Hukumnama - Ang 776

Gur Santh Jano Piaaraa Mai Miliaa Maeree Thrisanaa Bujh Geeaasae in Raag Suhi

In Gurmukhi

ਸੂਹੀ ਮਹਲਾ ੪ ਘਰੁ ੫
ੴ ਸਤਿਗੁਰ ਪ੍ਰਸਾਦਿ ॥
ਗੁਰੁ ਸੰਤ ਜਨੋ ਪਿਆਰਾ ਮੈ ਮਿਲਿਆ ਮੇਰੀ ਤ੍ਰਿਸਨਾ ਬੁਝਿ ਗਈਆਸੇ ॥
ਹਉ ਮਨੁ ਤਨੁ ਦੇਵਾ ਸਤਿਗੁਰੈ ਮੈ ਮੇਲੇ ਪ੍ਰਭ ਗੁਣਤਾਸੇ ॥
ਧਨੁ ਧੰਨੁ ਗੁਰੂ ਵਡ ਪੁਰਖੁ ਹੈ ਮੈ ਦਸੇ ਹਰਿ ਸਾਬਾਸੇ ॥
ਵਡਭਾਗੀ ਹਰਿ ਪਾਇਆ ਜਨ ਨਾਨਕ ਨਾਮਿ ਵਿਗਾਸੇ ॥੧॥
ਗੁਰੁ ਸਜਣੁ ਪਿਆਰਾ ਮੈ ਮਿਲਿਆ ਹਰਿ ਮਾਰਗੁ ਪੰਥੁ ਦਸਾਹਾ ॥
ਘਰਿ ਆਵਹੁ ਚਿਰੀ ਵਿਛੁੰਨਿਆ ਮਿਲੁ ਸਬਦਿ ਗੁਰੂ ਪ੍ਰਭ ਨਾਹਾ ॥
ਹਉ ਤੁਝੁ ਬਾਝਹੁ ਖਰੀ ਉਡੀਣੀਆ ਜਿਉ ਜਲ ਬਿਨੁ ਮੀਨੁ ਮਰਾਹਾ ॥
ਵਡਭਾਗੀ ਹਰਿ ਧਿਆਇਆ ਜਨ ਨਾਨਕ ਨਾਮਿ ਸਮਾਹਾ ॥੨॥
ਮਨੁ ਦਹ ਦਿਸਿ ਚਲਿ ਚਲਿ ਭਰਮਿਆ ਮਨਮੁਖੁ ਭਰਮਿ ਭੁਲਾਇਆ ॥
ਨਿਤ ਆਸਾ ਮਨਿ ਚਿਤਵੈ ਮਨ ਤ੍ਰਿਸਨਾ ਭੁਖ ਲਗਾਇਆ ॥
ਅਨਤਾ ਧਨੁ ਧਰਿ ਦਬਿਆ ਫਿਰਿ ਬਿਖੁ ਭਾਲਣ ਗਇਆ ॥
ਜਨ ਨਾਨਕ ਨਾਮੁ ਸਲਾਹਿ ਤੂ ਬਿਨੁ ਨਾਵੈ ਪਚਿ ਪਚਿ ਮੁਇਆ ॥੩॥
ਗੁਰੁ ਸੁੰਦਰੁ ਮੋਹਨੁ ਪਾਇ ਕਰੇ ਹਰਿ ਪ੍ਰੇਮ ਬਾਣੀ ਮਨੁ ਮਾਰਿਆ ॥
ਮੇਰੈ ਹਿਰਦੈ ਸੁਧਿ ਬੁਧਿ ਵਿਸਰਿ ਗਈ ਮਨ ਆਸਾ ਚਿੰਤ ਵਿਸਾਰਿਆ ॥
ਮੈ ਅੰਤਰਿ ਵੇਦਨ ਪ੍ਰੇਮ ਕੀ ਗੁਰ ਦੇਖਤ ਮਨੁ ਸਾਧਾਰਿਆ ॥
ਵਡਭਾਗੀ ਪ੍ਰਭ ਆਇ ਮਿਲੁ ਜਨੁ ਨਾਨਕੁ ਖਿਨੁ ਖਿਨੁ ਵਾਰਿਆ ॥੪॥੧॥੫॥

