Hukumnama - Ang 778

Gobindh Gun Gaavan Laagae in Raag Suhi

In Gurmukhi

ਰਾਗੁ ਸੂਹੀ ਛੰਤ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਗੋਬਿੰਦ ਗੁਣ ਗਾਵਣ ਲਾਗੇ ॥
ਹਰਿ ਰੰਗਿ ਅਨਦਿਨੁ ਜਾਗੇ ॥
ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥
ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥
ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥
ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥
ਅਨਹਤ ਸਬਦੁ ਸੁਹਾਵਾ ॥
ਸਚੁ ਮੰਗਲੁ ਹਰਿ ਜਸੁ ਗਾਵਾ ॥
ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥
ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥
ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥
ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥
ਗੁਰ ਮਿਲਿ ਸਾਗਰੁ ਤਰਿਆ ॥
ਹਰਿ ਚਰਣ ਜਪਤ ਨਿਸਤਰਿਆ ॥
ਹਰਿ ਚਰਣ ਧਿਆਏ ਸਭਿ ਫਲ ਪਾਏ ਮਿਟੇ ਆਵਣ ਜਾਣਾ ॥
ਭਾਇ ਭਗਤਿ ਸੁਭਾਇ ਹਰਿ ਜਪਿ ਆਪਣੇ ਪ੍ਰਭ ਭਾਵਾ ॥
ਜਪਿ ਏਕੁ ਅਲਖ ਅਪਾਰ ਪੂਰਨ ਤਿਸੁ ਬਿਨਾ ਨਹੀ ਕੋਈ ॥
ਬਿਨਵੰਤਿ ਨਾਨਕ ਗੁਰਿ ਭਰਮੁ ਖੋਇਆ ਜਤ ਦੇਖਾ ਤਤ ਸੋਈ ॥੩॥
ਪਤਿਤ ਪਾਵਨ ਹਰਿ ਨਾਮਾ ॥
ਪੂਰਨ ਸੰਤ ਜਨਾ ਕੇ ਕਾਮਾ ॥
ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ ਸਗਲ ਇਛਾ ਪੁੰਨੀਆ ॥
ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ ਮਿਲੇ ਚਿਰੀ ਵਿਛੁੰਨਿਆ ॥
ਮਨਿ ਸਾਤਿ ਆਈ ਵਜੀ ਵਧਾਈ ਮਨਹੁ ਕਦੇ ਨ ਵੀਸਰੈ ॥
ਬਿਨਵੰਤਿ ਨਾਨਕ ਸਤਿਗੁਰਿ ਦ੍ਰਿੜਾਇਆ ਸਦਾ ਭਜੁ ਜਗਦੀਸਰੈ ॥੪॥੧॥੩॥

Phonetic English

Raag Soohee Shhanth Mehalaa 5 Ghar 2
Ik Oankaar Sathigur Prasaadh ||
Gobindh Gun Gaavan Laagae ||
Har Rang Anadhin Jaagae ||
Har Rang Jaagae Paap Bhaagae Milae Santh Piaariaa ||
Gur Charan Laagae Bharam Bhaagae Kaaj Sagal Savaariaa ||
Sun Sravan Baanee Sehaj Jaanee Har Naam Jap Vaddabhaagai ||
Binavanth Naanak Saran Suaamee Jeeo Pindd Prabh Aagai ||1||
Anehath Sabadh Suhaavaa ||
Sach Mangal Har Jas Gaavaa ||
Gun Gaae Har Har Dhookh Naasae Rehas Oupajai Man Ghanaa ||
Man Thann Niramal Dhaekh Dharasan Naam Prabh Kaa Mukh Bhanaa ||
Hoe Raen Saadhhoo Prabh Araadhhoo Aapanae Prabh Bhaavaa ||
Binavanth Naanak Dhaeiaa Dhhaarahu Sadhaa Har Gun Gaavaa ||2||
Gur Mil Saagar Thariaa ||
Har Charan Japath Nisathariaa ||
Har Charan Dhhiaaeae Sabh Fal Paaeae Mittae Aavan Jaanaa ||
Bhaae Bhagath Subhaae Har Jap Aapanae Prabh Bhaavaa ||
Jap Eaek Alakh Apaar Pooran This Binaa Nehee Koee ||
Binavanth Naanak Gur Bharam Khoeiaa Jath Dhaekhaa Thath Soee ||3||
Pathith Paavan Har Naamaa ||
Pooran Santh Janaa Kae Kaamaa ||
Gur Santh Paaeiaa Prabh Dhhiaaeiaa Sagal Eishhaa Punneeaa ||
Ho Thaap Binasae Sadhaa Sarasae Prabh Milae Chiree Vishhunniaa ||
Man Saath Aaee Vajee Vadhhaaee Manahu Kadhae N Veesarai ||
Binavanth Naanak Sathigur Dhrirraaeiaa Sadhaa Bhaj Jagadheesarai ||4||1||3||

