Hukumnama - Ang 773

Har Pehilarree Laav Paravirathee Karam Dhrirraaeiaa Bal Raam Jeeo in Raag Suhi

In Gurmukhi

ਸੂਹੀ ਮਹਲਾ ੪ ॥
ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥
ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥
ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਸਿਮ੍ਰਿਤਿ ਨਾਮੁ ਦ੍ਰਿੜਾਇਆ ॥
ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ ॥
ਸਹਜ ਅਨੰਦੁ ਹੋਆ ਵਡਭਾਗੀ ਮਨਿ ਹਰਿ ਹਰਿ ਮੀਠਾ ਲਾਇਆ ॥
ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭੁ ਕਾਜੁ ਰਚਾਇਆ ॥੧॥
ਹਰਿ ਦੂਜੜੀ ਲਾਵ ਸਤਿਗੁਰੁ ਪੁਰਖੁ ਮਿਲਾਇਆ ਬਲਿ ਰਾਮ ਜੀਉ ॥
ਨਿਰਭਉ ਭੈ ਮਨੁ ਹੋਇ ਹਉਮੈ ਮੈਲੁ ਗਵਾਇਆ ਬਲਿ ਰਾਮ ਜੀਉ ॥
ਨਿਰਮਲੁ ਭਉ ਪਾਇਆ ਹਰਿ ਗੁਣ ਗਾਇਆ ਹਰਿ ਵੇਖੈ ਰਾਮੁ ਹਦੂਰੇ ॥
ਹਰਿ ਆਤਮ ਰਾਮੁ ਪਸਾਰਿਆ ਸੁਆਮੀ ਸਰਬ ਰਹਿਆ ਭਰਪੂਰੇ ॥
ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਮਿਲਿ ਹਰਿ ਜਨ ਮੰਗਲ ਗਾਏ ॥
ਜਨ ਨਾਨਕ ਦੂਜੀ ਲਾਵ ਚਲਾਈ ਅਨਹਦ ਸਬਦ ਵਜਾਏ ॥੨॥
ਹਰਿ ਤੀਜੜੀ ਲਾਵ ਮਨਿ ਚਾਉ ਭਇਆ ਬੈਰਾਗੀਆ ਬਲਿ ਰਾਮ ਜੀਉ ॥
ਸੰਤ ਜਨਾ ਹਰਿ ਮੇਲੁ ਹਰਿ ਪਾਇਆ ਵਡਭਾਗੀਆ ਬਲਿ ਰਾਮ ਜੀਉ ॥
ਨਿਰਮਲੁ ਹਰਿ ਪਾਇਆ ਹਰਿ ਗੁਣ ਗਾਇਆ ਮੁਖਿ ਬੋਲੀ ਹਰਿ ਬਾਣੀ ॥
ਸੰਤ ਜਨਾ ਵਡਭਾਗੀ ਪਾਇਆ ਹਰਿ ਕਥੀਐ ਅਕਥ ਕਹਾਣੀ ॥
ਹਿਰਦੈ ਹਰਿ ਹਰਿ ਹਰਿ ਧੁਨਿ ਉਪਜੀ ਹਰਿ ਜਪੀਐ ਮਸਤਕਿ ਭਾਗੁ ਜੀਉ ॥
ਜਨੁ ਨਾਨਕੁ ਬੋਲੇ ਤੀਜੀ ਲਾਵੈ ਹਰਿ ਉਪਜੈ ਮਨਿ ਬੈਰਾਗੁ ਜੀਉ ॥੩॥
ਹਰਿ ਚਉਥੜੀ ਲਾਵ ਮਨਿ ਸਹਜੁ ਭਇਆ ਹਰਿ ਪਾਇਆ ਬਲਿ ਰਾਮ ਜੀਉ ॥
ਗੁਰਮੁਖਿ ਮਿਲਿਆ ਸੁਭਾਇ ਹਰਿ ਮਨਿ ਤਨਿ ਮੀਠਾ ਲਾਇਆ ਬਲਿ ਰਾਮ ਜੀਉ ॥
ਹਰਿ ਮੀਠਾ ਲਾਇਆ ਮੇਰੇ ਪ੍ਰਭ ਭਾਇਆ ਅਨਦਿਨੁ ਹਰਿ ਲਿਵ ਲਾਈ ॥
ਮਨ ਚਿੰਦਿਆ ਫਲੁ ਪਾਇਆ ਸੁਆਮੀ ਹਰਿ ਨਾਮਿ ਵਜੀ ਵਾਧਾਈ ॥
ਹਰਿ ਪ੍ਰਭਿ ਠਾਕੁਰਿ ਕਾਜੁ ਰਚਾਇਆ ਧਨ ਹਿਰਦੈ ਨਾਮਿ ਵਿਗਾਸੀ ॥
ਜਨੁ ਨਾਨਕੁ ਬੋਲੇ ਚਉਥੀ ਲਾਵੈ ਹਰਿ ਪਾਇਆ ਪ੍ਰਭੁ ਅਵਿਨਾਸੀ ॥੪॥੨॥

Phonetic English

Soohee Mehalaa 4 ||
Har Pehilarree Laav Paravirathee Karam Dhrirraaeiaa Bal Raam Jeeo ||
Baanee Brehamaa Vaedh Dhharam Dhrirrahu Paap Thajaaeiaa Bal Raam Jeeo ||
Dhharam Dhrirrahu Har Naam Dhhiaavahu Simrith Naam Dhrirraaeiaa ||
Sathigur Gur Pooraa Aaraadhhahu Sabh Kilavikh Paap Gavaaeiaa ||