Phonetic English

Soohee Mehalaa 4 Ghar 5
Ik Oankaar Sathigur Prasaadh ||
Gur Santh Jano Piaaraa Mai Miliaa Maeree Thrisanaa Bujh Geeaasae ||
Ho Man Than Dhaevaa Sathigurai Mai Maelae Prabh Gunathaasae ||
Dhhan Dhhann Guroo Vadd Purakh Hai Mai Dhasae Har Saabaasae ||
Vaddabhaagee Har Paaeiaa Jan Naanak Naam Vigaasae ||1||
Gur Sajan Piaaraa Mai Miliaa Har Maarag Panthh Dhasaahaa ||
Ghar Aavahu Chiree Vishhunniaa Mil Sabadh Guroo Prabh Naahaa ||
Ho Thujh Baajhahu Kharee Ouddeeneeaa Jio Jal Bin Meen Maraahaa ||
Vaddabhaagee Har Dhhiaaeiaa Jan Naanak Naam Samaahaa ||2||
Man Dheh Dhis Chal Chal Bharamiaa Manamukh Bharam Bhulaaeiaa ||
Nith Aasaa Man Chithavai Man Thrisanaa Bhukh Lagaaeiaa ||
Anathaa Dhhan Dhhar Dhabiaa Fir Bikh Bhaalan Gaeiaa ||
Jan Naanak Naam Salaahi Thoo Bin Naavai Pach Pach Mueiaa ||3||
Gur Sundhar Mohan Paae Karae Har Praem Baanee Man Maariaa ||
Maerai Hiradhai Sudhh Budhh Visar Gee Man Aasaa Chinth Visaariaa ||
Mai Anthar Vaedhan Praem Kee Gur Dhaekhath Man Saadhhaariaa ||
Vaddabhaagee Prabh Aae Mil Jan Naanak Khin Khin Vaariaa ||4||1||5||

English Translation

Soohee, Fourth Mehl, Fifth House:
One Universal Creator God. By The Grace Of The True Guru:
O humble Saints, I have met my Beloved Guru; the fire of my desire is quenched, and my yearning is gone.
I dedicate my mind and body to the True Guru; I pray that may He unite me with God, the treasure of virtue.
Blessed, blessed is the Guru, the Supreme Being, who tells me of the most blessed Lord.
By great good fortune, servant Nanak has found the Lord; he blossoms forth in the Naam. ||1||
I have met my Beloved Friend, the Guru, who has shown me the Path to the Lord.
Come home - I have been separated from You for so long! Please, let me merge with You, through the Word of the Guru's Shabad, O my Lord God.
Without You, I am so sad; like a fish out of water, I shall die.
The very fortunate ones meditate on the Lord; servant Nanak merges into the Naam. ||2||
The mind runs around in the ten directions; the self-willed manmukh wanders around, deluded by doubt.
In his mind, he continually conjures up hopes; his mind is gripped by hunger and thirst.
There is an infinite treasure buried within the mind, but still, he goes out, searching for poison.
O servant Nanak, praise the Naam, the Name of the Lord; without the Name, he rots away, and wastes away to death. ||3||
Finding the beautiful and fascinating Guru, I have conquered my mind, through the Bani, the Word of my Beloved Lord.
My heart has forgotten its common sense and wisdom; my mind has forgotten its hopes and cares.
Deep within my self, I feel the pains of divine love. Beholding the Guru, my mind is comforted and consoled.
Awaken my good destiny, O God - please, come and meet me! Each and every instant, servant Nanak is a sacrifice to You. ||4||1||5||

Punjabi Viakhya

ਰਾਗ ਸੂਹੀ, ਘਰ ੫ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullਹੇ ਸੰਤ ਜਨੋ! ਮੈਨੂੰ ਪਿਆਰਾ ਗੁਰੂ ਮਿਲ ਪਿਆ ਹੈ (ਉਸ ਦੀ ਮਿਹਰ ਨਾਲ) ਮੇਰੀ (ਮਾਇਆ ਦੀ) ਤ੍ਰਿਸ਼ਨਾ ਮਿਟ ਗਈ ਹੈ। (ਗੁਰੂ) ਮੈਨੂੰ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨਾਲ ਮਿਲਾ ਰਿਹਾ ਹੈ, ਮੈਂ ਆਪਣਾ ਮਨ ਆਪਣਾ ਤਨ ਗੁਰੂ ਦੇ ਅੱਗੇ ਭੇਟ ਧਰਦਾ ਹਾਂ। ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਮਹਾ ਪੁਰਖ ਹੈ, ਗੁਰੂ ਨੂੰ ਸ਼ਾਬਾਸ਼। ਗੁਰੂ ਮੈਨੂੰ ਪਰਮਾਤਮਾ ਦੀ ਦੱਸ ਪਾ ਰਿਹਾ ਹੈ। ਹੇ ਦਾਸ ਨਾਨਕ! ਜਿਨ੍ਹਾਂ ਨੂੰ ਪਰਮਾਤਮਾ ਵੱਡੇ ਭਾਗਾਂ ਨਾਲ ਮਿਲ ਪੈਂਦਾ ਹੈ, (ਉਹ ਮਨੁੱਖ ਪਰਮਾਤਮਾ ਦੇ) ਨਾਮ ਵਿਚ ਜੁੜ ਕੇ ਆਤਮਕ ਆਨੰਦ ਨਾਲ ਭਰਪੂਰ ਹੋ ਜਾਂਦੇ ਹਨ ॥੧॥nullnullnullਹੇ ਸੰਤ ਜਨੋ! (ਜਦੋਂ ਦਾ) ਪਿਆਰਾ ਗੁਰੂ ਸੱਜਣ ਮੈਨੂੰ ਮਿਲਿਆ ਹੈ, ਮੈਂ (ਉਸ ਪਾਸੋਂ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਪੁੱਛਦੀ ਰਹਿੰਦੀ ਹਾਂ, (ਅਤੇ ਪ੍ਰਭੂ-ਪਤੀ ਨੂੰ ਭੀ ਆਖਦੀ ਰਹਿੰਦੀ ਹਾਂ-) ਹੇ ਪ੍ਰਭੂ ਪਤੀ! ਗੁਰੂ ਦੇ ਸ਼ਬਦ ਦੀ ਰਾਹੀਂ ਮੈਨੂੰ ਚਿਰਾਂ ਦੀ ਵਿੱਛੁੜੀ ਹੋਈ ਨੂੰ ਆ ਮਿਲ, ਮੇਰੇ (ਹਿਰਦੇ-) ਘਰ ਵਿਚ ਆ ਵੱਸ। ਹੇ ਪ੍ਰਭੂ! ਜਿਵੇਂ ਪਾਣੀ ਤੋਂ ਬਿਨਾ ਮੱਛੀ (ਤੜਪ) ਮਰਦੀ ਹੈ, (ਤਿਵੇਂ) ਤੈਥੋਂ ਬਿਨਾ ਮੈਂ ਬਹੁਤ ਉਦਾਸ ਰਹਿੰਦੀ ਹਾਂ। ਹੇ ਦਾਸ ਨਾਨਕ! ਜਿਹੜੇ ਮਨੁੱਖਾਂ ਨੇ ਵੱਡੇ ਭਾਗਾਂ ਨਾਲ ਪਰਮਾਤਮਾ ਦਾ ਸਿਮਰਨ ਕੀਤਾ, ਉਹ ਪਰਮਾਤਮਾ ਦੇ ਨਾਮ ਵਿਚ (ਹੀ) ਲੀਨ ਹੋ ਗਏ ॥