉਹਨਾਂ ਉਤੇ ਹੋਈ) ਤੇਰੀ ਬਖ਼ਸ਼ਸ਼ ਨੂੰ ਕੋਈ ਮਿਟਾ ਨਹੀਂ ਸਕਦਾ ॥੨॥nullਹੇ ਪ੍ਰਭੂ! (ਤੇਰੇ ਸੰਤ ਤੇਰਾ) ਨਾਮ ਸਿਮਰਦੇ ਰਹਿੰਦੇ ਹਨ, ਆਤਮਕ ਆਨੰਦ ਮਾਣਦੇ ਰਹਿੰਦੇ ਹਨ, ਅੱਠੇ ਪਹਰ ਤੇਰਾ ਆਰਾਧਨ ਕਰਦੇ ਹਨ। ਤੇਰੀ ਸਰਨ ਵਿਚ ਆ ਕੇ, ਤੇਰੇ ਆਸਰੇ ਰਹਿ ਕੇ ਉਹ (ਕਾਮਾਦਿਕ) ਪੰਜੇ ਵੈਰੀਆਂ ਨੂੰ ਫੜ ਕੇ ਵੱਸ ਵਿਚ ਕਰ ਲੈਂਦੇ ਹਨ ॥੩॥nullਹੇ ਮੇਰੇ ਮਾਲਕ-ਪ੍ਰਭੂ! ਮੈਂ (ਭੀ) ਤੇਰੇ (ਬਖ਼ਸ਼ਸ਼ ਦੀ) ਕਦਰ ਨਹੀਂ ਸਾਂ ਜਾਣਦਾ, ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ ਸੀ, ਤੇਰੇ ਚਰਨਾਂ ਵਿਚ ਸੁਰਤ ਟਿਕਾਣੀ ਭੀ ਨਹੀਂ ਜਾਣਦਾ ਸਾਂ, ਕਿਸੇ ਹੋਰ ਧਾਰਮਿਕ ਕੰਮ ਦੀ ਭੀ ਮੈਨੂੰ ਸੂਝ ਨਹੀਂ ਸੀ। ਪਰ (ਤੇਰੀ ਮੇਹਰ ਨਾਲ) ਮੈਨੂੰ ਸਭ ਤੋਂ ਵੱਡਾ ਗੁਰੂ ਨਾਨਕ ਮਿਲ ਪਿਆ, ਜਿਸ ਨੇ ਮੇਰੀ ਲਾਜ ਰੱਖ ਲਈ (ਤੇ ਮੈਨੂੰ ਤੇਰੇ ਚਰਨਾਂ ਵਿਚ ਜੋੜ ਦਿੱਤਾ) ॥੪॥੧੦॥੫੭॥