Hukumnama - Ang 783.2
Santhaa Kae Kaaraj Aap Khaloeiaa Har Kanm Karaavan Aaeiaa Raam in Raag Suhi
In Gurmukhi
ਸੂਹੀ ਮਹਲਾ ੫ ॥
ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥
ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥
ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥
ਜੈ ਜੈ ਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥
ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥
ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥੧॥
ਨਵ ਨਿਧਿ ਸਿਧਿ ਰਿਧਿ ਦੀਨੇ ਕਰਤੇ ਤੋਟਿ ਨ ਆਵੈ ਕਾਈ ਰਾਮ ॥
ਖਾਤ ਖਰਚਤ ਬਿਲਛਤ ਸੁਖੁ ਪਾਇਆ ਕਰਤੇ ਕੀ ਦਾਤਿ ਸਵਾਈ ਰਾਮ ॥
ਦਾਤਿ ਸਵਾਈ ਨਿਖੁਟਿ ਨ ਜਾਈ ਅੰਤਰਜਾਮੀ ਪਾਇਆ ॥
ਕੋਟਿ ਬਿਘਨ ਸਗਲੇ ਉਠਿ ਨਾਠੇ ਦੂਖੁ ਨ ਨੇੜੈ ਆਇਆ ॥
ਸਾਂਤਿ ਸਹਜ ਆਨੰਦ ਘਨੇਰੇ ਬਿਨਸੀ ਭੂਖ ਸਬਾਈ ॥
ਨਾਨਕ ਗੁਣ ਗਾਵਹਿ ਸੁਆਮੀ ਕੇ ਅਚਰਜੁ ਜਿਸੁ ਵਡਿਆਈ ਰਾਮ ॥੨॥
ਜਿਸ ਕਾ ਕਾਰਜੁ ਤਿਨ ਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ॥
ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ਸਦਾ ਕਰਹਿ ਜੈਕਾਰਾ ਰਾਮ ॥
ਗੁਣ ਗਾਇ ਗੋਬਿੰਦ ਅਨਦ ਉਪਜੇ ਸਾਧਸੰਗਤਿ ਸੰਗਿ ਬਨੀ ॥
ਜਿਨਿ ਉਦਮੁ ਕੀਆ ਤਾਲ ਕੇਰਾ ਤਿਸ ਕੀ ਉਪਮਾ ਕਿਆ ਗਨੀ ॥
ਅਠਸਠਿ ਤੀਰਥ ਪੁੰਨ ਕਿਰਿਆ ਮਹਾ ਨਿਰਮਲ ਚਾਰਾ ॥
ਪਤਿਤ ਪਾਵਨੁ ਬਿਰਦੁ ਸੁਆਮੀ ਨਾਨਕ ਸਬਦ ਅਧਾਰਾ ॥੩॥
ਗੁਣ ਨਿਧਾਨ ਮੇਰਾ ਪ੍ਰਭੁ ਕਰਤਾ ਉਸਤਤਿ ਕਉਨੁ ਕਰੀਜੈ ਰਾਮ ॥
ਸੰਤਾ ਕੀ ਬੇਨੰਤੀ ਸੁਆਮੀ ਨਾਮੁ ਮਹਾ ਰਸੁ ਦੀਜੈ ਰਾਮ ॥
ਨਾਮੁ ਦੀਜੈ ਦਾਨੁ ਕੀਜੈ ਬਿਸਰੁ ਨਾਹੀ ਇਕ ਖਿਨੋ ॥
ਗੁਣ ਗੋਪਾਲ ਉਚਰੁ ਰਸਨਾ ਸਦਾ ਗਾਈਐ ਅਨਦਿਨੋ ॥
ਜਿਸੁ ਪ੍ਰੀਤਿ ਲਾਗੀ ਨਾਮ ਸੇਤੀ ਮਨੁ ਤਨੁ ਅੰਮ੍ਰਿਤ ਭੀਜੈ ॥
ਬਿਨਵੰਤਿ ਨਾਨਕ ਇਛ ਪੁੰਨੀ ਪੇਖਿ ਦਰਸਨੁ ਜੀਜੈ ॥੪॥੭॥੧੦॥
Phonetic English
Soohee Mehalaa 5 ||
Santhaa Kae Kaaraj Aap Khaloeiaa Har Kanm Karaavan Aaeiaa Raam ||
Dhharath Suhaavee Thaal Suhaavaa Vich Anmrith Jal Shhaaeiaa Raam ||
Anmrith Jal Shhaaeiaa Pooran Saaj Karaaeiaa Sagal Manorathh Poorae ||
Jai Jai Kaar Bhaeiaa Jag Anthar Laathhae Sagal Visoorae ||
Pooran Purakh Achuth Abinaasee Jas Vaedh Puraanee Gaaeiaa ||
Apanaa Biradh Rakhiaa Paramaesar Naanak Naam Dhhiaaeiaa ||1||
Nav Nidhh Sidhh Ridhh Dheenae Karathae Thott N Aavai Kaaee Raam ||
Khaath Kharachath Bilashhath Sukh Paaeiaa Karathae Kee Dhaath Savaaee Raam ||
Dhaath Savaaee Nikhutt N Jaaee Antharajaamee Paaeiaa ||
Kott Bighan Sagalae Outh Naathae Dhookh N Naerrai Aaeiaa ||
Saanth Sehaj Aanandh Ghanaerae Binasee Bhookh Sabaaee ||
Naanak Gun Gaavehi Suaamee Kae Acharaj Jis Vaddiaaee Raam ||2||
Jis Kaa Kaaraj Thin Hee Keeaa Maanas Kiaa Vaechaaraa Raam ||
Bhagath Sohan Har Kae Gun Gaavehi Sadhaa Karehi Jaikaaraa Raam ||
Gun Gaae Gobindh Anadh Oupajae Saadhhasangath Sang Banee ||
Jin Oudham Keeaa Thaal Kaeraa This Kee Oupamaa Kiaa Ganee ||
Athasath Theerathh Punn Kiriaa Mehaa Niramal Chaaraa ||
Pathith Paavan Biradh Suaamee Naanak Sabadh Adhhaaraa ||3||
Gun Nidhhaan Maeraa Prabh Karathaa Ousathath Koun Kareejai Raam ||
Santhaa Kee Baenanthee Suaamee Naam Mehaa Ras Dheejai Raam ||