English Translation

Raag Soohee, Chhant, Fifth Mehl, Second House:
One Universal Creator God. By The Grace Of The True Guru:
I sing the Glorious Praises of the Lord of the Universe.
I am awake, night and day, in the Lord's Love.
Awake to the Lord's Love, my sins have left me. I meet with the Beloved Saints.
Attached to the Guru's Feet, my doubts are dispelled, and all my affairs are resolved.
Listening to the Word of the Guru's Bani with my ears, I know celestial peace. By great good fortune, I meditate on the Lord's Name.
Prays Nanak, I have entered my Lord and Master's Sanctuary. I dedicate my body and soul to God. ||1||
The unstruck melody of the Shabad, the Word of God is so very beautiful.
True joy comes from singing the Lord's Praises.
Singing the Glorious Praises of the Lord, Har, Har, pain is dispelled, and my mind is filled with tremendous joy.
My mind and body have become immaculate and pure, gazing upon the Blessed Vision of the Lord's Darshan; I chant the Name of God.
I am the dust of the feet of the Holy. Worshipping God in adoration, my God is pleased with me.
Prays Nanak, please bless me with Your Mercy, that I may sing Your Glorious Praises forever. ||2||
Meeting with the Guru, I cross over the world-ocean.
Meditating on the Lord's Feet, I am emancipated.
Meditating on the Lord's Feet, I have obtained the fruits of all rewards, and my comings and goings have ceased.
With loving devotional worship, I meditate intuitively on the Lord, and my God is pleased.
Meditate on the One, Unseen, Infinite, Perfect Lord; there is no other than Him.
Prays Nanak, the Guru has erased my doubts; wherever I look, there I see Him. ||3||
The Lord's Name is the Purifier of sinners.
It resolves the affairs of the humble Saints.
I have found the Saintly Guru, meditating on God. All my desires have been fulfilled.
The fever of egotism has been dispelled, and I am always happy. I have met God, from whom I was separated for so long.
My mind has found peace and tranquility; congratulations are pouring in. I shall never forget Him from my mind.
Prays Nanak, the True Guru has taught me this, to vibrate and meditate forever on the Lord of the Universe. ||4||1||3||