Sehaj Anandh Hoaa Vaddabhaagee Man Har Har Meethaa Laaeiaa ||
Jan Kehai Naanak Laav Pehilee Aaranbh Kaaj Rachaaeiaa ||1||
Har Dhoojarree Laav Sathigur Purakh Milaaeiaa Bal Raam Jeeo ||
Nirabho Bhai Man Hoe Houmai Mail Gavaaeiaa Bal Raam Jeeo ||
Niramal Bho Paaeiaa Har Gun Gaaeiaa Har Vaekhai Raam Hadhoorae ||
Har Aatham Raam Pasaariaa Suaamee Sarab Rehiaa Bharapoorae ||
Anthar Baahar Har Prabh Eaeko Mil Har Jan Mangal Gaaeae ||
Jan Naanak Dhoojee Laav Chalaaee Anehadh Sabadh Vajaaeae ||2||
Har Theejarree Laav Man Chaao Bhaeiaa Bairaageeaa Bal Raam Jeeo ||
Santh Janaa Har Mael Har Paaeiaa Vaddabhaageeaa Bal Raam Jeeo ||
Niramal Har Paaeiaa Har Gun Gaaeiaa Mukh Bolee Har Baanee ||
Santh Janaa Vaddabhaagee Paaeiaa Har Kathheeai Akathh Kehaanee ||
Hiradhai Har Har Har Dhhun Oupajee Har Japeeai Masathak Bhaag Jeeo ||
Jan Naanak Bolae Theejee Laavai Har Oupajai Man Bairaag Jeeo ||3||
Har Chouthharree Laav Man Sehaj Bhaeiaa Har Paaeiaa Bal Raam Jeeo ||
Guramukh Miliaa Subhaae Har Man Than Meethaa Laaeiaa Bal Raam Jeeo ||
Har Meethaa Laaeiaa Maerae Prabh Bhaaeiaa Anadhin Har Liv Laaee ||
Man Chindhiaa Fal Paaeiaa Suaamee Har Naam Vajee Vaadhhaaee ||
Har Prabh Thaakur Kaaj Rachaaeiaa Dhhan Hiradhai Naam Vigaasee ||
Jan Naanak Bolae Chouthhee Laavai Har Paaeiaa Prabh Avinaasee ||4||2||

English Translation

Soohee, Fourth Mehl:
In the first round of the marriage ceremony, the Lord sets out His Instructions for performing the daily duties of married life.
Instead of the hymns of the Vedas to Brahma, embrace the righteous conduct of Dharma, and renounce sinful actions.
Meditate on the Lord's Name; embrace and enshrine the contemplative remembrance of the Naam.
