Hukumnama - Ang 779

Thoo Thaakuro Bairaagaro Mai Jaehee Ghan Chaeree Raam in Raag Suhi

In Gurmukhi

ਰਾਗੁ ਸੂਹੀ ਛੰਤ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥
ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ ॥
ਸਾਰ ਨ ਜਾਣਾ ਤੂ ਵਡ ਦਾਣਾ ਕਰਿ ਮਿਹਰੰਮਤਿ ਸਾਂਈ ॥
ਕਿਰਪਾ ਕੀਜੈ ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥
ਗਰਬੁ ਨ ਕੀਜੈ ਰੇਣ ਹੋਵੀਜੈ ਤਾ ਗਤਿ ਜੀਅਰੇ ਤੇਰੀ ॥
ਸਭ ਊਪਰਿ ਨਾਨਕ ਕਾ ਠਾਕੁਰੁ ਮੈ ਜੇਹੀ ਘਣ ਚੇਰੀ ਰਾਮ ॥੧॥
ਤੁਮ੍ਹ੍ਹ ਗਉਹਰ ਅਤਿ ਗਹਿਰ ਗੰਭੀਰਾ ਤੁਮ ਪਿਰ ਹਮ ਬਹੁਰੀਆ ਰਾਮ ॥
ਤੁਮ ਵਡੇ ਵਡੇ ਵਡ ਊਚੇ ਹਉ ਇਤਨੀਕ ਲਹੁਰੀਆ ਰਾਮ ॥
ਹਉ ਕਿਛੁ ਨਾਹੀ ਏਕੋ ਤੂਹੈ ਆਪੇ ਆਪਿ ਸੁਜਾਨਾ ॥
ਅੰਮ੍ਰਿਤ ਦ੍ਰਿਸਟਿ ਨਿਮਖ ਪ੍ਰਭ ਜੀਵਾ ਸਰਬ ਰੰਗ ਰਸ ਮਾਨਾ ॥
ਚਰਣਹ ਸਰਨੀ ਦਾਸਹ ਦਾਸੀ ਮਨਿ ਮਉਲੈ ਤਨੁ ਹਰੀਆ ॥
ਨਾਨਕ ਠਾਕੁਰੁ ਸਰਬ ਸਮਾਣਾ ਆਪਨ ਭਾਵਨ ਕਰੀਆ ॥੨॥
ਤੁਝੁ ਊਪਰਿ ਮੇਰਾ ਹੈ ਮਾਣਾ ਤੂਹੈ ਮੇਰਾ ਤਾਣਾ ਰਾਮ ॥
ਸੁਰਤਿ ਮਤਿ ਚਤੁਰਾਈ ਤੇਰੀ ਤੂ ਜਾਣਾਇਹਿ ਜਾਣਾ ਰਾਮ ॥
ਸੋਈ ਜਾਣੈ ਸੋਈ ਪਛਾਣੈ ਜਾ ਕਉ ਨਦਰਿ ਸਿਰੰਦੇ ॥
ਮਨਮੁਖਿ ਭੂਲੀ ਬਹੁਤੀ ਰਾਹੀ ਫਾਥੀ ਮਾਇਆ ਫੰਦੇ ॥
ਠਾਕੁਰ ਭਾਣੀ ਸਾ ਗੁਣਵੰਤੀ ਤਿਨ ਹੀ ਸਭ ਰੰਗ ਮਾਣਾ ॥
ਨਾਨਕ ਕੀ ਧਰ ਤੂਹੈ ਠਾਕੁਰ ਤੂ ਨਾਨਕ ਕਾ ਮਾਣਾ ॥੩॥
ਹਉ ਵਾਰੀ ਵੰਞਾ ਘੋਲੀ ਵੰਞਾ ਤੂ ਪਰਬਤੁ ਮੇਰਾ ਓਲ੍ਹ੍ਹਾ ਰਾਮ ॥
ਹਉ ਬਲਿ ਜਾਈ ਲਖ ਲਖ ਲਖ ਬਰੀਆ ਜਿਨਿ ਭ੍ਰਮੁ ਪਰਦਾ ਖੋਲ੍ਹ੍ਹਾ ਰਾਮ ॥
ਮਿਟੇ ਅੰਧਾਰੇ ਤਜੇ ਬਿਕਾਰੇ ਠਾਕੁਰ ਸਿਉ ਮਨੁ ਮਾਨਾ ॥
ਪ੍ਰਭ ਜੀ ਭਾਣੀ ਭਈ ਨਿਕਾਣੀ ਸਫਲ ਜਨਮੁ ਪਰਵਾਨਾ ॥
ਭਈ ਅਮੋਲੀ ਭਾਰਾ ਤੋਲੀ ਮੁਕਤਿ ਜੁਗਤਿ ਦਰੁ ਖੋਲ੍ਹ੍ਹਾ ॥
ਕਹੁ ਨਾਨਕ ਹਉ ਨਿਰਭਉ ਹੋਈ ਸੋ ਪ੍ਰਭੁ ਮੇਰਾ ਓਲ੍ਹ੍ਹਾ ॥੪॥੧॥੪॥