੨॥nullnullnullਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, (ਉਸ ਦਾ) ਮਨ ਦਸੀਂ ਪਾਸੀਂ ਦੌੜ ਦੌੜ ਕੇ ਭਟਕਦਾ ਰਹਿੰਦਾ ਹੈ। (ਆਪਣੇ ਮਨ ਦਾ ਮੁਰੀਦ ਮਨੁੱਖ ਆਪਣੇ) ਮਨ ਵਿਚ ਸਦਾ (ਮਾਇਆ ਦੀਆਂ) ਆਸਾਂ ਚਿਤਾਰਦਾ ਰਹਿੰਦਾ ਹੈ, (ਉਸ ਦੇ) ਮਨ ਨੂੰ (ਮਾਇਆ ਦੀ) ਤ੍ਰਿਸ਼ਨਾ (ਮਾਇਆ ਦੀ) ਭੁੱਖ ਚੰਬੜੀ ਰਹਿੰਦੀ ਹੈ। ਬੇਅੰਤ ਧਨ ਧਰਤੀ ਵਿਚ ਦੱਬ ਰੱਖਦਾ ਹੈ, ਫਿਰ ਭੀ ਆਤਮਕ ਮੌਤ ਲਿਆਉਣ ਵਾਲੀ ਹੋਰ ਮਾਇਆ-ਜ਼ਹਿਰ ਦੀ ਭਾਲ ਕਰਦਾ ਫਿਰਦਾ ਹੈ। ਹੇ ਦਾਸ ਨਾਨਕ! (ਆਖ-ਹੇ ਭਾਈ!) ਤੂੰ ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ। ਨਾਮ ਤੋਂ ਖੁੰਝ ਕੇ ਮਨੁੱਖ (ਤ੍ਰਿਸ਼ਨਾ ਦੀ ਅੱਗ ਵਿਚ) ਸੜ ਸੜ ਕੇ ਆਤਮਕ ਮੌਤ ਹੀ ਸਹੇੜੀ ਰੱਖਦਾ ਹੈ ॥੩॥nullnullnullਹੇ ਭਾਈ! ਪਿਆਰੇ ਸੋਹਣੇ ਗੁਰੂ ਨੂੰ ਮਿਲ ਕੇ ਮੇਰਾ ਮਨ ਪ੍ਰੇਮ ਦੇ ਤੀਰਾਂ ਨਾਲ ਵਿੱਝ ਗਿਆ ਹੈ, ਆਸਾ ਚਿੰਤਾ ਵਾਲੀ ਸੂਝ-ਬੂਝ ਮੇਰੇ ਹਿਰਦੇ ਵਿਚੋਂ ਭੁੱਲ ਗਈ ਹੈ, ਮੈਂ ਆਪਣੇ ਮਨ ਦੀ ਆਸਾ ਤੇ ਚਿੰਤਾ ਵਿਸਾਰ ਚੁਕਾ ਹਾਂ। (ਹੁਣ) ਮੇਰੇ ਅੰਦਰ ਪ੍ਰੇਮ ਦੀ ਚੋਭ ਟਿਕੀ ਰਹਿੰਦੀ ਹੈ, ਗੁਰੂ ਦਾ ਦਰਸ਼ਨ ਕਰ ਕੇ ਮੇਰਾ ਮਨ ਧੀਰਜ ਵਾਲਾ ਹੋ ਗਿਆ ਹੈ। ਹੇ ਦਾਸ ਨਾਨਕ! (ਹੁਣ ਇਉਂ ਅਰਦਾਸ ਕਰਿਆ ਕਰ-) ਹੇ ਪ੍ਰਭੂ! ਮੇਰੇ ਚੰਗੇ ਭਾਗਾਂ ਨੂੰ ਮੈਨੂੰ ਆ ਮਿਲ-ਮੈਂ ਤੈਥੋਂ ਹਰ ਵੇਲੇ ਸਦਕੇ ਕੁਰਬਾਨ ਜਾਂਦਾ ਹਾਂ ॥੪॥੧॥੫॥