Worship and adore the Guru, the Perfect True Guru, and all your sins shall be dispelled.
By great good fortune, celestial bliss is attained, and the Lord, Har, Har, seems sweet to the mind.
Servant Nanak proclaims that, in this, the first round of the marriage ceremony, the marriage ceremony has begun. ||1||
In the second round of the marriage ceremony, the Lord leads you to meet the True Guru, the Primal Being.
With the Fear of God, the Fearless Lord in the mind, the filth of egotism is eradicated.
In the Fear of God, the Immaculate Lord, sing the Glorious Praises of the Lord, and behold the Lord's Presence before you.
The Lord, the Supreme Soul, is the Lord and Master of the Universe; He is pervading and permeating everywhere, fully filling all spaces.
Deep within, and outside as well, there is only the One Lord God. Meeting together, the humble servants of the Lord sing the songs of joy.
Servant Nanak proclaims that, in this, the second round of the marriage ceremony, the unstruck sound current of the Shabad resounds. ||2||
In the third round of the marriage ceremony, the mind is filled with Divine Love.
Meeting with the humble Saints of the Lord, I have found the Lord, by great good fortune.
I have found the Immaculate Lord, and I sing the Glorious Praises of the Lord. I speak the Word of the Lord's Bani.
By great good fortune, I have found the humble Saints, and I speak the Unspoken Speech of the Lord.
The Name of the Lord, Har, Har, Har, vibrates and resounds within my heart; meditating on the Lord, I have realized the destiny inscribed upon my forehead.
Servant Nanak proclaims that, in this, the third round of the marriage ceremony, the mind is filled with Divine Love for the Lord. ||3||