Punjabi Viakhya

ਰਾਗ ਸੂਹੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ' (ਛੰਦ)।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullnullnullਹੇ ਭਾਈ! ਜਿਹੜੇ ਮਨੁੱਖ ਪਿਆਰੇ ਗੁਰੂ ਨੂੰ ਮਿਲ ਪੈਂਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣ ਗਾਣ ਲੱਗ ਪੈਂਦੇ ਹਨ, ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ, (ਜਿਉਂ ਜਿਉਂ) ਉਹ ਪ੍ਰਭੂ ਦੇ ਪਿਆਰ-ਰੰਗ ਵਿਚ (ਟਿਕ ਕੇ) ਸੁਚੇਤ ਹੁੰਦੇ ਹਨ, (ਉਹਨਾਂ ਦੇ ਅੰਦਰੋਂ) ਸਾਰੇ ਪਾਪ ਭੱਜ ਜਾਂਦੇ ਹਨ। ਹੇ ਭਾਈ! ਜਿਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਦੀਆਂ ਸਾਰੀਆਂ ਭਟਕਣਾ ਦੂਰ ਹੋ ਜਾਂਦੀਆਂ ਹਨ, ਉਹਨਾਂ ਦੇ ਸਾਰੇ ਕੰਮ ਭੀ ਸੰਵਰ ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ-ਜਿਹੜਾ ਮਨੁੱਖ ਵੱਡੀ ਕਿਸਮਤ ਨਾਲ ਸਤਿਗੁਰੂ ਦੀ ਬਾਣੀ ਕੰਨੀਂ ਸੁਣ ਕੇ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਅਡੋਲਤਾ ਵਿਚ (ਟਿਕ ਕੇ ਪਰਮਾਤਮਾ ਨਾਲ) ਡੂੰਘੀ ਸਾਂਝ ਪਾਂਦਾ ਹੈ, ਉਹ ਮਨੁੱਖ ਮਾਲਕ-ਪ੍ਰਭੂ ਦੀ ਸਰਨ ਪੈ ਕੇ ਆਪਣੀ ਜਿੰਦ ਆਪਣਾ ਸਰੀਰ (ਸਭ ਕੁਝ) ਪਰਮਾਤਮਾ ਦੇ ਅੱਗੇ (ਰੱਖ ਦੇਂਦਾ ਹੈ) ॥੧॥nullnullnullnullnullਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਗੀਤ ਹਰ ਵੇਲੇ ਗਾਂਵਿਆਂ, ਉਹਨਾਂ ਨੂੰ ਸਿਫ਼ਤ-ਸਾਲਾਹ ਦੀ ਬਾਣੀ ਹਰ ਵੇਲੇ ਇਕ-ਰਸ (ਕੰਨਾਂ ਨੂੰ) ਸੁਖਦਾਈ ਲੱਗਣ ਲੱਗ ਪੈਂਦੀ ਹੈ। ਪਰਮਾਤਮਾ ਦੇ ਗੁਣ ਗਾ ਗਾ ਕੇ (ਉਹਨਾਂ ਦੇ ਸਾਰੇ) ਦੁੱਖ ਨਾਸ ਹੋ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਬਹੁਤ ਆਨੰਦ ਪੈਦਾ ਹੋ ਜਾਂਦਾ ਹੈ। ਹੇ ਭਾਈ! ਜਿਹੜੇ ਮਨੁੱਖ (ਆਪਣੇ) ਮੂੰਹ ਨਾਲ ਪਰਮਾਤਮਾ ਦਾ ਨਾਮ ਉਚਾਰਦੇ ਰਹਿੰਦੇ ਹਨ, (ਉਹਨਾਂ ਦਾ) ਦਰਸਨ ਕਰ ਕੇ ਮਨ ਪਵਿੱਤਰ ਹੋ ਜਾਂਦਾ ਹੈ ਸਰੀਰ ਪਵਿੱਤਰ ਹੋ ਜਾਂਦਾ ਹੈ। ਗੁਰੂ ਦੀ ਚਰਨ-ਧੂੜ ਹੋ ਕੇ ਜਿਹੜਾ ਮਨੁੱਖ ਪਰਮਾਤਮਾ ਦਾ ਆਰਾਧਨ ਕਰਦੇ ਰਹਿੰਦੇ ਹਨ, ਉਹ ਮਨੁੱਖ ਆਪਣੇ ਪ੍ਰਭੂ ਨੂੰ ਪਿਆਰੇ ਲੱਗਣ ਲੱਗ ਪੈਂਦੇ ਹਨ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! (ਮੇਰੇ ਉੱਤੇ) ਮਿਹਰ ਕਰ, ਮੈਂ (ਭੀ) ਸਦਾ ਤੇਰੇ ਗੁਣ ਗਾਂਦਾ ਰਹਾਂ ॥