Hukumnama - Ang 759

Ourajh Rehiou Bikhiaa Kai Sangaa in Raag Suhi

In Gurmukhi

ਰਾਗੁ ਸੂਹੀ ਅਸਟਪਦੀਆ ਮਹਲਾ ੫ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਉਰਝਿ ਰਹਿਓ ਬਿਖਿਆ ਕੈ ਸੰਗਾ ॥
ਮਨਹਿ ਬਿਆਪਤ ਅਨਿਕ ਤਰੰਗਾ ॥੧॥
ਮੇਰੇ ਮਨ ਅਗਮ ਅਗੋਚਰ ॥
ਕਤ ਪਾਈਐ ਪੂਰਨ ਪਰਮੇਸਰ ॥੧॥ ਰਹਾਉ ॥
ਮੋਹ ਮਗਨ ਮਹਿ ਰਹਿਆ ਬਿਆਪੇ ॥
ਅਤਿ ਤ੍ਰਿਸਨਾ ਕਬਹੂ ਨਹੀ ਧ੍ਰਾਪੇ ॥੨॥
ਬਸਇ ਕਰੋਧੁ ਸਰੀਰਿ ਚੰਡਾਰਾ ॥
ਅਗਿਆਨਿ ਨ ਸੂਝੈ ਮਹਾ ਗੁਬਾਰਾ ॥੩॥
ਭ੍ਰਮਤ ਬਿਆਪਤ ਜਰੇ ਕਿਵਾਰਾ ॥
ਜਾਣੁ ਨ ਪਾਈਐ ਪ੍ਰਭ ਦਰਬਾਰਾ ॥੪॥
ਆਸਾ ਅੰਦੇਸਾ ਬੰਧਿ ਪਰਾਨਾ ॥
ਮਹਲੁ ਨ ਪਾਵੈ ਫਿਰਤ ਬਿਗਾਨਾ ॥੫॥
ਸਗਲ ਬਿਆਧਿ ਕੈ ਵਸਿ ਕਰਿ ਦੀਨਾ ॥
ਫਿਰਤ ਪਿਆਸ ਜਿਉ ਜਲ ਬਿਨੁ ਮੀਨਾ ॥੬॥
ਕਛੂ ਸਿਆਨਪ ਉਕਤਿ ਨ ਮੋਰੀ ॥
ਏਕ ਆਸ ਠਾਕੁਰ ਪ੍ਰਭ ਤੋਰੀ ॥੭॥
ਕਰਉ ਬੇਨਤੀ ਸੰਤਨ ਪਾਸੇ ॥
ਮੇਲਿ ਲੈਹੁ ਨਾਨਕ ਅਰਦਾਸੇ ॥੮॥
ਭਇਓ ਕ੍ਰਿਪਾਲੁ ਸਾਧਸੰਗੁ ਪਾਇਆ ॥
ਨਾਨਕ ਤ੍ਰਿਪਤੇ ਪੂਰਾ ਪਾਇਆ ॥੧॥ ਰਹਾਉ ਦੂਜਾ ॥੧॥

Phonetic English

Raag Soohee Asattapadheeaa Mehalaa 5 Ghar 1
Ik Oankaar Sathigur Prasaadh ||
Ourajh Rehiou Bikhiaa Kai Sangaa ||
Manehi Biaapath Anik Tharangaa ||1||
Maerae Man Agam Agochar ||
Kath Paaeeai Pooran Paramaesar ||1|| Rehaao ||
Moh Magan Mehi Rehiaa Biaapae ||
Ath Thrisanaa Kabehoo Nehee Dhhraapae ||2||
Basae Karodhh Sareer Chanddaaraa ||
Agiaan N Soojhai Mehaa Gubaaraa ||3||
Bhramath Biaapath Jarae Kivaaraa ||
Jaan N Paaeeai Prabh Dharabaaraa ||4||
Aasaa Andhaesaa Bandhh Paraanaa ||
Mehal N Paavai Firath Bigaanaa ||5||
Sagal Biaadhh Kai Vas Kar Dheenaa ||
Firath Piaas Jio Jal Bin Meenaa ||6||
Kashhoo Siaanap Oukath N Moree ||
Eaek Aas Thaakur Prabh Thoree ||7||
Karo Baenathee Santhan Paasae ||
Mael Laihu Naanak Aradhaasae ||8||
Bhaeiou Kirapaal Saadhhasang Paaeiaa ||
Naanak Thripathae Pooraa Paaeiaa ||1|| Rehaao Dhoojaa ||1||