In the fourth round of the marriage ceremony, my mind has become peaceful; I have found the Lord.
As Gurmukh, I have met Him, with intuitive ease; the Lord seems so sweet to my mind and body.
The Lord seems so sweet; I am pleasing to my God. Night and day, I lovingly focus my consciousness on the Lord.
I have obtained my Lord and Master, the fruit of my mind's desires. The Lord's Name resounds and resonates.
The Lord God, my Lord and Master, blends with His bride, and her heart blossoms forth in the Naam.
Servant Nanak proclaims that, in this, the fourth round of the marriage ceremony, we have found the Eternal Lord God. ||4||2||

Punjabi Viakhya

nullnullnullnullnullnullਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮਿਹਰ ਨਾਲ ਗੁਰੂ ਨੇ ਸਿੱਖ ਨੂੰ) ਹਰਿ-ਨਾਮ ਜਪਣ ਦੇ ਆਹਰ ਵਿਚ ਰੁੱਝਣ ਦਾ ਕੰਮ ਨਿਸ਼ਚੇ ਕਰਾਇਆ ਹੈ (ਤਾਕੀਦ ਕੀਤੀ ਹੈ)। ਇਹੀ ਹੈ ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਪਹਿਲੀ ਸੋਹਣੀ ਲਾਂਵ। ਹੇ ਭਾਈ! ਗੁਰੂ ਦੀ ਬਾਣੀ ਹੀ (ਸਿੱਖ ਵਾਸਤੇ) ਬ੍ਰਹਮਾ ਦਾ ਵੇਦ ਹੈ। ਇਸ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਨ ਦਾ) ਧਰਮ (ਆਪਣੇ ਹਿਰਦੇ ਵਿਚ) ਪੱਕਾ ਕਰੋ (ਨਾਮ ਸਿਮਰਿਆਂ ਸਾਰੇ) ਪਾਪ ਦੂਰ ਹੋ ਜਾਂਦੇ ਹਨ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦੇ ਰਹੋ, (ਮਨੁੱਖਾ ਜੀਵਨ ਦਾ ਇਹ) ਧਰਮ (ਆਪਣੇ ਅੰਦਰ) ਪੱਕਾ ਕਰ ਲਵੋ। ਗੁਰੂ ਨੇ ਜੋ ਨਾਮ ਸਿਮਰਨ ਦੀ ਤਾਕੀਦ ਕੀਤੀ ਹੈ, ਇਹੀ ਸਿੱਖ ਵਾਸਤੇ ਸਿਮ੍ਰਿਤਿ (ਦਾ ਉਪਦੇਸ਼) ਹੈ। ਹੇ ਭਾਈ! ਪੂਰੇ ਗੁਰੂ (ਦੇ ਇਸ ਉਪਦੇਸ਼ ਨੂੰ) ਹਰ ਵੇਲੇ ਚੇਤੇ ਰੱਖੋ, ਸਾਰੇ ਪਾਪ ਵਿਕਾਰ (ਇਸ ਦੀ ਬਰਕਤਿ ਨਾਲ) ਦੂਰ ਹੋ ਜਾਂਦੇ ਹਨ। ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਵੱਡੇ ਭਾਗਾਂ ਵਾਲੇ ਨੂੰ ਆਤਮਕ ਅਡੋਲਤਾ ਦਾ ਸੁਖ ਮਿਲਿਆ ਰਹਿੰਦਾ ਹੈ। ਦਾਸ ਨਾਨਕ ਆਖਦਾ ਹੈ-ਪਰਮਾਤਮਾ ਦਾ ਨਾਮ ਜਪਣਾ ਹੀ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਪਹਿਲੀ ਲਾਂਵ ਹੈ। ਹਰਿ-ਨਾਮ ਸਿਮਰਨ ਤੋਂ ਹੀ (ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ) ਵਿਆਹ (ਦਾ) ਮੁੱਢ ਬੱਝਦਾ ਹੈ ॥