Naam Dheejai Dhaan Keejai Bisar Naahee Eik Khino ||
Gun Gopaal Ouchar Rasanaa Sadhaa Gaaeeai Anadhino ||
Jis Preeth Laagee Naam Saethee Man Than Anmrith Bheejai ||
Binavanth Naanak Eishh Punnee Paekh Dharasan Jeejai ||4||7||10||
English Translation
Soohee, Fifth Mehl:
The Lord Himself has stood up to resolve the affairs of the Saints; He has come to complete their tasks.
The land is beautiful, and the pool is beautiful; within it is contained the Ambrosial Water.
The Ambrosial Water is filling it, and my job is perfectly complete; all my desires are fulfilled.
Congratulations are pouring in from all over the world; all my sorrows are eliminated.
The Vedas and the Puraanas sing the Praises of the Perfect, Unchanging, Imperishable Primal Lord.
The Transcendent Lord has kept His promise, and confirmed His nature; Nanak meditates on the Naam, the Name of the Lord. ||1||
The Creator has given me the nine treasures, wealth and spiritual powers, and I do not lack anything.
Eating, spending and enjoying, I have found peace; the gifts of the Creator Lord continually increase.
His gifts increase and shall never be exhausted; I have found the Inner-knower, the Searcher of hearts.
Millions of obstacles have all been removed, and pain does not even approach me.
Tranquility, peace, poise and bliss in abundance prevail, and all my hunger is satisfied.
Nanak sings the Glorious Praises of his Lord and Master, whose Glorious Greatness is wonderful and amazing. ||2||
It was His job, and He has done it; what can the mere mortal being do?
The devotees are adorned, singing the Glorious Praises of the Lord; they proclaim His eternal victory.
Singing the Glorious Praises of the Lord of the Universe, bliss wells up, and we are friends with the Saadh Sangat, the Company of the Holy.
He who made the effort to construct this sacred pool - how can his praises be recounted?
The merits of the sixty-eight sacred shrines of pilgrimage, charity, good deeds and immaculate lifestyle, are found in this sacred pool.
It is the natural way of the Lord and Master to purify sinners; Nanak takes the Support of the Word of the Shabad. ||3||
The treasure of virtue is my God, the Creator Lord; what Praises of Yours should I sing, O Lord?
The prayer of the Saints is, ""O Lord and Master, please bless us with the supreme, sublime essence of Your Name.""
Please, grant us Your Name, grant us this blessing, and do not forget us, even for an instant.
Chant the Glorious Praises of the World-Lord, O my tongue; sing them forever, night and day.
One who enshrines love for the Naam, the Name of the Lord, his mind and body are drenched with Ambrosial Nectar.