English Translation

Raag Soohee, Ashtapadees, Fifth Mehl, First House:
One Universal Creator God. By The Grace Of The True Guru:
He is entangled in sinful associations;
His mind is troubled by so very many waves. ||1||
O my mind, how can the Unapproachable and Incomprehensible Lord be found?
He is the Perfect Transcendent Lord. ||1||Pause||
He remains entangled in the intoxication of worldly love.
His excessive thirst is never quenched. ||2||
Anger is the outcaste which hides within his body;
He is in the utter darkness of ignorance, and he does not understand. ||3||
Afflicted by doubt, the shutters are shut tight;
He cannot go to God's Court. ||4||
The mortal is bound and gagged by hope and fear;
He cannot find the Mansion of the Lord's Presence, and so he wanders around like a stranger. ||5||
He falls under the power of all negative influences;
He wanders around thirsty like a fish out of water. ||6||
I have no clever tricks or techniques;
You are my only hope, O my Lord God Master. ||7||
Nanak offers this prayer to the Saints
- please let me merge and blend with You. ||8||
God has shown Mercy, and I have found the Saadh Sangat, the Company of the Holy.
Nanak is satisfied, finding the Perfect Lord. ||1||Second Pause||1||

Punjabi Viakhya

ਰਾਗ ਸੂਹੀ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullਮਨੁੱਖ ਮਾਇਆ ਦੀ ਸੰਗਤ ਵਿਚ ਫਸਿਆ ਰਹਿੰਦਾ ਹੈ, ਮਨੁੱਖ ਦੇ ਮਨ ਨੂੰ (ਲੋਭ ਦੀਆਂ) ਅਨੇਕਾਂ ਲਹਿਰਾਂ ਦਬਾਈ ਰੱਖਦੀਆਂ ਹਨ ॥੧॥nullਹੇ ਮੇਰੇ ਮਨ! ਉਹ ਪੂਰਨ ਪਰਾਮਤਮਾ ਕਿਵੇਂ ਲੱਭੇ? ਮਨੁੱਖ ਦੀ ਅਕਲ ਦੀ ਪਹੁੰਚ ਤੋਂ ਉਹ ਪਰੇ ਹੈ, ਗਿਆਨ-ਇੰਦ੍ਰਿਆਂ ਦੀ ਸਹਾਇਤਾ ਨਾਲ ਭੀ ਉਸ ਤਕ ਨਹੀਂ ਅੱਪੜ ਸਕੀਦਾ ॥੧॥ ਰਹਾਉ ॥nullਮੋਹ ਦੀ ਮਗਨਤਾ ਵਿਚ ਦਬਾਇਆ ਰਹਿੰਦਾ ਹੈ, (ਹਰ ਵੇਲੇ ਇਸ ਨੂੰ ਮਾਇਆ ਦੀ) ਬਹੁਤ ਤ੍ਰਿਸ਼ਨਾ ਲੱਗੀ ਰਹਿੰਦੀ ਹੈ, ਕਿਸੇ ਵੇਲੇ ਭੀ (ਇਸ ਦਾ ਮਨ) ਰੱਜਦਾ ਨਹੀਂ ॥੨॥nullਮਨੁੱਖ ਦੇ ਸਰੀਰ ਵਿਚ ਚੰਡਾਲ ਕ੍ਰੋਧ ਵੱਸਦਾ ਰਹਿੰਦਾ ਹੈ। ਆਤਮਕ ਜੀਵਨ ਵਲੋਂ ਬੇ-ਸਮਝੀ ਦੇ ਕਾਰਨ (ਇਸ ਦੇ ਜੀਵਨ-ਸਫ਼ਰ ਵਿਚ) ਬੜਾ ਹਨੇਰਾ ਰਹਿੰਦਾ ਹੈ (ਜਿਸ ਕਰਕੇ ਇਸ ਨੂੰ ਸਹੀ ਜੀਵਨ-ਰਸਤਾ) ਨਹੀਂ ਸੁੱਝਦਾ (ਦਿੱਸਦਾ) ॥੩॥nullਭਟਕਣਾ ਅਤੇ ਮਾਇਆ ਦਾ ਦਬਾਉ-(ਹਰ ਵੇਲੇ) ਇਹ ਦੋ ਕਿਵਾੜ ਵੱਜੇ ਰਹਿੰਦੇ ਹਨ, ਇਸ ਵਾਸਤੇ ਮਨੁੱਖ ਪਰਮਾਤਮਾ ਦੇ ਦਰਬਾਰ ਵਿਚ ਪਹੁੰਚ ਨਹੀਂ ਸਕਦਾ ॥੪॥nullਮਨੁੱਖ ਹਰ ਵੇਲੇ ਮਾਇਆ ਦੀ ਆਸਾ ਅਤੇ ਚਿੰਤਾ-ਫ਼ਿਕਰ ਦੇ ਬੰਧਨ ਵਿਚ ਪਿਆ ਰਹਿੰਦਾ ਹੈ, ਪ੍ਰਭੂ ਦੀ ਹਜ਼ੂਰੀ ਪ੍ਰਾਪਤ ਨਹੀਂ ਕਰ ਸਕਦਾ, ਪਰਦੇਸੀਆਂ ਵਾਂਗ (ਰਾਹੋਂ ਖੁੰਝਾ ਹੋਇਆ) ਭਟਕਦਾ ਫਿਰਦਾ ਹੈ ॥੫॥nullਹੇ ਭਾਈ! ਮਨੁੱਖ ਸਾਰੀਆਂ ਮਾਨਸਕ ਬੀਮਾਰੀਆਂ ਦੇ ਵਸ ਵਿਚ ਆਇਆ ਰਹਿੰਦਾ ਹੈ, ਜਿਵੇਂ ਪਾਣੀ ਤੋਂ ਬਿਨਾ ਮੱਛੀ ਤੜਫਦੀ ਹੈ, ਤਿਵੇਂ ਇਹ ਤ੍ਰਿਸ਼ਨਾ ਦਾ ਮਾਰਿਆ ਭਟਕਦਾ ਹੈ ॥੬॥nullਹੇ ਪ੍ਰਭੂ! (ਇਹਨਾਂ ਸਾਰੇ ਵਿਕਾਰਾਂ ਦੇ ਟਾਕਰੇ) ਮੇਰੀ ਕੋਈ ਚਤੁਰਾਈ ਕੋਈ ਵਿਚਾਰ ਨਹੀਂ ਚੱਲ ਸਕਦੀ। ਹੇ ਮੇਰੇ ਮਾਲਕ! ਸਿਰਫ਼ ਤੇਰੀ (ਸਹਾਇਤਾ ਦੀ ਹੀ) ਆਸ ਹੈ (ਕਿ ਉਹ ਬਚਾ ਲਏ) ॥੭॥nullਹੇ ਪ੍ਰਭੂ! ਮੈਂ ਤੇਰੇ ਸੰਤ ਜਨਾਂ ਅੱਗੇ ਬੇਨਤੀ ਕਰਦਾ ਹਾਂ, ਅਰਜ਼ੋਈ ਕਰਦਾ ਹਾਂ ਕਿ ਮੈਨੂੰ ਨਾਨਕ ਨੂੰ (ਆਪਣੇ ਚਰਨਾਂ ਵਿਚ) ਮਿਲਾਈ ਰੱਖਣ ॥੮॥nullਹੇ ਨਾਨਕ! (ਆਖ-) ਜਿਨ੍ਹਾਂ ਮਨੁੱਖਾਂ ਉੱਤੇ ਪਰਮਾਤਮਾ ਦਇਆਵਾਨ ਹੁੰਦਾ ਹੈ, ਉਹਨਾਂ ਨੂੰ ਗੁਰੂ ਦੀ ਸੰਗਤ ਪ੍ਰਾਪਤ ਹੁੰਦੀ ਹੈ, ਉਹ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੇ ਹਨ, ਤੇ, ਉਹਨਾਂ ਨੂੰ ਪੂਰਨ ਪ੍ਰਭੂ ਮਿਲ ਪੈਂਦਾ ਹੈ।੧।ਰਹਾਉ ਦੂਜਾ ॥੧॥ਰਹਾਉ ਦੂਜਾ॥੧॥