੨॥nullnullnullnullnullਹੇ ਭਾਈ! ਗੁਰੂ ਨੂੰ ਮਿਲ ਕੇ ਪਰਮਾਤਮਾ ਦਾ ਨਾਮ ਜਪਦਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘਿਆ ਜਾ ਸਕਦਾ ਹੈ। ਜਿਹੜਾ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜੀ ਰੱਖਦਾ ਹੈ ਉਹ ਸਾਰੀਆਂ ਮੂੰਹ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ, ਉਸ ਦੇ ਜਨਮ ਮਰਨ ਦੇ ਗੇੜ (ਭੀ) ਮਿਟ ਜਾਂਦੇ ਹਨ। ਪਿਆਰ ਦੀ ਰਾਹੀਂ ਭਗਤੀ ਵਾਲੇ ਸੁਭਾਉ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ ਉਹ ਮਨੁੱਖ ਆਪਣੇ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਅਦ੍ਰਿਸ਼ਟ ਬੇਅੰਤ ਅਤੇ ਸਰਬ-ਵਿਆਪਕ ਪਰਮਾਤਮਾ ਦਾ ਨਾਮ ਜਪਿਆ ਕਰ, ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ। ਨਾਨਕ ਬੇਨਤੀ ਕਰਦਾ ਹੈ-ਗੁਰੂ ਨੇ (ਮੇਰੀ) ਭਟਕਣਾ ਦੂਰ ਕਰ ਦਿੱਤੀ ਹੈ, (ਹੁਣ) ਮੈਂ ਜਿਧਰ ਵੇਖਦਾ ਹਾਂ, ਉਧਰ ਉਹ (ਪਰਮਾਤਮਾ) ਹੀ (ਦਿੱਸਦਾ ਹੈ) ॥੩॥nullnullnullnullnullਹੇ ਭਾਈ! ਪਰਮਾਤਮਾ ਦਾ ਨਾਮ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ ਅਤੇ ਸੰਤ ਜਨਾਂ ਦੇ ਸਾਰੇ ਕੰਮ ਸਿਰੇ ਚੜ੍ਹਾਨ ਵਾਲਾ ਹੈ। ਜਿਨ੍ਹਾਂ ਨੂੰ ਸੰਤ-ਗੁਰੂ ਮਿਲ ਪਿਆ, ਉਹਨਾਂ ਨੇ ਪ੍ਰਭੂ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਉਹਨਾਂ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋਣ ਲੱਗ ਪਈਆਂ, (ਉਹਨਾਂ ਦੇ ਅੰਦਰੋਂ) ਹਉਮੈ ਦੇ ਕਲੇਸ਼ ਨਾਸ ਹੋ ਗਏ, ਉਹ ਸਦਾ ਖਿੜੇ-ਮੱਥੇ ਰਹਿਣ ਲੱਗ ਪਏ, ਚਿਰਾਂ ਦੇ ਵਿੱਛੁੜੇ ਹੋਏ ਉਹ ਪ੍ਰਭੂ ਨੂੰ ਮਿਲ ਪਏ। ਉਹਨਾਂ ਦੇ ਮਨ ਵਿਚ (ਸਿਮਰਨ ਦੀ ਬਰਕਤਿ ਨਾਲ) ਠੰਢ ਪੈ ਗਈ, ਉਹਨਾਂ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਗਈ, ਪਰਮਾਤਮਾ ਦਾ ਨਾਮ ਉਹਨਾਂ ਨੂੰ ਕਦੇ ਨਹੀਂ ਭੁੱਲਦਾ। ਨਾਨਕ ਬੇਨਤੀ ਕਰਦਾ ਹੈ-(ਹੇ ਭਾਈ! ਗੁਰੂ ਨੇ (ਇਹ ਗੱਲ ਹਿਰਦੇ ਵਿਚ) ਪੱਕੀ ਕਰ ਦਿੱਤੀ ਹੈ ਕਿ ਸਦਾ ਜਗਤ ਦੇ ਮਾਲਕ ਦਾ ਨਾਮ ਜਪਦੇ ਰਿਹਾ ਕਰੋ ॥੪॥੧॥੩॥