Prays Nanak, my desires have been fulfilled; gazing upon the Blessed Vision of the Lord, I live. ||4||7||10||
Punjabi Viakhya
nullnullnullnullnullnullਹੇ ਭਾਈ! (ਪਰਮਾਤਮਾ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਹੈ ਕਿ ਆਪਣੇ) ਸੰਤਾਂ ਦੇ ਕੰਮ ਵਿਚ ਉਹ ਆਪ ਸਹਾਈ ਹੁੰਦਾ ਰਿਹਾ ਹੈ, ਆਪਣੇ ਸੰਤਾਂ ਦਾ ਕੰਮ ਸਿਰੇ ਚੜ੍ਹਾਣ ਲਈ ਉਹ ਆਪ ਆਉਂਦਾ ਰਿਹਾ ਹੈ। ਹੇ ਭਾਈ! (ਪਰਮਾਤਮਾ ਦੀ ਮਿਹਰ ਨਾਲ ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆਪਣਾ ਪੂਰਾ ਪ੍ਰਭਾਵ ਪਾ ਲੈਂਦਾ ਹੈ, ਉਸ ਮਨੁੱਖ ਦੀ (ਕਾਂਇਆਂ-) ਧਰਤੀ ਸੋਹਣੀ ਬਣ ਜਾਂਦੀ ਹੈ, ਉਸ ਮਨੁੱਖ ਦਾ (ਹਿਰਦਾ) ਤਲਾਬ ਸੋਹਣਾ ਹੋ ਜਾਂਦਾ ਹੈ। (ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਨਕਾ-ਨਕ ਭਰ ਜਾਂਦਾ ਹੈ, (ਆਤਮਕ ਜੀਵਨ ਉੱਚਾ ਕਰਨ ਵਾਲਾ ਉਸ ਮਨੁੱਖ ਦਾ) ਸਾਰਾ ਉੱਦਮ ਪਰਮਾਤਮਾ ਸਿਰੇ ਚਾੜ੍ਹ ਦੇਂਦਾ ਹੈ, (ਉਸ ਮਨੁੱਖ ਦੀਆਂ) ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ। (ਉਸ ਮਨੁੱਖ ਦੀ) ਸੋਭਾ ਸਾਰੇ ਜਗਤ ਵਿਚ ਹੋਣ ਲੱਗ ਪੈਂਦੀ ਹੈ, (ਉਸ ਦੇ) ਸਾਰੇ ਚਿੰਤਾ-ਝੋਰੇ ਮੁੱਕ ਜਾਂਦੇ ਹਨ। ਹੇ ਨਾਨਕ! ਪਰਮੇਸਰ ਨੇ ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਸਦਾ ਹੀ ਕਾਇਮ ਰੱਖਿਆ ਹੈ (ਕਿ ਜਿਸ ਉਤੇ ਉਸ ਨੇ ਮਿਹਰ ਕੀਤੀ, ਉਸ ਨੇ ਉਸ ਦਾ) ਨਾਮ ਸਿਮਰਨਾ ਸ਼ੁਰੂ ਕਰ ਦਿੱਤਾ। ਉਸ ਸਰਬ-ਵਿਆਪਕ ਅਤੇ ਕਦੇ ਨਾਹ ਨਾਸ ਹੋਣ ਵਾਲੇ ਪਰਮਾਤਮਾ ਦੀ (ਇਹੀ) ਸਿਫ਼ਤ (ਪੁਰਾਣੇ ਧਰਮ-ਪੁਸਤਕਾਂ) ਵੇਦਾਂ ਅਤੇ ਪੁਰਾਣਾਂ ਨੇ (ਭੀ) ਕੀਤੀ ਹੈ ॥੧॥nullnullnullnullnullਹੇ ਭਾਈ! (ਜਿਹੜੇ ਮਨੁੱਖ ਮਾਲਕ-ਪ੍ਰਭੂ ਦੀ ਮਿਹਰ ਨਾਲ ਉਸ ਦੇ ਗੁਣ ਗਾਂਦੇ ਹਨ ਉਹਨਾਂ ਨੂੰ) ਕਰਤਾਰ ਨੇ ਇਹ ਇਕ ਅਜਿਹੀ ਦਾਤਿ ਬਖ਼ਸ਼ੀ ਹੈ ਜੋ, ਮਾਨੋ, ਧਰਤੀ ਦੇ ਸਾਰੇ ਹੀ ਨੌ ਖ਼ਜ਼ਾਨੇ ਹੈ ਜੋ, ਮਾਨੋ, ਸਾਰੀਆਂ ਕਰਾਮਾਤੀ ਤਾਕਤਾਂ ਹੈ, ਇਸ ਦਾਤਿ ਵਿਚ ਕਦੇ ਕੋਈ ਕਮੀ ਨਹੀਂ ਹੁੰਦੀ। ਇਸ ਨਾਮ-ਦਾਤਿ ਨੂੰ ਖਾਂਦਿਆਂ ਵੰਡਦਿਆਂ ਤੇ ਮਾਣਦਿਆਂ ਉਹ ਆਤਮਕ ਆਨੰਦ ਮਾਣਦੇ ਹਨ, ਕਰਤਾਰ ਦੀ ਇਹ ਬਖ਼ਸ਼ਸ਼ (ਦਿਨੋ ਦਿਨ) ਵਧਦੀ ਰਹਿੰਦੀ ਹੈ। (ਯਕੀਨ ਜਾਣੋ, ਇਹ) ਦਾਤਿ ਵਧਦੀ ਰਹਿੰਦੀ ਹੈ, ਕਦੇ ਮੁੱਕਦੀ ਨਹੀਂ, ਇਸ ਦਾਤਿ ਦੀ ਬਰਕਤਿ ਨਾਲ ਉਹਨਾਂ ਨੂੰ ਹਰੇਕ ਦਿਲ ਦੀ ਜਾਣਨ ਵਾਲਾ ਪਰਮਾਤਮਾ ਮਿਲ ਪੈਂਦਾ ਹੈ, (ਜ਼ਿੰਦਗੀ ਦੇ ਸਫ਼ਰ ਵਿਚ ਆਉਣ ਵਾਲੀਆਂ) ਕ੍ਰੋੜਾਂ ਰੁਕਾਵਟਾਂ (ਉਹਨਾਂ ਦੇ ਰਸਤੇ ਵਿਚੋਂ) ਸਾਰੀਆਂ ਹੀ ਦੂਰ ਹੋ ਜਾਂਦੀਆਂ ਹਨ, ਕੋਈ ਦੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। (ਉਹਨਾਂ ਦੇ ਅੰਦਰੋਂ ਮਾਇਆ ਦੀ) ਸਾਰੀ ਹੀ ਭੁੱਖ ਨਾਸ ਹੋ ਜਾਂਦੀ ਹੈ, (ਉਹਨਾਂ ਦੇ ਅੰਦਰ) ਠੰਢ ਵਰਤੀ ਰਹਿੰਦੀ ਹੈ, ਆਤਮਕ ਅਡੋਲਤਾ ਦੇ ਅਨੇਕਾਂ ਆਨੰਦ ਬਣੇ ਰਹਿੰਦੇ ਹਨ। ਹੇ ਨਾਨਕ! ਉਹ ਮਨੁੱਖ ਉਸ ਮਾਲਕ-ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਜਿਸ ਦੀ ਵਡਿਆਈ ਕਰਨਾ ਹੈਰਾਨ ਕਰ ਦੇਣ ਵਾਲਾ ਉੱਦਮ ਹੈ ॥੨॥nullnullnullnullnullਹੇ ਭਾਈ! (ਸੰਤ ਜਨਾਂ ਨੂੰ ਆਪਣੇ ਚਰਨਾਂ ਨਾਲ ਜੋੜਨਾ-ਇਹ) ਕੰਮ ਜਿਸ (ਪਰਮਾਤਮਾ) ਦਾ (ਆਪਣਾ) ਹੈ, ਉਸ ਨੇ ਹੀ (ਸਦਾ ਇਹ ਕੰਮ) ਕੀਤਾ ਹੈ, ਇਹ ਕੰਮ ਕਰਨ ਲਈ) ਮਨੁੱਖ ਦੀ ਕੋਈ ਸਮਰਥਾ ਨਹੀਂ। (ਉਸੇ ਦੀ ਮਿਹਰ ਨਾਲ ਉਸ ਦੇ) ਭਗਤ (ਉਸ) ਹਰੀ ਦੇ ਗੁਣ ਗਾਂਦੇ ਰਹਿੰਦੇ ਹਨ, ਸਦਾ ਸਿਫ਼ਤ-ਸਾਲਾਹ ਕਰਦੇ ਰਹਿੰਦੇ ਹਨ, ਅਤੇ ਸੋਹਣੇ ਆਤਮਕ ਜੀਵਨ ਵਾਲੇ ਬਣਦੇ ਜਾਂਦੇ ਹਨ। ਪਰਮਾਤਮਾ ਦੇ ਗੁਣ ਗਾ ਗਾ ਕੇ (ਉਹਨਾਂ ਦੇ ਅੰਦਰ ਆਤਮਕ) ਆਨੰਦ (ਦੇ ਹੁਲਾਰੇ) ਪੈਦਾ ਹੁੰਦੇ ਰਹਿੰਦੇ ਹਨ, ਸਾਧ ਸੰਗਤ ਵਿਚ (ਟਿਕ ਕੇ ਪਰਮਾਤਮਾ) ਨਾਲ (ਉਹਨਾਂ ਦੀ ਪ੍ਰੀਤ) ਬਣੀ ਰਹਿੰਦੀ ਹੈ। ਹੇ ਭਾਈ! ਜਿਸ (ਪਰਮਾਤਮਾ) ਨੇ (ਸੰਤ ਜਨਾਂ ਦੇ ਹਿਰਦੇ-) ਤਾਲ (ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਭਰਨ) ਦਾ ਉੱਦਮ (ਸਦਾ) ਕੀਤਾ ਹੈ, ਮੈਂ ਉਸ ਦੀ ਕੋਈ ਵਡਿਆਈ ਬਿਆਨ ਕਰਨ ਜੋਗਾ ਨਹੀਂ ਹਾਂ। ਹੇ ਭਾਈ! ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਮ ਭਰਪੂਰ ਇਸ ਸੰਤ-ਹਿਰਦੇ ਵਿਚ ਹੀ) ਅਠਾਹਠ ਤੀਰਥ ਆ ਜਾਂਦੇ ਹਨ, ਵੱਡੇ ਵੱਡੇ ਪਵਿੱਤਰ ਤੇ ਸੁੰਦਰ ਪੁੰਨ-ਕਰਮ ਆ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਸ਼ਬਦ ਦਾ ਆਸਰਾ (ਦੇ ਕੇ) ਵੱਡੇ ਵੱਡੇ ਵਿਕਾਰੀਆਂ ਨੂੰ ਪਵਿੱਤਰ ਕਰ ਦੇਣਾ-ਮਾਲਕ-ਪ੍ਰਭੂ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਤੁਰਿਆ ਆ ਰਿਹਾ ਹੈ ॥੩॥nullnullnullnullnullਹੇ ਭਾਈ! ਮੇਰਾ ਕਰਤਾਰ ਮੇਰਾ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ। ਕੋਈ ਭੀ ਅਜਿਹਾ ਮਨੁੱਖ ਨਹੀਂ, ਜਿਸ ਪਾਸੋਂ (ਉਸ ਦੀ ਪੂਰੀ) ਵਡਿਆਈ ਕੀਤੀ ਜਾ ਸਕੇ। (ਉਸ ਦੇ) ਸੰਤ-ਜਨਾਂ ਦੀ (ਉਸ ਦੇ ਦਰ ਤੇ ਸਦਾ ਇਹ) ਅਰਦਾਸ ਹੁੰਦੀ ਹੈ-ਹੇ ਮਾਲਕ ਪ੍ਰਭੂ! ਬੇਅੰਤ ਸੁਆਦਲਾ ਆਪਣਾ ਨਾਮ ਬਖ਼ਸ਼ੀ ਰੱਖ; ਇਹ ਮਿਹਰ ਕਰ ਕਿ ਆਪਣਾ ਨਾਮ ਬਖ਼ਸ਼ੀ ਰੱਖ, ਇਕ ਖਿਨ ਭਰ ਭੀ (ਸਾਡੇ ਹਿਰਦੇ ਵਿਚੋਂ) ਨਾਹ ਭੁੱਲ। ਹੇ ਭਾਈ! (ਆਪਣੀ) ਜੀਭ ਨਾਲ ਗੋਪਾਲ ਦੇ ਗੁਣ ਉਚਾਰਦਾ ਰਿਹਾ ਕਰ। ਹਰ ਵੇਲੇ ਉਸ ਦੀ ਸਿਫ਼ਤ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ। ਪਰਮਾਤਮਾ ਦੇ ਨਾਮ ਨਾਲ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ, ਉਸ ਦਾ ਮਨ ਉਸ ਦਾ ਤਨ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ (ਸਦਾ) ਤਰ ਰਹਿੰਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਭਾਈ! (ਪਰਮਾਤਮਾ ਦਾ) ਦਰਸਨ ਕਰ ਕੇ ਆਤਮਕ ਜੀਵਨ ਮਿਲ ਜਾਂਦਾ ਹੈ, ਹਰੇਕ ਇੱਛਾ ਪੂਰੀ ਹੋ ਜਾਂਦੀ ਹੈ ॥੪॥੭॥੧੦॥