੧॥nullnullnullnullnullਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਤੂੰ ਮਿਹਰ ਕਰ ਕੇ ਜਿਸ ਜੀਵ-ਇਸਤ੍ਰੀ ਨੂੰ) ਗੁਰੂ ਮਹਾ ਪੁਰਖ ਮਿਲਾ ਦੇਂਦਾ ਹੈਂ (ਉਸ ਦਾ) ਮਨ (ਦੁਨੀਆ ਦੇ) ਸਾਰੇ ਡਰਾਂ ਵਲੋਂ ਨਿਡਰ ਹੋ ਜਾਂਦਾ ਹੈ, (ਗੁਰੂ ਉਸ ਦੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਦੇਂਦਾ ਹੈ-ਇਹੀ ਹੈ ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਦੂਜੀ ਸੋਹਣੀ ਲਾਂਵ। ਹੇ ਭਾਈ! (ਜੇਹੜੀ ਜੀਵ-ਇਸਤ੍ਰੀ ਹਉਮੈ ਦੂਰ ਕਰ ਕੇ) ਪਰਮਾਤਮਾ ਦੇ ਗੁਣ ਗਾਂਦੀ ਹੈ, ਉਸ ਦੇ ਅੰਦਰ (ਪ੍ਰਭੂ-ਪਤੀ ਵਾਸਤੇ) ਆਦਰ-ਸਤਕਾਰ ਪੈਦਾ ਹੋ ਜਾਂਦਾ ਹੈ, ਉਹ ਪਰਮਾਤਮਾ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਦੀ ਹੈ। (ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ ਇਹ ਜਗਤ-ਖਿਲਾਰਾ) ਪ੍ਰਭੂ ਆਪਣੇ ਆਪੇ ਦਾ ਪਸਾਰਾ ਪਸਾਰ ਰਿਹਾ ਹੈ, ਅਤੇ ਉਹ ਮਾਲਕ-ਪ੍ਰਭੂ ਸਭ ਜੀਵਾਂ ਵਿਚ ਵਿਆਪਕ ਹੋ ਰਿਹਾ ਹੈ। (ਉਸ ਜੀਵ-ਇਸਤ੍ਰੀ ਨੂੰ ਆਪਣੇ) ਅੰਦਰ ਅਤੇ ਬਾਹਰ (ਸਾਰੇ ਜਗਤ ਵਿਚ) ਸਿਰਫ਼ ਪਰਮਾਤਮਾ ਹੀ (ਵੱਸਦਾ ਦਿੱਸਦਾ ਹੈ), ਸਾਧ ਸੰਗਤ ਵਿਚ ਮਿਲ ਕੇ ਉਹ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੀ ਰਹਿੰਦੀ ਹੈ। ਹੇ ਦਾਸ ਨਾਨਕ! (ਆਖ-ਗੁਰੂ ਦੀ ਸਰਨ ਪੈ ਕੇ, ਹਉਮੈ ਦੂਰ ਕਰਕੇ ਪ੍ਰਭੂ ਸਿਫ਼ਤ-ਸਾਲਾਹ ਦੇ ਗੀਤ ਗਾਣੇ ਅਤੇ ਉਸ ਨੂੰ ਸਰਬ-ਵਿਆਪਕ ਵੇਖਣਾ-ਪ੍ਰਭੂ ਨੇ ਇਹ) ਦੂਜੀ ਲਾਂਵ (ਜੀਵ-ਇਸਤ੍ਰੀ ਦੇ ਵਿਆਹ ਦੀ) ਤੋਰ ਦਿੱਤੀ ਹੈ, (ਇਸ ਆਤਮਕ ਅਵਸਥਾ ਤੇ ਪਹੁੰਚੀ ਜੀਵ-ਇਸਤ੍ਰੀ ਦੇ ਅੰਦਰ ਪ੍ਰਭੂ) ਸਿਫ਼ਤ-ਸਾਲਾਹ ਦੀ ਬਾਣੀ ਦੇ, ਮਾਨੋ, ਇਕ-ਰਸ ਵਾਜੇ ਵਜਾ ਦੇਂਦਾ ਹੈ ॥੨॥nullnullnullnullnullਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮਿਹਰ ਨਾਲ) ਵੈਰਾਗਵਾਨਾਂ ਦੇ ਮਨ ਵਿਚ (ਤੇਰੇ ਮਿਲਾਪ ਲਈ) ਤਾਂਘ ਪੈਦਾ ਹੁੰਦੀ ਹੈ, (ਇਹ ਆਤਮਕ ਅਵਸਥਾ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ) ਤੀਜੀ ਸੋਹਣੀ ਲਾਂਵ ਹੈ। ਹੇ ਭਾਈ! ਜਿਨ੍ਹਾਂ ਵੱਡੇ ਭਾਗਾਂ ਵਾਲੇ ਮਨੁੱਖਾਂ ਨੂੰ ਸੰਤ ਜਨਾਂ ਦਾ ਮਿਲਾਪ ਹਾਸਲ ਹੁੰਦਾ ਹੈ, ਉਹਨਾਂ ਨੂੰ ਪਰਮਾਤਮਾ ਦਾ ਮੇਲ ਪ੍ਰਾਪਤ ਹੁੰਦਾ ਹੈ, (ਉਹ ਮਨੁੱਖ ਜੀਵਨ ਨੂੰ) ਪਵਿੱਤਰ ਕਰਨ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰਦੇ ਹਨ, ਸਦਾ ਪ੍ਰਭੂ ਦੇ ਗੁਣ ਗਾਂਦੇ ਹਨ, ਅਤੇ ਮੂੰਹ ਨਾਲ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਉਚਾਰਦੇ ਹਨ, ਉਹ ਵਡ-ਭਾਗੀ ਮਨੁੱਖ ਸੰਤ ਜਨਾਂ ਦੀ ਸੰਗਤ ਵਿਚ ਪ੍ਰਭੂ-ਮਿਲਾਪ ਪ੍ਰਾਪਤ ਕਰਦੇ ਹਨ। ਹੇ ਭਾਈ! ਅਕੱਥ ਪ੍ਰਭੂ ਦੀ ਸਿਫ਼ਤ-ਸਾਲਾਹ ਸਦਾ ਕਰਦੇ ਰਹਿਣਾ ਚਾਹੀਦਾ ਹੈ, (ਜਿਹੜਾ ਮਨੁੱਖ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹੈ, ਉਸ ਦੇ) ਹਿਰਦੇ ਵਿਚ ਸਦਾ ਟਿਕੀ ਰਹਿਣ ਵਾਲੀ ਪ੍ਰਭੂ-ਪ੍ਰੇਮ ਦੀ ਰੌ ਚੱਲ ਪੈਂਦੀ ਹੈ। ਪਰ, ਹੇ ਭਾਈ! ਪਰਮਾਤਮਾ ਦਾ ਨਾਮ (ਤਦੋਂ ਹੀ) ਜਪਿਆ ਜਾ ਸਕਦਾ ਹੈ, ਜੇ ਮੱਥੇ ਉੱਤੇ ਚੰਗਾ ਭਾਗ ਜਾਗ ਪਏ। ਹੇ ਭਾਈ! ਦਾਸ ਨਾਨਕ ਆਖਦਾ ਹੈ (ਕਿ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ) ਤੀਜੀ ਲਾਂਵ ਸਮੇ (ਜੀਵ-ਇਸਤ੍ਰੀ ਦੇ) ਮਨ ਵਿਚ ਪ੍ਰਭੂ (-ਮਿਲਾਪ ਦੀ) ਤੀਬਰ ਤਾਂਘ ਪੈਦਾ ਹੋ ਜਾਂਦੀ ਹੈ ॥੩॥nullnullnullnullnullਹੇ ਸੋਹਣੇ ਰਾਮ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮੇਹਰ ਨਾਲ ਜਿਸ ਜੀਵ-ਇਸਤ੍ਰੀ ਦੇ) ਮਨ ਵਿਚ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ ਨੂੰ ਤੇਰਾ ਮਿਲਾਪ ਹੋ ਜਾਂਦਾ ਹੈ। (ਇਹ ਆਤਮਕ ਅਵਸਥਾ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਮਿਲਾਪ ਦੀ) ਚੌਥੀ ਸੋਹਣੀ ਲਾਂਵ ਹੈ। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪ੍ਰਭੂ-) ਪ੍ਰੇਮ ਵਿਚ (ਟਿਕ ਕੇ, ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ) ਮਿਲ ਪੈਂਦਾ ਹੈ, (ਉਸ ਦੇ) ਮਨ ਵਿਚ (ਉਸ ਦੇ) ਤਨ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਿਸ ਜੀਵ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਪ੍ਰਭੂ ਨੂੰ ਉਹ ਜੀਵ ਪਿਆਰਾ ਲੱਗਣ ਲੱਗ ਪੈਂਦਾ ਹੈ, ਉਹ ਮਨੁੱਖ ਸਦਾ ਪ੍ਰਭੂ (ਦੀ ਯਾਦ ਵਿਚ (ਆਪਣੀ) ਸੁਰਤ ਜੋੜੀ ਰੱਖਦਾ ਹੈ, ਉਹ ਮਨੁੱਖ ਪ੍ਰਭੂ-ਮਿਲਾਪ ਦਾ ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ। ਪ੍ਰਭੂ ਦੇ ਨਾਮ ਦੀ ਬਰਕਤਿ ਨਾਲ (ਉਸ ਦੇ ਅੰਦਰ ਸਦਾ) ਚੜ੍ਹਦੀ ਕਲਾ ਬਣੀ ਰਹਿੰਦੀ ਹੈ। ਹੇ ਭਾਈ! ਪ੍ਰਭੂ ਨੇ, ਮਾਲਕ-ਹਰੀ ਨੇ (ਜਿਸ ਜੀਵ-ਇਸਤ੍ਰੀ ਦੇ) ਵਿਆਹ ਦਾ ਉੱਦਮ ਸ਼ੁਰੂ ਕਰ ਦਿੱਤਾ, ਉਹ ਜੀਵ-ਇਸਤ੍ਰੀ ਨਾਮ ਸਿਮਰਨ ਦੀ ਬਰਕਤਿ ਨਾਲ (ਆਪਣੇ) ਹਿਰਦੇ ਵਿਚ ਸਦਾ ਆਨੰਦ-ਭਰਪੂਰ ਰਹਿੰਦੀ ਹੈ। ਦਾਸ ਨਾਨਕ ਆਖਦਾ ਹੈ-ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਚੌਥੀ ਲਾਂਵ ਸਮੇ ਜੀਵ-ਇਸਤ੍ਰੀ ਕਦੇ ਨਾਸ ਨਾਹ ਹੋਣ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ ॥੪॥੨॥