Phonetic English

Raag Soohee Shhanth Mehalaa 5 Ghar 3
Ik Oankaar Sathigur Prasaadh ||
Thoo Thaakuro Bairaagaro Mai Jaehee Ghan Chaeree Raam ||
Thoon Saagaro Rathanaagaro Ho Saar N Jaanaa Thaeree Raam ||
Saar N Jaanaa Thoo Vadd Dhaanaa Kar Miharanmath Saanee ||
Kirapaa Keejai Saa Math Dheejai Aath Pehar Thudhh Dhhiaaee ||
Garab N Keejai Raen Hoveejai Thaa Gath Jeearae Thaeree ||
Sabh Oopar Naanak Kaa Thaakur Mai Jaehee Ghan Chaeree Raam ||1||
Thumh Gouhar Ath Gehir Ganbheeraa Thum Pir Ham Bahureeaa Raam ||
Thum Vaddae Vaddae Vadd Oochae Ho Eithaneek Lahureeaa Raam ||
Ho Kishh Naahee Eaeko Thoohai Aapae Aap Sujaanaa ||
Anmrith Dhrisatt Nimakh Prabh Jeevaa Sarab Rang Ras Maanaa ||
Charaneh Saranee Dhaaseh Dhaasee Man Moulai Than Hareeaa ||
Naanak Thaakur Sarab Samaanaa Aapan Bhaavan Kareeaa ||2||
Thujh Oopar Maeraa Hai Maanaa Thoohai Maeraa Thaanaa Raam ||
Surath Math Chathuraaee Thaeree Thoo Jaanaaeihi Jaanaa Raam ||
Soee Jaanai Soee Pashhaanai Jaa Ko Nadhar Sirandhae ||
Manamukh Bhoolee Bahuthee Raahee Faathhee Maaeiaa Fandhae ||
Thaakur Bhaanee Saa Gunavanthee Thin Hee Sabh Rang Maanaa ||
Naanak Kee Dhhar Thoohai Thaakur Thoo Naanak Kaa Maanaa ||3||
Ho Vaaree Vannjaa Gholee Vannjaa Thoo Parabath Maeraa Oulhaa Raam ||
Ho Bal Jaaee Lakh Lakh Lakh Bareeaa Jin Bhram Paradhaa Kholhaa Raam ||
Mittae Andhhaarae Thajae Bikaarae Thaakur Sio Man Maanaa ||
Prabh Jee Bhaanee Bhee Nikaanee Safal Janam Paravaanaa ||
Bhee Amolee Bhaaraa Tholee Mukath Jugath Dhar Kholhaa ||
Kahu Naanak Ho Nirabho Hoee So Prabh Maeraa Oulhaa ||4||1||4||

English Translation

Raag Soohee, Chhant, Fifth Mehl, Third House:
One Universal Creator God. By The Grace Of The True Guru:
O my Lord and Master, You are unattached; You have so many hand-maidens like me, Lord.
You are the ocean, the source of jewels; I do not know Your value, Lord.
I do not know Your value; You are the wisest of all; please show Mercy unto me, O Lord.
Show Your Mercy, and bless me with such understanding, that I may meditate on You, twenty-four hours a day.
O soul, don't be so arrogant - become the dust of all, and you shall be saved.
Nanak's Lord is the Master of all; He has so many hand-maidens like me. ||1||
Your depth is profound and utterly unfathomable; You are my Husband Lord, and I am Your bride.
You are the greatest of the great, exalted and lofty on high; I am infinitesimally small.
I am nothing; You are the One and only. You Yourself are All-knowing.
With just a momentary Glance of Your Grace, God, I live; I enjoy all pleasures and delights.
I seek the Sanctuary of Your Feet; I am the slave of Your slaves. My mind has blossomed forth, and my body is rejuvenated.
O Nanak, the Lord and Master is contained amongst all; He does just as He pleases. ||2||
I take pride in You; You are my only Strength, Lord.
You are my understanding, intellect and knowledge. I know only what You cause me to know, Lord.
He alone knows, and he alone understands, upon whom the Creator Lord bestows His Grace.
The self-willed manmukh wanders along many paths, and is trapped in the net of Maya.
She alone is virtuous, who is pleasing to her Lord and Master. She alone enjoys all the pleasures.
You, O Lord, are Nanak's only support. You are Nanak's only pride. ||3||
I am a sacrifice, devoted and dedicated to You; You are my sheltering mountain, Lord.
I am a sacrifice, thousands, hundreds of thousands of times, to the Lord. He has torn away the veil of doubt;
Darkness has been eliminated, and I have renounced corruption and sin. My mind is reconciled with my Lord and Master.
I have become pleasing to my Dear God, and I have become carefree. My life is fulfilled and approved.
I have become invaluable, of tremendous weight and value. The Door, and the Path of liberation are open to me now.
Says Nanak, I am fearless; God has become my Shelter and Shield. ||4||1||4||

Punjabi Viakhya

ਰਾਗ ਸੂਹੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ' (ਛੰਦ)।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullnullnullਹੇ (ਮੇਰੇ) ਰਾਮ! ਤੂੰ (ਸਭ ਜੀਵਾਂ ਦਾ) ਮਾਲਕ ਹੈਂ, ਤੇਰੇ ਉਤੇ ਮਾਇਆ ਆਪਣਾ ਪ੍ਰਭਾਵ ਨਹੀਂ ਪਾ ਸਕਦੀ। ਮੇਰੇ ਵਰਗੀਆਂ (ਤੇਰੇ ਦਰ ਤੇ) ਅਨੇਕਾਂ ਦਾਸੀਆਂ ਹਨ। ਹੇ ਰਾਮ! ਤੂੰ ਸਮੁੰਦਰ ਹੈਂ। ਤੂੰ ਰਤਨਾਂ ਦੀ ਖਾਣ ਹੈਂ। ਹੇ ਪ੍ਰਭੂ! ਮੈਂ ਤੇਰੀ ਕਦਰ ਨਹੀਂ ਸਮਝ ਸਕੀ। ਹੇ ਮੇਰੇ ਮਾਲਕ! ਮੈਂ (ਤੇਰੇ ਗੁਣਾਂ ਦੀ) ਕਦਰ ਨਹੀਂ ਜਾਣਦੀ, ਤੂੰ ਵੱਡਾ ਸਿਆਣਾ ਹੈਂ (ਸਭ ਕੁਝ ਜਾਣਨ ਵਾਲਾ ਹੈਂ), (ਮੇਰੇ ਉੱਤੇ) ਮਿਹਰ ਕਰ। ਕਿਰਪਾ ਕਰ, ਮੈਨੂੰ ਅਜਿਹੀ ਸਮਝ ਬਖ਼ਸ਼ ਕਿ ਅੱਠੇ ਪਹਰ ਮੈਂ ਤੇਰਾ ਸਿਮਰਨ ਕਰਦੀ ਰਹਾਂ। ਹੇ ਜਿੰਦੇ! ਅਹੰਕਾਰ ਨਹੀਂ ਕਰਨਾ ਚਾਹੀਦਾ, (ਸਭ ਦੇ) ਚਰਨਾਂ ਦੀ ਧੂੜ ਬਣੇ ਰਹਿਣਾ ਚਾਹੀਦਾ ਹੈ, ਤਾਂ ਹੀ ਤੇਰੀ ਉੱਚੀ ਆਤਮਕ ਅਵਸਥਾ ਬਣ ਸਕੇਗੀ। ਹੇ ਨਾਨਕ! (ਆਖ-) ਮੇਰਾ ਮਾਲਕ ਪ੍ਰਭੂ ਸਭ ਦੇ ਸਿਰ ਉੱਤੇ ਹੈ। ਮੇਰੇ ਜਿਹੀਆਂ (ਉਸ ਦੇ ਦਰ ਤੇ) ਅਨੇਕਾਂ ਦਾਸੀਆਂ ਹਨ ॥੧॥nullnullnullnullnullਹੇ ਪ੍ਰਭੂ! ਤੂੰ ਇਕ (ਅਣਮੁੱਲਾ) ਮੋਤੀ ਹੈਂ, ਤੂੰ ਅਥਾਹ (ਸਮੁੰਦਰ) ਹੈਂ, ਤੂੰ ਬੜੇ ਵੱਡੇ ਜਿਗਰੇ ਵਾਲਾ ਹੈਂ, ਤੂੰ (ਸਾਡਾ) ਖਸਮ ਹੈਂ, ਅਸੀਂ ਜੀਵ ਤੇਰੀਆਂ ਵਹੁਟੀਆਂ ਹਾਂ। ਤੂੰ ਬੇਅੰਤ ਵੱਡਾ ਹੈਂ, ਤੂੰ ਬੇਅੰਤ ਉੱਚਾ ਹੈਂ। ਮੈਂ ਬਹੁਤ ਹੀ ਛੋਟੀ ਜਿਹੀ ਹਸਤੀ ਵਾਲੀ ਹਾਂ। ਹੇ ਭਾਈ! ਮੇਰੀ ਕੁਝ ਭੀ ਪਾਂਇਆਂ ਨਹੀਂ ਹੈ, ਇਕ ਤੂੰ ਹੀ ਤੂੰ ਹੈਂ, ਤੂੰ ਆਪ ਹੀ ਆਪ ਸਭ ਕੁਝ ਜਾਣਨ ਵਾਲਾ ਹੈਂ। ਹੇ ਪ੍ਰਭੂ! ਅੱਖ ਝਮਕਣ ਜਿਤਨੇ ਸਮੇ ਵਾਸਤੇ ਮਿਲੀ ਤੇਰੀ ਅੰਮ੍ਰਿਤ ਦ੍ਰਿਸ਼ਟੀ ਨਾਲ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ (ਇਉਂ ਹੁੰਦਾ ਹੈ ਜਿਵੇਂ) ਮੈਂ ਸਾਰੇ ਰੰਗ ਰਸ ਮਾਣ ਲਏ ਹਨ। ਮੈਂ ਤੇਰੇ ਚਰਨਾਂ ਦੀ ਸਰਨ ਲਈ ਹੈ, ਮੈਂ ਤੇਰੇ ਦਾਸਾਂ ਦੀ ਦਾਸੀ ਹਾਂ (ਆਤਮਕ ਜੀਵਨ ਦੇਣ ਵਾਲੀ ਤੇਰੀ ਨਿਗਾਹ ਦੀ ਬਰਕਤਿ ਨਾਲ) ਜਦੋਂ ਮੇਰਾ ਮਨ ਖਿੜ ਆਉਂਦਾ ਹੈ, ਮੇਰਾ ਸਰੀਰ (ਭੀ) ਹਰਾ-ਭਰਾ ਹੋ ਜਾਂਦਾ ਹੈ। ਹੇ ਨਾਨਕ! (ਆਖ-ਹੇ ਭਾਈ!) ਮਾਲਕ-ਪ੍ਰਭੂ ਸਭ ਜੀਵਾਂ ਵਿਚ ਸਮਾ ਰਿਹਾ ਹੈ, ਉਹ (ਹਰ ਵੇਲੇ ਹਰ ਥਾਂ) ਆਪਣੀ ਮਰਜ਼ੀ ਕਰਦਾ ਹੈ ॥੨॥nullnullnullnullnullਹੇ ਰਾਮ! ਮੇਰਾ ਮਾਣ ਤੇਰੇ ਉੱਤੇ ਹੀ ਹੈ, ਤੂੰ ਹੀ ਮੇਰਾ ਆਸਰਾ ਹੈਂ। (ਜਿਹੜੀ ਭੀ ਕੋਈ) ਸੂਝ, ਅਕਲ, ਸਿਆਣਪ (ਮੇਰੇ ਅੰਦਰ ਹੈ, ਉਹ) ਤੇਰੀ (ਬਖ਼ਸ਼ੀ ਹੋਈ ਹੈ) ਜੋ ਕੁਝ ਤੂੰ ਮੈਨੂੰ ਸਮਝਾਂਦਾ ਹੈਂ, ਉਹੀ ਮੈਂ ਸਮਝਦਾ ਹਾਂ। ਹੇ ਭਾਈ! ਉਹੀ ਮਨੁੱਖ (ਸਹੀ ਜੀਵਨ ਨੂੰ) ਸਮਝਦਾ ਪਛਾਣਦਾ ਹੈ, ਜਿਸ ਉਤੇ ਸਿਰਜਣਹਾਰ ਦੀ ਮਿਹਰ ਦੀ ਨਿਗਾਹ ਹੁੰਦੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਅਨੇਕਾਂ ਹੋਰ ਹੋਰ ਰਸਤਿਆਂ ਵਿਚ ਪੈ ਕੇ (ਸਹੀ ਜੀਵਨ ਵਲੋਂ) ਖੁੰਝੀ ਰਹਿੰਦੀ ਹੈ, ਮਾਇਆ ਦੀਆਂ ਫਾਹੀਆਂ ਵਿਚ ਫਸੀ ਰਹਿੰਦੀ ਹੈ। ਜਿਹੜੀ ਜੀਵ-ਇਸਤ੍ਰੀ ਮਾਲਕ-ਪ੍ਰਭੂ ਨੂੰ ਚੰਗੀ ਲੱਗਦੀ ਹੈ, ਉਹ ਗੁਣਾਂ ਵਾਲੀ ਹੋ ਜਾਂਦੀ ਹੈ, ਉਸ ਨੇ ਹੀ ਸਾਰੇ ਆਤਮਕ ਆਨੰਦ ਮਾਣੇ ਹਨ। ਹੇ ਠਾਕੁਰ! ਨਾਨਕ ਦਾ ਸਹਾਰਾ ਤੂੰ ਹੀ ਹੈਂ, ਨਾਨਕ ਦਾ ਮਾਣ ਤੂੰ ਹੀ ਹੈਂ ॥੩॥nullnullnullnullnullਹੇ ਪ੍ਰਭੂ! ਮੇਰੇ ਵਾਸਤੇ ਤੂੰ ਪਹਾੜ (ਜੇਡਾ) ਓਲ੍ਹਾ ਹੈਂ, ਮੈਂ ਤੈਥੋਂ ਸਦਕੇ ਕੁਰਬਾਨ ਜਾਂਦੀ ਹਾਂ। ਮੈਂ ਤੈਥੋਂ ਲੱਖਾਂ ਵਾਰੀ ਸਦਕੇ ਜਾਂਦੀ ਹਾਂ, ਜਿਸ ਨੇ (ਮੇਰੇ ਅੰਦਰੋਂ) ਭਟਕਣਾ ਵਾਲੀ ਵਿੱਥ ਮਿਟਾ ਦਿੱਤੀ ਹੈ। ਹੇ ਭਾਈ! ਜਿਸ ਜੀਵ-ਇਸਤ੍ਰੀ ਦਾ ਮਨ ਮਾਲਕ-ਪ੍ਰਭੂ ਨਾਲ ਗਿੱਝ ਜਾਂਦਾ ਹੈ, ਉਹ ਸਾਰੇ ਵਿਕਾਰ ਤਿਆਗ ਦੇਂਦੀ ਹੈ, (ਉਸ ਦੇ ਅੰਦਰੋਂ ਮਾਇਆ ਦੇ ਮੋਹ ਵਾਲੇ) ਹਨੇਰੇ ਦੂਰ ਹੋ ਜਾਂਦੇ ਹਨ। (ਜੇਹੜੀ ਜੀਵ-ਇਸਤ੍ਰੀ) ਪ੍ਰਭੂ ਨੂੰ ਚੰਗੀ ਲੱਗਣ ਲੱਗ ਪੈਂਦੀ ਹੈ, ਉਹ (ਦੁਨੀਆ ਵਲੋਂ) ਬੇ-ਮੁਥਾਜ ਹੋ ਜਾਂਦੀ ਹੈ, ਉਸ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ, ਉਹ ਪ੍ਰਭੂ-ਦਰ ਤੇ ਕਬੂਲ ਹੋ ਜਾਂਦੀ ਹੈ। ਉਸ ਦੀ ਜ਼ਿੰਦਗੀ ਬਹੁਤ ਹੀ ਕੀਮਤੀ ਹੋ ਜਾਂਦੀ ਹੈ, ਭਾਰੇ ਤੋਲ ਵਾਲੀ ਹੋ ਜਾਂਦੀ ਹੈ, ਉਸ ਵਾਸਤੇ ਉਹ ਦਰਵਾਜ਼ਾ ਖੁਲ੍ਹ ਜਾਂਦਾ ਹੈ ਜਿੱਥੇ ਉਸ ਨੂੰ ਵਿਕਾਰਾਂ ਵਲੋਂ ਖ਼ਲਾਸੀ ਮਿਲ ਜਾਂਦੀ ਹੈ ਅਤੇ ਸਹੀ ਜੀਵਨ ਦੀ ਜਾਚ ਆ ਜਾਂਦੀ ਹੈ। ਹੇ ਨਾਨਕ! ਜਦੋਂ ਤੋਂ ਉਹ ਪ੍ਰਭੂ ਮੇਰਾ ਸਹਾਰਾ ਬਣ ਗਿਆ ਹੈ, ਮੈਂ (ਵਿਕਾਰਾਂ ਮਾਇਆ ਦੇ ਹੱਲਿਆਂ ਵਲੋਂ) ਨਿਡਰ ਹੋ ਗਈ ਹਾਂ ॥੪॥੧॥੪॥